PUNJABMAILUSA.COM

ਪੰਜਾਬ ‘ਚ ਲਗਭਗ 30 ਲੱਖ ਲੋਕਾਂ ਨੂੰ ਨਵੀਂ ਬੀਮਾ ਯੋਜਨਾ ਅਧੀਨ ਕੀਤਾ ਜਾਵੇਗਾ ਕਵਰ

ਪੰਜਾਬ ‘ਚ ਲਗਭਗ 30 ਲੱਖ ਲੋਕਾਂ ਨੂੰ ਨਵੀਂ ਬੀਮਾ ਯੋਜਨਾ ਅਧੀਨ ਕੀਤਾ ਜਾਵੇਗਾ ਕਵਰ

ਪੰਜਾਬ ‘ਚ ਲਗਭਗ 30 ਲੱਖ ਲੋਕਾਂ ਨੂੰ ਨਵੀਂ ਬੀਮਾ ਯੋਜਨਾ ਅਧੀਨ ਕੀਤਾ ਜਾਵੇਗਾ ਕਵਰ
April 04
18:50 2018

ਚੰਡੀਗੜ੍ਹ, 4 ਅਪ੍ਰੈਲ (ਪੰਜਾਬ ਮੇਲ)- ਪੰਜਾਬ ‘ਚ ਲਗਭਗ 30 ਲੱਖ ਲੋਕਾਂ ਨੂੰ ਨਵੀਂ ਬੀਮਾ ਯੋਜਨਾ ਅਧੀਨ ਕਵਰ ਕੀਤਾ ਜਾਵੇਗਾ। ਹਰੇਕ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਦਾ ਮੁਫ਼ਤ ਸਿਹਤ ਬੀਮਾ ਉਪਲਬੱਧ ਕਰਵਾਇਆ ਜਾਵੇਗਾ। ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ ਸਮੂਹ ਸਿਵਲ ਸਰਜਨਾਂ ਨੂੰ ਨਿਰਦੇਸ਼ ਦਿੱਤੇ ਕਿ ਯੋਜਨਾ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਲਾਭ ਲੈ ਸਕਣ। ਇਹ ਨਿਰਦੇਸ਼ ਦਫ਼ਤਰ, ਡਾਇਰੈਕਟੋਰੇਟ ਹੈਲਥ ਸਰਵਿਸਸ, ਸੈਕਟਰ-34-ਏ ਵਿੱਚ ਕਰਵਾਈ ਸਿਵਲ ਸਰਜਨ ਕਾਨਫਰੰਸ ਵਿੱਚ ਦਿੱਤੇ। ਸ਼੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਨੈਸ਼ਨਲ ਹੈਲਥ ਪ੍ਰੋਟੈਕਸ਼ਨ ਸਕੀਮ ਅਧੀਨ ਆਯੂਸ਼ਮਨ ਭਾਰਤ ਦਿਵਸ 30 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ ਅਤੇ ਇਸੇ ਦਿਨ ਹੀ ਪੰਚਾਇਤ ਘਰਾਂ ਵਿੱਚ ਪੰਚਾਇਤ ਸੈਕਟਰੀਆਂ ਦੀ ਪ੍ਰਧਾਨਗੀ ਹੇਠ ਗਰਾਮ ਸਭਾ ਦਿਵਸ ਮਨਾਇਆ ਜਾਵੇਗਾ, ਜਿਸ ਵਿੱਚ ਪਿੰਡਾਂ ਦੇ ਲੋਕਾਂ ਨੂੰ ਇਕੱਠਾ ਕਰਕੇ ਐਸਈਸੀਸੀ-2011 ਦੀ ਲਿਸਟ ਲਗਾਈ ਜਾਵੇਗੀ। ਉਸ ਲਿਸਟ ਵਿੱਚ ਜਿਨ੍ਹਾਂ ਲੋਕਾਂ ਦਾ ਨਾਮ ਨਹੀਂ ਸ਼ਾਮਿਲ ਹੈ, ਉਨ੍ਹਾਂ ਦੇ ਨਾਮ ਮੌਕੇ ਤੇ ਹੀ ਸ਼ਾਮਿਲ ਕੀਤੇ ਜਾ ਸਕਦੇ ਹਨ ਅਤੇ ਆਪਣਾ ਮੋਬਾਈਲ ਨੰਬਰ, ਆਧਾਰ ਕਾਰਡ, ਰਾਸ਼ਨ ਕਾਰਡ ਦੀ ਜਾਣਕਾਰੀ ਪ੍ਰਾਪਤ ਕੀਤੀ ਜਾਵੇਗੀ। ਇਸ ਦੇ ਲਈ ਸਮੂਹ ਸਿਵਲ ਸਰਜਨਾਂ ਨੂੰ ਹਿਦਾਇਤਾਂ ਕੀਤੀਆਂ ਕਿ ਉਹ ਗਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦਾ ਬੀਮਾ ਲਈ ਨਾਮ ਸ਼ਾਮਿਲ ਕਰਨ। ਇਸ ਬੀਮਾ ਅਧੀਨ ਪਰਿਵਾਰ ਦੇ 5 ਮੈਂਬਰਾਂ ਨੂੰ 50 ਹਜ਼ਾਰ ਰੁਪਏ ਤੱਕ ਦਾ ਸਲਾਨਾ ਇਲਾਜ ਅਤੇ 5 ਲੱਖ ਰੁਪਏ ਆਪਾਤ ਸਥਿਤੀ ਵਿੱਚ ਦਿੱਤਾ ਜਾਵੇਗਾ।
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀ ਮਿਆਦ ਵੀ ਵਧਾ ਕੇ 31 ਅਕਤੂਬਰ, 2018 ਕਰ ਦਿੱਤੀ ਗਈ ਹੈ। ਇਸ ਸਬੰਧੀ ਸਮੂਹ ਸਿਵਲ ਸਰਜਨਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਲੋਕਾਂ ਨੂੰ ਇਲਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਉਣ ਦਿੱਤੀ ਜਾਵੇ ਅਤੇ ਹਸਪਤਾਲਾਂ ਦੇ ਕਲੇਮਾਂ ਦੀ ਸੈਟਲਮੈਂਟ ਕਰਵਾਉਣ।
ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਸ਼੍ਰੀਮਤੀ ਅੰਜਲੀ ਭਾਵੜਾ ਨੇ ਦੱਸਿਆ ਕਿ ਪੰਜਾਬ ਵਿੱਚ ਖਸਰਾ-ਰੂਬੈਲ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ 15 ਅਪ੍ਰੈਲ ਨੂੰ ਪਟਿਆਲਾ ਤੋਂ ਕੀਤੀ ਜਾਵੇਗੀ ਅਤੇ ਪੂਰੇ ਪੰਜਾਬ ਭਰ ਵਿੱਚ ਇਹ ਮੁਹਿੰਮ 23 ਅਪ੍ਰੈਲ ਤੋਂ ਪੂਰਣ ਤੌਰ ਤੇ ਲਾਗੂ ਕੀਤੀ ਜਾਵੇਗੀ। ਇਸ ਸਬੰਧੀ ਸਿਵਲ ਸਰਜਨਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮਾਈਕਰੋਪਲਾਨ, ਸਟਾਫ ਦੀ ਤੈਨਾਤੀ, ਸਟਾਫ ਦੀ ਡਿਊਟੀ, ਸਕੂਲਾਂ ਦੇ ਨਾਲ ਤਾਲਮੇਲ ਆਦਿ ਇੰਤਜਾਮ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਵਿੱਚ ਪੜ੍ਹਦੇ 9 ਮਹੀਨੇ ਤੋਂ 15 ਸਾਲ ਤੱਕ ਦੇ ਬੱਚਿਆਂ ਦਾ ਖਸਰਾ-ਰੂਬੈਲਾ ਦਾ ਟੀਕਾਕਰਨ ਕੀਤਾ ਜਾਵੇਗਾ। ਭਾਵੇਂ ਖਸਰੇ ਲਈ ਪਹਿਲਾਂ ਵੀ ਟੀਕਾਕਰਨ ਹੋ ਚੁੱਕਿਆ ਹੋਵੇ।
ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਸਪੈਸ਼ਲ ਸਕੱਤਰ ਕਮ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਸ਼੍ਰੀ ਵਰੁਣ ਰੂਜਮ ਨੇ ਦੱਸਿਆ ਕਿ ਸਾਲ 2025 ਤੱਕ ਪੰਜਾਬ ਟੀਬੀ ਮੁਕਤ ਕਰਨ ਦੀ ਯੋਜਨਾ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾਣ, ਜਿਸ ਦੀ ਰਿਪੋਰਟਿੰਗ ਤੇ ਹੋਰ ਇੰਤਜ਼ਾਮ ਕੀਤੇ ਜਾਣ ਅਤੇ ਹਰੇਕ ਟੀਬੀ ਮਰੀਜ ਨੂੰ ਆਧਾਰ ਦੇ ਨਾਲ ਲਿੰਕ ਕੀਤਾ ਜਾਵੇ ਤਾਂ ਕਿ ਉਹ ਖੁਰਾਕੀ ਮਦਦ ਲਈ ਡੀਬੀਟੀ ਰਾਹੀਂ ਲਾਭ ਲੈ ਸਕਣ। ਇਸ ਮੌਕੇ ‘ਤੇ ਨੈਸ਼ਨਲ ਕੁਆਲਿਟੀ ਐਸ਼ੋਰੈਂਸ ਸਕੀਮ ਅਧੀਨ ਬੈਂਚਮਾਰਕ ਪੂਰੇ ਕਰਨ ਤੇ ਜ਼ਿਲ੍ਹਾ ਹਸਪਤਾਲ ਪਠਾਨਕੋਟ ਤੇ ਸਬ ਡਿਵੀਜ਼ਨਲ ਹਸਪਤਾਲ ਰਾਜਪੂਰਾ ਦੇ ਸਿਵਲ ਸਰਜਨ ਤੇ ਟੀਮ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਅਡਿਸ਼ਨਲ ਸੈਕਟਰੀ ਹੈਲਥ ਸ਼੍ਰੀ ਬੀ. ਸ੍ਰੀਨਿਵਾਸਨ, ਡਾਇਰੈਕਟਰ ਹੈਲਥ ਸਰਵਿਸਸ ਡਾ. ਜਸਪਾਲ ਕੌਰ, ਡਾਇਰੈਕਟਰ ਫੈਮਿਲੀ ਵੈਲਫੇਅਰ ਡਾ. ਨਰੇਸ਼ ਕਾਂਸਰਾ ਤੇ ਹੋਰ ਅਧਿਕਾਰੀ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article