PUNJABMAILUSA.COM

ਪੰਜਾਬ ‘ਚ ਲਗਾਤਾਰ ਵਧ ਰਹੀਐ ਬੱਚੇ ਚੁੱਕਣ ਦੀਆਂ ਘਟਨਾਵਾਂ

ਪੰਜਾਬ ‘ਚ ਲਗਾਤਾਰ ਵਧ ਰਹੀਐ ਬੱਚੇ ਚੁੱਕਣ ਦੀਆਂ ਘਟਨਾਵਾਂ

ਪੰਜਾਬ ‘ਚ ਲਗਾਤਾਰ ਵਧ ਰਹੀਐ ਬੱਚੇ ਚੁੱਕਣ ਦੀਆਂ ਘਟਨਾਵਾਂ
August 16
16:52 2019

ਹੁਸ਼ਿਆਰਪੁਰ, 16 ਅਗਸਤ (ਪੰਜਾਬ ਮੇਲ)- ਪੰਜਾਬ ਵਿਚ ਬੱਚਿਆਂ ਨੂੰ ਚੁੱਕਣ ਦੀਆਂ ਘਟਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਇਸੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਵਿਚ ਇਕ ਔਰਤ ਨੂੰ ਬੱਚਾ ਚੁੱਕਦੇ ਹੋਏ ਰੰਗੇ ਹੱਥੀਂ ਦਬੋਚ ਲਿਆ। ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਉਕਤ ਔਰਤ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਘਟਨਾ ਹੁਸ਼ਿਆਰਪੁਰ ਦੇ ਮੁਹੱਲਾ ਬਹਾਦੁਰਪੁਰ ਦੀ ਹੈ। ਜਿਥੇ ਇਸ ਔਰਤ ਨੇ ਪ੍ਰਵਾਸੀ ਪਰਿਵਾਰ ਦੇਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ।
ਔਰਤ ਬੱਚੇ ਨੂੰ ਲੈ ਕੇ ਕੁਝ ਹੀ ਦੂਰ ਗਈ ਸੀ ਕਿ ਬੱਚੇ ਦੀ ਮਾਂ ਨੇ ਉਸਨੂੰ ਵੇਖ ਲਿਆ। ਉਸਦੇ ਰੌਲਾ ਪਾਉਣ ‘ਤੇ ਔਰਤ ਬੱਚੇ ਛੱਡ ਕੇ ਭੱਜ ਨਿਕਲੀ, ਜਿਸਨੂੰ ਥੋੜ੍ਹੀ ਦੂਰ ਜਾਣ ‘ਤੇ ਹੀ ਲੋਕਾਂ ਨੇ ਫੜ ਲਿਆ, ਜਿਸਤੋਂ ਬਾਅਦ ਲੋਕਾਂ ਦਾ ਹਜ਼ੂਮ ਇਕੱਠਾ ਹੋ ਗਿਆ। ਲੋਕਾਂ ਨੇ ਔਰਤ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਬੱਚੇ ਦੀ ਮਾਂ ਦੀ ਮੰਨੀਏ ਤਾਂ ਇਕ ਔਰਤ ਨਾਲ ਦੋ ਮੋਟਰਸਾਈਕਲ ਸਵਾਰ ਵਿਅਕਤੀ ਵੀ ਸਨ, ਜੋ ਇਸਨੂੰ ਇਥੇ ਉਤਾਰ ਕੇ ਗਏ।
ਉਧਰ ਪੁਲਿਸ ਦਾ ਕਹਿਣਾ ਹੈ ਕਿ ਔਰਤ ਆਪਣੇ ਬਾਰੇ ਕੁਝ ਵੀ ਨਹੀਂ ਦੱਸ ਰਹੀ ਜਦਕਿ ਗੱਲਾਂ ਤੋਂ ਉਹ ਪਾਗਲ ਲੱਗਦੀ ਹੈ। ਪੰਜਾਬ ‘ਚ ਬੱਚੇ ਚੁੱਕਣ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਤੇ ਇਸ ਵਿਚ ਕੋਈ ਸ਼ੱਕ ਨਹੀਂ ਬੱਚਿਆਂ ਨੂੰ ਅਗਵਾ ਕਰਨ ਵਾਲਾ ਕੋਈ ਗਿਰੋਹ ਸਰਗਰਮ ਹੈ। ਇਸ ਗੱਲ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਇਹ ਗਿਰੋਹ ਪਾਗਲਪਨ ਜਾਂ ਕਮਲੇ ਹੋਣ ਦੀ ਆੜ੍ਹ ‘ਚ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇ ਰਿਹਾ ਹੈ। ਇਸ ਮਾਮਲੇ ‘ਚ ਸੱਚ ਕੀ ਹੈ, ਇਸਦੀ ਪਤਾ ਤਾਂ ਪੁਲਿਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ।
ਇਸੇ ਤਰ੍ਹਾਂ ਹੀ ਜਲੰਧਰ ਦੇ ਥਾਣਾ 1 ਦੇ ਅਧੀਨ ਆਉਂਦੇ ‘ਚ ਇਕ ਘਟਨਾ ਸਾਹਮਣੇ ਆਈ ਹੈ।। ਦਰਅਸਲ ਇਥੇ ਪੈਂਦੇ ਫੇਅਰ ਫਾਰਮ ਰਿਜ਼ਾਰਟ ਨੇੜੇ ਪ੍ਰਵਾਸੀ ਮਜ਼ਦੂਰ ਪਰਿਵਾਰ ਦੇ ਇਕ 15 ਦਿਨ ਦੇ ਬੱਚੇ ਨੂੰ ਅਗਵਾ ਕਰ ਲਿਆ ਗਿਆ। ਜਾਣਕਾਰੀ ਅਨੁਸਾਰ ਵੀਰਵਾਰ ਦੀ ਰਾਤ ਲਗਭਗ 10 ਵਜੇ ਪ੍ਰਵਾਸੀ ਮਜਦੂਰ ਸੁੱਤੇ ਹੋਏ ਸਨ, ਇਸ ਦੌਰਾਨ ਤਿੰਨ ਅਣਪਛਾਤੇ ਨਕਾਬਪੋਸ਼ ਆਏ ਅਤੇ 15 ਦਿਨ ਦੇ ਬੱਚੇ ਨੂੰ ਚੁੱਕ ਕੇ ਫਰਾਰ ਹੋ ਗਏ। ਬੱਚਾ ਆਪਣੀ 10 ਸਾਲਾ ਭੈਣ ਨਾਲ ਸੁੱਤਾ ਪਿਆ ਸੀ।
ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਪਾਰਟੀ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਬੱਚੇ ਦੀ ਮਾਂ ਚੰਦਾ ਦੇਵੀ ਜਲੰਧਰ ਰਹਿੰਦੇ ਹੈ ਜਦਕਿ ਪਿਤਾ ਪ੍ਰਮੋਦ ਕੁਮਾਰ ਅੰਮ੍ਰਿਤਸਰ ਰਹਿ ਰਿਹਾ ਹੈ। ਘਟਨਾ ਸੰਬੰਧੀ ਜਦੋਂ ਥਾਣਾ ਮੁਖੀ ਸੁਖਬੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਨੇੜਲੇ ਘਰਾਂ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

Read Full Article