PUNJABMAILUSA.COM

ਪੰਜਾਬ ‘ਚ ਲੋਕ ਸਭਾ ਚੋਣਾਂ ਦੀਆਂ 13 ਸੀਟਾਂ ਲਈ ਤਿਆਰੀਆਂ ਮੁਕੰਮਲ

ਪੰਜਾਬ ‘ਚ ਲੋਕ ਸਭਾ ਚੋਣਾਂ ਦੀਆਂ 13 ਸੀਟਾਂ ਲਈ ਤਿਆਰੀਆਂ ਮੁਕੰਮਲ

ਪੰਜਾਬ ‘ਚ ਲੋਕ ਸਭਾ ਚੋਣਾਂ ਦੀਆਂ 13 ਸੀਟਾਂ ਲਈ ਤਿਆਰੀਆਂ ਮੁਕੰਮਲ
May 15
10:22 2019

ਚੰਡੀਗੜ੍ਹ, 15 ਮਈ (ਪੰਜਾਬ ਮੇਲ)- ਭਾਰਤ ਵਿਚ ਲੋਕ ਸਭਾ ਦੀਆਂ ਹੋ ਰਹੀਆਂ ਚੋਣਾਂ ਆਪਣੇ ਆਖਰੀ ਪੜਾਅ ‘ਚ ਹੈ। ਪੰਜਾਬ ਸਮੇਤ ਕੁੱਝ ਹੋਰ ਰਹਿੰਦੇ ਹਲਕਿਆਂ ਵਿਚ ਚੋਣਾਂ 19 ਮਈ ਨੂੰ ਹੋਣਗੀਆਂ। ਲੋਕ ਸਭਾ ਚੋਣਾਂ ਦੇ ਆਖਰੀ ਪੜ੍ਹਾਅ ‘ਚ 59 ਸੀਟਾਂ ‘ਤੇ ਹੋਣ ਵਾਲੀਆਂ ਚੋਣਾਂ ‘ਚ ਪੰਜਾਬ ਦੀਆਂ 13 ਸੀਟਾਂ ਸਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਾਰਾਨਸੀ ਸੀਟ ਵੀ ਸ਼ਾਮਲ ਹੈ। ਚੋਣ ਪ੍ਰਚਾਰ 17 ਮਈ ਸ਼ਾਮ ਨੂੰ ਖਤਮ ਹੋ ਜਾਵੇਗਾ।
ਪੰਜਾਬ ਦੀਆਂ 13 ਸੀਟਾਂ ‘ਤੇ ਇਸ ਵਾਰ 278 ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ 2,08,92,674 ਵੋਟਰਾਂ ਦੇ ਹੱਥ ਵਿਚ ਹੈ। ਇਸ ਵੇਲੇ ਚੋਣ ਪ੍ਰਚਾਰ ਪੂਰੇ ਸਿਖਰਾਂ ‘ਤੇ ਹੈ। ਰਾਸ਼ਟਰੀ ਲੈਵਲ ਦੇ ਵੱਡੇ ਲੀਡਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਚੋਣ ਪ੍ਰਚਾਰ ਕਰ ਚੁੱਕੇ ਹਨ। ਤਿੰਨਾਂ ਮੁੱਖ ਪਾਰਟੀਆਂ ਦੇ ਪ੍ਰਧਾਨਾਂ ਨੇ ਪੰਜਾਬ ‘ਚ ਚੋਣ ਪ੍ਰਚਾਰ ਕੀਤਾ ਅਤੇ ਆਪੋ-ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ।
ਇਨ੍ਹਾਂ ਲੀਡਰਾਂ ਦੇ ਪੰਜਾਬ ਆਉਣ ‘ਤੇ ਬਹੁਤੀਆਂ ਥਾਵਾਂ ‘ਤੇ ਕਰਫਿਊ ਵਾਲਾ ਮਾਹੌਲ ਬਣ ਗਿਆ, ਜੋ ਕਿ ਆਮ ਜਨਤਾ ਲਈ ਮੁਸ਼ਕਿਲ ਭਰਿਆ ਰਿਹਾ। ਸੁਰੱਖਿਆ ਦਸਤਿਆਂ ਵੱਲੋਂ ਪੰਜਾਬ ਵਿਚ ਗਸ਼ਤ ਵਧਾ ਦਿੱਤੀ ਗਈ ਹੈ। ਚੋਣ ਪ੍ਰਬੰਧ ਸੁਖਾਵਾਂ ਬਣਾਉਣ ਲਈ ਚੋਣ ਕਮਿਸ਼ਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਸਮੂਹ ਵਿਭਾਗ ਮੁਖੀਆਂ ਤੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ ‘ਚ ਲੋਕ ਸਭਾ ਚੋਣਾਂ ਦੀਆਂ ਵੋਟਾਂ ਵਾਲੇ ਦਿਨ ਤੋਂ 48 ਘੰਟੇ ਪਹਿਲਾਂ ‘ਡਰਾਈ ਡੇਅ’ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ‘ਚ ਹੋਣ ਵਾਲੀਆਂ ਚੋਣਾਂ ‘ਚ ਈ.ਵੀ.ਐੱਮ. ਨੂੰ ਵੀ ਇਕ ਵਿਸ਼ੇਸ਼ ਸੁਰੱਖਿਆ ਮਿਲਣ ਜਾ ਰਹੀ ਹੈ। ਦਰਅਸਲ ਦੇਸ਼ ਦੇ ਪ੍ਰਧਾਨ ਮੰਤਰੀ ਦੀ ਚੋਣ ਕਰਨ ਵਾਲੀ ਈ.ਵੀ.ਐੱਮ. ਮਸ਼ੀਨ ਜੀ.ਪੀ.ਐੱਸ. ਦੇ ਦਾਇਰੇ ‘ਚ ਰਹੇਗੀ। ਇਸ ‘ਤੇ ਇੰਟਰਨੈੱਟ ਰਾਹੀਂ ਸੁਰੱਖਿਆ ਕੀਤੀ ਜਾਵੇਗੀ। ਪਿਛਲੇ ਕੁਝ ਸਮੇਂ ਦੌਰਾਨ ਇਹ ਖਬਰ ਸਾਹਮਣੇ ਆਈ ਸੀ ਕਿ ਈ.ਵੀ.ਐੱਮ. ਦੀ ਗਲਤ ਵਰਤੋਂ ਹੁੰਦੀ ਹੈ ਪਰ ਇਸ ਵਾਰ ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਚੌਕਸ ਹੋ ਗਿਆ ਹੈ। ਦੱਸ ਦੇਈਏ ਕਿ ਜਦੋਂ ਈ.ਵੀ.ਐੱਮ. ਨੂੰ ਸਟਰਾਂਗ ਰੂਮ ਤੋਂ ਵੋਟਿੰਗ ਸਟੇਸ਼ਨ ‘ਤੇ ਭੇਜਿਆ ਜਾਵੇਗਾ, ਤਾਂ ਇਕ ਵਿਸ਼ੇਸ਼ ਸੁਰੱਖਿਆ ਕੀਤੀ ਜਾਵੇਗੀ, ਜਿਸ ਦੇ ਚੱਲਦੇ ਬੱਸਾਂ ਦੇ ਅੰਦਰ ਇਕ ਵਿਸ਼ੇਸ਼ ਜੀ.ਪੀ.ਐੱਸ. ਤਕਨੀਕ ਦੀ ਵਰਤੋਂ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਜਿਵੇਂ ਹੀ ਕੋਈ ਬੱਸ ਈ.ਵੀ.ਐੱਮ. ਨੂੰ ਲੈ ਕੇ ਜਾਵੇਗੀ, ਇਸ ਦੀ ਸਾਰੀ ਜਾਣਕਾਰੀ ਜ਼ਿਲ੍ਹਾ ਚੋਣ ਅਧਿਕਾਰੀ ਦੇ ਮੋਬਾਇਲ ‘ਤੇ ਆਵੇਗੀ, ਨਾਲ ਹੀ ਜਿਨ੍ਹਾਂ-ਜਿਨ੍ਹਾਂ ਰਸਤਿਆਂ ਤੋਂ ਹੋ ਕੇ ਉਹ ਨਿਕਲੇਗੀ, ਉਨ੍ਹਾਂ ਰਸਤਿਆਂ ਦੇ ਬਾਰੇ ‘ਚ ਸਾਰੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article