PUNJABMAILUSA.COM

ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਗੱਠਜੋੜ ਬਾਰੇ ਫ਼ੈਸਲਾ ਹਾਈ ਕਮਾਂਡ ਲਵੇਗੀ : ਕੈਪਟਨ

ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਗੱਠਜੋੜ ਬਾਰੇ ਫ਼ੈਸਲਾ ਹਾਈ ਕਮਾਂਡ ਲਵੇਗੀ : ਕੈਪਟਨ

ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਗੱਠਜੋੜ ਬਾਰੇ ਫ਼ੈਸਲਾ ਹਾਈ ਕਮਾਂਡ ਲਵੇਗੀ : ਕੈਪਟਨ
April 11
10:05 2018

ਪਟਿਆਲਾ, 11 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਵਿਚ ਕਿਸੇ ਵੀ ਤਰ੍ਹਾਂ ਦੇ ਗੱਠਜੋੜ ਬਾਰੇ ਫ਼ੈਸਲਾ ਕਾਂਗਰਸ ਹਾਈ ਕਮਾਂਡ ਵੱਲੋਂ ਢੁੱਕਵੇਂ ਸਮੇਂ ਉੱਤੇ ਕੀਤਾ ਜਾਵੇਗਾ। ਉੱਤਰ ਪ੍ਰਦੇਸ਼ ‘ਚ ਸਮਾਜਵਾਦੀ ਪਾਰਟੀ ਵੱਲੋਂ ਬਸਪਾ ਅਤੇ ਕਾਂਗਰਸ ਨਾਲ ਕੀਤੇ ਗੱਠਜੋੜ ਦੀ ਤਰਜ਼ ‘ਤੇ ਪੰਜਾਬ ਵਿਚ ਚੋਣ ਗੱਠਜੋੜ ਦੀ ਸੰਭਾਵਨਾ ਬਾਰੇ ਮੀਡੀਆ ਦੇ ਸਵਾਲ ‘ਤੇ ਉਨ੍ਹਾਂ ਨੇ ਇਹ ਜਵਾਬ ਦਿੱਤਾ।
ਪਟਿਆਲਾ ‘ਚ ਉੱਦਮ ਤੇ ਕਾਢ ਕਨਵੈਨਸ਼ਨ ਦੌਰਾਨ ਵੱਖਰੇ ਤੌਰ ‘ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਕੋਈ ਵੀ ਫ਼ੈਸਲਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਲਿਆ ਜਾਵੇਗਾ।
ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਸੰਕੇਤ ਦਿੱਤਾ ਕਿ ਵਜ਼ਾਰਤ ਵਿਚ ਵਾਧੇ, ਜਿਸ ਦੇ ਜਲਦੀ ਹੋਣ ਦੀ ਉਮੀਦ ਹੈ, ਵਿਚ ਨਵਾਂ ਖੇਡ ਮੰਤਰੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਨਵੀਂ ਖੇਡ ਨੀਤੀ ਤਿਆਰ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਗੋਲਡ ਕੋਸਟ ਵਿਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿਚ ਸੋਨੇ ਦਾ ਤਗ਼ਮਾ ਜਿੱਤਣ ਲਈ ਨਿਸ਼ਾਨੇਬਾਜ਼ ਹਿਨਾ ਸਿੱਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਨੇ ਹਰੇਕ ਪੰਜਾਬੀ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਇਸ ਖਿਡਾਰਨ ਦੇ ਖੇਡ ਕਰੀਅਰ ਲਈ ਸਰਕਾਰ ਵੱਲੋਂ ਹਰ ਸੰਭਵ ਸਮਰਥਨ ਦਾ ਭਰੋਸਾ ਦਿੱਤਾ।
ਪਟਿਆਲਾ ਵਿਚ ਰਾਤ ਨੂੰ ਗ਼ੈਰਕਾਨੂੰਨੀ ਖਣਨ ਹੋਣ ਬਾਰੇ ਰਿਪੋਰਟਾਂ ਬਾਰੇ ਪੁੱਛਣ ‘ਤੇ ਮੁੱਖ ਮੰਤਰੀ ਨੇ ਮੁਕੰਮਲ ਜਾਂਚ ਅਤੇ ਕਾਰਵਾਈ ਦਾ ਵਾਅਦਾ ਕੀਤਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਸੂਬੇ ਵਿਚ ਗ਼ੈਰਕਾਨੂੰਨੀ ਖਣਨ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੁਲਿਸ ਅਤੇ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਸੂਬੇ ਵਿਚ ਕਿਤੇ ਵੀ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਪਹਿਲਾਂ ਹੀ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।
ਡਰੱਗਜ਼ ਕੇਸ ਵਿਚ ਐੱਸ.ਟੀ.ਐੱਫ. ਵੱਲੋਂ ਸੌਂਪੀ ਰਿਪੋਰਟ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਅਦਾਲਤ ‘ਚ ਸੁਣਵਾਈ ਅਧੀਨ ਹੈ, ਜਿਸ ਕਾਰਨ ਉਹ ਟਿੱਪਣੀ ਨਹੀਂ ਕਰ ਸਕਦੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article