PUNJABMAILUSA.COM

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

 Breaking News

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ
January 23
09:40 2019

-ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ, 916-320-9444
ਭਾਰਤ ਅੰਦਰ ਲੋਕ ਸਭਾ ਚੋਣਾਂ ਦਾ ਬਿਗੁਲ ਲਗਭਗ ਵੱਜ ਚੁੱਕਾ ਹੈ। ਭਾਜਪਾ ਨੂੰ ਹਰਾਉਣ ਲਈ ਸਰਗਰਮ ਸਾਰੀਆਂ ਰਾਜਸੀ ਪਾਰਟੀਆਂ ਨੇ ਕੋਲਕਾਤਾ ਵਿਖੇ ਵਿਸ਼ਾਲ ਰੈਲੀ ਕਰਕੇ ਮਹਾਂਗਠਜੋੜ ਬਣਾਏ ਜਾਣ ਦਾ ਮੁੱਢ ਬੰਨ੍ਹ ਦਿੱਤਾ ਹੈ। ਭਾਜਪਾ ਵੱਲੋਂ ਵੀ ਲੋਕ ਸਭਾ ਚੋਣ ਵਿਚ ਮੁੜ ਸੱਤਾ ਹਾਸਲ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਗਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਮੋਦੀ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਪੱਛੜੇ ਵਰਗਾਂ ਲਈ ਸਰਕਾਰੀ ਨੌਕਰੀਆਂ ਅਤੇ ਵਿਦਿਅਕ ਅਦਾਰਿਆਂ ਵਿਚ ਭਰਤੀ ਲਈ 10 ਫੀਸਦੀ ਰਾਖਵੇਂਕਰਨ ਦਾ ਕੀਤਾ ਫੈਸਲਾ ਇਸੇ ਦਿਸ਼ਾ ਦਾ ਸੂਚਕ ਹੈ। ਇਸੇ ਤਰਜ਼ ਉਪਰ ਪੰਜਾਬ ਅੰਦਰ ਵੀ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਦੀਆਂ ਵਿਰੋਧੀ ਸਭ ਧਿਰਾਂ ਵੱਲੋਂ ਮਹਾਂਗਠਜੋੜ ਬਣਾਏ ਜਾਣ ਲਈ ਯਤਨ ਜਾਰੀ ਹੈ।
ਪੌਣੇ 2 ਸਾਲ ਦੇ ਕਰੀਬ ਬੇਹੱਦ ਮੰਦੀ ਕਾਰਗੁਜ਼ਾਰੀ ਰਹਿਣ ਦੇ ਬਾਅਦ ਪੰਜਾਬ ‘ਚ ਕਾਂਗਰਸ ਸਰਕਾਰ ਨੇ ਵੀ ਹਿਲਜੁੱਲ ਸ਼ੁਰੂ ਕੀਤੀ ਹੈ। ਪਿਛਲੇ ਦਿਨੀਂ ਮੁੱਖ ਮੰਤਰੀ ਨੇ ਪਾਰਟੀ ਵਿਧਾਇਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਗਿਲੇ-ਸ਼ਿਕਵੇ ਸੁਣੇ ਹਨ ਅਤੇ ਹਰ ਵਿਧਾਇਕ ਲਈ ਆਪਣੇ ਹਲਕੇ ਵਿਚ ਖਰਚੇ ਲਈ 5 ਕਰੋੜ ਰੁਪਏ ਦਿੱਤੇ ਜਾਣ ਦਾ ਫੈਸਲਾ ਵੀ ਕੀਤਾ ਗਿਆ ਹੈ। ਇਸੇ ਤਰ੍ਹਾਂ ਵੱਡੀ ਪੱਧਰ ਉੱਤੇ ਹਰ ਰੋਜ਼ ਪਿੱਟ-ਸਿਆਪਾ ਕਰਨ ਵਾਲੇ ਮੁਲਾਜ਼ਮਾਂ ਨੂੰ ਚੁੱਪ ਕਰਾਉਣ ਲਈ ਲੰਬੇ ਸਮੇਂ ਤੋਂ ਐਡਹਾਕ, ਕੱਚੇ ਜਾਂ ਠੇਕੇ ਉਪਰ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਵੀ ਯੋਜਨਾ ਬਣਾਈ ਜਾ ਰਹੀ ਦੱਸੀ ਜਾਂਦੀ ਹੈ। ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਤੀਜੇ ਪੜਾਅ ਦਾ ਵੀ ਆਰੰਭ ਕੀਤਾ ਗਿਆ ਹੈ। ਪਰ ਮੁੱਖ ਮੰਤਰੀ ਨਾਲ ਵਿਧਾਇਕਾਂ ਦੀਆਂ ਮੀਟਿੰਗਾਂ ਵਿਚ ਜੋ ਕੁੱਝ ਸਾਹਮਣੇ ਆਇਆ ਹੈ, ਉਸ ਨੇ ਦਿਖਾ ਦਿੱਤਾ ਹੈ ਕਿ ਕਾਂਗਰਸ ਅੰਦਰ ਇਸ ਵੇਲੇ ਸਭ ਕੁੱਝ ਅੱਛਾ ਨਹੀਂ। ਫਿਰੋਜ਼ਪੁਰ ਜ਼ਿਲ੍ਹੇ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਪੰਚਾਇਤਾਂ ਦੇ ਸਹੁੰ ਚੁੱਕ ਸਮਾਗਮ ਵਿਚ ਹੀ ਇਹ ਗੱਲ ਸ਼ਰੇਆਮ ਕਹੀ ਕਿ ਪੁਲਿਸ ਅਧਿਕਾਰੀਆਂ ਦੀ ਸ਼ਹਿ ਨਾਲ ਨਸ਼ਿਆਂ ਦੀ ਵਿਕਰੀ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਉਨ੍ਹਾਂ ਕਈ ਫੜੇ ਗਏ ਸਮੱਗਲਰਾਂ ਦੇ ਪੁਲਿਸ ਅਧਿਕਾਰੀਆਂ ਵੱਲੋਂ ਕੇਸ ਖਾਰਜ ਕਰਨ ਦੇ ਮਾਮਲਿਆਂ ਉਪਰ ਵੀ ਉਂਗਲ ਉਠਾਈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਪ੍ਰਸ਼ਾਸਨ ਚਲਾਉਣ ਵਿਚ ਲੋਕ ਨੁਮਾਇੰਦਿਆਂ ਦੀ ਪੁੱਛਗਿੱਛ ਨਹੀਂ, ਸਗੋਂ ਪੁਲਿਸ ਅਧਿਕਾਰੀਆਂ ਦਾ ਹੀ ਰਾਜ ਹੈ। ਇਸੇ ਤਰ੍ਹਾਂ ਦੀ ਗੱਲ ਦੁਆਬਾ ਅਤੇ ਮਾਲਵਾ ਖੇਤਰ ਦੇ ਵਿਧਾਇਕਾਂ ਦੀਆਂ ਮੀਟਿੰਗਾਂ ਵਿਚ ਵੀ ਉੱਠੀ। ਦੁਆਬਾ ਖੇਤਰ ਦੇ ਵਿਧਾਇਕਾਂ ਦੀ ਮੀਟਿੰਗ ਵਿਚ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਦੁਆਬਾ ਖੇਤਰ ਨਾਲ ਫੰਡਾਂ ਅਤੇ ਨਹਿਰੀ ਪਾਣੀਆਂ ਦੀ ਵੰਡ ਬਾਰੇ ਵਿਤਕਰੇ ਦਾ ਮਾਮਲਾ ਉਠਾਇਆ ਅਤੇ ਨਾਲ ਹੀ ਅਫਸਰਸ਼ਾਹੀ ਵੱਲੋਂ ਪਾਰਟੀ ਆਗੂਆਂ ਦੀ ਅਣਦੇਖੀ ਕਰਨ ਬਾਰੇ ਕਿਹਾ। ਮਾਲਵਾ ਖੇਤਰ ਦੇ ਵਿਧਾਇਕਾਂ ਦੀ ਮੀਟਿੰਗ ਵਿਚ ਵਿਧਾਇਕ ਰਣਦੀਪ ਸਿੰਘ ਨਾਭਾ ਨੇ ਵੀ ਬੜੇ ਜ਼ੋਰ-ਸ਼ੋਰ ਨਾਲ ਜਿੱਥੇ ਪਾਰਟੀ ਵਰਕਰਾਂ ਦੀ ਅਣਦੇਖੀ ਦਾ ਮਾਮਲਾ ਉਠਾਇਆ, ਉਥੇ ਇਹ ਵੀ ਕਿਹਾ ਕਿ ਪਾਰਟੀ ਆਗੂਆਂ ਨੂੰ ਮੁੱਖ ਮੰਤਰੀ ਤੱਕ ਪਹੁੰਚ ਕਰਨੀ ਬੜਾ ਮੁਸ਼ਕਲ ਕੰਮ ਹੈ। ਉਸ ਦਾ ਕਹਿਣ ਦਾ ਅਰਥ ਸੀ ਕਿ ਪਾਰਟੀ ਵਰਕਰਾਂ ਤਾਂ ਕੀ ਵਿਧਾਇਕਾਂ ਅਤੇ ਆਗੂਆਂ ਨੂੰ ਵੀ ਮੁੱਖ ਮੰਤਰੀ ਨਾਲ ਸੰਪਰਕ ਕਰਨਾ ਸੌਖਾ ਕੰਮ ਨਹੀਂ। ਕਾਂਗਰਸ ਵੱਲੋਂ ਕੁਲਬੀਰ ਸਿੰਘ ਜ਼ੀਰਾ ਦੀ ਸ਼ਿਕਾਇਤ ਦੀ ਜਾਂਚ ਕਰਕੇ ਕੋਈ ਕਾਰਵਾਈ ਕੀਤੇ ਜਾਣ ਦੀ ਬਜਾਏ, ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕਰਨ ਦੇ ਫੈਸਲੇ ਨਾਲ ਚੁੱਪ ਕਰਵਾਏ ਜਾਣ ਦੀ ਕਾਰਵਾਈ ਕਾਰਨ ਕਾਂਗਰਸ ਨੂੰ ਨੁਕਤਾਚੀਨੀ ਦਾ ਸਾਹਮਣਾ ਕਰਨਾ ਪਿਆ ਹੈ। ਭਾਵੇਂ ਇਸ ਵੇਲੇ ਇਕਮੁੱਠ ਵਿਰੋਧੀ ਧਿਰ ਦੀ ਅਣਹੋਂਦ ਕਾਰਨ ਕਾਂਗਰਸੀ ਆਗੂ ਚੋਣ ਆਸਾਨੀ ਨਾਲ ਜਿੱਤ ਲੈਣ ਦੀਆਂ ਕਿਆਸਅਰਾਈਆਂ ਲਾਈ ਬੈਠੇ ਹਨ। ਪਰ ਸਰਕਾਰ ਦੀ ਢਿੱਲੀ ਰਹੀ ਕਾਰਗੁਜ਼ਾਰੀ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਨਿਰਾਸ਼ਾ ਅਤੇ ਰੋਸ, ਕਾਂਗਰਸੀ ਆਗੂਆਂ ਲਈ ਸਿਰਦਰਦੀ ਬਣਿਆ ਹੋਇਆ ਹੈ।
ਅਕਾਲੀ ਲੀਡਰਸ਼ਿਪ ਨੇ ਵੀ ਸੰਕਟ ਵਿਚੋਂ ਉਭਰਨ ਲਈ ਕਈ ਨਵੇਂ ਤਜ਼ਰਬੇ ਕੀਤੇ ਹਨ। ਪਰ ਉਸ ਦਾ ਇਹ ਸੰਕਟ ਦੂਰ ਹੋਣ ਦੀ ਬਜਾਏ, ਸਗੋਂ ਵਧਦਾ ਹੀ ਨਜ਼ਰ ਆ ਰਿਹਾ ਹੈ। ਸਿਆਸੀ ਅਤੇ ਧਾਰਮਿਕ ਖੇਤਰ ਵਿਚ ਅਕਾਲੀ ਲੀਡਰਸ਼ਿਪ ਨੂੰ ਲਗਾਤਾਰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਦੇ ਦੋਸ਼ੀਆਂ ਵਿਰੁੱਧ ਅਕਾਲੀ-ਭਾਜਪਾ ਸਰਕਾਰ ਸਮੇਂ ਕੋਈ ਕਾਰਵਾਈ ਨਾ ਕੀਤੇ ਜਾਣ ਅਤੇ ਡੇਰਾ ਸਿਰਸਾ ਦੇ ਮੁਖੀ ਨਾਲ ਲਗਾਤਾਰ ਭਾਈਵਾਲੀ ਰੱਖਣ ਨੇ ਪਾਰਟੀ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਸਿੱਖ ਸਮਾਜ ਦਾ ਉਕਤ ਘਟਨਾਵਾਂ ਕਾਰਨ ਅਕਾਲੀ ਲੀਡਰਸ਼ਿਪ ਤੋਂ ਭਰੋਸਾ ਲਗਭਗ ਟੁੱਟ ਚੁੱਕਾ ਹੈ। ਮੌਜੂਦਾ ਅਕਾਲੀ ਲੀਡਰਸ਼ਿਪ ਸਿੱਖ ਸਮਾਜ ਦਾ ਮੁੜ ਭਰੋਸਾ ਹਾਸਲ ਕਰਨ ਲਈ ਅਜੇ ਤੱਕ ਕੋਈ ਸਫਲ ਕਾਰਵਾਈ ਨਹੀਂ ਕਰ ਸਕੀ। ਦਿੱਲੀ ਦੰਗਿਆਂ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਅਤੇ ਹੋਰਨਾਂ ਨੂੰ ਸਜ਼ਾ ਦਿਵਾਏ ਜਾਣ ਬਾਰੇ ਭਾਵੇਂ ਅਕਾਲੀ ਲੀਡਰਸ਼ਿਪ ਨੇ ਬੜਾ ਰੌਲਾ ਪਾਇਆ ਹੈ, ਪਰ ਦਿੱਲੀ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਪਿਛਲੇ 30 ਸਾਲਾਂ ਤੋਂ ਨਿਰੰਤਰ ਕਾਨੂੰਨੀ ਲੜਾਈ ਲੜਦੇ ਆ ਰਹੇ ਉੱਘੇ ਵਕੀਲ ਸ. ਹਰਵਿੰਦਰ ਸਿੰਘ ਫੂਲਕਾ ਵੱਲੋਂ ‘ਆਪ’ ਦੀ ਵਿਧਾਇਕੀ ਅਤੇ ਪਾਰਟੀ ਤੋਂ ਅਸਤੀਫਾ ਦੇ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਦੇ ਰਾਜਸੀ ਸ਼ਿਕੰਜੇ ਤੋਂ ਮੁਕਤ ਕਰਵਾਉਣ ਦੀ ਮੁਹਿੰਮ ਆਰੰਭ ਕਰਨ ਨੇ ਅਕਾਲੀ ਦਲ ਦੀਆਂ ਮੁਸੀਬਤਾਂ ਹੋਰ ਵਧਾ ਦਿੱਤੀਆਂ ਹਨ। ਇਸੇ ਤਰ੍ਹਾਂ ਜਦੋਂ ਇਸ ਵੇਲੇ ਦੇਸ਼ ਅੰਦਰ ਮੋਦੀ ਸਰਕਾਰ ਖਿਲਾਫ ਮਾਹੌਲ ਬਣ ਰਿਹਾ ਹੈ, ਤਾਂ ਸਿਆਸੀ ਤੌਰ ‘ਤੇ ਅਕਾਲੀ ਦਲ ਵੱਲੋਂ ਭਾਜਪਾ ਨਾਲ ਹੀ ਹੱਥ ਮਿਲਾ ਕੇ ਚੱਲਣ ਦੀ ਨੀਤੀ ਵੀ ਪੰਜਾਬ ਦੇ ਲੋਕਾਂ ਅੰਦਰ ਨਾਰਾਜ਼ਗੀ ਦਾ ਕਾਰਨ ਬਣ ਰਹੀ ਹੈ।
ਆਮ ਆਦਮੀ ਪਾਰਟੀ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਹੀ ਵੱਡੀ ਸੱਟ ਖਾ ਬੈਠੀ ਸੀ। ਹੁਣ ਬਰਨਾਲਾ ਵਿਖੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਕੀਤੀ ਪਹਿਲੀ ਕਾਨਫਰੰਸ ਵਿਚ ਇਕੱਲਿਆਂ ਚੋਣ ਲੜਨ ਦੇ ਫੈਸਲੇ ਨੇ ਪਾਰਟੀ ਅੰਦਰ ਨਿਰਾਸ਼ਤਾ ਹੀ ਪੈਦਾ ਕੀਤੀ ਹੈ। ਪਿਛਲੇ ਕਾਫੀ ਦਿਨ ਤੋਂ ‘ਆਪ’ ਦੇ ਪੰਜਾਬ ਆਗੂ ਹੋਰਨਾਂ ਰਾਜਸੀ ਧਿਰਾਂ ਨਾਲ ਰਲ ਕੇ ਚੋਣ ਲੜਨ ਦਾ ਪ੍ਰਚਾਰ ਕਰਦੇ ਆ ਰਹੇ ਸਨ। ‘ਆਪ’ ਆਗੂ, ਅਕਾਲੀ ਦਲ ਟਕਸਾਲੀ ਅਤੇ ਬਸਪਾ ਦੇ ਆਗੂਆਂ ਨਾਲ ਮੀਟਿੰਗਾਂ ਵੀ ਕਰਦੇ ਰਹੇ। ਪਰ ਹੁਣ ‘ਆਪ’ ਵੱਲੋਂ ਇਕੱਲਿਆਂ ਚੋਣ ਲੜਨ ਦੇ ਫੈਸਲੇ ਨੇ ਪੰਜਾਬ ਦੀ ‘ਆਪ’ ਲੀਡਰਸ਼ਿਪ ਨੂੰ ਬੜੀ ਕਸੂਤੀ ਹਾਲਤ ਵਿਚ ਫਸਾ ਦਿੱਤਾ ਹੈ। ਤੀਜੀ ਧਿਰ ਵਜੋਂ ਉਭਰਨ ਲਈ ਯਤਨਸ਼ੀਲ ਸ. ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਾਲੀ ‘ਪੰਜਾਬੀ ਏਕਤਾ ਪਾਰਟੀ’, ਬੈਂਸ ਭਰਾਵਾਂ ਦੀ ‘ਲੋਕ ਇਨਸਾਫ ਪਾਰਟੀ’, ਡਾ. ਧਰਮਵੀਰ ਗਾਂਧੀ ਦੇ ‘ਪੰਜਾਬ ਮੰਚ’, ਅਕਾਲੀ ਦਲ ਟਕਸਾਲੀ ਅਤੇ ਬਹੁਜਨ ਸਮਾਜ ਪਾਰਟੀ ਨੇ ਮਿਲ ਕੇ ਚੋਣ ਲੜਨ ਦਾ ਫੈਸਲਾ ਕੀਤਾ ਹੈ ਅਤੇ ਆਉਂਦੇ ਦਿਨਾਂ ਵਿਚ ਸੀਟਾਂ ਦੀ ਵੰਡ ਕਰਨ ਬਾਰੇ ਵਿਚਾਰਿਆ ਜਾ ਰਿਹਾ ਹੈ।
ਇਨ੍ਹਾਂ ਗਰੁੱਪਾਂ ਵੱਲੋਂ ਭਾਵੇਂ ਲੋਕ ਸਭਾ ਚੋਣਾਂ ਰਲ ਕੇ ਲੜਨ ਦਾ ਐਲਾਨ ਤਾਂ ਕੀਤਾ ਗਿਆ ਹੈ, ਪਰ ਬਾਕਾਇਦਾ ਮਹਾਂਗਠਜੋੜ ਦੀ ਰੂਪ-ਰੇਖਾ ਦਾ ਅਜੇ ਐਲਾਨ ਨਹੀਂ ਹੋਇਆ। ਹਾਲ ਦੀ ਘੜੀ ਇੰਨਾ ਹੀ ਕਿਹਾ ਜਾ ਰਿਹਾ ਹੈ ਕਿ ਉਹ ਮਿਲ ਕੇ ਚੋਣ ਲੜਨ ਅਤੇ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਕਰ ਰਹੇ ਹਨ। ਪੰਜਾਬ ਅੰਦਰ ਇਸ ਵੇਲੇ ਇਕ ਪਾਸੇ ਕਾਂਗਰਸ, ਦੂਜਾ ਅਕਾਲੀ-ਭਾਜਪਾ ਗਠਜੋੜ, ਤੀਜਾ ਆਮ ਆਦਮੀ ਪਾਰਟੀ ਅਤੇ ਚੌਥਾ ਮਹਾਂਗਠਜੋੜ ਕਰਨ ਦੀਆਂ ਚਾਹਵਾਨ ਪਾਰਟੀਆਂ ਦੇ ਮੈਦਾਨ ਵਿਚ ਸਰਗਰਮ ਹੋਣ ਨਾਲ ਰਾਜਸੀ ਖੇਤਰ ਵਿਚ ਘੜਮੱਸ ਜਿਹਾ ਫੈਲਿਆ ਨਜ਼ਰ ਆ ਰਿਹਾ ਹੈ। ਪਿਛਲੇ ਸਮਿਆਂ ਦੌਰਾਨ ਆਮ ਤੌਰ ‘ਤੇ ਦੋ ਧਿਰਾਂ ਵਿਚਕਾਰ ਚੋਣ ਮੁਕਾਬਲਾ ਹੁੰਦਾ ਰਿਹਾ ਹੈ। ਸਿਰਫ 2014 ਦੀਆਂ ਲੋਕ ਸਭਾ ਚੋਣਾਂ ਵਿਚ ‘ਆਪ’ ਨੇ ਕੁੱਝ ਹਲਕਿਆਂ ਵਿਚ ਵੱਡੀ ਜਿੱਤ ਹਾਸਲ ਕੀਤੀ ਸੀ। ਪਰ ਇਸ ਵਾਰ ਸਿਆਸੀ ਹਾਲਾਤ ਬੜੇ ਅਸਥਿਰਤਾ ਵਾਲੇ ਅਤੇ ਭੁਲੇਖਾ ਪਾਊ ਹਨ। ਹਾਲ ਦੀ ਘੜੀ ਲੋਕਾਂ ਦੇ ਰੌਂਅ ਨੂੰ ਵੀ ਮਾਪਣਾ ਔਖਾ ਹੋ ਰਿਹਾ ਹੈ।
ਪਿਛਲੇ ਸਾਲਾਂ ਦੀ ਵੱਖ-ਵੱਖ ਰਾਜਸੀ ਪਾਰਟੀਆਂ ਦੀ ਕਾਰਗੁਜ਼ਾਰੀ ਨੂੰ ਦੇਖ ਕੇ ਆਮ ਲੋਕ ਹਾਲ ਦੀ ਘੜੀ ਕਿਸੇ ਵੀ ਧਿਰ ਨੂੰ ਬਹੁਤਾ ਹੁੰਗਾਰਾ ਭਰਦੇ ਨਜ਼ਰ ਨਹੀਂ ਆ ਰਹੇ। ਖਹਿਰਾ ਅਤੇ ਉਨ੍ਹਾਂ ਦੇ ਹਮਾਇਤੀ ਜਥੇਬੰਦੀਆਂ ਨੂੰ ਬਰਗਾੜੀ ਮੋਰਚੇ ਸਮੇਂ ਮਿਲਿਆ ਉਤਸ਼ਾਹ ਅਤੇ ਹੁੰਗਾਰਾ ਵੀ ਹੁਣ ਪਹਿਲਾਂ ਵਰਗਾ ਨਜ਼ਰ ਨਹੀਂ ਆ ਰਿਹਾ। ਲੋਕਾਂ ਦੀਆਂ ਨਜ਼ਰਾਂ ਹੁਣ ਇਸ ਵੇਲੇ ਇਨ੍ਹਾਂ ਵੱਖ-ਵੱਖ ਗਰੁੱਪਾਂ ਵੱਲੋਂ ਮਿਲ ਕੇ ਚੱਲਣ, ਆਪਣਾ ਪ੍ਰੋਗਰਾਮ ਜਾਰੀ ਕਰਨ ਅਤੇ ਸੀਟਾਂ ਦੀ ਵੰਡ ਉਪਰ ਟਿਕਿਆ ਹੋਇਆ ਹੈ। ਆਉਂਦੇ ਦਿਨਾਂ ਵਿਚ ਮਹਾਂਗਠਜੋੜ ਕਿਸ ਤਰ੍ਹਾਂ ਦੀ ਕਾਰਗੁਜ਼ਾਰੀ ਦਿਖਾਉਂਦਾ ਹੈ, ਇਸ ਦਾ ਪ੍ਰਭਾਵ ਸਮੁੱਚੀ ਲੋਕ ਸਭਾ ਚੋਣ ਸਰਗਰਮੀ ਨੂੰ ਪ੍ਰਭਾਵਿਤ ਕਰੇਗਾ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article