PUNJABMAILUSA.COM

ਪੰਜਾਬ ‘ਚ ਸਮੂਹ ਗਰਾਮ ਪੰਚਾਇਤਾਂ ਭੰਗ ਕਰਨ ਦੀ ਪ੍ਰਕਿਰਿਆ ਸ਼ੁਰੂ

ਪੰਜਾਬ ‘ਚ ਸਮੂਹ ਗਰਾਮ ਪੰਚਾਇਤਾਂ ਭੰਗ ਕਰਨ ਦੀ ਪ੍ਰਕਿਰਿਆ ਸ਼ੁਰੂ

ਪੰਜਾਬ ‘ਚ ਸਮੂਹ ਗਰਾਮ ਪੰਚਾਇਤਾਂ ਭੰਗ ਕਰਨ ਦੀ ਪ੍ਰਕਿਰਿਆ ਸ਼ੁਰੂ
July 18
10:12 2018

ਚੰਡੀਗੜ੍ਹ, 18 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਨੇ ਸੂਬੇ ਦੀਆਂ ਸਮੂਹ ਗਰਾਮ ਪੰਚਾਇਤਾਂ ਭੰਗ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਪ੍ਰਬੰਧਕ ਲਾਏ ਜਾਣ ਵਾਲੇ ਮੁਲਾਜ਼ਮਾਂ ਦੀਆਂ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਹੈ। ਉਧਰ, ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਗਰਾਮ ਪੰਚਾਇਤਾਂ ਨੂੰ ਭੰਗ ਕਰਨ ਬਾਰੇ ਪ੍ਰਸਤਾਵ ਮੁੱਖ ਮੰਤਰੀ ਦਫ਼ਤਰ ਨੂੰ ਭੇਜ ਦਿੱਤਾ ਹੈ ਤੇ ਉਥੋਂ ਹਰੀ ਝੰਡੀ ਮਿਲਦਿਆਂ ਹੀ ਪੰਚਾਇਤਾਂ ਭੰਗ ਕਰ ਦਿੱਤੀਆਂ ਜਾਣਗੀਆਂ।
ਤਾਜ਼ਾ ਨਿਰਦੇਸ਼ਾਂ ‘ਚ ਕਿਹਾ ਗਿਆ ਹੈ ਕਿ ਪ੍ਰਬੰਧਕਾਂ ਦੀ ਨਿਯੁਕਤੀ ਕਰ ਕੇ ਸਾਰੀ ਸੂਚਨਾ ਮੁੱਖ ਦਫ਼ਤਰ ਨੂੰ ਭੇਜੀ ਜਾਵੇ। ਪੰਜਾਬ ਵਿਚ ਪੰਚਾਇਤਾਂ ਦੀ ਮਿਆਦ 9 ਅਗਸਤ ਨੂੰ ਖ਼ਤਮ ਹੋਣੀ ਹੈ ਤੇ ਸਰਕਾਰ ਵੱਲੋਂ ਸੂਬਾਈ ਚੋਣ ਕਮਿਸ਼ਨ ਨੂੰ 30 ਸਤੰਬਰ ਤੱਕ ਚੋਣਾਂ ਕਰਾਏ ਜਾਣ ਲਈ ਲਿਖਿਆ ਗਿਆ ਹੈ। ਇਸ ਤਰ੍ਹਾਂ ਨਾਲ ਸਤੰਬਰ ਮਹੀਨੇ ਦੇ ਅਖਰੀਲੇ ਹਫ਼ਤੇ ਹੀ ਗਰਾਮ ਪੰਚਾਇਤਾਂ ਦੀਆਂ ਚੋਣਾਂ ਹੋਣਗੀਆਂ।
ਰਾਜ ਸਰਕਾਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਅਗਸਤ ਮਹੀਨੇ ‘ਚ ਕਰਾਉਣ ਲਈ ਲਿਖਿਆ ਗਿਆ ਹੈ। ਪੰਜਾਬ ਵਿਚ ਇਸ ਸਮੇਂ ਜ਼ਿਆਦਾਤਰ ਗਰਾਮ ਪੰਚਾਇਤਾਂ, ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਉਪਰ ਅਕਾਲੀ ਦਲ ਦਾ ਕਬਜ਼ਾ ਹੈ। ਪੰਜਾਬ ‘ਚ ਕੈਪਟਨ ਸਰਕਾਰ ਦੇ ਹੋਂਦ ‘ਚ ਆਉਣ ਤੋਂ ਬਾਅਦ ਦਿਹਾਤੀ ਖੇਤਰ ਦੀਆਂ ਚੋਣਾਂ ਪਹਿਲੀ ਵਾਰੀ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ‘ਚ ਅਕਾਲੀ ਦਲ ਦਾ ਕਬਜ਼ਾ ਟੁੱਟਣ ਦੇ ਆਸਾਰ ਹਨ। ਸੂਬੇ ‘ਚ ਆਮ ਤੌਰ ‘ਤੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਰਾਜਸੀ ਪਾਰਟੀਆਂ ਦੇ ਚੋਣ ਨਿਸ਼ਾਨ ‘ਤੇ ਲੜੀਆਂ ਜਾਂਦੀਆਂ ਹਨ, ਜਦਕਿ ਗਰਾਮ ਪੰਚਾਇਤਾਂ ਆਜ਼ਾਦਾਨਾ ਤੌਰ ‘ਤੇ ਲੜੀਆਂ ਜਾਂਦੀਆਂ ਹਨ। ਚੋਣ ਕਮਿਸ਼ਨ ਨੇ ਵੀ ਪੰਚਾਇਤਾਂ, ਬਲਾਕ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਪੰਜਾਬ ‘ਚ ਦਿਹਾਤੀ ਸੰਸਥਾਵਾਂ ਦੀਆਂ ਇਨ੍ਹਾਂ ਚੋਣਾਂ ਦੌਰਾਨ ਬੈਲਟ ਪੇਪਰ ਦੀ ਹੀ ਵਰਤੋਂ ਹੋਵੇਗੀ। ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਰ ਸੂਚੀਆਂ ਤਿਆਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਜਾਣਕਾਰੀ ਮੁਤਾਬਕ ਵੋਟਰ ਸੂਚੀਆਂ ਦਾ ਖ਼ਰੜਾ ਤਿਆਰ ਕਰ ਲਿਆ ਗਿਆ ਹੈ ਤੇ ਵੋਟਰ ਸੂਚੀਆਂ ਉਪਰ ਇਤਰਾਜ਼ ਮੰਗੇ ਗਏ ਹਨ। ਵੋਟਰ ਸੂਚੀਆਂ ਦਾ ਕੰਮ ਇਸੇ ਮਹੀਨੇ ਮੁਕੰਮਲ ਹੋ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article