PUNJABMAILUSA.COM

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

 Breaking News

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ
May 22
10:25 2019

-ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ, 916-320-9444
ਪੰਜਾਬ ਵਿਚ ਪਾਰਲੀਮਾਨੀ ਚੋਣਾਂ ਤੋਂ ਅਜੇ ਲੋਕਾਂ ਨੇ ਸੁੱਖ ਦਾ ਸਾਹ ਵੀ ਨਹੀਂ ਲਿਆ ਕਿ ਅਗਲੇ 6 ਮਹੀਨਿਆਂ ਵਿਚ ਮੁੜ ਫਿਰ ਘੱਟੋ-ਘੱਟ 8 ਵਿਧਾਨ ਸਭਾ ਹਲਕਿਆਂ ਵਿਚ ਉੱਪ ਚੋਣਾਂ ਹੋਣਾ ਤੈਅ ਹੈ। ਇੰਨੀ ਵੱਡੀ ਗਿਣਤੀ ਵਿਚ ਪੰਜਾਬ ਅੰਦਰ ਪਹਿਲੀ ਵਾਰ ਉੱਪ ਚੋਣਾਂ ਹੋਣ ਜਾ ਰਹੀਆਂ ਹਨ। ਰਾਜਸੀ ਹਲਕਿਆਂ ਅੰਦਰ ਇਹ ਸਮਝਿਆ ਜਾ ਰਿਹਾ ਹੈ ਕਿ ਇਹ ਉਪ ਚੋਣਾਂ ਨਹੀਂ, ਸਗੋਂ 2 ਸਾਲ ਬਾਅਦ ਹੋਣ ਵਾਲੀ ਵਿਧਾਨ ਸਭਾ ਚੋਣਾਂ ਲਈ ਸੈਮੀਫਾਈਨਲ ਹੀ ਸਾਬਤ ਹੋਵੇਗਾ। ਪੰਜਾਬ ਵਿਚ ਇਸ ਵੇਲੇ ਕਾਂਗਰਸ ਦੇ 78, ਆਮ ਆਦਮੀ ਪਾਰਟੀ ਦੇ 20, ਅਕਾਲੀ ਦਲ ਦੇ 14, ਭਾਜਪਾ ਦੇ 3 ਅਤੇ ਲੋਕ ਇਨਸਾਫ ਪਾਰਟੀ ਦੇ 2 ਵਿਧਾਇਕ ਹਨ। ਆਮ ਆਦਮੀ ਪਾਰਟੀ ਦੇ 2 ਵਿਧਾਇਕ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਚੁੱਕੇ ਹਨ। ਹੁਣ ਤੱਕ ਆਮ ਆਦਮੀ ਪਾਰਟੀ ਦੇ 4 ਵਿਧਾਇਕ ਪਾਰਟੀ ਅਤੇ ਵਿਧਾਇਕੀ ਤੋਂ ਅਸਤੀਫੇ ਦੇ ਚੁੱਕੇ ਹਨ। ਇਨ੍ਹਾਂ ਵਿਚ ਹਲਕਾ ਦਾਖਾ ਤੋਂ ਸੁਪਰੀਮ ਕੋਰਟ ਦੇ ਵਕੀਲ ਸ. ਹਰਵਿੰਦਰ ਸਿੰਘ ਫੂਲਕਾ, ਭੁਲੱਥ ਹਲਕੇ ਤੋਂ ਸ. ਸੁਖਪਾਲ ਸਿੰਘ ਖਹਿਰਾ, ਮਾਨਸਾ ਹਲਕੇ ਤੋਂ ਨਾਜਰ ਸਿੰਘ ਮਾਨਸ਼ਾਹੀਆ ਅਤੇ ਰੋਪੜ ਹਲਕੇ ਤੋਂ ਅਮਰਜੀਤ ਸਿੰਘ ਸੰਦੋਆ ਸ਼ਾਮਲ ਹਨ। ਹਲਕਾ ਜੈਤੋਂ ਤੋਂ ‘ਆਪ’ ਦੇ ਵਿਧਾਇਕ ਪਾਰਟੀ ਛੱਡ ਕੇ ਸ. ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਾਲੀ ‘ਪੰਜਾਬ ਏਕਤਾ ਪਾਰਟੀ’ ਵੱਲੋਂ ਲੋਕ ਸਭਾ ਚੋਣ ਲੜ ਚੁੱਕੇ ਹਨ ਅਤੇ ਪੰਜਾਬ ਏਕਤਾ ਪਾਰਟੀ ਦੇ ਉੱਪ ਪ੍ਰਧਾਨ ਵੀ ਬਣੇ ਹੋਏ ਹਨ। ਉਨ੍ਹਾਂ ਖਿਲਾਫ ਵੀ ਦਲ-ਬਦਲੀ ਕਾਨੂੰਨ ਹੇਠ ਕਾਰਵਾਈ ਹੋ ਸਕਦੀ ਹੈ। ਇਸੇ ਤਰ੍ਹਾਂ ਲੋਕ ਸਭਾ ਹਲਕਾ ਫਿਰੋਜ਼ਪੁਰ ਵਿਚ ਸ. ਸੁਖਬੀਰ ਸਿੰਘ ਬਾਦਲ ਚੋਣ ਲੜ ਰਹੇ ਹਨ, ਜੇਕਰ ਉਹ ਜਿੱਤ ਜਾਂਦੇ ਹਨ, ਤਾਂ ਜਲਾਲਾਬਾਦ ਹਲਕੇ ਤੋਂ ਉੱਪ ਚੋਣ ਹੋਣਾ ਤੈਅ ਹੈ। ਇਸੇ ਤਰ੍ਹਾਂ ਹੁਸ਼ਿਆਰਪੁਰ ਹਲਕੇ ਵਿਚ ਕਾਂਗਰਸ ਦੇ ਡਾ. ਰਾਜਕੁਮਾਰ ਚੱਬੇਵਾਲ ਅਤੇ ਭਾਜਪਾ ਦੇ ਸ਼੍ਰੀ ਸੋਮ ਪ੍ਰਕਾਸ਼, ਚੱਬੇਵਾਲ ਅਤੇ ਫਗਵਾੜਾ ਤੋਂ ਵਿਧਾਇਕ ਹਨ। ਉਨ੍ਹਾਂ ਵਿਚੋਂ ਜਿਹੜਾ ਵੀ ਇਕ ਜਿੱਤਿਆ, ਉਥੇ ਉੱਪ ਚੋਣ ਹੋਣੀ ਹੈ। ਇਸੇ ਤਰ੍ਹਾਂ ਸੰਗਰੂਰ ਹਲਕੇ ਤੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਚੋਣ ਲੜ ਰਹੇ ਹਨ। ਜੇਕਰ ਉਹ ਜਿੱਤ ਜਾਂਦੇ ਹਨ, ਤਾਂ ਉਥੇ ਵੀ ਉੱਪ ਚੋਣ ਹੋ ਸਕਦੀ ਹੈ। ਇਸ ਤਰ੍ਹਾਂ ਕੁੱਲ ਮਿਲਾ ਕੇ ਦੇਖਿਆ ਜਾਵੇ, ਤਾਂ 9 ਹਲਕਿਆਂ ਵਿਚ ਚੋਣ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਕੈਪਟਨ ਸਰਕਾਰ ਸਿਆਸੀ ਗਿਣਤੀਆਂ=ਮਿਣਤੀਆਂ ਤਹਿਤ ਸ. ਐੱਚ.ਐੱਸ. ਫੂਲਕਾ ਅਤੇ ਕੁਝ ਹੋਰ ਵਿਧਾਇਕਾਂ ਵੱਲੋਂ ਦਿੱਤੇ ਅਸਤੀਫੇ ਪ੍ਰਵਾਨ ਕਰਨ ਤੋਂ ਟਾਲਾ ਵੱਟਦੀ ਆ ਰਹੀ ਹੈ। ਪਰ ਹੁਣ ਇਨ੍ਹਾਂ ਅਸਤੀਫਿਆਂ ਬਾਰੇ ਹੋਰ ਜ਼ਿਆਦਾ ਸਮਾਂ ਟਾਲ-ਮਟੋਲ ਕਰਨੀ ਔਖੀ ਹੋ ਜਾਵੇਗੀ। 117 ਹਲਕਿਆਂ ਵਾਲੀ ਪੰਜਾਬ ਵਿਧਾਨ ਸਭਾ ਦੇ 8-9 ਹਲਕਿਆਂ ਵਿਚ ਉੱਪ ਚੋਣ ਹੋਣੀ ਰਾਜ ਦੇ ਸਮੁੱਚੇ ਸਿਆਸੀ ਦ੍ਰਿਸ਼ ਨੂੰ ਪ੍ਰਭਾਵਿਤ ਕਰਨ ਵਾਲੀ ਹੋਵੇਗੀ। ਇਨ੍ਹਾਂ ਉਪ ਚੋਣਾਂ ਨਾਲ ਇਸ ਵੇਲੇ ‘ਆਪ’ ਨੂੰ ਪੰਜਾਬ ਵਿਧਾਨ ਸਭਾ ਵਿਚ ਮਿਲਿਆ ਮੁੱਖ ਵਿਰੋਧੀ ਧਿਰ ਦਾ ਰੁਤਬਾ ਖੁੱਸ ਸਕਦਾ ਹੈ। 20 ਵਿਧਾਇਕਾਂ ਨਾਲ ਜਿੱਤ ਕੇ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਵਿਚ ਮੁੱਖ ਵਿਰੋਧੀ ਧਿਰ ਬਣੀ ਸੀ ਅਤੇ ਹੁਣ ਤੱਕ ਪੰਜਾਬ ਅੰਦਰ ਇਕ ਵੱਡੀ ਸਿਆਸੀ ਧਿਰ ਵਜੋਂ ਵਿਚਰਦੇ ਆ ਰਹੇ ਅਕਾਲੀ ਦਲ ਨੂੰ ਸਿਰਫ 15 ਸੀਟਾਂ ਮਿਲੀਆਂ ਸਨ। ਇਸ ਕਰਕੇ ਉਸ ਨੂੰ ਵਿਰੋਧੀ ਧਿਰ ਦਾ ਰੁਤਬਾ ਵੀ ਹਾਸਲ ਨਹੀਂ ਹੋ ਸਕਿਆ ਸੀ। ਪਰ 5 ਵਿਧਾਇਕਾਂ ਦੇ ਪਾਰਟੀ ਛੱਡਣ ਨਾਲ ‘ਆਪ’ ਦਾ ਇਹ ਅਹੁਦਾ ਖੁੱਸ ਜਾਣ ਦੇ ਆਸਾਰ ਬਣ ਗਏ ਹਨ। ਅਕਾਲੀ-ਭਾਜਪਾ ਗਠਜੋੜ ਦੇ ਮਿਲਾ ਕੇ 17 ਵਿਧਾਇਕ ਬਣ ਜਾਂਦੇ ਹਨ, ਜਦਕਿ ‘ਆਪ’ ਕੋਲ ਸਿਰਫ 15 ਵਿਧਾਇਕ ਹੀ ਰਹਿ ਜਾਣਗੇ। ਇਨ੍ਹਾਂ ਤੋਂ ਇਲਾਵਾ ਭਦੌੜ ਤੋਂ ਨਿਰਮਲ ਸਿੰਘ, ਹਲਕਾ ਮੌੜ ਤੋਂ ਜਗਦੇਵ ਸਿੰਘ ਕਮਾਲੂ, ਖਰੜ ਤੋਂ ਕੰਵਰ ਸੰਧੂ ਅਤੇ ਹਲਕਾ ਰਾਏਕੋਟ ਤੋਂ ਜਗਤਾਰ ਸਿੰਘ ਹੀਸੋਵਾਲ ‘ਆਪ’ ਤੋਂ ਅਲੱਗ ਹੋ ਕੇ ਖਹਿਰਾ ਧੜੇ ਨਾਲ ਜੁੜੇ ਹੋਏ ਹਨ। ਇਸ ਤਰ੍ਹਾਂ ‘ਆਪ’ ਦੇ ਨਿਰੋਲ ਵਿਧਾਇਕਾਂ ਦੀ ਗਿਣਤੀ ਤਾਂ ਸਿਰਫ 11 ਹੀ ਰਹਿ ਜਾਂਦੀ ਹੈ। ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਵੀ ਇਕ ਮਜ਼ਬੂਤ ਧਿਰ ਬਣ ਕੇ ਮੁੜ ਫਿਰ ਆ ਖੜ੍ਹਾ ਹੋਇਆ ਹੈ, ਜਦਕਿ ‘ਆਪ’ ਦਾ ਢਾਂਚਾ ਵੱਡੇ ਪੱਧਰ ਉੱਤੇ ਖਿਲਰ-ਪੁਲਰ ਗਿਆ ਹੈ।
ਕਾਂਗਰਸ ਨੂੰ ਵੀ ਪਿਛਲੇ 2 ਸਾਲਾਂ ਦੀ ਸਰਕਾਰ ਦੀ ਮੰਦੀ ਕਾਰਗੁਜ਼ਾਰੀ ਕਾਰਨ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਂਗਰਸ ਲਈ ਇਹ ਗੱਲ ਵੀ ਵੱਡੀ ਚੁਣੌਤੀ ਵਾਲੀ ਹੋਵੇਗੀ ਕਿ ਕੌਮੀ ਪੱਧਰ ਉੱਤੇ ਲੋਕ ਸਭਾ ਚੋਣਾਂ ਵਿਚ ਪਾਰਟੀ ਨੂੰ ਮਿਲੀ ਨਮੋਸ਼ੀ ਦਾ ਅਸਰ ਪੰਜਾਬ ਵਿਚ ਵੀ ਹੋਵੇਗਾ। ਇਸ ਕਰਕੇ ਸੱਤਾਧਾਰੀ ਹੋਣ ਦੇ ਬਾਵਜੂਦ ਕਾਂਗਰਸ ਲਈ ਇਹ ਚੋਣਾਂ ਜਿੱਤ ਸਕਣਾ ਖਾਲਾ ਜੀ ਦੀ ਵਾੜਾ ਨਹੀਂ ਹੋਵੇਗਾ।
ਪੰਜਾਬ ਅੰਦਰ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਕਾਂਗਰਸ ਪਾਰਟੀ ਅੰਦਰ ਖਾਨਾਜੰਗੀ ਸ਼ੁਰੂ ਹੋ ਗਈ ਹੈ। ਕਾਂਗਰਸ ਦੇ ਤੇਜ਼ ਤਰਾਰ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਅੰਦਰ ਬੇਅਦਬੀ ਦੇ ਦੋਸ਼ੀਆਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਕਾਰਨ ਕੈਪਟਨ ਸਰਕਾਰ ਉੱਪਰ ਨਿਸ਼ਾਨਾ ਸੇਧ ਲਿਆ ਹੈ ਅਤੇ ਕਾਂਗਰਸ ਦੇ ਵਜ਼ੀਰਾਂ ਵੱਲੋਂ ਸਿੱਧੂ ਨੂੰ ਅਸਤੀਫਾ ਦੇਣ ਅਤੇ ਪਾਰਟੀ ਵਿਚੋਂ ਕੱਢੇ ਜਾਣ ਦੀ ਮੰਗ ਵੀ ਉਠਾਈ ਜਾਣ ਲੱਗੀ ਹੈ। ਇਸ ਮੁੱਦੇ ਨੂੰ ਲੈ ਕੇ ਪੰਜਾਬ ਕਾਂਗਰਸ ‘ਚ ਘਮਾਸਾਨ ਮੱਚ ਗਿਆ ਹੈ। ਪਾਰਟੀ ਅੰਦਰ ਸ਼ੁਰੂ ਹੋ ਰਹੀ ਇਹ ਧੜੇਬੰਦੀ ਕਾਂਗਰਸ ਲਈ ਬੇਹੱਦ ਨੁਕਸਾਨਦੇਹ ਸਾਬਤ ਹੋ ਸਕਦੀ ਹੈ। ਲੋਕ ਸਭਾ ਚੋਣ ਪ੍ਰਚਾਰ ਦੌਰਾਨ ਦੇਖਿਆ ਗਿਆ ਹੈ ਕਿ ਪਾਰਟੀ ਦਾ ਵੱਡਾ ਹਿੱਸਾ ਸਰਕਾਰ ਦੀ ਪਿਛਲੇ ਦੋ ਸਾਲ ਦੀ ਕਾਰਗੁਜ਼ਾਰੀ ਤੋਂ ਖੁਸ਼ ਨਹੀਂ ਹੈ। ਸਾਰੇ ਪੰਜਾਬ ਵਿਚ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਵਿਚ ਕਿਧਰੇ ਵੀ ਗਰਮਜ਼ੋਸ਼ੀ ਦਿਖਾਈ ਨਹੀਂ ਦਿੱਤੀ। ਇੱਥੋਂ ਤੱਕ ਕਿ ਕਾਂਗਰਸ ਦੀਆਂ ਮਜ਼ਬੂਤ ਸਮਝੀਆਂ ਜਾ ਰਹੀਆਂ ਸੀਟਾਂ ਵਾਲੇ ਫਰੀਦਕੋਟ ਅਤੇ ਅੰਮ੍ਰਿਤਸਰ ਹਲਕੇ ਵਿਚ ਬਹੁਤ ਘੱਟ ਵੋਟ ਭੁਗਤੀ ਹੈ। ਇਹ ਵੀ ਅਨੁਮਾਨ ਲਗਾਏ ਜਾ ਰਹੇ ਹਨ ਕਿ ਅਕਾਲੀ ਦਲ ਨੇ ‘ਕਰੋ ਜਾਂ ਮਰੋ’ ਦੀ ਨੀਤੀ ਤਹਿਤ ਪੂਰੇ ਜੀਅ-ਜਾਨ ਨਾਲ ਇਸ ਚੋਣ ਵਿਚ ਕੰਮ ਕੀਤਾ ਹੈ ਅਤੇ ਆਪਣੀ ਵੋਟ ਡੱਟ ਕੇ ਭੁਗਤਾਈ ਹੈ। ਪਰ ਦੂਜੇ ਪਾਸੇ ਕਾਂਗਰਸ ਪਾਰਟੀ ਦੇ ਅੰਦਰੂਨੀ ਹਿੱਸਿਆਂ ਵਿਚ ਮਾਯੂਸੀ ਤੇ ਨਿਰਾਸ਼ਤਾ ਦਿਖਾਈ ਦਿੰਦੀ ਰਹੀ ਹੈ। ਇਸੇ ਦਾ ਨਤੀਜਾ ਸਮਝਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਕਾਂਗਰਸ ਗੜ੍ਹ ਵਾਲੇ ਖੇਤਰਾਂ ਵਿਚ ਬਹੁਤ ਘੱਟ ਵੋਟ ਭੁਗਤੇ ਹਨ।
ਲੰਘੀਆਂ ਲੋਕ ਸਭਾ ਚੋਣਾਂ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਚੋਣ ਮੁਕਾਬਲਾ ਮੁੱਖ ਤੌਰ ‘ਤੇ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦਰਮਿਆਨ ਹੀ ਰਿਹਾ ਹੈ ਤੇ ਆਉਂਦੀਆਂ ਉਪ ਚੋਣਾਂ ਵਿਚ ਵੀ ਇਨ੍ਹਾਂ ਮੁੱਖ ਧਿਰਾਂ ਵਿਚ ਹੀ ਮੁਕਾਬਲੇ ਦੀ ਆਸ ਲਗਾਈ ਜਾ ਰਹੀ ਹੈ। ਉਪ ਚੋਣ ਵਿਚ ਭਾਵੇਂ ਸੱਤਾਧਾਰੀ ਧਿਰ ਦਾ ਪੱਖ ਭਾਰੂ ਰਹਿੰਦਾ ਹੈ। ਸਰਕਾਰੀ ਧਿਰ ਪ੍ਰਸ਼ਾਸਨ ਅਤੇ ਪੁਲਿਸ ਦੀ ਖੁੱਲ੍ਹ ਕੇ ਆਪਣੇ ਹੱਕ ਵਿਚ ਵਰਤੋਂ ਕਰਦੀ ਹੈ। ਹੋਰ ਅਨੇਕਾਂ ਢੰਗਾਂ ਨਾਲ ਵੀ ਸਰਕਾਰ ਆਪਣਾ ਪ੍ਰਭਾਵ ਵੋਟਰਾਂ ਉਪਰ ਪਾਉਂਦੀ ਹੈ। ਪਰ ਕਿਉਂਕਿ ਕਈ ਹਲਕਿਆਂ ਵਿਚ ਉਪ ਚੋਣ ਹੋਣੀ ਹੈ, ਇਸ ਕਰਕੇ ਸਰਕਾਰ ਦਾ ਦਬਾਅ ਬਹੁਤ ਜ਼ਿਆਦਾ ਪੈਣ ਦੀ ਸੰਭਾਵਨਾ ਘੱਟ ਹੋਵੇਗੀ। ਲੋਕਾਂ ਨੂੰ ਲੋਕ ਸਭਾ ਚੋਣ ਤੋਂ ਫੌਰੀ ਬਾਅਦ ਮੁੜ ਫਿਰ ਨਵੀਂ ਅਗਨੀ ਪ੍ਰੀਖਿਆ ਵਿਚੋਂ ਲੰਘਣਾ ਪਵੇਗਾ। ਇਹ ਉਪ ਚੋਣ ਸੰਵਿਧਾਨਕ ਤੌਰ ‘ਤੇ ਸੀਟਾਂ ਖਾਲੀ ਹੋਣ ਦਾ ਫੈਸਲਾ ਕੀਤੇ ਜਾਣ ਬਾਅਦ 6 ਮਹੀਨੇ ਦੇ ਅੰਦਰ-ਅੰਦਰ ਕਰਵਾਉਣੀ ਲਾਜ਼ਮੀ ਹੁੰਦੀ ਹੈ। ਇਸ ਕਰਕੇ ਉਮੀਦ ਕੀਤੀ ਜਾਂਦੀ ਹੈ ਕਿ ਇਸ ਸਾਲ ਦੇ ਅੰਤ ਤੱਕ ਇਹ ਚੋਣਾਂ ਹੋ ਜਾਣਗੀਆਂ। ਉਸ ਤੋਂ ਬਾਅਦ ਅਗਲੀ ਵਿਧਾਨ ਸਭਾ ਲਈ 2 ਕੁ ਸਾਲ ਦਾ ਸਮਾਂ ਹੀ ਬੱਚ ਜਾਵੇਗਾ। ਇਸ ਕਰਕੇ ਇਨ੍ਹਾਂ ਚੋਣਾਂ ਨੂੰ ਸਿਆਸੀ ਧਿਰਾਂ ਫਰਵਰੀ 2022 ਵਿਚ ਹੋਣ ਵਾਲੀਆਂ ਚੋਣਾਂ ਦੇ ਸੈਮੀਫਾਈਨਲ ਵਜੋਂ ਹੀ ਲੈਣਗੀਆਂ। ਉਪ ਚੋਣਾਂ ਵਿਚ ਦੋਵੇਂ ਧਿਰਾਂ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦਾ ਵੱਕਾਰ ਦਾਅ ਉੱਤੇ ਲੱਗੇਗਾ। ਇਸ ਕਰਕੇ ਦੋਵੇਂ ਧਿਰਾਂ ਜਿੱਥੇ ਲੋਕਾਂ ਨੂੰ ਵੱਡੇ-ਵੱਡੇ ਵਾਅਦੇ ਅਤੇ ਲਾਰੇ ਲਾਉਣਗੀਆਂ, ਉੱਥੇ ਲੋਕਾਂ ਨੂੰ ਆਪਣੇ ਨਾਲ ਜੋੜਨ ਲਈ ਅਨੇਕ ਤਰ੍ਹਾਂ ਦੇ ਜਾਇਜ਼-ਨਾਜਾਇਜ਼ ਹੱਥਕੰਡੇ ਵੀ ਵਰਤਣਗੀਆਂ।
ਪ੍ਰਵਾਸੀ ਪੰਜਾਬੀਆਂ ਦੀਆਂ ਨਿਗਾਹਾਂ ਵੀ ਇਨ੍ਹਾਂ ਉਪ ਚੋਣਾਂ ਵਿਚ ਵਧੇਰੇ ਲੱਗਣਗੀਆਂ। ਕਿਉਂਕਿ ਦਿੱਲੀ ਸਰਕਾਰ ਦੀ ਥਾਂ, ਪੰਜਾਬ ਸਰਕਾਰ ਵਿਚ ਹੁੰਦੀ ਹਰ ਉੱਥਲ-ਪੁਥਲ ਬਾਰੇ ਪ੍ਰਵਾਸੀ ਪੰਜਾਬੀ ਵਧੇਰੇ ਚੌਕੰਨੇ ਰਹਿੰਦੇ ਹਨ ਅਤੇ ਇਹ ਉਪ ਚੋਣਾਂ ਵੀ ਪ੍ਰਵਾਸੀ ਪੰਜਾਬੀਆਂ ਲਈ ਵਧੇਰੇ ਦਿਲਚਸਪੀ ਵਾਲੀਆਂ ਬਣ ਸਕਦੀਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article