PUNJABMAILUSA.COM

ਪੰਜਾਬ ‘ਚ 13 ਹਜ਼ਾਰ ਬੱਸਾਂ ਨੂੰ ਲੱਗ ਸਕਦੀਆਂ ਨੇ ਬਰੇਕਾਂ

ਪੰਜਾਬ ‘ਚ 13 ਹਜ਼ਾਰ ਬੱਸਾਂ ਨੂੰ ਲੱਗ ਸਕਦੀਆਂ ਨੇ ਬਰੇਕਾਂ

ਪੰਜਾਬ ‘ਚ 13 ਹਜ਼ਾਰ ਬੱਸਾਂ ਨੂੰ ਲੱਗ ਸਕਦੀਆਂ ਨੇ ਬਰੇਕਾਂ
December 08
13:44 2017

* ਸਰਕਾਰ ਨੇ ਜ਼ਾਹਰ ਕੀਤੇ ਪਰਮਿਟ ਰੱਦ ਕਰਨ ਦੇ ਇਰਾਦੇ
ਚੰਡੀਗੜ੍ਹ, 8 ਦਸੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਕਰੀਬ 13 ਹਜ਼ਾਰ ਬੱਸਾਂ ਦੇ ਪਰਮਿਟ ਰੱਦ ਕਰਨ ਦੇ ਇਰਾਦੇ ਜ਼ਾਹਿਰ ਕੀਤੇ ਹਨ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਇਹ ਕਦਮ ਚੁੱਕੇ ਜਾ ਰਹੇ ਹਨ। ਇਸੇ ਮੁੱਦੇ ਸਬੰਧੀ ਪਟੀਸ਼ਨਾਂ ਦੇ ਪੁਲੰਦੇ ਦੀ ਸੁਣਵਾਈ ਦੌਰਾਨ ਪੰਜਾਬ ਦੀ ਵਧੀਕ ਐਡਵੋਕੇਟ ਜਨਰਲ ਰਮੀਜ਼ਾ ਹਕੀਮ ਨੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਦੀਪ ਆਹਲੂਵਾਲੀਆ ਦੇ ਬੈਂਚ ਨੂੰ ਦੱਸਿਆ ਕਿ ਨਵੀਂ ਖਰੜਾ ਯੋਜਨਾ ਦੀ ਅਧਿਸੂਚਨਾ 19 ਜੁਲਾਈ ਨੂੰ ਕਰ ਦਿੱਤੀ ਗਈ ਸੀ। ਰਮੀਜ਼ਾ ਨੇ ਕਿਹਾ, ”ਮਿਲੇ ਇਤਰਾਜ਼ਾਂ ‘ਤੇ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ ਅਤੇ ਅਧਿਕਾਰੀ ਅੰਤਿਮ ਯੋਜਨਾ ਤਿਆਰ ਕਰਨ ਦੀ ਪ੍ਰਕਿਰਿਆ ‘ਚ ਹਨ ਜਿਸ ਲਈ ਚਾਰ ਹਫ਼ਤਿਆਂ ਦੇ ਹੋਰ ਸਮੇਂ ਦੀ ਲੋੜ ਹੈ।” ਬੈਂਚ ਨੂੰ ਉਨ੍ਹਾਂ ਦੱਸਿਆ ਕਿ ਅੰਦਾਜ਼ਨ 13 ਹਜ਼ਾਰ ਬੱਸਾਂ ਦੇ ਪਰਮਿਟ ਰੱਦ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਕਸਰਤ ਨੂੰ ਅਮਲ ‘ਚ ਲਿਆ ਕੇ ਸਿਰੇ ਚਾੜ੍ਹਨਾ ਪਵੇਗਾ। ਸਾਰੀਆਂ ਗੱਲਾਂ ਨੂੰ ਧਿਆਨ ‘ਚ ਰੱਖਦਿਆਂ ਬੈਂਚ ਨੇ ਕੇਸ ਦੀ ਸੁਣਵਾਈ ਅਗਲੇ ਸਾਲ ਫਰਵਰੀ ਦੇ ਚੌਥੇ ਹਫ਼ਤੇ ਲਈ ਨਿਰਧਾਰਿਤ ਕਰ ਦਿੱਤੀ। ਸੁਰਜੀਤ ਸਿੰਘ ਸੋਏਤਾ ਅਤੇ ਹੋਰਾਂ ਵੱਲੋਂ ਪੰਜਾਬ ਸਰਕਾਰ ਤੇ ਹੋਰ ਧਿਰਾਂ ਖ਼ਿਲਾਫ਼ ਪਾਈਆਂ ਗਈਆਂ ਪਟੀਸ਼ਨਾਂ ਦੇ ਆਧਾਰ ‘ਤੇ ਇਹ ਕਾਰਵਾਈ ਹੋਈ ਹੈ। ਪਟੀਸ਼ਨਰਾਂ ਨੇ ਪਿਛਲੇ ਸਾਲ ਦਾਅਵਾ ਕੀਤਾ ਸੀ ਕਿ ਸਿਆਸਤਦਾਨਾਂ, ਟਰਾਂਸਪੋਰਟਰਾਂ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦਰਮਿਆਨ ਗੰਢ-ਤੁੱਪ ਹੈ। ਬੈਂਚ ਨੂੰ ਦੱਸਿਆ ਗਿਆ ਕਿ ਵਿਜਯੰਤ ਟਰੈਵਲਜ਼ ਕੇਸ ‘ਚ ਹਾਈ ਕੋਰਟ ਨੇ ਰੂਟ ਪਰਮਿਟਾਂ ਦੇ ਵਿਸਥਾਰ ਦਾ ਨੋਟਿਸ ਲਿਆ ਸੀ। ਨੇਮਾਂ ਤਹਿਤ ਰੂਟ ‘ਚ ਵਾਧਾ 24 ਕਿਲੋਮੀਟਰ ਤਕ ਕੀਤਾ ਜਾ ਸਕਦਾ ਹੈ ਪਰ ਰੂਟਾਂ ਦਾ ਵਾਰ-ਵਾਰ ਹੋਰ ਵਾਧਾ ਕੀਤਾ ਗਿਆ। ਪੰਜਾਬ ਸਰਕਾਰ ਨੇ ਯੋਜਨਾ ‘ਚ ਸੋਧ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਪਰ ਅਦਾਲਤਾਂ ਨੇ ਉਨ੍ਹਾਂ ਦੇ ਕਦਮਾਂ ਨੂੰ ਨਾਕਾਮ ਕਰ ਦਿੱਤਾ। ਇਸ ਮਾਮਲੇ ਦਾ ਫ਼ੈਸਲਾ ਸੁਪਰੀਮ ਕੋਰਟ ‘ਤੇ ਜਾ ਕੇ ਹੋਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article