PUNJABMAILUSA.COM

ਪੰਜਾਬ ‘ਚ 2016 ਅਸੈਂਬਲੀ ਚੋਣਾਂ ਲਈ ਰਾਜਨੀਤਿਕ ਪਾਰਟੀਆਂ ਵੱਲੋਂ ਕਮਰਕੱਸੇ ਸ਼ੁਰੂ

ਪੰਜਾਬ ‘ਚ 2016 ਅਸੈਂਬਲੀ ਚੋਣਾਂ ਲਈ ਰਾਜਨੀਤਿਕ ਪਾਰਟੀਆਂ ਵੱਲੋਂ ਕਮਰਕੱਸੇ ਸ਼ੁਰੂ

ਪੰਜਾਬ ‘ਚ 2016 ਅਸੈਂਬਲੀ ਚੋਣਾਂ ਲਈ ਰਾਜਨੀਤਿਕ ਪਾਰਟੀਆਂ ਵੱਲੋਂ ਕਮਰਕੱਸੇ ਸ਼ੁਰੂ
December 09
10:23 2015

35
ਚੰਡੀਗੜ੍ਹ, 9 ਦਸੰਬਰ (ਪੰਜਾਬ ਮੇਲ) – ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਣ ਦੀਆਂ ਤਿੰਨ ਦਾਅਵੇਦਾਰ ਪਾਰਟੀਆਂ ਵਿਚਾਲੇ 15 ਦਸੰਬਰ ਨੂੰ ਰਾਜਸੀ ਯੁੱਧ ਛਿੜ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਪਹਿਲਾਂ ਹੀ ਇਸ ਦਿਨ ਵੱਡੀਆਂ ਰੈਲੀਆਂ ਕਰਨ ਦਾ ਐਲਾਨ ਕਰਕੇ ਤਿਆਰੀਆਂ ਵਿਚ ਜੁੱਟ ਗਈਆਂ ਹਨ ਤੇ ਆਮ ਆਦਮੀ ਪਾਰਟੀ ਨੇ ਉਸ ਦਿਨ 13 ਲੋਕ ਸਭਾ ਹਲਕਿਆਂ ਵਿਚ ਰੈਲੀਆਂ ਕਰਨ ਦਾ ਐਲਾਨ ਕਰਕੇ ਮੈਦਾਨ ਵਿਚ ਡਟਣ ਦਾ ਫੈਸਲਾ ਕੀਤਾ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਵੰਗਾਰ ਕਬੂਲਦਿਆਂ ਬਠਿੰਡਾ ਵਿਚ ਉਸੇ ਥਾਂ ‘ਤੇ ਰੈਲੀ ਕਰਨ ਦਾ ਐਲਾਨ ਕੀਤਾ ਹੈ, ਜਿਥੇ ਅਕਾਲੀ ਦਲ ਨੇ ਪਹਿਲੀ ਸਦਭਾਵਨਾ ਰੈਲੀ ਕੀਤੀ ਸੀ। ਇਸ ਰੈਲੀ ਵਿਚ ਹੀ ਕੈਪਟਨ ਕਾਂਗਰਸ ਦੀ ਕਪਤਾਨੀ ਸੰਭਾਲਣਗੇ ਤੇ ਸਾਲ 2017 ਵਿਧਾਨ ਸਭਾ ਚੋਣਾਂ ਲਈ ਰਣਨੀਤੀ ਦਾ ਖੁਲਾਸਾ ਕਰਨਗੇ। ਇਸ ਰੈਲੀ ਲਈ ਕਾਂਗਰਸੀ ਵਰਕਰਾਂ ਵਿਚ ਕਾਫੀ ਉਤਸ਼ਾਹ ਹੈ ਪਰ ਰੈਲੀ ਵਾਲੀ ਥਾਂ ਵਿਚ ਪੁੱਜਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਸੂਬੇ ਦੀਆਂ ਜ਼ਿਆਦਾ ਬੱਸਾਂ ਉਸੇ ਦਿਨ ਪਟਿਆਲਾ ‘ਚ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਚ ਲੋਕਾਂ ਨੂੰ ਲੈ ਕੇ ਜਾਣਗੀਆਂ। ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀਆਂ ਨੇ ਹੇਠਲੇ ਅਧਿਕਾਰੀਆਂ ਨੂੰ ਪਟਿਆਲਾ ਰੈਲੀ ਲਈ ਬੱਸਾਂ ਲੈਣ ਲਈ ਜ਼ੁਬਾਨੀ ਕਲਾਮੀ ਹੁਕਮ ਚਾੜ੍ਹ ਦਿੱਤੇ ਹਨ। ਕਾਂਗਰਸ ਪਾਰਟੀ ਦੀ ਇੱਕ ਸੀਨੀਅਰ ਵਿਧਾਇਕ ਨੇ ਦੱਸਿਆ ਕਿ ਵਰਕਰਾਂ ਨੂੰ ਰੈਲੀ ‘ਚ ਲਿਜਾਣ ਲਈ ਮੁਸ਼ਕਿਲਾਂ ਆਉਣ ਦੀ ਸੰਭਾਵਨਾ ਹੈ ਤੇ ਇਸ ਲਈ ਗੁਆਂਢੀ ਰਾਜਾਂ ਹਰਿਆਣਾ ਅਤੇ ਰਾਜਸਥਾਨ ਤੋਂ ਬੱਸਾਂ ਦਾ ਪ੍ਰਬੰਧ ਕਰਨਾ ਪਵੇਗਾ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚੰਡੀਗੜ੍ਹ ‘ਚ ਇਕੱਠੇ ਹੋਏ ਸਨ ਤੇ ਉਨ੍ਹਾਂ ਨੇ ਅਗਲੇ ਕੁੱਝ ਦਿਨਾਂ ਵਿਚ ਪਾਰਟੀ ਦੇ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਲਈ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਹੋਰ ਕਦਮਾਂ ਤੋਂ ਇਲਾਵਾ ਪਾਰਟੀ ਦੇ ਪੰਜਾਬ ਵਿਚ ਤਰਜਮਾਨ ਨਿਯੁਕਤ ਕੀਤੇ ਜਾਣਗੇ।
ਆਮ ਆਦਮੀ ਪਾਰਟੀ (ਆਪ) ਨੇ ਵੀ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਉਲੀਕੀਆਂ ਰੈਲੀਆਂ ਵਾਲੇ ਦਿਨ 15 ਦਸੰਬਰ ਨੂੰ ਬਾਦਲ ਸਰਕਾਰ ਦੀਆਂ ਕਥਿੱਤ ਭ੍ਰਿਸ਼ਟ ਅਤੇ ਜਬਰ ਭਰੀਆਂ ਨੀਤੀਆਂ ਵਿਰੁੱਧ ਪੰਜਾਬ ‘ਚ ਸੜਕਾਂ ‘ਤੇ ਨਿਕਲਣ ਦਾ ਐਲਾਨ ਕਰਕੇ ਪੰਜਾਬ ਦੀ ਸਿਆਸਤ ਨੂੰ ਪੂਰੀ ਤਰ੍ਹਾਂ ਗਰਮਾ ਦਿੱਤਾ ਹੈ।
‘ਆਪ’ ਵੱਲੋਂ ਇਹ ਐਲਾਨ ਕਰਨ ਦੇ ਨਾਲ ਹੀ ਪੰਜਾਬ ਦੀਆਂ ਤਿੰਨ ਪ੍ਰਮੁੱਖ ਸਿਆਸੀ ਪਾਰਟੀਆਂ ਨੇ ਚੋਣਾਂ ਦਾ ਬਿਗੁਲ ਵਜਾ ਦਿੱਤਾ ਹੈ। ‘ਆਪ’ ਪੰਜਾਬ ਦੇ ਇੰਚਾਰਜ ਸੰਜੇ ਸਿੰਘ, ਕੌਮੀ ਆਰਗੇਨਾਈਜ਼ਰ ਦੁਰਗੇਸ਼ ਪਾਠਕ, ਪੰਜਾਬ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ, ਮਹਿਲਾ ਵਿੰਗ ਦੀ ਪ੍ਰਧਾਨ ਬਲਜਿੰਦਰ ਕੌਰ, ਯੂਥ ਵਿੰਗ ਦੇ ਪ੍ਰਧਾਨ ਹਰਜੋਤ ਸਿੰਘ ਬੈਂਸ ਅਤੇ ਕਾਨੂੰਨੀ ਸੈੱਲ ਦੇ ਚੇਅਰਮੈਨ ਹਿੰਮਤ ਸਿੰਘ ਸ਼ੇਰਗਿੱਲ ਨੇ ਇੱਥੇ ਸਾਂਝੀ ਪ੍ਰੈਸ ਕਾਨਫਰੰਸ ਕਰਕੇ 15 ਦਸੰਬਰ ਨੂੰ ਬਾਦਲ ਸਰਕਾਰ ਵਿਰੁੱਧ ਸਮੂਹ ਜ਼ਿਲ੍ਹਿਆਂ ‘ਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਆਗੂਆਂ ਨੇ ਦਾਅਵਾ ਕੀਤਾ ਕਿ ਅੱਜ ਪੰਜਾਬ ਵਿਚ ‘ਆਪ’ ਨੰਬਰ ਇੱਕ ਸਿਆਸੀ ਪਾਰਟੀ ਹੈ ਅਤੇ ਬਿਨਾਂ ਕਿਸੇ ਨਾਲ ਗੱਠਜੋੜ ਕੀਤਿਆਂ ਪਾਰਟੀ 117 ਸੀਟਾਂ ਉਪਰ ਚੋਣ ਲੜ ਕੇ ਦਿੱਲੀ ਵਾਲਾ ਇਤਿਹਾਸ ਦੁਹਰਾਏਗੀ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਵਰ੍ਹੇ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ ‘ਚ ਪੁੱਜ ਕੇ ਚੋਣ ਮੁਹਿੰਮ ਵਿੱਢਣਗੇ ਅਤੇ ਉਹ ਚੋਣਾਂ ਤੋਂ 6 ਮਹੀਨੇ ਪਹਿਲਾਂ ਪੰਜਾਬ ‘ਚ ਪੱਕੇ ਡੇਰੇ ਲਾ ਕੇ ਚੋਣ ਪ੍ਰਚਾਰ ਦੀ ਅਗਵਾਈ ਕਰਨਗੇ। ਸ਼੍ਰੀ ਸੰਜੇ ਸਿੰਘ ਨੇ ਬਾਦਲ ਸਰਕਾਰ ਵਿਰੁੱਧ ਸਿੱਧਾ ਮੋਰਚਾ ਖੋਲ੍ਹਦਿਆਂ ਦੋਸ਼ ਲਾਇਆ ਕਿ ਰਾਜ ਵਿਚ ਚੱਲ ਰਹੇ ਡਰੱਗ ਮਾਫੀਆ, ਲੈਂਡ ਮਾਫੀਆ, ਭ੍ਰਿਸ਼ਟਾਚਾਰ, ਗੁੰਡਾਗਰਦੀ, ਪੁਲਿਸ ਤਸ਼ੱਦਦ ਅਤੇ ਝੂਠੇ ਮੁਕਾਬਲਿਆਂ ਦੀ ਸਰਪ੍ਰਸਤੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕਰ ਰਹੇ ਹਨ।
ਸੰਜੇ ਸਿੰਘ ਨੇ ਸਪੱਸ਼ਟ ਕੀਤਾ ਕਿ ਪਾਰਟੀ ਨੇ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨਾ ਲੜਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਦਾ ਮਿਸ਼ਨ ਪੰਜਾਬ ‘ਚ ਆਮ ਆਦਮੀ ਦੀ ਸਰਕਾਰ ਬਣਾਉਣਾ ਹੈ ਅਤੇ ਇੱਕੋ ਵਾਰ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹੀ ਮੈਦਾਨ ਵਿਚ ਨਿੱਤਰਨਗੇ।
————————–

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article