ਪੰਜਾਬ, ਜੰਮੂ ਕਸ਼ਮੀਰ ਤੇ ਹਿਮਾਚਲ ‘ਚ ਲੱਗੇ ਭੂਚਾਲ ਦੇ ਤੇਜ਼ ਝਟਕੇ

ਨਵੀਂ ਦਿੱਲੀ, 9 ਸਤੰਬਰ (ਪੰਜਾਬ ਮੇਲ)- ਪੰਜਾਬ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿਚ ਭੁਚਾਲ ਦੇ ਤੇਜ ਝਟਕੇ ਮਹਿਸੂਸ ਕੀਤੇ ਗਏ। ਸਮਾਚਾਰ ਏਜੰਸੀ ਏਐਨਆਈ ਮੁਤਾਬਕ ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ (ਚੰਬਾ) ਦੇ ਸੀਮਾਵਰਤੀ ਖੇਤਰ ਵਿਚ ਦੁਪਹਿਰ 12.10 ਵਜੇ ਭੁਚਾਲ ਦੇ ਤੇਜ ਝਟਕੇ ਮਹਿਸੂਸ ਕੀਤੇ ਗਏ। ਇਹ ਰਿਕਟਰ ਸਕੇਲ ਉਤੇ ਤੀਬਰਤਾ 5.0 ਰਹੀ। ਹਾਲਾਂਕਿ, ਅਜੇ ਤੱਕ ਇਸ ਵਿਚ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਦੀ ਖਬਰ ਨਹੀਂ ਹੈ।
ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ ਕੁਝ ਖੇਤਰਾਂ ਵਿਚ ਲਗਾਤਾਰ ਦੂਜੇ ਦਿਨ ਭੁਚਾਲ ਦੇ ਤੇਜ ਝਟਕੇ ਮਹਿਸੂਸ ਕੀਤੇ ਗਏ।
ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿਚ ਐਤਵਾਰ ਨੂੰ ਸਵੇਰੇ ਦੋ ਘੰਟੇ 35 ਮਿੰਟ ਵਿਚ ਤਿੰਨ ਵਾਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ।