ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਤੁਰੰਤ ਸਖਤੀ ਵਰਤਣ ਦੇ ਹੁਕਮ

415
Share

ਨਵੀਂ ਦਿੱਲੀ, 12 ਨਵੰਬਰ (ਪੰਜਾਬ ਮੇਲ)- ਤਿਉਹਾਰਾਂ ਦੇ ਮੌਸਮ ਦੌਰਾਨ ਲਗਾਤਾਰ ਵਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਤੁਰੰਤ ਸਖਤੀ ਵਰਤਣ ਦੇ ਹੁਕਮ ਦਿੱਤੇ ਹਨ।

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ-ਐਨਸੀਆਰ ਵਿੱਚ ਅਧਿਕਾਰੀਆਂ ਨੂੰ 17 ਨਵੰਬਰ ਤੱਕ ਗਰਮ ਮਿਕਸ ਪਲਾਂਟ ਤੇ ਪੱਥਰ ਦੇ ਕਰੱਸ਼ਰ ਬੰਦ ਕਰਨ ਤੇ ਬਾਇਓਮਾਸ ਸਾੜਨ ਦੀ ਸਖਤੀ ਨਾਲ ਜਾਂਚ ਕਰਨ ਲਈ ਕਿਹਾ ਹੈ। ਕਿਸੇ ਵੀ ਮਾਮਲੇ ਵਿੱਚ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੂਬਾ ਸਰਕਾਰਾਂ ਨੂੰ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਜਾਰੀ ਆਦੇਸ਼ਾਂ ਮੁਤਾਬਕ ਪਟਾਕਿਆਂ ‘ਤੇ ਪਾਬੰਦੀ ਲਾਉਣਾ ਯਕੀਨੀ ਬਣਾਇਆ ਜਾਵੇ। ਦਰਅਸਲ ਤਿਉਹਾਰਾਂ ਦੇ ਮੌਸਮ ‘ਚ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਪਹਿਲਾਂ ਦੇ ਮੁਕਾਬਲੇ ਵਧਣ ਦੇ ਆਸਾਰ ਹਨ। ਇਸ ਨੂੰ ਲੈ ਕੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਸਖਤ ਹੋ ਗਿਆ ਹੈ।


Share