PUNJABMAILUSA.COM

ਪੰਜਾਬ ਦੀਆਂ ਗਰਮਖਿਆਲੀ ਸਿੱਖ ਜਥੇਬੰਦੀਆਂ ਲੰਡਨ ‘ਚ ਰਿਫਰੈਂਡਮ-2020 ਰੈਲੀ ‘ਚ ਸ਼ਾਮਲ ਨਾ ਹੋਈਆਂ

 Breaking News

ਪੰਜਾਬ ਦੀਆਂ ਗਰਮਖਿਆਲੀ ਸਿੱਖ ਜਥੇਬੰਦੀਆਂ ਲੰਡਨ ‘ਚ ਰਿਫਰੈਂਡਮ-2020 ਰੈਲੀ ‘ਚ ਸ਼ਾਮਲ ਨਾ ਹੋਈਆਂ

ਪੰਜਾਬ ਦੀਆਂ ਗਰਮਖਿਆਲੀ ਸਿੱਖ ਜਥੇਬੰਦੀਆਂ ਲੰਡਨ ‘ਚ ਰਿਫਰੈਂਡਮ-2020 ਰੈਲੀ ‘ਚ ਸ਼ਾਮਲ ਨਾ ਹੋਈਆਂ
August 15
11:21 2018

ਲੰਡਨ, 15 ਅਗਸਤ (ਪੰਜਾਬ ਮੇਲ)- ‘ਰਿਫਰੈਂਡਮ-2020’ ਸਬੰਧੀ ਲੰਡਨ ਦੇ ਟਰੈਫਲਗਰ ਸੁਕੇਅਰ ‘ਚ ਲੰਡਨ ਐਲਾਨਨਾਮਾ ਰੈਲੀ ਹੋਈ। ਪਰ ਪੰਜਾਬ ਦੀਆਂ ਗਰਮਖਿਆਲੀ ਸਿੱਖ ਜਥੇਬੰਦੀਆਂ ਤੇ ਆਮ ਸਿੱਖਾਂ ਨੇ ਇਸ ਵਿਚ ਸ਼ਮੂਲੀਅਤ ਨਹੀਂ ਕੀਤੀ।
ਪੰਜਾਬ ਵਿਚ ਵੱਡੇ ਪੱਧਰ ‘ਤੇ ਪ੍ਰਚਾਰ ਕੀਤਾ ਗਿਆ, ਪਰ ਕੋਈ ਵੀ ਸਿੱਖ ਆਗੂ ਇਸ ਰੈਲੀ ਵਿਚ ਸ਼ਾਮਲ ਨਹੀਂ ਹੋਇਆ। 2020 ਵਿਚ ਕਰਵਾਈ ਜਾ ਰਹੀ ਰਾਇਸ਼ੁਮਾਰੀ ਤੋਂ ਪਹਿਲਾਂ ਕਰਵਾਈ ਇਸ ਰੈਲੀ ਨੂੰ ਲੰਡਨ ਐਲਾਨਨਾਮੇ ਵਜੋਂ ਪ੍ਰਚਾਰਿਆ ਗਿਆ ਸੀ ਤੇ ਉਮੀਦ ਕੀਤੀ ਜਾ ਰਹੀ ਸੀ ਕਿ ਇਸ ਰੈਲੀ ‘ਚ ਰਾਇਸ਼ੁਮਾਰੀ ਬਾਰੇ ਰੂਪ-ਰੇਖਾ ਐਲਾਨੀ ਜਾਵੇਗੀ ਪਰ ਇਸ ਨੂੰ ਸਿਰਫ ਤਿੰਨ ਮਤਿਆਂ ਤੱਕ ਹੀ ਸੀਮਤ ਕਰ ਦਿੱਤਾ ਗਿਆ। ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇਹ ਤਿੰਨ ਮਤੇ ਪੜ੍ਹੇ, ਨਵੰਬਰ 2020 ‘ਚ ਪੰਜਾਬ ਸਮੇਤ ਸੰਸਾਰ ਭਰ ‘ਚ ਗੈਰ ਸਰਕਾਰੀ ਰਿਫਰੈਂਡਮ ਕਰਵਾਇਆ ਜਾਵੇਗਾ। 1950 ‘ਚ ਜੋ ਸੰਵਿਧਾਨ ਲਾਗੂ ਕੀਤਾ ਗਿਆ ਸੀ, ਉਸ ਵਿਚ ਸਿੱਖਾਂ ਨੂੰ ਮਾਨਤਾ ਨਹੀਂ ਦਿੱਤੀ ਅਤੇ ਸਿੱਖਾਂ ਨੂੰ ਹਿੰਦੂ ਦੱਸਿਆ ਗਿਆ ਹੈ। ਇਸ ਕਰਕੇ ਰਿਫਰੈਂਡਮ ਪਿਛੋਂ ਪੰਜਾਬ ਦੀ ਆਜ਼ਾਦੀ ਦਾ ਮਾਮਲਾ ਯੂ.ਐਨ.ਓ. ਕੋਲ ਉਠਾਇਆ ਜਾਵੇਗਾ। ਤੀਜੇ ਮਤੇ ਵਿਚ ਕਿਹਾ ਗਿਆ ਕਿ ਯੂ.ਐੱਨ.ਓ. ਵਿਚ ਪੰਜਾਬ ਦੀ ਆਜ਼ਾਦੀ ਲਈ ਦਾਅਵਾ ਪੇਸ਼ ਕਰਨ ਤੋਂ ਬਾਅਦ ਆਜ਼ਾਦੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਰਿਫਰੈਂਡਮ 2020 ਦੀ ਰੂਪ-ਰੇਖਾ ਬਾਰੇ ਪੰਜਾਬ ਦੀਆਂ ਸਿੱਖ ਜਥੇਬੰਦੀਆਂ ਨੇ ਸਵਾਲ ਚੁੱਕੇ ਸਨ। ਦਲ ਖਾਲਸਾ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਹਰਪਾਲ ਸਿੰਘ ਚੀਮਾ ਤੇ ਸਿਮਰਨਜੀਤ ਸਿੰਘ ਮਾਨ ਵੱਲੋਂ ਸਿੱਖਸ ਫਾਰ ਜਸਟਿਸ ਨੂੰ ਪੱਤਰ ਭੇਜ ਕੇ ਰਿਫਰੈਂਡਮ 2020 ਬਾਰੇ ਸਪੱਸ਼ਟਤਾ ਦੀ ਮੰਗ ਕੀਤੀ ਸੀ, ਪਰ ਕੋਈ ਜਵਾਬ ਨਹੀਂ ਮਿਲਿਆ। ਹੁਣ ਸਭ ਦੀਆਂ ਨਜ਼ਰਾਂ 12 ਅਗਸਤ ਦੀ ਰੈਲੀ ‘ਤੇ ਸਨ ਪਰ ਇਸ ਵਿਚ ਵੀ ਇਹ ਸ਼ੰਕੇ ਦੂਰ ਕਰਨ ਦੀ ਥਾਂ ਖਾਲਿਸਤਾਨ ਦੇ ਨਾਅਰਿਆਂ ਨਾਲ ਹੀ ਕੰਮ ਸਾਰ ਦਿੱਤਾ ਗਿਆ। ਹੁਣ ਸਵਾਲ ਉਠ ਰਹੇ ਹਨ ਕਿ ‘ਪੰਜਾਬ ਰਿਫਰੈਂਡਮ 2020’ ਤੋਂ ਜੇ ਪੰਜਾਬ ਦੇ ਲੋਕ ਹੀ ਕਿਨਾਰਾ ਕਰ ਗਏ ਹਨ, ਤਾਂ ਇਸ ਰਾਇਸ਼ੁਮਾਰੀ (ਰਿਫਰੈਂਡਮ) ਦੀ ਕੀ ਤੁੱਕ ਬਣਦੀ ਹੈ।
ਉਧਰ, ਰਿਫਰੈਂਡਮ-2020 ਦਾ ਵਿਰੋਧ ਕਰਦਿਆਂ ਫਾਂਸੀ ਦੀ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਨੇ ਕਹਿ ਦਿੱਤਾ ਹੈ ਕਿ ਖਾਲਿਸਤਾਨ ਦਾ ਸੰਘਰਸ਼ ਹਵਾ ਵਿਚ ਹੀ ਲੜਿਆ ਜਾ ਰਿਹਾ ਹੈ। ਇਸ ਦੀ ਜ਼ਮੀਨੀ ਪੱਧਰ ‘ਤੇ ਕੋਈ ਹਕੀਕਤ ਨਹੀਂ ਹੈ। ਉਨ੍ਹਾਂ ਦਾ ਤਰਕ ਸੀ ਕਿ ਅਖੌਤੀ ਖਾਲਿਸਤਾਨੀਆਂ ਦਾ ਮੁੱਖ ਮਨੋਰਥ ਸਿੱਖ ਪੰਥ ਦੀ ਵੋਟ ਸ਼ਕਤੀ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਕਮਜ਼ੋਰ ਕਰ ਕੇ ਪੰਥ ਵਿਰੋਧੀ ਸ਼ਕਤੀ ਕਾਂਗਰਸ ਨੂੰ ਮਜ਼ਬੂਤ ਕਰਨਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article