PUNJABMAILUSA.COM

ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀਆਂ ਦੀਆਂ ਵੋਟਾਂ 19 ਸਤੰਬਰ ਨੂੰ ਚੋਣ ਜ਼ਾਬਤਾ ਲਾਗੂ

ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀਆਂ ਦੀਆਂ ਵੋਟਾਂ 19 ਸਤੰਬਰ ਨੂੰ ਚੋਣ ਜ਼ਾਬਤਾ ਲਾਗੂ

ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀਆਂ ਦੀਆਂ ਵੋਟਾਂ 19 ਸਤੰਬਰ ਨੂੰ ਚੋਣ ਜ਼ਾਬਤਾ ਲਾਗੂ
August 30
17:37 2018

ਨਾਮਜ਼ਦਗੀ ਕਾਗਜ਼ ਭਰਨ ਦੀ ਆਖਰੀ ਮਿਤੀ 7 ਸਤੰਬਰ
ਚੰਡੀਗੜ੍ਹ, 30 ਅਗਸਤ (ਪੰਜਾਬ ਮੇਲ)- ਰਾਜ ਚੋਣ ਕਮਿਸ਼ਨਰ, ਪੰਜਾਬ ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਭਵਨ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਰਾਜ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀਆਂ ਦੀਆਂ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕੀਤਾ। ਇਸ ਸਬੰਧੀ ਰਾਜ ਚੋਣ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਰਾਜ ਭਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਜ਼ਾਬਤਾ ਚੋਣ ਅਮਲ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਚੋਣ ਪ੍ਰੋਗਰਾਮ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਸਬੰਧੀ ਨਾਮਜ਼ਦਗੀ ਦਾਖਲ ਕਰਨ ਦੀ ਪ੍ਰੀਕਿਰਿਆ ਮਿਤੀ 4 ਸਤੰਬਰ 2018 ਨੂੰ ਸ਼ੁਰੂ ਹੋਵੇਗੀ ਅਤੇ ਮਿਤੀ 7 ਸਤੰਬਰ 2018 ਤੱਕ ਸਬੰਧਤ ਰਿਟਰਨਿੰਗ ਅਫਸਰ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ ਅਤੇ ਮਿਤੀ 10 ਸਤੰਬਰ 2018 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਦੱਸਿਆ ਕਿ 11 ਸਤੰਬਰ 2018 ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ 11 ਸਤੰਬਰ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਮਿਤੀ 19 ਸਤੰਬਰ 2018 ਦਿਨ ਬੁੱਧਵਾਰ ਨੂੰ ਸਵੇਰੇ 8:00 ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ ਮਿਤੀ 22 ਸਤੰਬਰ 2018 ਨੂੰ ਕੀਤਾ ਜਾਵੇਗਾ।
ਸ੍ਰੀ ਸੰਧੂ ਨੇ ਕਿਹਾ ਕਿ 22 ਜ਼ਿਲ੍ਹਾ ਪ੍ਰੀਸ਼ਦ ਦੇ 354 ਮੈਂਬਰਾਂ ਅਤੇ 150 ਪੰਚਾਇਤ ਸਮਿਤੀਆਂ ਦੇ 2900 ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਵਿੱਚ ਔਰਤਾਂ ਲਈ 50 ਫੀਸਦੀ ਸੀਟਾਂ ਰਾਖਵੀਆਂ ਕੀਤੀਆਂ ਜਾਣਗੀਆਂ।
ਸ੍ਰੀ ਸੰਧੂ ਨੇ ਦੱਸਿਆ ਕਿ ਚੋਣ ਅਮਲ ਨੂੰ ਨਿਯਮਾਂ ਅਨੁਸਾਰ ਨੇਪਰੇ ਚਾੜ੍ਹਨ ਲਈ 35 ਅਬਜ਼ਰਵਰ ਲਗਾਏ ਗਏ ਹਨ। ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਹੱਦ ਜ਼ਿਲ੍ਹਾ ਪ੍ਰੀਸ਼ਦ ਲਈ 1.90 ਲੱਖ ਰੁਪਏ ਮਿੱਥੀ ਗਈ ਹੈ, ਜਦੋਂ ਕਿ ਪੰਚਾਇਤ ਸਮਿਤੀਆਂ ਲਈ 80000 ਰੁਪਏ ਹੈ।
ਸ੍ਰੀ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸਮਿਤੀਆਂ ਵਿੱਚ ਵੋਟਰ ਸੂਚੀਆਂ ਨੂੰ ਕੁਆਲੀਫਾਇੰਗ ਮਿਤੀ 1 ਜਨਵਰੀ 2018 ਤੱਕ ਅਪਡੇਟ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸਮਿਤੀਆਂ ਚੋਣਾਂ ਲਈ ਰਾਜ ਵਿੱਚ ਕੁੱਲ 12787395 ਵੋਟਰਾਂ ਦਾ ਨਾਮ ਦਰਜ ਹਨ, ਜਿਨ੍ਹਾਂ ਵਿੱਚੋਂ 6688245 ਪੁਰਸ਼ ਵੋਟਰ ਹਨ, ਜਦੋਂ ਕਿ 6099245 ਮਹਿਲਾ ਵੋਟਰ ਹਨ ਅਤੇ 97 ਥਰਡ ਜੈਂਡਰ ਹਨ। ਉਨ੍ਹਾਂ ਸਮੂਹ ਸਬੰਧਤ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਅਮਲ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਰਾਜ ਵਿੱਚ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ 17268 ਬੂਥ ਸਥਾਪਤ ਕੀਤੇ ਗਏ ਹਨ ਅਤੇ 86340 ਸਰਕਾਰੀ ਮੁਲਾਜ਼ਮ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਵਿੱਚ ਲਾਇਆ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article