PUNJABMAILUSA.COM

ਪੰਜਾਬ ਦੀ ਧਰਤੀ ‘ਤੇ ਪੰਥ ਵਿਰੋਧੀ ਸ਼ਕਤੀਆਂ ਤੋਂ ਸਚੇਤ ਰਹਿਣ ਸਿੱਖ: ਜਥੇਦਾਰ ਗਿਆਨੀ ਗੁਰਬਚਨ ਸਿੰਘ

ਪੰਜਾਬ ਦੀ ਧਰਤੀ ‘ਤੇ ਪੰਥ ਵਿਰੋਧੀ ਸ਼ਕਤੀਆਂ ਤੋਂ ਸਚੇਤ ਰਹਿਣ ਸਿੱਖ: ਜਥੇਦਾਰ ਗਿਆਨੀ ਗੁਰਬਚਨ ਸਿੰਘ

ਪੰਜਾਬ ਦੀ ਧਰਤੀ ‘ਤੇ ਪੰਥ ਵਿਰੋਧੀ ਸ਼ਕਤੀਆਂ ਤੋਂ ਸਚੇਤ ਰਹਿਣ ਸਿੱਖ:  ਜਥੇਦਾਰ ਗਿਆਨੀ ਗੁਰਬਚਨ ਸਿੰਘ
November 12
21:47 2015

Giani
ਅੰਮਿ੍ਰਤਸਰ, 12 ਨਵੰਬਰ (ਪੰਜਾਬ ਮੇਲ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ‘ਚ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਪੰਥ ਵਿਰੋਧੀ ਸ਼ਕਤੀਆਂ ਵਲੋਂ ਸ੍ਰੀ ਗੁਰੂ ਗ੍ਰੰਥ-ਗੁਰੂ ਪੰਥ ਦੇ ਖਿਲਾਫ਼ ਸਾਜ਼ਿਸ਼ ਕੀਤੀ ਜਾ ਰਹੀ ਹੈ। ਸਿੱਖ ਪੰਥ ਇਸ ਸਮੇਂ ਸੰਤਾਪ ਚੋਂ ਲੰਘ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਗੈਰ ਸਮਾਜਿਕ ਅਨਸਰ ਆਪਣੇ ਨਾਪਾਕ ਮਨਸੂਬਿਆਂ ਦੇ ਜ਼ਰੀਏ ਕੌਮ ਦੇ ਅੰਦਰ ਭਰਾ-ਭਰਾ ਵਿਚ ਜੰਗ ਦਾ ਮਾਹੌਲ ਬਣਾ ਰਹੇ ਹਨ। ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਜਦੋਂ ਕੌਮ ਦੇ ਅੰਦਰ ਭਰਾ ਭਰਾ ਦਾ ਦੁਸ਼ਮਣ ਹੋ ਜਾਏ ਤਾਂ ਬਾਹਰੀ ਦੁਸ਼ਮਨ ਦੀ ਲੋੜ ਨਹੀਂ ਰਹਿ ਜਾਂਦੀ। ਕੌਮ ਆਪਣੇ ਆਪ ਬਰਬਾਦ ਹੋ ਜਾਂਦੀ ਹੈ। ਕੌਮਾਂਤਰੀ ਪੱਧਰ ‘ਤੇ ਸਿੱਖ ਭਾਈਚਾਰੇ ਨੂੰ ਬਾਹਰ ਅਤੇ ਅੰਦਰ ਤੋਂ ਸਚੇਤ ਰਹਿਣ ਦੀ ਲੋੜ ਹੈ। ਪੰਥ ਵਿਰੋਧੀ ਸ਼ਕਤੀਆਂ ਦੀਆਂ ਸਾਜ਼ਿਸ਼ਾਂ ਨੂੰ ਹਰਾ ਕੇ ਕੌਮੀ ਏਕਤਾ ਅਤੇ ਭਾਈਚਾਰੇ ‘ਤੇ ਪਹਿਰਾ ਦੇਣਾ ਬਹੁਤ ਜ਼ਰੂਰੀ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਕੌਮ ਦੀ ਜਾਨ ਹੈ। ਸ਼ਰਾਰਤੀ ਅਨਸਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਿਘਨੌਣਾ ਪਾਪ ਕੀਤਾ ਗਿਆ ਹੈ। ਸਾਰਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਤਬ ਸਤਿਕਾਰ ਨੂੰ ਸਥਾਪਤ ਰੱਖਣ ਲਈ ਕੋਸ਼ਿਸ਼ ਕਰਨੀ ਪਵੇਗੀ। ਗੁਰੂ ਘਰਾਂ ‘ਚ 24 ਘੰਟੇ ਪਹਿਰੇ ਨੂੰ ਯਕੀਨੀ ਬਣਾਇਆ ਜਾਏ। ਸਰਕਾਰ ਦਾ ਫਰਜ਼ ਹੈ ਕਿ ਉਹ ਸ਼ਰਾਰਤੀ ਲੋਕ ਜਿਹੜੇ ਇਸ ਤਰ੍ਹਾਂ ਦੀ ਿਘਨੌਣੀ ਕਾਰਵਾਈ ਕਰ ਰਹੇ ਹਨ, ਉਨ੍ਹਾਂ ਦੀ ਨਿਸ਼ਾਨਦੇਹੀ ਕਰਕੇ ਸਖਤ ਸਜ਼ਾ ਦਿੱਤੀ ਜਾਏ। ਇਸ ਮੌਕੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਜੇਲ੍ਹਾਂ ‘ਚ ਬੰਦ ਸਿੱਖਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਦੀ ਟਾਲਮਟੋਲ ਵਾਲੀ ਨੀਤੀ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ। ਕੇਂਦਰ ਸਰਕਾਰ ਨੂੰ ਇਹ ਮਾਮਲਾ ਛੇਤੀ ਹੱਲ ਕਰਨਾ ਚਾਹੀਦਾ ਹੈ।
ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ: ਮੱਕੜ
ਇਸ ਮੌਕੇ ‘ਤੇ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਬੰਦੀ ਛੋੜ ਦਿਵਸ ਦਾ ਤਿਉਹਾਰ ਸਿੱਖ ਕੌਮ ਲਈ ਚੁਣੌਤੀਆਂ ਨਾਲ ਜੁੜਿਆ ਹੈ। ਮੁਸ਼ਕਲ ਸਮੇਂ ‘ਚੋਂ ਵੀ ਸਿੱਖ ਕੌਮ ਚੜ੍ਹਦੀ ਕਲਾ ਨਾਲ ਬਾਹਰ ਨਿਕਲੀ। ਪੰਥ ਵਿਰੋਧੀ ਸ਼ਕਤੀਆਂ ਸਿੱਖ ਕੌਮ ਦੀ ਸਾਖ ਨੂੰ ਢਾਹ ਲਾਉਣ ਦੀ ਸਾਜ਼ਿਸ਼ ਕਰ ਰਹੀਆਂ ਹਨ। ਇਸ ਸਮੇਂ ਪੰਥਕ ਏਕਤਾ ਦੀ ਲੋੜ ਹੈ। ਇਸ ਮੌਕੇ ‘ਤੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਵੀ ਸੰਬੋਧਨ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article