PUNJABMAILUSA.COM

ਪੰਜਾਬ ਦੀ ਰਾਜਨੀਤੀ ਵਿਚ ਵੱਡੀ ਹਲ-ਚਲ

ਪੰਜਾਬ ਦੀ ਰਾਜਨੀਤੀ ਵਿਚ ਵੱਡੀ ਹਲ-ਚਲ

ਪੰਜਾਬ ਦੀ ਰਾਜਨੀਤੀ ਵਿਚ ਵੱਡੀ ਹਲ-ਚਲ
July 20
10:30 2016

14
ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ, 916-320-9444
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਤਿਵੇਂ-ਤਿਵੇਂ ਰਾਜ ਦੇ ਰਾਜਸੀ ਮਾਹੌਲ ਦਾ ਤਾਪਮਾਨ ਹੋਰ ਉੱਚਾ ਚੜ੍ਹਦਾ ਜਾ ਰਿਹਾ ਹੈ। ਹਫਤੇ ਦੇ ਸ਼ੁਰੂਆਤੀ ਦਿਨਾਂ ਵਿਚ ਵਾਪਰੀਆਂ ਘਟਨਾਵਾਂ ਨੇ ਸਮੁੱਚੇ ਪੰਜਾਬ ਹੀ ਨਹੀਂ, ਸਗੋਂ ਪੂਰੀ ਦੁਨੀਆਂ ਵਿਚ ਵਸ ਰਹੇ ਪ੍ਰਵਾਸੀ ਪੰਜਾਬੀਆਂ ਨੂੰ ਵੀ ਬੜੇ ਡੂੰਘੇ ਰੂਪ ਵਿਚ ਪ੍ਰਭਾਵਿਤ ਕੀਤਾ ਹੈ। ਇਹ ਕਿਹਾ ਜਾ ਸਕਦਾ ਹੈ ਕਿ ਇਨ੍ਹਾਂ ਦਿਨਾਂ ਵਿਚ ਜਿਥੇ ਹੁਕਮਰਾਨ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਨੂੰ ਤਕੜੇ ਝਟਕੇ ਲੱਗੇ ਹਨ। ਉਥੇ ਆਮ ਆਦਮੀ ਪਾਰਟੀ ਨੂੰ ਹੋਰ ਵੱਡਾ ਹੁਲਾਰਾ ਮਿਲਿਆ ਹੈ। 18 ਜੁਲਾਈ, ਦਿਨ ਸੋਮਵਾਰ ਨੂੰ ਤੜਕਸਾਰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁਖੀ ਸ਼੍ਰੀ ਅਰਵਿੰਦ ਕੇਜਰੀਵਾਲ ‘ਆਪ’ ਦੇ ਮੈਨੀਫੈਸਟੋ ਤੋਂ ਉਪਜੇ ਵਿਵਾਦ ਨੂੰ ਖਤਮ ਕਰਨ ਲਈ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਅਤੇ ਆਪਣੀ ਭੁੱਲ ਬਖਸ਼ਾਉਂਦਿਆਂ ਉਨ੍ਹਾਂ ਭਾਂਡੇ ਮਾਂਜਣ ਦੀ ਸੇਵਾ ਕੀਤੀ ਅਤੇ ਦਰਬਾਰ ਸਾਹਿਬ ਵਿਖੇ ਗੁਰਬਾਣੀ ਸਰਵਣ ਕੀਤੀ। ਇਸ ਨਾਲ ਮੈਨੀਫੈਸਟੋ ਦੇ ਮਾਮਲੇ ਨੂੰ ਲੈ ਕੇ ਉੱਠੇ ਵਿਵਾਦ ਉਪਰ ਅਕਾਲੀ-ਭਾਜਪਾ ਅਤੇ ਕਾਂਗਰਸੀਆਂ ਦੇ ਮੂੰਹ ਬੰਦ ਹੋ ਗਏ। ਪਰ ਉਸੇ ਦਿਨ ਬਾਅਦ ਦੁਪਹਿਰ ਪੰਜਾਬ ਦੀ ਰਾਜਨੀਤੀ ਵਿਚ ਸ. ਨਵਜੋਤ ਸਿੰਘ ਸਿੱਧੂ ਨੇ ਇਕ ਹੋਰ ਵੱਡਾ ਧਮਾਕਾ ਕਰ ਦਿੱਤਾ। ਉਨ੍ਹਾਂ ਰਾਜ ਸਭਾ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ, ਜੋ ਰਾਜ ਸਭਾ ਦੇ ਚੇਅਰਮੈਨ ਨੇ ਝਟਪਟ ਪ੍ਰਵਾਨ ਵੀ ਕਰ ਲਿਆ। ਸਿੱਧੂ ਦੇ ਅਸਤੀਫੇ ਦੀ ਖ਼ਬਰ ਦੁਨੀਆਂ ਭਰ ਵਿਚ ਜੰਗਲ ਦੀ ਅੱਗ ਵਾਂਗ ਫੈਲ ਗਈ। ਟੀ.ਵੀ. ਚੈਨਲਾਂ ਅਤੇ ਸੋਸ਼ਲ ਮੀਡੀਆ ਵਿਚ ਸ. ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੇ ਅਸਤੀਫੇ ਦੀ ਖ਼ਬਰ ਤੋਂ ਬਾਅਦ ਸਮੁੱਚੇ ਮਾਹੌਲ ਵਿਚ ਇਹ ਗੱਲ ਪਸਰ ਗਈ ਕਿ ਸ. ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਧਰਮ ਪਤਨੀ ਡਾ. ਨਵਜੋਤ ਕੌਰ ਸਿੱਧੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ। ਮੀਡੀਆ ਵਿਚ ਇਹ ਗੱਲ ਵੀ ਧੁੰਮ ਗਈ ਸ. ਸਿੱਧੂ ਦੇ ਅਸਤੀਫਾ ਦੇ ਕੇ ਆਮ ਆਦਮੀ ਪਾਰਟੀ ਵਿਚ ਜਾਣ ਨਾਲ ‘ਆਪ’ ਨੂੰ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਵੀ ਲੱਭ ਗਿਆ ਹੈ। ਸਮੁੱਚੀ ਮੀਡੀਆ ਅਤੇ ਆਮ ਲੋਕਾਂ ਵਿਚ ਸਿੱਧੂ ਜੋੜੀ ਦੇ ਅਸਤੀਫੇ ਨਾਲ ‘ਆਪ’ ਦੇ ਹੱਕ ਵਿਚ ਉਲਾਰ ਨੂੰ ਵੱਡਾ ਹੁਲਾਰਾ ਮਿਲਿਆ ਹੈ। ਸਿੱਧੂ ਜੋੜੀ ਹਾਲੇ ਤੱਕ ਵੀ ਭਾਵੇਂ ਭਾਜਪਾ ਤੋਂ ਬਾਹਰ ਨਹੀਂ ਹੋਈ, ਪਰ ਉਨ੍ਹਾਂ ਵੱਲੋਂ ਸੰਕੇਤ ਇਹੀ ਦਿੱਤੇ ਜਾ ਰਹੇ ਹਨ ਕਿ ਆਮ ਆਦਮੀ ਪਾਰਟੀ ਤੋਂ ਸਿਵਾਏ ਉਨ੍ਹਾਂ ਕੋਲ ਹੋਰ ਕੋਈ ਰਸਤਾ ਨਹੀਂ। ਡਾ. ਨਵਜੋਤ ਕੌਰ ਸਿੱਧੂ ਨੇ ਦਿੱਲੀ ਤੋਂ ਅੰਮ੍ਰਿਤਸਰ ਪਰਤ ਕੇ ਕੀਤੇ ਪੱਤਰਕਾਰ ਸੰਮੇਲਨ ਵਿਚ ਭਾਵੇਂ ਇਹ ਗੱਲ ਕਹੀ ਕਿ ਉਹ ਹਾਲੇ ਵੀ ਭਾਜਪਾ ਵਿਚ ਸ਼ਾਮਲ ਹੈ ਅਤੇ ਸਰਕਾਰ ਵਿਚੋਂ ਮੁੱਖ ਪਾਰਲੀਮਾਨੀ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ। ਪਰ ਨਾਲ ਹੀ ਉਨ੍ਹਾਂ ਆਮ ਆਦਮੀ ਪਾਰਟੀ ਅਤੇ ਇਸ ਦੇ ਮੁਖੀ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਰੱਜ ਕੇ ਸਰਾਹਣਾ ਵੀ ਕੀਤੀ ਅਤੇ ਨਾਲ ਇਹ ਵੀ ਕਿਹਾ ਕਿ ਸ. ਸਿੱਧੂ ਕੋਲ ‘ਆਪ’ ‘ਚ ਸ਼ਾਮਲ ਹੋਣ ਤੋਂ ਸਿਵਾਏ ਹੋਰ ਕੋਈ ਰਸਤਾ ਨਹੀਂ ਹੈ। ਸ. ਸਿੱਧੂ ਨੂੰ ਹਾਲੇ ਤੱਕ ‘ਆਪ’ ‘ਚ ਸ਼ਾਮਲ ਹੋਣ ਬਾਰੇ ਖੁਦ ਕੋਈ ਮੂੰਹ ਨਹੀਂ ਖੋਲ੍ਹਿਆ। ਸਿੱਧੂ ਜੋੜੀ ਵੱਲੋਂ ਭਾਜਪਾ ਤੋਂ ਅਜੇ ਤੱਕ ਅਸਤੀਫਾ ਨਾ ਦੇਣ ਅਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਸਿੱਧੇ ਤੌਰ ‘ਤੇ ਐਲਾਨ ਨਾ ਕਰਨ ਤੋਂ ਲੱਗ ਰਿਹਾ ਹੈ ਕਿ ‘ਆਪ’ ਲੀਡਰਸ਼ਿਪ ਅਤੇ ਸਿੱਧੂ ਜੋੜੀ ਦਰਮਿਆਨ ਕੁਝ ਗੱਲਾਂ ‘ਤੇ ਅਜੇ ਮਤਭੇਦ ਹਨ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਿਆਨ ਦਿੱਤਾ ਹੈ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਸ. ਸਿੱਧੂ ਨੂੰ ਪੰਜਾਬ ਵਿਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰਨ ਦਾ ਕੋਈ ਫੈਸਲਾ ਨਹੀਂ ਹੋਇਆ। ਇਸ ਤੋਂ ਸਪੱਸ਼ਟ ਸੰਕੇਤ ਮਿਲਦਾ ਹੈ ਕਿ ਦੋਵਾਂ ਧਿਰਾਂ ਵਿਚਕਾਰ ਰਸਤਾ ਅਜੇ ਪੂਰੀ ਤਰ੍ਹਾਂ ਸਾਫ ਨਹੀਂ ਹੋਇਆ। ਕੁੱਝ ਗੱਲਾਂ ਦਾ ਨਿਬੇੜਾ ਹੋਣਾ ਅਜੇ ਬਾਕੀ ਹੈ। ਚਰਚਾ ਇਹ ਵੀ ਹੈ ਕਿ ਸ. ਨਵਜੋਤ ਸਿੰਘ ਸਿੱਧੂ ਨੂੰ ਇਕ ਕਤਲ ਕੇਸ ਦੇ ਮਾਮਲੇ ਵਿਚ ਹੋਈ ਪੰਜ ਸਾਲ ਦੀ ਸਜ਼ਾ ਸੁਪਰੀਮ ਕੋਰਟ ਵੱਲੋਂ ਹਾਲ ਦੀ ਘੜੀ ਮੁਅੱਤਲ ਕੀਤੀ ਗਈ ਹੈ। ਪਰ ਸਿੱਧੂ ਦੇ ਅਸਤੀਫੇ ਤੋਂ ਖਫਾ ਹੋਈ ਭਾਜਪਾ ਕਿਸੇ ਸਮੇਂ ਵੀ ਕੇਂਦਰ ਸਰਕਾਰ ਦੁਆਰਾ ਸੁਪਰੀਮ ਕੋਰਟ ਦੇ ਜੱਜਾਂ ਉਪਰ ਦਬਾਅ ਪਾ ਕੇ ਇਸ ਮਾਮਲੇ ਨੂੰ ਮੁੜ ਖੁੱਲਵਾਉਣ ਦਾ ਯਤਨ ਕਰ ਸਕਦੀ ਹੈ। ਅਜਿਹੀ ਹਾਲਤ ਵਿਚ ਸ. ਸਿੱਧੂ ਲਈ ਨਵੀਆਂ ਕਾਨੂੰਨੀ ਮੁਸ਼ਕਿਲਾਂ ਪੈਦਾ ਹੋ ਸਕਦੀਆਂ ਹਨ। ਵਰਣਨਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਜਦ ਹਾਈਕੋਰਟ ਨੇ ਉਨ੍ਹਾਂ ਨੂੰ ਸਜ਼ਾ ਦਿੱਤੀ ਸੀ, ਤਾਂ ਸ. ਸਿੱਧੂ ਨੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਤੁਰੰਤ ਅਸਤੀਫਾ ਦੇ ਕੇ ਮੁੜ ਫਤਵਾ ਹਾਸਲ ਕਰਨ ਨੂੰ ਤਰਜੀਹ ਦਿੱਤੀ ਸੀ। ਹਾਲਾਂਕਿ ਸੁਪਰੀਮ ਕੋਰਟ ਨੇ ਹਾਈਕੋਰਟ ਵੱਲੋਂ ਸੁਣਾਈ ਸਜ਼ਾ ਦਾ ਫੈਸਲਾ ਮੁਅੱਤਲ ਕਰ ਦਿੱਤਾ ਸੀ ਅਤੇ ਕਾਨੂੰਨੀ ਤੌਰ ‘ਤੇ ਸ. ਸਿੱਧੂ ਚਾਹੁੰਦੇ, ਤਾਂ ਉਹ ਲੋਕ ਸਭਾ ਮੈਂਬਰੀ ਤੋਂ ਅਸਤੀਫਾ ਨਾ ਵੀ ਦਿੰਦੇ, ਪਰ ਸ. ਸਿੱਧੂ ਨੇ ਨੈਤਿਕ ਆਧਾਰ ‘ਤੇ ਅਸਤੀਫਾ ਦੇਣ ਨੂੰ ਠੀਕ ਸਮਝਿਆ ਸੀ ਅਤੇ ਉਸ ਦੀ ਇਸ ਸਾਫ ਸੁਥਰੀ ਸਿਆਸੀ ਪ੍ਰਣਾਲੀ ਦੀ ਉਸ ਸਮੇਂ ਬੜੀ ਪ੍ਰਸ਼ੰਸਾ ਵੀ ਹੋਈ ਸੀ ਤੇ ਉਹ ਮੁੜ ਵੱਡੇ ਫਰਕ ਨਾਲ ਜੇਤੂ ਹੋ ਕੇ ਲੋਕ ਸਭਾ ਵਿਚ ਪਹੁੰਚੇ ਸਨ। ਸਮਝਿਆ ਇਹ ਜਾ ਰਿਹਾ ਹੈ ਕਿ ‘ਆਪ’ ਦੀ ਲੀਡਰਸ਼ਿਪ ਇਸ ਮਸਲੇ ਨੂੰ ਲੈ ਕੇ ਕਾਫੀ ਗੰਭੀਰਤਾ ਨਾਲ ਵਿਚਾਰ ਰਹੀ ਹੈ। ਕੱਲ੍ਹ ਨੂੰ ਅਜਿਹੇ ਕਿਸੇ ਕਾਨੂੰਨੀ ਉਲਝਣ ਦੇ ਪੈਦਾ ਹੋਣ ਵਾਲੀ ਨਮੋਸ਼ੀ ਤੋਂ ਬਚਣ ਲਈ ਫੂਕ-ਫੂਕ ਕੇ ਪੈਰ ਰੱਖ ਰਹੀ ਹੈ। ਪਰ ਕੁੱਝ ਲੋਕ ਇਸ ਗੱਲ ਤੋਂ ਵੀ ਹੈਰਾਨ ਹਨ ਕਿ ਸਿੱਧੂ ਜੋੜੀ ਜਦ ਅਕਾਲੀ ਦਲ ਤੇ ਭਾਜਪਾ ਲੀਡਰਸ਼ਿਪ ਦੀ ਸਖ਼ਤ ਨੁਕਤਾਚੀਨੀ ਕਰ ਰਹੇ ਹਨ ਅਤੇ ਸ. ਸਿੱਧੂ ਇਹ ਸਪੱਸ਼ਟ ਕਹਿ ਚੁੱਕੇ ਹਨ ਕਿ ਭਾਜਪਾ ਲੀਡਰਸ਼ਿਪ ਨੇ ਉਨ੍ਹਾਂ ਲਈ ਸਭ ਰਸਤੇ ਬੰਦ ਕਰ ਦਿੱਤੇ ਸਨ ਅਤੇ ਪੰਜਾਬ ਦੇ ਹੱਕ ਵਿਚ ਲੜਾਈ ਲੜਨ ਲਈ ਉਹ ਕਦੇ ਵੀ ਨਿਊਟਲ ਨਹੀਂ ਖੜ੍ਹਨਗੇ ਅਤੇ ਪੰਜਾਬ ਦੇ ਹੱਕ ਵਿਚ ਡਟਣ ਲਈ ਉਨ੍ਹਾਂ ਨੇ ਇਹ ਫੈਸਲਾ ਕੀਤਾ ਹੈ। ਪਰ ਇਸ ਦੇ ਬਾਵਜੂਦ ਸਿੱਧੂ ਜੋੜੀ ਵੱਲੋਂ ਹਾਲੇ ਤੱਕ ਭਾਜਪਾ ਛੱਡਣ ਅਤੇ ‘ਆਪ’ ਵਿਚ ਸ਼ਾਮਲ ਹੋਣ ਦਾ ਐਲਾਨ ਨਾ ਕਰਨਾ ਬੁਝਾਰਤ ਬਣਿਆ ਹੋਇਆ ਹੈ।
ਦੂਜੇ ਪਾਸੇ ਸ. ਸਿੱਧੂ ਦੀ ਬਗਾਵਤ ਨੇ ਅਕਾਲੀ ਸਿਆਸਤ ਵਿਚ ਤਰਥੱਲੀ ਮਚਾ ਦਿੱਤੀ ਹੈ। ਅਜੇ ਤੱਕ ਅੰਦਰਖਾਤੇ ਘੁਸਰ-ਮੁਸਰ ਕਰ ਰਹੇ ਬਗਾਵਤੀ ਸੁਰ ਵਾਲੇ ਅਕਾਲੀ ਆਗੂਆਂ ਨੇ ਸ਼ਰੇਆਮ ਬੋਲਣਾ ਸ਼ੁਰੂ ਕਰ ਦਿੱਤਾ ਹੈ। ਅਕਾਲੀ ਦਲ ਨੇ ਆਪਣੀ ਹੋਣ ਵਾਲੀ ਨਮੋਸ਼ੀ ਅਤੇ ਨੁਕਸਾਨ ਨੂੰ ਘਟਾਉਣ ਲਈ ਆਪਣੇ ਹੀ ਨਾਰਾਜ਼ ਚਲੇ ਆ ਰਹੇ ਦੋ ਵਿਧਾਇਕਾਂ ਪਰਗਟ ਸਿੰਘ ਅਤੇ ਇੰਦਰਬੀਰ ਸਿੰਘ ਬੁਲਾਰੀਆ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਦਰਜਨ ਤੋਂ ਵੱਧ ਹੋਰ ਨਾਰਾਜ਼ ਚਲੇ ਆ ਰਹੇ ਪਾਰਟੀ ਆਗੂਆਂ ਨੂੰ ਸ਼ਾਂਤ ਕਰਨ ਲਈ ਸਿਆਸੀ ਅਤੇ ਪ੍ਰਸ਼ਾਸਨਿਕ ਦਬਾਅ ਪਾਏ ਜਾ ਰਹੇ ਹਨ। ਪਰਗਟ ਸਿੰਘ ਨੇ ਤਾਂ ਇਥੋਂ ਤੱਕ ਆਖ ਦਿੱਤਾ ਹੈ ਕਿ ਆਪਣੇ ਹੀ ਹਲਕਿਆਂ ਬਾਰੇ ਜੇ ਗੱਲ ਕਰਨੀ ਗੁਨਾਹ ਹੈ, ਤਾਂ ਉਹ ਵਾਕਈ ਦੋਸ਼ੀ ਹਨ। ਉਨ੍ਹਾਂ ਇਹ ਵੀ ਕਿਹਾ ਹੈ ਕਿ ਅਕਾਲੀ ਡੈਮੋਕ੍ਰੇਸੀ ਨਹੀਂ, ਸਗੋਂ ਡਾਂਗੋਕ੍ਰੇਸੀ ਦੇ ਰਾਹ ਚੱਲ ਰਹੇ ਹਨ। ਸਿੱਧੂ ਜੋੜੀ ਦੇ ਅਸਤੀਫੇ ਅਤੇ ਦੋ ਅਕਾਲੀ ਵਿਧਾਇਕਾਂ ਦੀ ਮੁਅੱਤਲੀ ਭਾਵੇਂ ਸਿੱਧੇ ਤੌਰ ‘ਤੇ ਕਾਂਗਰਸ ਨਾਲ ਸੰਬੰਧ ਨਹੀਂ ਰੱਖਦੇ, ਪਰ ਇਨ੍ਹਾਂ ਮਾਮਲਿਆਂ ਨਾਲ ਜੁੜ ਕੇ ‘ਆਪ’ ਨੂੰ ਮਿਲ ਰਹੀ ਸ਼ਕਤੀ ਤੋਂ ਤ੍ਰਹਿੰਦਿਆਂ ਕਾਂਗਰਸ ਅੰਦਰ ਵੀ ਡੂੰਘੇ ਅਫਸੋਸ ਵਾਲੀ ਸਥਿਤੀ ਪਸਰੀ ਹੋਈ ਹੈ। ਕੋਈ ਵੀ ਕਾਂਗਰਸੀ ਆਗੂ ਬਗਾਵਤ ਕਰਨ ਵਾਲੇ ਆਗੂਆਂ ਨੂੰ ਸ਼ਾਬਾਸ਼ ਦੇਣ ਲਈ ਅੱਗੇ ਨਹੀਂ ਆਇਆ, ਸਗੋਂ ਉਹ ਅਫਸੋਸੇ ਮਨ ਨਾਲ ਇਸ ਸਾਰੇ ਮਾਮਲੇ ‘ਤੇ ਡੂੰਘੀ ਚਿੰਤਾ ਹੀ ਪ੍ਰਗਟ ਕਰ ਰਹੇ ਹਨ। ਅਸਲ ਵਿਚ ਪੰਜਾਬ ਅੰਦਰ ਪੈਦਾ ਹੋਈ ਰਾਜਸੀ ਸਥਿਤੀ ਵਿਚ ‘ਆਪ’ ਦਾ ਲਗਾਤਾਰ ਵੱਧ ਰਿਹਾ ਪ੍ਰਭਾਵ ਦੋਵਾਂ ਧਿਰਾਂ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਲਈ ਵੱਡਾ ਖਤਰਾ ਬਣਿਆ ਹੈ। ਇਸ ਲਈ ਇਸ ਵੇਲੇ ਦੋਵੇਂ ਧਿਰਾਂ ਆਪਸੀ ਟਕਰਾਅ ਨੂੰ ਲਗਭਗ ਭੁੱਲੀਆਂ ਹੀ ਬੈਠੀਆਂ ਹਨ ਅਤੇ ਉਨ੍ਹਾਂ ਦਾ ਸਾਂਝਾ ਨਿਸ਼ਾਨਾ ਆਮ ਆਦਮੀ ਪਾਰਟੀ ਹੀ ਬਣੀ ਹੋਈ ਹੈ।
ਪ੍ਰਵਾਸੀ ਪੰਜਾਬੀ ਵੀ ਪੰਜਾਬ ਅੰਦਰ ਬਦਲ ਰਹੀ ਰਾਜਨੀਤਿਕ ਨੁਹਾਰ ਤੋਂ ਬੇਹੱਦ ਖੁਸ਼ ਹਨ। ਪਰ ਜੇਕਰ ਸਿੱਧੂ ਜੋੜੀ ਜਲਦੀ ਇਸ ਸਾਰੇ ਵਰਤਾਰੇ ਨੂੰ ਸਪੱਸ਼ਟ ਨਹੀਂ ਕਰਦੀ ਅਤੇ ‘ਆਪ’ ਵਿਚ ਸ਼ਾਮਲ ਹੋਣ ਦਾ ਐਲਾਨ ਨਹੀਂ ਕਰਦੀ, ਤਾਂ ਇਸ ਵਰਤਾਰੇ ਦਾ ਕਿਸੇ ਨਾ ਕਿਸੇ ਪੱਧਰ ‘ਤੇ ਉਲਟ ਪ੍ਰਭਾਵ ਵੀ ਪੈ ਸਕਦਾ ਹੈ। ਭਾਵੇਂ ਇਸ ਵੇਲੇ ਕੋਈ ਸ਼ੱਕ ਨਹੀਂ ਕਿ ਬਾਗੀ ਸਿੱਧੂ ਜੋੜੀ ਅਤੇ ਵਿਧਾਇਕਾਂ ਦਾ ਰੁਖ਼ ‘ਆਪ’ ਵੱਲ ਮੁੜਨਾ ਕਿਸੇ ਵੀ ਤਰ੍ਹਾਂ ਸੰਭਵ ਨਹੀਂ ਲੱਗ ਰਿਹਾ, ਪਰ ਫਿਰ ਵੀ ਪੰਜਾਬੀਆਂ, ਖਾਸਕਰ ਪ੍ਰਵਾਸੀ ਪੰਜਾਬੀਆਂ ਦੀਆਂ ਨਿਗਾਹਾਂ ਇਸ ਗੱਲ ਉਪਰ ਵਧੇਰੇ ਟਿੱਕੀਆਂ ਹੋਈਆਂ ਹਨ ਕਿ ਸਿੱਧੂ ਜੋੜੀ ਆਪਣੀ ਅਗਲੀ ਰਣਨੀਤੀ ਬਾਰੇ ਬਣੀ ਬੁਝਾਰਤ ਨੂੰ ਕਦੋਂ ਖਤਮ ਕਰਦੀ ਹੈ। ਜਿੰਨਾ ਛੇਤੀ ਇਹ ਬੁਝਾਰਤ ਖਤਮ ਹੋਵੇਗੀ, ਓਨਾ ਹੀ ‘ਆਪ’ ਅਤੇ ਸਿੱਧੂ ਜੋੜੀ ਲਈ ਫਾਇਦੇਮੰਦ ਸਾਬਿਤ ਹੋਵੇਗਾ। ਲੱਗਦਾ ਹੈ ਕਿ ਸਮੁੱਚੇ ਸਿਆਸੀ ਵਰਤਾਰੇ ਅੰਦਰ ਪੈਦਾ ਹੋਈ ਇਸ ਵੱਡੀ ਤਰਥੱਲੀ ਨੇ ਪੰਜਾਬ ਅੰਦਰੋਂ ਗਠਜੋੜ ਅਤੇ ਕਾਂਗਰਸ ਨੂੰ ਬੁਰੀ ਤਰ੍ਹਾਂ ਮਚਕੋੜ ਕੇ ਰੱਖ ਦਿੱਤਾ ਹੈ ਅਤੇ ‘ਆਪ’ ਲਈ ਵੱਡੀਆਂ ਸੰਭਾਵਨਾਵਾਂ ਪੈਦਾ ਕਰ ਦਿੱਤੀਆਂ ਹਨ। ਹੁਣ ਅੱਗੇ ਕਿ ਵਾਪਰਦਾ ਹੈ, ਇਹ ‘ਆਪ’ ਦੀ ਲੀਡਰਸ਼ਿਪ ਲਈ ਇਮਤਿਹਾਨੀ ਮੌਕਾ ਹੋਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article