PUNJABMAILUSA.COM

ਪੰਜਾਬ ਦੀ ਸਿਆਸਤ ‘ਚ ਬਰਗਾੜੀ ਮੁੱਦਾ ਮੁੜ ਕੇਂਦਰ ਬਣਿਆ

 Breaking News

ਪੰਜਾਬ ਦੀ ਸਿਆਸਤ ‘ਚ ਬਰਗਾੜੀ ਮੁੱਦਾ ਮੁੜ ਕੇਂਦਰ ਬਣਿਆ

ਪੰਜਾਬ ਦੀ ਸਿਆਸਤ ‘ਚ ਬਰਗਾੜੀ ਮੁੱਦਾ ਮੁੜ ਕੇਂਦਰ ਬਣਿਆ
October 03
10:35 2018

ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ,916-320-9444
ਪੰਜਾਬ ਅੰਦਰ ਅਕਤੂਬਰ 2015 ‘ਚ ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਤੋਂ ਬਾਅਦ ਰੋਸ ਪ੍ਰਗਟ ਕਰ ਰਹੀ ਸਿੱਖ ਸੰਗਤ ਉਪਰ ਕੋਟਕਪੁਰਾ ਅਤੇ ਬਹਿਬਲ ਕਲਾਂ ਵਿਖੇ ਹੋਏ ਗੋਲੀਕਾਂਡ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਸ ਮਸਲੇ ਨਾਲ ਪੂਰੀ ਦੁਨੀਆਂ ਵਿਚ ਵਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਵਾਪਰੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਫੜਨ ਅਤੇ ਸਜ਼ਾਵਾਂ ਦੇਣ ਦੀ ਮੰਗ ਲਗਾਤਾਰ ਉਠਦੀ ਰਹੀ। ਡੇਢ ਸਾਲ ਦੇ ਕਰੀਬ ਅਕਾਲੀ-ਭਾਜਪਾ ਦਾ ਰਾਜ ਰਿਹਾ। ਇਸ ਸਮੇਂ ਦੌਰਾਨ ਨਾ ਬੇਅਦਬੀ ਕਾਂਡ ਦੇ ਦੋਸ਼ੀ ਫੜੇ ਗਏ ਅਤੇ ਨਾ ਹੀ ਗੋਲੀਕਾਂਡ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਵੱਲ ਕਿਸੇ ਨੇ ਉਂਗਲ ਕੀਤੀ। ਫਰਵਰੀ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੇ ਇਸ ਮੁੱਦੇ ਨੂੰ ਲੈ ਕੇ ਅਕਾਲੀ-ਭਾਜਪਾ ਸਰਕਾਰ ਖਿਲਾਫ ਹਮਲਾਵਰ ਰੁਖ਼ ਤਿਆਰ ਕੀਤਾ। ਪਰ ਨਵੀਂ ਬਣੀ ਕੈਪਟਨ ਸਰਕਾਰ ਵੀ ਇਸ ਮੁੱਦੇ ‘ਤੇ ਕੋਈ ਵੱਡਾ ਕਦਮ ਨਹੀਂ ਉਠਾ ਸਕੀ। ਕੈਪਟਨ ਸਰਕਾਰ ਨੇ ਬਣਦਿਆਂ ਹੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਤੇ ਦੋਸ਼ੀਆਂ ਦੀ ਪਛਾਣ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਕਾਇਮ ਕੀਤਾ। ਇਸ ਕਮਿਸ਼ਨ ਨੇ 30 ਜੂਨ 2018 ਨੂੰ ਆਪਣੀ ਰਿਪੋਰਟ ਦਾ ਮੁੱਖ ਹਿੱਸਾ ਮੁੱਖ ਮੰਤਰੀ ਨੂੰ ਸੌਂਪ ਦਿੱਤਾ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਚ ਬਰਗਾੜੀ ਤੇ ਆਸ-ਪਾਸ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਅਕਾਲੀ-ਭਾਜਪਾ ਸਰਕਾਰ ਵੱਲ ਉਂਗਲ ਉਠਾਈ ਅਤੇ ਕੋਟਕਪੁਰਾ ਤੇ ਬਹਿਬਲ ਕਲਾਂ ‘ਚ ਵਾਪਰੇ ਗੋਲੀਕਾਂਡ ਲਈ ਵੀ ਮੁੱਖ ਮੰਤਰੀ, ਉਪ ਮੁੱਖ ਮੰਤਰੀ ਸਮੇਤ ਕਈ ਨੇਤਾਵਾਂ ਅਤੇ ਪੁਲਿਸ ਅਧਿਕਾਰੀਆਂ ਦੇ ਨਾਂ ਉਜਾਗਰ ਕੀਤੇ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੇ ਪੰਜਾਬ ਅੰਦਰ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਨੂੰ ਇਕ ਵਾਰ ਫਿਰ ਵੱਡੇ ਪੱਧਰ ‘ਤੇ ਉਛਾਲਿਆ।
ਦੂਸਰੇ ਪਾਸੇ 2015 ਵਿਚ ਹੋਏ ਸਰਬੱਤ ਖਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿਚ ਪਹਿਲੀ ਜੂਨ ਤੋਂ ਬਰਗਾੜੀ ਵਿਖੇ ਇਨਸਾਫ ਮੋਰਚਾ ਆਰੰਭ ਦੇਣ ਨੇ ਇਹ ਮਾਮਲਾ ਪੰਜਾਬ ਦੀ ਸਿਆਸਤ ਵਿਚ ਫੇਰ ਉਭਾਰ ਦਿੱਤਾ। ਪਿਛਲੇ 4 ਮਹੀਨੇ ਤੋਂ ਬਰਗਾੜੀ ਵਿਖੇ ਇਨਸਾਫ ਮੋਰਚਾ ਲਗਾਤਾਰ ਚੱਲ ਰਿਹਾ ਹੈ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉਪਰ ਪੰਜਾਬ ਸਰਕਾਰ ਨੇ ਹੋ-ਹੱਲਾ ਤਾਂ ਬਥੇਰਾ ਮਚਾਇਆ ਅਤੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦ ਕੇ ਦੋਸ਼ੀਆਂ ਖਿਲਾਫ ਕਾਰਵਾਈ ਦਾ ਮਤਾ ਵੀ ਪਾਸ ਕਰ ਦਿੱਤਾ ਹੈ। ਪਰ ਅਮਲ ਵਿਚ ਹਾਲੇ ਤੱਕ ਗੋਲੀਕਾਂਡ ਲਈ ਦੋਸ਼ੀ ਕਿਸੇ ਵੀ ਸਿਆਸੀ ਜਾਂ ਪ੍ਰਸ਼ਾਸਨਿਕ ਅਧਿਕਾਰੀ ਨੂੰ ਹੱਥ ਨਹੀਂ ਪਾਇਆ ਗਿਆ। ਅਕਾਲੀ ਦਲ ਨੇ ਬੇਅਦਬੀ ਅਤੇ ਗੋਲੀਕਾਂਡ ਦੇ ਆਪਣੇ ਮੱਥੇ ਉਪਰ ਲੱਗੇ ਦਾਗ ਨੂੰ ਧੋਣ ਲਈ ਰੈਲੀਆਂ ਕਰਨ ਦਾ ਸਿਲਸਿਲਾ ਆਰੰਭ ਦਿੱਤਾ। ਪਹਿਲਾਂ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਹਲਕੇ ਅਬੋਹਰ ਵਿਖੇ ਰੈਲੀ ਕੀਤੀ ਅਤੇ ਫਿਰ ਫਰੀਦਕੋਟ ਵਿਖੇ ਰੈਲੀ ਕਰਕੇ ਇਹ ਸਾਬਤ ਕਰਨ ਦਾ ਯਤਨ ਕੀਤਾ ਕਿ ਪੰਜਾਬ ਦੇ ਲੋਕਾਂ ਵਿਚ ਅਕਾਲੀ ਦਲ ਦਾ ਆਧਾਰ ਅਜੇ ਵੀ ਮਜ਼ਬੂਤ ਹੈ। ਅਕਾਲੀ ਦਲ ਦੀਆਂ ਰੈਲੀਆਂ ਦਾ ਮੋੜਵਾਂ ਜਵਾਬ ਦੇਣ ਲਈ ਕਾਂਗਰਸ ਨੇ 7 ਅਕਤੂਬਰ ਨੂੰ ਸ. ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਹਲਕੇ ਲੰਬੀ ਵਿਖੇ ਰੈਲੀ ਰੱਖ ਦਿੱਤੀ ਹੈ। ਕਾਂਗਰਸ ਦੀ ਇਸ ਚੁਣੌਤੀ ਨੂੰ ਕਬੂਲਦਿਆਂ ਅਕਾਲੀ ਦਲ ਨੇ ਇਸੇ ਦਿਨ ਕੈਪਟਨ ਅਮਰਿੰਦਰ ਸਿੰਘ ਦੇ ਹਲਕੇ ਪਟਿਆਲਾ ‘ਚ ਰੈਲੀ ਰੱਖ ਦਿੱਤੀ ਹੈ। ਦੋਵਾਂ ਪਾਰਟੀਆਂ ਵੱਲੋਂ ਰੈਲੀ ਵਿਚ ਭੀੜਾਂ ਜੁਟਾਉਣ ਲਈ ਵੱਡੀ ਪੱਧਰ ‘ਤੇ ਤਿਆਰੀਆਂ ਖਿੱਚ ਰੱਖੀਆਂ ਹਨ। ਤੀਜੇ ਪਾਸੇ ਬੇਅਦਬੀ ਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸੰਘਰਸ਼ ਕਰ ਰਹੇ ਕਈ ਗਰੁੱਪਾਂ ਤੇ ਸੰਸਥਾਵਾਂ ਨੇ 7 ਅਕਤੂਬਰ ਨੂੰ ਬਰਗਾੜੀ ਤੋਂ ਕੋਟਕਪੂਰਾ ਤੱਕ ਇਨਸਾਫ ਮਾਰਚ ਕਰਨ ਦਾ ਸੱਦਾ ਦਿੱਤਾ ਹੈ। ਇਨਸਾਫ ਮਾਰਚ ਦੀ ਅਗਵਾਈ ਕਰਨ ਵਾਲਿਆਂ ਵਿਚ ‘ਆਪ’ ਦਾ ਖਹਿਰਾ ਗਰੁੱਪ, ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਦਾ ਪੰਜਾਬ ਮੰਚ, ਪੰਜਾਬ ਵਿਧਾਨ ਸਭਾ ਦੇ ਸਪੀਕਰ ਬੀਰ ਦਵਿੰਦਰ ਸਿੰਘ, ਸ. ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਾਲੀ ਲੋਕ ਇਨਸਾਫ ਪਾਰਟੀ ਅਤੇ ਬਰਗਾੜੀ ਵਿਖੇ ਮੋਰਚਾ ਲਗਾ ਕੇ ਬੈਠੀਆਂ ਪੰਥਕ ਧਿਰਾਂ ਦੇ ਨੁਮਾਇੰਦੇ ਵੀ ਸ਼ਾਮਲ ਹਨ।
ਇਨਸਾਫ ਮਾਰਚ ਲਈ ਵੀ ਵੱਡੇ ਪੱਧਰ ਉੱਤੇ ਤਿਆਰੀਆਂ ਕੀਤੀਆਂ ਜਾਂ ਰਹੀਆਂ ਹਨ। ਕਾਂਗਰਸ ਵੱਲੋਂ ਜਿੱਥੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਨੂੰ ਆਧਾਰ ਬਣਾ ਕੇ ਬੇਅਦਬੀ ਤੇ ਗੋਲੀਕਾਂਡ ਲਈ ਅਕਾਲੀਆਂ ਨੂੰ ਦੋਸ਼ੀ ਠਹਿਰਾਇਆ ਜਾਵੇਗਾ, ਉਥੇ ਅਕਾਲੀ ਦਲ ਵੱਲੋਂ ਵੱਡੀ ਗਿਣਤੀ ਭੀੜ ਜੁਟਾ ਕੇ ਆਪਣੇ ਆਪ ਨੂੰ ਦੋਸ਼ ਮੁਕਤ ਹੋਣ ਦਾ ਦਮ ਭਰਿਆ ਜਾਵੇਗਾ। ਬਰਗਾੜੀ ਤੋਂ ਕੋਟਕਪੂਰਾ ਤੱਕ ਇਨਸਾਫ ਮਾਰਚ ਵਾਲਿਆਂ ਦੀ ਮੰਗ ਹੈ ਕਿ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇ ਕੇ ਲੋਕਾਂ ਨੂੰ ਇਨਸਾਫ ਦਿੱਤਾ ਜਾਵੇ। ਇਸ ਤਰ੍ਹਾਂ ਲੱਗਦਾ ਹੈ ਕਿ ਬਰਗਾੜੀ ਕਾਂਡ 3 ਸਾਲ ਬਾਅਦ ਮੁੜ ਫਿਰ ਕੇਂਦਰੀ ਨੁਕਤਾ ਬਣ ਕੇ ਉਭਰਿਆ ਹੈ।
ਬੇਅਦਬੀ ਅਤੇ ਗੋਲੀਕਾਂਡ ਦੀ ਤੀਜੀ ਵਰ੍ਹੇਗੰਢ 14 ਅਕਤੂਬਰ ਨੂੰ ਆ ਰਹੀ ਹੈ। 14 ਅਕਤੂਬਰ, 2015 ਨੂੰ ਪਹਿਲਾਂ ਸਵੇਰੇ ਕੋਟਕਪੂਰਾ ਵਿਖੇ ਨਾਮ ਜਪ ਰਹੀ ਸੰਗਤ ਉਪਰ ਅੰਨ੍ਹੇਵਾਹ ਲਾਠੀਚਾਰਜ ਕੀਤਾ ਗਿਆ ਅਤੇ ਗੋਲੀ ਚਲਾਈ ਗਈ ਸੀ। ਫਿਰ ਉਸ ਤੋਂ ਬਾਅਦ ਦੁਪਹਿਰ ਸਮੇਂ ਬਰਗਾੜੀ ਨੇੜਲੇ ਪਿੰਡ ਬਹਿਬਲ ਕਲਾਂ ਵਿਖੇ ਰੋਸ ਪ੍ਰਗਟ ਕਰ ਰਹੀ ਸਿੱਖ ਸੰਗਤ ‘ਤੇ ਗੋਲੀ ਚਲਾਏ ਜਾਣ ਕਾਰਨ ਦੋ ਸਿੱਖ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦਕਿ 6 ਹੋਰ ਜਣੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ। ਉਸ ਸਮੇਂ ਅਕਾਲੀ ਸਰਕਾਰ ਨੇ ਇਨ੍ਹਾਂ ਘਟਨਾਵਾਂ ਲਈ ਕਿਸੇ ਵੀ ਦੋਸ਼ੀ ਖਿਲਾਫ ਕੋਈ ਕਾਰਵਾਈ ਨਹੀਂ ਸੀ ਕੀਤੀ। ਪੂਰੇ ਪੰਜਾਬ ਅੰਦਰ ਇਨ੍ਹਾਂ ਘਟਨਾਵਾਂ ਲਈ ਰੋਸ ਪ੍ਰਗਟ ਹੁੰਦੇ ਰਹੇ। ਬੇਅਦਬੀ ਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਅਤੇ ਸ੍ਰੀ ਅਕਾਲ ਤਖ਼ਤ ਵੱਲੋਂ ਸਰਸਾ ਡੇਰਾ ਦੇ ਮੁਖੀ ਨੂੰ ਸਾਰੀਆਂ ਸਿੱਖ ਮਰਿਆਦਾਵਾਂ ਉਲੰਘ ਕੇ ਮੁਆਫ ਕਰਨ ਅਤੇ ਫਿਰ ਡੇਰਾ ਸਿਰਸਾ ਦੀ ਚੋਣਾਂ ਦੌਰਾਨ ਹਮਾਇਤ ਹਾਸਲ ਕਰਨ ਦੇ ਮਾਮਲਿਆਂ ਦਾ ਨਤੀਜਾ ਅਕਾਲੀ ਦਲ ਨੂੰ ਫਰਵਰੀ 2017 ਦੀਆਂ ਚੋਣਾਂ ਵਿਚ ਭੁਗਤਣਾ ਪਿਆ। ਪਹਿਲੀ ਵਾਰ ਅਕਾਲੀ ਦਲ ਦੀ ਵਿਧਾਨ ਸਭਾ ‘ਚ ਗਿਣਤੀ ਘੱਟ ਕੇ 16 ਹੀ ਰਹਿ ਗਈ।
ਪੰਜਾਬ ਤੋਂ ਆ ਰਹੀਆਂ ਰਿਪੋਰਟਾਂ ਮੁਤਾਬਕ ਇਕ ਪਾਸੇ ਤਾਂ ਅਕਾਲੀ ਦਲ ਰੈਲੀ ਵਿਚ ਵੱਡੀ ਭੀੜ ਜੁਟਾ ਕੇ ਆਪਣੀ ਤਾਕਤ ਦਾ ਮੁਜ਼ਾਹਰਾ ਕਰਨ ਦੇ ਯਤਨ ਵਿਚ ਹੈ। ਪਰ ਉਸ ਦੇ ਨਾਲ ਹੀ ਪਾਰਟੀ ਦੇ ਟਕਸਾਲੀ ਆਗੂ ਬਗਾਵਤੀ ਸੁਰਾਂ ਦੇ ਰਾਹ ਪੈ ਗਏ ਹਨ। ਬਗਾਵਤੀ ਸੁਰਾ ਪਹਿਲੀ ਵਾਰ ਸ. ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਨੂੰ ਚੁਣੌਤੀ ਦੇ ਰਹੀਆਂ ਹਨ। ਸ. ਸੁਖਦੇਵ ਸਿੰਘ ਢੀਂਡਸਾ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਗਏ ਹਨ। ਜਦਕਿ ਮਾਝੇ ਦੇ 3 ਸੀਨੀਅਰ ਅਕਾਲੀ ਨੇਤਾਵਾਂ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਅਤੇ ਸ. ਸੇਵਾ ਸਿੰਘ ਸੇਖਵਾਂ ਨੇ ਆਪਣੇ ਤਿੰਨ ਸਾਬਕਾ ਵਿਧਾਇਕਾਂ ਸਮੇਤ ਪਾਰਟੀ ਲੀਡਰਸ਼ਿਪ ਦੀ ਕਾਰਗੁਜ਼ਾਰੀ ਉਪਰ ਤਿੱਖੇ ਸਵਾਲ ਕੀਤੇ ਹਨ ਅਤੇ ਇਹ ਵੀ ਐਲਾਨ ਕੀਤਾ ਹੈ ਕਿ ਉਹ ਅੱਗੇ ਤੋਂ ਵੀ ਮਾਝੇ ਦੇ ਆਗੂਆਂ ਨਾਲ ਮੀਟਿੰਗ ਕਰਕੇ ਪਾਰਟੀ ਅੰਦਰ ਪੈਦਾ ਹੋਏ ਹਾਲਾਤ ਬਾਰੇ ਆਪਣੇ ਵਿਚਾਰ ਖੁੱਲ੍ਹੇ ਤੌਰ ‘ਤੇ ਰੱਖਦੇ ਰਹਿਣਗੇ। ਪਾਰਟੀ ਦੇ ਹੇਠਲੇ ਪੱਧਰ ਦੇ ਬਹੁਤ ਸਾਰੇ ਆਗੂਆਂ ਵੱਲੋਂ ਵੀ ਬਗਾਵਤੀ ਸੁਰਾਂ ਸਾਹਮਣੇ ਆ ਰਹੀਆਂ ਹਨ। ਅਕਾਲੀ ਦਲ ਦੇ ਕਈ ਸਾਬਕਾ ਅਤੇ ਮੌਜੂਦਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਆਗੂ ਪਾਰਟੀ ਨੂੰ ਅਲਵਿਦਾ ਵੀ ਆਖ ਗਏ ਹਨ।
ਪੰਜਾਬ ਅੰਦਰ ਇਸ ਵੇਲੇ 3 ਧਰਾਵਾਂ ਵਿਚ ਵੱਡੀ ਪੱਧਰ ‘ਤੇ ਕਸ਼ਮਕਸ਼ ਆਰੰਭ ਹੋ ਗਈ ਹੈ। ਕਾਂਗਰਸ, ਅਕਾਲੀ ਦਲ ਅਤੇ ਬਰਗਾੜੀ ਇਨਸਾਫ ਦੁਆਲੇ ਇਕੱਤਰ ਤਾਕਤਾਂ ਦਾ ਇਹ ਭੇੜ ਆਉਂਦੇ ਦਿਨਾਂ ਵਿਚ ਪੰਜਾਬ ਦੀ ਸਿਆਸਤ ਉਪਰ ਡੂੰਘਾ ਪ੍ਰਭਾਵ ਪਾ ਸਕਦਾ ਹੈ। ਖਾਸ ਤੌਰ ‘ਤੇ ਖਹਿਰਾ ਧੜੇ, ਬੈਂਸ ਭਰਾਵਾਂ, ਡਾ. ਗਾਂਧੀ ਅਤੇ ਇਨਸਾਫ ਮੋਰਚੇ ਦੀਆਂ ਪੰਥਕ ਧਿਰਾਂ ਦਰਮਿਆਨ ਪੈਦਾ ਹੋ ਰਹੀ ਨੇੜਤਾ ਪੰਜਾਬ ਅੰਦਰ ਇਕ ਤੀਜੇ ਬਦਲ ਦੇ ਉਭਾਰ ਦਾ ਸੰਕੇਤ ਵੀ ਦੇਣ ਲੱਗੀ ਹੈ। ਅਕਾਲੀ ਦਲ ਅੰਦਰ ਪੈਦਾ ਹੋਈਆਂ ਬਗਾਵਤੀ ਸੁਰਾਂ ਸੁਖਬੀਰ ਸਿੰਘ ਬਾਦਲ ਅਤੇ ਬਾਦਲ ਪਰਿਵਾਰ ਦੀ ਪਾਰਟੀ ਉਪਰ ਜਕੜ ਖਿਲਾਫ ਸੇਧਿਤ ਹਨ। ਪਾਰਟੀ ਅੰਦਰ ਟਕਸਾਲੀ ਅਤੇ ਨਵੀਂ ਉਭਰੀ ਲੀਡਰਸ਼ਿਪ ਦਰਮਿਆਨ ਸਪੱਸ਼ਟ ਨਿਖੇੜੇ ਵਾਲੀ ਹਾਲਤ ਪੈਦਾ ਹੋ ਰਹੀ ਹੈ। ਇਨ੍ਹਾਂ ਸਾਰੇ ਰੁਝਾਨਾਂ ਦੇ ਅਗਲੇਰੇ ਭਵਿੱਖ ਲਈ ਇਹ ਮਹੀਨਾ ਬੇਹੱਦ ਨਿਰਣਾਇਕ ਸਾਬਤ ਹੋ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article