PUNJABMAILUSA.COM

ਪੰਜਾਬ ਦੇ ਕੁਝ ਇਲਾਕਿਆਂ ਵਿੱਚ ਇਹਤਿਆਤ ਵਜੋਂ ਕਰਫਿੳੂ ਲਾਇਆ

ਪੰਜਾਬ ਦੇ ਕੁਝ ਇਲਾਕਿਆਂ ਵਿੱਚ ਇਹਤਿਆਤ ਵਜੋਂ ਕਰਫਿੳੂ ਲਾਇਆ

ਪੰਜਾਬ ਦੇ ਕੁਝ ਇਲਾਕਿਆਂ ਵਿੱਚ ਇਹਤਿਆਤ ਵਜੋਂ ਕਰਫਿੳੂ ਲਾਇਆ
August 25
17:42 2017

* ਮੁੱਖ ਮੰਤਰੀ ਨੇ ਰਾਜਨਾਥ ਸਿੰਘ, ਅਰੁਣ ਜੇਤਲੀ ਅਤੇ ਸੋਨੀਆ ਗਾਂਧੀ ਨਾਲ ਗੱਲ ਕੀਤੀ
* ਜੇਕਰ ਹਰਿਆਣਾ ਡੇਰਾ ਸਮਰਥਕਾਂ ਨੂੰ ਇਕੱਠੇ ਨਾ ਹੋਣ ਦਿੰਦਾ ਤਾਂ ਹਿੰਸਾ ਟਾਲੀ ਜਾ ਸਕਦੀ ਸੀ
ਚੰਡੀਗੜ, 25 ਅਗਸਤ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਅੱਜ ਇਤਹਿਆਤ ਵਜੋਂ ਮਾਲਵਾ ਦੇ 10 ਜ਼ਿਲਿਆਂ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਕਰਫਿੳੂ ਲਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਬਲਾਤਕਾਰ ਦੇ ਕੇਸ ਵਿੱਚ ਰਾਮ ਰਹੀਮ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਰੱਖਣ ਅਤੇ ਕਾਨੂੰਨ ਆਪਣੇ ਹੱਥਾਂ ਵਿੱਚ ਨਾ ਲੈਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਫੋਨ ਰਾਹੀਂ ਪੰਜਾਬ ਵਿੱਚ ਮੌਜੂਦਾ ਹਾਲਾਤ ਬਾਰੇ ਜਾਣੰੂ ਕਰਵਾਉਂਦਿਆਂ ਦੱਸਿਆ ਕਿ ਉਨਾਂ ਨੇ ਸਮੁੱਚੀ ਸਥਿਤੀ ’ਤੇ ਨੇੜਿਓਂ ਨਿਗਾ ਰੱਖੀ ਹੋਈ ਹੈ। ਉਨਾਂ ਨੇ ਕੇਂਦਰੀ ਰੱਖਿਆ ਮੰਤਰੀ ਅਰੁਣ ਜੇਤਲੀ ਨੂੰ ਵੀ ਸੂਬੇ ਵਿੱਚ ਅਮਨ-ਕਾਨੂੰਨ ਦੇ ਤਾਜ਼ਾ ਹਾਲਾਤ ਬਾਰੇ ਜਾਣੰੂ ਕਰਵਾਇਆ ਕਿਉਂ ਜੋ ਸੂਬੇ ਦੇ ਨਾਜ਼ੁਕ ਇਲਾਕਿਆਂ ਵਿੱਚ ਫਲੈਗ ਮਾਰਚ ਲਈ ਫੌਜ ਬੁਲਾਈ ਗਈ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਵੀ ਪੰਜਾਬ ਦੀ ਸਥਿਤੀ ਬਾਰੇ ਜਾਣੰੂ ਕਰਵਾਇਆ ਅਤੇ ਸੂਬੇ ਵਿੱਚ ਅਮਨ-ਚੈਨ ਦੀ ਕਾਇਮੀ ਲਈ ਉਨਾਂ ਦੀ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਦੱਸਿਆ। ਸੋਨੀਆ ਗਾਂਧੀ ਨੇ ਮੁੱਖ ਮੰਤਰੀ ਨੂੰ ਸੂਬੇ ਵਿੱਚ ਹਰੇਕ ਕੀਮਤ ’ਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਆਖਿਆ।
ਮੁੱਖ ਮੰਤਰੀ ਨੇ ਦੱਸਿਆ ਕਿ ਕਰਫਿੳੂ ਵਾਲੇ ਇਲਾਕਿਆਂ ਵਿੱਚ ਲੋਕਾਂ ਦੇ ਭਰੋਸੇ ਦੀ ਬਹਾਲੀ ਲਈ ਫੌਜ ਨੇ ਫਲੈਗ ਮਾਰਚ ਕੱਢਿਆ। ਉਨਾਂ ਕਿਹਾ ਕਿ ਇਹਤਿਆਤ ਵਜੋਂ ਕੁਝ ਇਲਾਕਿਆਂ ਵਿੱਚ ਕਰਫਿੳੂ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਪੰਚਕੂਲਾ ਵਿੱਚ ਅਦਾਲਤ ਦੇ ਫੈਸਲੇ ਤੋਂ ਬਾਅਦ ਡੇਰਾ ਸੱਚਾ ਸੌਦਾ ਦੇ ਸਮਰਥਕਾਂ ਵੱਲੋਂ ਵੱਡੇ ਪੱਧਰ ’ਤੇ ਕੀਤੀ ਗਈ ਹਿੰਸਾ ਤੋਂ ਬਾਅਦ ਕਰਫਿੳੂ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਕਿਉਂ ਜੋ ਇਸ ਹਿੰਸਾ ਵਿੱਚ ਦੋ ਦਰਜਨ ਤੋਂ ਵੱਧ ਲੋਕਾਂ ਦੇ ਮਾਰੇ ਜਾਣ ਅਤੇ ਕਾਫੀ ਲੋਕਾਂ ਦੇ ਜ਼ਖਮੀ ਹੋਣ ਤੋਂ ਇਲਾਵਾ ਜਾਇਦਾਦ ਨੂੰ ਵੱਡਾ ਨੁਕਸਾਨ ਹੋਣ ਦੀ ਰਿਪੋਰਟਾਂ ਹਨ।
ਸੂਬਾ ਸਰਕਾਰ ਨੇ ਡੇਰਾ ਸਿਰਸਾ ਦੇ ਪੈਰੋਕਾਰਾਂ ਨੂੰ ਪੰਚਕੂਲਾ ਤੋਂ ਲਿਜਾ ਕੇ ਪੰਜਾਬ ਤੋਂ ਡੇਰਾ ਸੱਚਾ ਸੌਦਾ ਦੇ ਸਿਰਸਾ ਸਥਿਤ ਹੈੱਡਕੁਆਰਟਰ ਤੱਕ ਸ਼ਾਂਤਮਈ ਢੰਗ ਨਾਲ ਪਹੁੰਚਾਉਣ ਲਈ ਪੀ.ਆਰ.ਟੀ.ਸੀ. ਦੀਆਂ 200 ਤੋਂ ਵੱਧ ਬੱਸਾਂ ਦਾ ਇੰਤਜ਼ਾਮ ਵੀ ਕੀਤਾ।
ਹਰਿਆਣਾ ਸਰਕਾਰ ਵੱਲੋਂ ਇਸ ਸਥਿਤੀ ਨੂੰ ਚਰਮ ਸੀਮਾ ’ਤੇ ਪਹੁੰਚਣ ਦੀ ਆਗਿਆ ਦੇਣ ’ਤੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾ ਕੀਤਾ ਹੈ। ਉਨਾਂ ਕਿਹਾ ਕਿ ਜੇਕਰ ਇਕ ਥਾਂ ’ਤੇ ਇੰਨੇ ਜ਼ਿਆਦਾ ਡੇਰਾ ਸਮਰਥਕਾਂ ਨੂੰ ਪਹੁੰਚਣ ਤੋਂ ਰੋਕਿਆ ਜਾਂਦਾ ਤਾਂ ਇਹ ਸਥਿਤੀ ਪੈਦਾ ਨਹੀਂ ਸੀ ਹੋਣੀ। ਉਨਾਂ ਕਿਹਾ ਕਿ ਪੰਜਾਬ ਵਾਂਗ ਹਰਿਆਣਾ ਸਰਕਾਰ ਨੂੰ ਵੀ ਪੰਚਕੂਲਾ ਆਉਣ ਵਾਲੀਆਂ ਰੇਲ ਗੱਡੀਆਂ ਅਤੇ ਬੱਸਾਂ ਰੋਕਣੀਆਂ ਚਾਹੀਦੀਆਂ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਕ ਪ੍ਰਸ਼ਾਸਕ ਦੇ ਤੌਰ ’ਤੇ ਉਨਾਂ ਨੇ ਏਡੀ ਵੱਡੀ ਭੀੜ ਇਕ ਥਾਂ ’ਤੇ ਇਕੱਠੀ ਨਹੀਂ ਸੀ ਹੋਣ ਦੇਣੀ। ਉਨਾਂ ਕਿਹਾ ਕਿ ਏਨੀ ਵੱਡੀ ਭੀੜ ਨੂੰ ਇਕ ਥਾਂ ’ਤੇ ਇਕੱਠੀ ਹੋਣ ਦੇਣ ਦੀ ਆਗਿਆ ਦਿੱਤੇ ਜਾਣ ’ਤੇ ਉਨਾਂ ਦੇ ਗੈਰ-ਨਿਯੰਤਰਨ ਹੋਣ ਤੋਂ ਬਾਅਦ ਨਿਯੰਤਰਨ ਕਰਨਾ ਬਹੁਤ ਔਖਾ ਹੈ। ਉਨਾਂ ਕਿਹਾ ਕਿ ਹਿਫਾਜ਼ਤੀ ਅਤੇ ਰੱਖਿਆਤਮਕ ਕਦਮ ਸਮੇਂ ਸਿਰ ਚੁੱਕੇ ਜਾਣੇ ਚਾਹੀਦੇ ਸਨ। ਉਨਾਂ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣਾ ਕਿਸੇ ਵੀ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਬਾਅਦ ਵਿੱਚ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦਾ ਇਹ ਸਪੱਸ਼ਟ ਮਾਮਲਾ ਹੈ ਅਤੇ ਬੀ.ਜੇ.ਪੀ ਵੱਲੋਂ ਪੰਜਾਬ ਉੱਪਰ ਦੋਸ਼ ਮੜਣ ਦੀ ਕੋਸ਼ਿਸ਼ ਕਰਕੇ ਇਸ ਮੁੱਦੇ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਡੇਰਾ ਹਮਾਇਤੀਆਂ ’ਤੇ ਆਪਣਾ ਧਿਆਨ ਕੇਂਦਰਿਤ ਕਰਕੇ ਹਰਿਆਣਾ ਦੀ ਬੀ.ਜੇ.ਪੀ. ਸਰਕਾਰ ਆਪਣੀਆਂ ਨਾਕਾਮੀਆਂ ’ਤੇ ਸਪੱਸ਼ਟ ਤੌਰ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਥਿਤੀ ’ਤੇ ਪੂਰੀ ਤਰਾਂ ਕਾਬੂ ਰੱਖਿਆ ਹੋਇਆ ਹੈ ਅਤੇ ਮੁੱਖ ਮੰਤਰੀ ਨਿੱਜੀ ਤੌਰ ’ਤੇ ਸਥਿਤੀ ’ਤੇ ਨਿਗਰਾਨੀ ਰੱਖ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਰੋਕਣ ਲਈ ਸਾਰੇ ਕਦਮ ਚੁੱਕੇ ਹੋਏ ਹਨ ਅਤੇ ਇਹ ਕਿਸੇ ਵੀ ਕੀਮਤ ’ਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਨਿਘਰਣ ਦੀ ਆਗਿਆ ਨਹੀਂ ਦੇਵੇਗੀ। ਉਨਾਂ ਨੇ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਤਰਾਂ ਦੇ ਭੈਅ ਹੇਠ ਨਾ ਆਉਣ ਅਤੇ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਕੁਝ ਇਲਾਕਿਆਂ ਵਿੱਚ ਛਿਟ-ਪੁਟ ਘਟਨਾਵਾਂ ਤੋਂ ਇਲਾਵਾ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ।
ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕਰਦੇ ਹੋਏ ਕਿਹਾ ਕਿ ਕੱਲ ਸਵੇਰ ਤੱਕ ਸਥਿਤੀ ਪੂਰੀ ਤਰਾਂ ਕੰਟਰੋਲ ਵਿੱਚ ਆ ਜਾਵੇਗੀ। ਡੇਰਾ ਦੇ ਸਮਰਥਕ ਪੰਚਕੂਲਾ ਤੋਂ ਵਾਪਸ ਆਪਣੇ ਘਰਾਂ ਨੂੰ ਜਾਂਦੇ ਹੋਏ ਹਿੰਸਾ ਕਰ ਰਹੇ ਹਨ। ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ ’ਤੇ ਪ੍ਰਸਾਰਿਤ ਆਪਣੀ ਅਪੀਲ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਅਫਵਾਹਾਂ ਦੇ ਕਾਰਨ ਕਿਸੇ ਵੀ ਤਰਾਂ ਦੀ ਭੜਕਾਹਟ ਵਿੱਚ ਨਾ ਆਉਣ ਦੀ ਅਪੀਲ ਕਰਦੇ ਹੋਏ ਅਦਾਲਤ ਦੇ ਹੁਕਮਾਂ ਦਾ ਸਤਿਕਾਰ ਕਰਨ ਅਤੇ ਪ੍ਰਵਾਨ ਕਰਨ ਨੂੰ ਆਖਿਆ ਹੈ। ਉਨਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਭਰ ਵਿੱਚ ਨੀਮ ਫੌਜੀ ਬਲਾਂ ਅਤੇ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਫੌਜ ਵੀ ਪੂਰੀ ਤਰਾਂ ਤਿਆਰ ਬਰ ਤਿਆਰ ਹੈ।
ਇਸ ਤੋਂ ਪਹਿਲਾਂ ਪੰਚਕੂਲਾ ਦੇ ਨਾਲ ਲੱਗਦੇ ਸੂਬੇ ਦੇ ਪ੍ਰਭਾਵਿਤ ਖੇਤਰਾਂ ਦਾ ਮੁੱਖ ਮੰਤਰੀ ਨੇ ਅਦਾਲਤ ਦਾ ਫੈਸਲਾ ਆਉਣ ਤੋਂ ਪਹਿਲਾਂ ਦੌਰਾ ਕੀਤਾ ਅਤੇ ਕਿਹਾ ਕਿ ਉਨਾਂ ਦੀ ਸਰਕਾਰ ਕਿਸੇ ਵੀ ਕੀਮਤ ’ਤੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਭੰਗ ਹੋਣ ਦੀ ਆਗਿਆ ਨਹੀਂ ਦੇਵੇਗੀ।
ਉਨਾਂ ਚਿਤਾਵਨੀ ਦਿੰਦਿਆਂ ਕਿਹਾ “ਅਸੀ ਪੰਜਾਬ ਦੇ ਹਾਲਾਤ ਨੂੰ ਕਿਸੇ ਵੀ ਕੀਮਤ ’ਤੇ ਖਰਾਬ ਨਹੀਂ ਹੋਣ ਦੇਵਾਂਗੇ।’’ ਉਨਾਂ ਕਿਹਾ ਕਿ ਰਾਜ ਵਿੱਚ ਇਸ ਸਮੇਂ ਕੇਂਦਰੀ ਰਿਜ਼ਰਵ ਸੁਰੱਖਿਆ ਬਲ (ਸੀ.ਆਰ.ਪੀ.ਐਫ.) ਅਤੇ ਬੀ.ਐਸ.ਐਫ. ਦੀਆਂ 85 ਕੰਪਨੀਆਂ ਤਾਇਨਾਤ ਹਨ ਅਤੇ ਇਸ ਤੋਂ ਇਲਾਵਾ ਕਿਸੇ ਵੀ ਸੰਭਾਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਫੌਜ ਪੂਰੀ ਤਰਾਂ ਤਿਆਰ ਹੈ। ਉਨਾ ਕਿਹਾ ਕਿ ਸੁਰੱਖਿਆ ਦਸਤੇ ਕਿਸੇ ਵੀ ਤਰਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹਨ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਥਿਤੀ ਦਾ ਜ਼ਮੀਨੀ ਪੱਧਰ ’ਤੇ ਜਾ ਕੇ ਮੁਲਾਂਕਣ ਕੀਤਾ ਅਤੇ ਅਰਧ ਸੈਨਿਕ ਬਲਾਂ ਅਤੇ ਪੁਲਿਸ ਦੇ ਜਵਾਨਾਂ ਨਾਲ ਵੀ ਮੁਲਾਕਾਤ ਕੀਤੀ ਗਈ। ਮੁੱਖ ਮੰਤਰੀ ਵੱਲੋਂ ਪੰਚਕੂਲਾ ਜਾਣੀ ਵਾਲੀਆਂ ਦੋ ਅਹਿਮ ਸੜਕਾਂ ਦੇ ਨਾਲ ਲੱਗਦੇ ਦੇ ਇਲਾਕੇ ਦਾ ਦੌਰਾ ਕਰਨ ਤੋਂ ਇਲਾਵਾ ਜ਼ੀਰਕਪੁਰ, ਬਨੂੜ ਅਤੇ ਮੁਹਾਲੀ ਦਾ ਵੀ ਦੌਰਾ ਕੀਤਾ ਗਿਆ।
ਕਿਸੇ ਵੀ ਤਰਾਂ ਦੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਵਿੱਚ ਮੁਕੰਮਲ ਸ਼ਾਂਤੀ ਹੈ ਅਤੇ ਉਨਾਂ ਦੀ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਰਾਜ ਵਿੱਚ ਕਿਸੇੇ ਵੀ ਕੀਮਤ ’ਤੇ ਸਥਿਤੀ ਨੂੰ ਵਿਗੜਨ ਨਹੀਂ ਦਿੱਤਾ ਜਾਵੇਗਾ।
ਇਲਾਕੇ ਦੀ ਰਾਖੀ ਕਰ ਰਹੇ ਸਮੂਹ ਸੁਰੱਖਿਆ ਜਵਾਨਾਂ ਨਾਲ ਹੱਥ ਮਿਲਾਉਣ ਦੌਰਾਨ ਮੁੱਖ ਮੰਤਰੀ ਨੇ ਸਾਰੇ ਜਵਾਨਾਂ ਤੋਂ ਉਨਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨਾਂ ਵੱਲੋਂ ਕੀਤੇ ਜਾ ਰਹੀ ਸਖਤ ਡਿਊਟੀ ਦੀ ਵੀ ਸ਼ਲਾਘਾ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਤੋਂ ਉਨਾਂ ਦੇ ਘਰਾਂ ਅਤੇ ਪਰਿਵਾਰਾਂ ਬਾਰੇ ਵੀ ਪੁੱਛਿਆ ਅਤੇ ਬਿਹਾਰ, ਝਾਰਖੰਡ ਅਤੇ ਅਸਾਮ ਨਾਲ ਸਬੰਧਤ ਜਵਾਨਾਂ ਤੋਂ ਹਾਲੀਆ ਦਿਨਾਂ ਵਿੱਚ ਉਥੇ ਆਏ ਹੜਾਂ ਕਾਰਨ ਉਨਾਂ ਦੇ ਜੱਦੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਹੋਏ ਨੁਕਸਾਨ ਬਾਰੇ ਵੀ ਪੁੱਛਿਆ।
ਇਸ ਮੌਕੇ ਉਨਾਂ ਨਾਲ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸਲਾਹਕਾਰ ਬੀ.ਆਈ.ਐਸ. ਚਾਹਲ ਅਤੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article