PUNJABMAILUSA.COM

ਪੰਜਾਬ ਦੇ ਕੈਪਟਨ ਬਣੇ ਅਮਰਿੰਦਰ

ਪੰਜਾਬ ਦੇ ਕੈਪਟਨ ਬਣੇ ਅਮਰਿੰਦਰ

ਪੰਜਾਬ ਦੇ ਕੈਪਟਨ ਬਣੇ ਅਮਰਿੰਦਰ
March 11
23:05 2017

amrinder
ਚੰਡੀਗੜ੍ਹ, 11 ਮਾਰਚ (ਪੰਜਾਬ ਮੇਲ)- ਚੰਡੀਗੜ੍ਹ ਦੇ ਸੈਕਟਰ-10 ਸਥਿਤ ਰਿਹਾਇਸ਼ ’ਤੇ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੰਦੀ ਹੋਈ ਉਨ੍ਹਾਂ ਦੇ ਦੋਹਤੇ ਨਿਰਵਾਨ ਦੀ ਸੱਜ-ਵਿਆਹੀ ਪਤਨੀ ਮ੍ਰਿਗਾਂਕਾ ਸਿੰਘ।-ਫੋਟੋ: ਪ੍ਰਦੀਪ ਤਿਵਾੜੀ
ਚੰਡੀਗੜ੍ਹ ਦੇ ਸੈਕਟਰ-10 ਸਥਿਤ ਰਿਹਾਇਸ਼ ’ਤੇ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੰਦੀ ਹੋਈ ਉਨ੍ਹਾਂ ਦੇ ਦੋਹਤੇ ਨਿਰਵਾਨ ਦੀ ਸੱਜ-ਵਿਆਹੀ ਪਤਨੀ ਮ੍ਰਿਗਾਂਕਾ ਸਿੰਘ।-ਫੋਟੋ: ਪ੍ਰਦੀਪ ਤਿਵਾੜੀ
ਪੰਜਾਬ ਵਿਧਾਨ ਸਭਾ ਚੋਣਾਂ ਦੇ ਅੱਜ ਐਲਾਨੇ ਨਤੀਜਿਆਂ ਵਿੱਚ ਸ਼ਾਨਦਾਰ ਜਿੱਤ ਨਾਲ ਕਾਂਗਰਸ ਨੇ ਇੱਕ ਦਹਾਕੇ ਬਾਅਦ ਸੱਤਾ ’ਚ ਵਾਪਸੀ ਕੀਤੀ ਹੈ। ਕਾਂਗਰਸ ਨੂੰ 117 ਮੈਂਬਰੀ ਵਿਧਾਨ ਸਭਾ ਵਿੱਚੋਂ 77 ਸੀਟਾਂ ਪ੍ਰਾਪਤ ਹੋਈਆਂ ਹਨ। ਸੂਬੇ ਦੀ 15ਵੀਂ ਵਿਧਾਨ ਸਭਾ ’ਚ ਕਾਂਗਰਸ ਨੂੰ ਦੋ-ਤਿਹਾਈ ਬਹੁਮੱਤ ਮਿਲਿਆ ਹੈ। ਸੱਤਾ ’ਚ ਆਉਣ ਦਾ ਸੁਪਨਾ ਸੰਜੋਈ ਬੈਠੀ ਆਮ ਆਦਮੀ ਪਾਰਟੀ ਮਹਿਜ਼ 20 ਸੀਟਾਂ ’ਤੇ ਸਿਮਟ ਗਈ ਪਰ ਉਹ ਮੁੱਖ ਵਿਰੋਧੀ ਧਿਰ ਵਜੋਂ ਜ਼ਰੂਰ ਉਭਰੀ ਹੈ। ਪਿਛਲੇ ਦਸ ਸਾਲਾਂ ਤੋਂ ਸੂਬੇ ਦੀ ਸੱਤਾ ’ਤੇ ਕਾਬਜ਼ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨੂੰ ਨਮੋਸ਼ੀਜਨਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਗੱਠਜੋੜ ਦੇ ਕਿਸੇ ਆਗੂ ਨੂੰ ਵਿਰੋਧੀ ਧਿਰ ਦੇ ਨੇਤਾ ਵਾਲੀ ਸਹੂਲਤ ਵੀ ਨਹੀਂ ਮਿਲੇਗੀ।
ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪਰਮਿੰਦਰ ਸਿੰਘ ਢੀਂਡਸਾ ਸਮੇਤ ਪਾਰਟੀ ਦੇ 15 ਉਮੀਦਵਾਰ ਭਾਵੇਂ ਜਿੱਤ ਗਏ ਹਨ। ਪਰ ਬਹੁਗਿਣਤੀ ਮੰਤਰੀਆਂ ਤੇ ਕੋਰ ਕਮੇਟੀ ਦੇ ਸਾਰੇ ਮੈਂਬਰਾਂ ਸਮੇਤ ਸੀਨੀਅਰ ਲੀਡਰਸ਼ਿਪ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਭਾਜਪਾ ਦੇ ਆਗੂ ਕੇਂਦਰ ਵਿੱਚ ਮਜ਼ਬੂਤ ਸਰਕਾਰ ਦਾ ਕੋਈ ਲਾਭ ਨਹੀਂ ਲੈ ਸਕੇ ਅਤੇ 23 ਸੀਟਾਂ ’ਤੇ ਚੋਣ ਲੜਨ ਵਾਲੀ ਇਸ
ਮੋਦੀ ਵੱਲੋਂ ਕੈਪਟਨ ਨੂੰ ਵਧਾਈ ਚੰਡੀਗਡ਼੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਫੋਨ ਕਰ ਕੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਉਪਰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਪੰਜਾਬ ਦੇ ਵਿਕਾਸ ਵਾਸਤੇ ਉਨ੍ਹਾਂ ਦੀ ਸਰਕਾਰ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਮੋਦੀ ਵੱਲੋਂ ਕੈਪਟਨ ਨੂੰ ਵਧਾਈ
ਚੰਡੀਗਡ਼੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਫੋਨ ਕਰ ਕੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਉਪਰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਪੰਜਾਬ ਦੇ ਵਿਕਾਸ ਵਾਸਤੇ ਉਨ੍ਹਾਂ ਦੀ ਸਰਕਾਰ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਪਾਰਟੀ ਨੂੰ 3 ਸੀਟਾਂ ਨਾਲ ਹੀ ਸਬਰ ਕਰਨਾ ਪਿਆ। ਲੁਧਿਆਣਾ ਤੋਂ ਬੈਂਸ ਭਰਾਵਾਂ ਬਲਵਿੰਦਰ ਸਿੰਘ ਤੇ ਸਿਮਰਜੀਤ ਸਿੰਘ ਨੇ ਲਗਾਤਾਰ ਦੂਜੀ ਵਾਰ ਜਿੱਤ ਦਰਜ ਕਰਕੇ ਇਤਿਹਾਸ ਸਿਰਜ ਦਿੱਤਾ ਹੈ ਪਰ ਹੋਰ ਕਿਸੇ ਆਜ਼ਾਦ ਉਮੀਦਵਾਰ ਨੂੰ ਕਾਮਯਾਬੀ ਨਹੀਂ ਮਿਲੀ। ਕਾਂਗਰਸ ਦੇ ਸੂਬਾਈ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ ਕਿਉਂਕਿ ਰਾਹੁਲ ਗਾਂਧੀ ਪਹਿਲਾਂ ਹੀ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨ
ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਚੋਣਾਂ ਦੌਰਾਨ ਸਭ ਤੋਂ ਵੱਡੇ ਫਰਕ 52407 ਵੋਟਾਂ ਦੇ ਅੰਤਰ ਨਾਲ ਜਿੱਤੇ ਹਨ। ਕ੍ਰਿਕਟ ਤੋਂ ਸਿਆਸਤ ’ਚ ਆਏ ਨਵਜੋਤ ਸਿੰਘ ਸਿੱਧੂ 42809 ਵੋਟਾਂ ਦੇ ਫਰਕ ਨਾਲ ਜੇਤੂ ਰਹੇ। ਵੋਟਾਂ ਦੀ ਗਿਣਤੀ ਸ਼ੁਰੂ ਹੋਣ ਬਾਅਦ ਪਹਿਲੇ ਗੇੜ ਦੇ ਨਤੀਜੇ ਆਉਣ ਨਾਲ ਹੀ ਰੁਝਾਨ ਕਾਂਗਰਸ ਦੇ ਪੱਖ ’ਚ ਆਉਣੇ ਸ਼ੁਰੂ ਹੋ ਗਏ ਸਨ ਅਤੇ 11 ਕੁ ਵਜੇ ਤੱਕ ਤਸਵੀਰ ਸਾਫ਼ ਹੋ ਗਈ ਸੀ। ਰੁਝਾਨ ਦੇਖਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਰਿਹਾਇਸ਼ ’ਤੇ ਅਫ਼ਸਰਾਂ, ਨੇਤਾਵਾਂ ਅਤੇ ਕਾਂਗਰਸੀ ਵਰਕਰਾਂ ਦੀ ਭੀੜ ਜੁੜ ਗਈ। ‘ਆਪ’ ਆਗੂ ਗਾਇਬ ਹੋਣੇ ਸ਼ੁਰੂ ਹੋ ਗਏ ਤੇ ਅਕਾਲੀਆਂ ਦੇ ਚਿਹਰਿਆਂ ’ਤੇ ਵੀ ਨਿਰਾਸ਼ਾ ਦਾ ਆਲਮ ਸੀ।
ਮਾਝੇ ਦੀਆਂ 25 ਸੀਟਾਂ ਵਿੱਚੋਂ ਕਾਂਗਰਸ ਨੇ 23 ਜਿੱਤੀਆਂ ਹਨ, ਮਾਲਵੇ ’ਤੇ ਪੂਰੀ ਤਰ੍ਹਾਂ ਟੇਕ ਰੱਖੀ ਬੈਠੀ ‘ਆਪ’ ਨੂੰ ਇਸ ਖਿੱਤੇ ਦੇ ਲੋਕਾਂ ਨੇ ਵੀ ਹੁੰਗਾਰਾ ਨਹੀਂ ਦਿੱਤਾ ਤੇ ਦੋਆਬੇ ਵਿੱਚ ਵੀ ਕਾਂਗਰਸ ਮੋਹਰੀ ਰਹੀ। ਨਵਜੋਤ ਸਿੰਘ ਸਿੱਧੂ, ਪਰਗਟ ਸਿੰਘ, ਇੰਦਰਬੀਰ ਸਿੰਘ ਬੁਲਾਰੀਆ ਅਤੇ ਕੁੱਝ ਹੋਰਾਂ ਨੂੰ ਕਾਂਗਰਸ ’ਚ ਸ਼ਾਮਲ ਹੋਣਾ ਲਾਹੇਵੰਦ ਰਿਹਾ। ਮਨਪ੍ਰੀਤ ਬਾਦਲ ਦੀ ਸੱਤ ਸਾਲਾਂ ਬਾਅਦ ਸਰਗਰਮ ਸਿਆਸਤ ਵਿੱਚ ਬਹਾਲੀ ਹੋ ਗਈ ਹੈ। ਜਿੱਤਣ ਵਾਲੇ ਕਾਂਗਰਸੀ ਆਗੂਆਂ ਵਿੱਚ ਰਾਣਾ ਗੁਰਜੀਤ ਸਿੰਘ, ਗੁਰਮੀਤ ਸਿੰਘ ਰਾਣਾ ਸੋਢੀ, ਬ੍ਰਹਮ ਮਹਿੰਦਰਾ, ਵਿਜੇ ਇੰਦਰ ਸਿੰਗਲਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਬਲਬੀਰ ਸਿੰਘ ਸਿੱਧੂ, ਹਰਮਿੰਦਰ ਸਿੰਘ ਗਿੱਲ, ਰਜੀਆ ਸੁਲਤਾਨਾ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ‘ਆਪ’ ਦਾ ਸੁਖਪਾਲ ਸਿੰਘ ਖਹਿਰਾ, ਐਚ.ਐਸ. ਫੂਲਕਾ, ਕੰਵਰ ਸੰਧੂ, ਪ੍ਰੋ. ਬਲਜਿੰਦਰ ਕੌਰ, ਅਕਾਲੀ ਦਲ ਦੇ ਹਰਿੰਦਰ ਸਿੰਘ ਚੰਦੂਮਾਜਰਾ, ਭਾਜਪਾ ਦੇ ਸੋਮ ਪ੍ਰਕਾਸ਼, ਦਿਨੇਸ਼ ਸਿੰਘ ਬੱਬੂ ਆਦਿ ਦੇ ਨਾਂ ਸ਼ਾਮਲ ਹਨ।
ਚੰਡੀਗੜ੍ਹ ਦੇ ਸੈਕਟਰ-10 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫਰੰਸ ਦੇਖਦੀ ਹੋਈ ਅਰੂਸਾ ਆਲਮ।-ਫੋਟੋ: ਪ੍ਰਦੀਪ ਤਿਵਾੜੀ
ਚੰਡੀਗੜ੍ਹ ਦੇ ਸੈਕਟਰ-10 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫਰੰਸ ਦੇਖਦੀ ਹੋਈ ਅਰੂਸਾ ਆਲਮ।-ਫੋਟੋ: ਪ੍ਰਦੀਪ ਤਿਵਾੜੀ
‘ਆਪ’ ਦੇ ਸੰਸਦ ਮੈਂਬਰ ਭਗਵੰਤ ਸਿੰਘ ਮਾਨ, ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਮਾਤ ਦੇਣ ਦਾ ਐਲਾਨ ਕੀਤਾ ਸੀ, ਬੁਰੀ ਤਰ੍ਹਾਂ ਹਾਰ ਗਏ। ਇਸ ਪਾਰਟੀ ਦੇ ਹੋਰ ਵੱਡੇ ਆਗੂਆਂ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ, ਜਰਨੈਲ ਸਿੰਘ, ਹਿੰਮਤ ਸਿੰਘ ਸ਼ੇਰਗਿੱਲ ਨੂੰ ਵੀ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਕਾਂਗਰਸ ਦੀ ਸੀਨੀਅਰ ਆਗੂ ਰਾਜਿੰਦਰ ਕੌਰ ਭੱਠਲ ਆਪਣੇ ਰਵਾਇਤੀ ਵਿਧਾਨ ਸਭਾ ਹਲਕੇ ਲਹਿਰਾ ਤੋਂ 26 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਾਰ ਗਏ। ਜਿਹੜੇ ਅਹਿਮ ਆਗੂਆਂ ਦੀ ਇਨ੍ਹਾਂ ਚੋਣਾਂ ’ਚ ਹਾਰ ਹੋਈ ਹੈ, ਉਨ੍ਹਾਂ ’ਚ ਕਾਂਗਰਸ ਦੇ ਸੁਨੀਲ ਜਾਖੜ, ਕੇਵਲ ਸਿੰਘ ਢਿੱਲੋਂ, ਰਵਨੀਤ ਸਿੰਘ ਬਿੱਟੂ, ਸ਼੍ਰੋਮਣੀ ਅਕਾਲੀ ਦਲ ਦੇ ਜਥੇਦਾਰ ਤੋਤਾ ਸਿੰਘ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਵਿਰਸਾ ਸਿੰਘ ਵਲਟੋਹਾ, ਸੁਰਜੀਤ ਸਿੰਘ ਰੱਖੜਾ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ, ਨਿਰਮਲ ਸਿੰਘ ਕਾਹਲੋਂ, ਬਰਜਿੰਦਰ ਸਿੰਘ ਉਰਫ਼ ਮੱਖਣ ਬਰਾੜ, ਬੰਟੀ ਰੋਮਾਣਾ, ਦਰਬਾਰਾ ਸਿੰਘ ਗੁਰੂ, ਜਨਰਲ (ਸੇਵਾਮੁਕਤ) ਜੇ.ਜੇ. ਸਿੰਘ ਤੇ ਭਾਜਪਾ ਦੇ ਮਨੋਰੰਜਨ ਕਾਲੀਆ, ਅਨਿਲ ਜੋਸ਼ੀ, ਸੁਰਜੀਤ ਕੁਮਾਰ ਜਿਆਣੀ ਆਦਿ ਸ਼ਾਮਲ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਦੋਆਬੇ ਦੇ ਮਸ਼ਹੂਰ ਡੇਰਾ ਬੱਲਾਂ ਦੀ ਹਮਾਇਤ ਲੈਣ ਲਈ ਇਸ ਡੇਰੇ ਦੇ ਸ਼ਰਧਾਲੂ ਸੇਠ ਸੱਤਪਾਲ ਮੱਲ ਨੂੰ ਕਰਤਾਰਪੁਰ ਤੇ ਕਬੀਰ ਦਾਸ ਨੂੰ ਨਾਭਾ ਤੋਂ ਟਿਕਟ ਦਿੱਤੀ ਅਤੇ ਦੋਵੇਂ ਹੀ ਹਾਰ ਗਏ। ਇਸੇ ਤਰ੍ਹਾਂ ਡੇਰਾ ਸਿਰਸਾ ਦੀ ਹਮਾਇਤ ਲੈਣ ਗਏ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਅਕਾਲੀਆਂ ਵਿੱਚੋਂ ਵੀ ਕੋਈ ਜਿੱਤ ਨਹੀਂ ਸਕਿਆ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article