PUNJABMAILUSA.COM

ਪੰਜਾਬ ਦੇ ਖੇਤੀ ਸੰਕਟ ਨੇ ਪਿਛਲੇ ਸਾਲ 449 ਕਿਸਾਨਾਂ-ਮਜ਼ਦੂਰਾਂ ਦੀ ਲਈ ਜਾਨ

ਪੰਜਾਬ ਦੇ ਖੇਤੀ ਸੰਕਟ ਨੇ ਪਿਛਲੇ ਸਾਲ 449 ਕਿਸਾਨਾਂ-ਮਜ਼ਦੂਰਾਂ ਦੀ ਲਈ ਜਾਨ

ਪੰਜਾਬ ਦੇ ਖੇਤੀ ਸੰਕਟ ਨੇ ਪਿਛਲੇ ਸਾਲ 449 ਕਿਸਾਨਾਂ-ਮਜ਼ਦੂਰਾਂ ਦੀ ਲਈ ਜਾਨ
March 02
11:22 2016

8
ਬਠਿੰਡਾ, 2 ਮਾਰਚ (ਪੰਜਾਬ ਮੇਲ)- ਪੰਜਾਬ ‘ਚ ਖੇਤੀ ਸੰਕਟ ਨੇ ਪਿਛਲੇ ਸਾਲ 449 ਕਿਸਾਨਾਂ ਤੇ ਮਜ਼ਦੂਰਾਂ ਦੀ ਜਾਨ ਲੈ ਲਈ ਤੇ ਕੇਂਦਰ ਸਰਕਾਰ ਨੇ ਪੀੜਤ ਪਰਿਵਾਰਾਂ ਦੀ ਬਾਂਹ ਫੜਨ ਤੋਂ ਨਾਂਹ ਕਰ ਦਿੱਤੀ ਹੈ।
2015 ਦੇ ਅੰਕੜਿਆਂ ਅਨੁਸਾਰ ਕਿਸਾਨ-ਮਜ਼ਦੂਰ ਖ਼ੁਦਕੁਸ਼ੀਆਂ ਦੇ ਮਾਮਲੇ ਵਿਚ ਪੰਜਾਬ ਦੇਸ਼ ਵਿਚੋਂ ਦੂਜੇ ਨੰਬਰ ‘ਤੇ ਹੈ, ਜਦੋਂਕਿ ਸਭ ਤੋਂ ਵੱਧ ਖ਼ੁਦਕੁਸ਼ੀਆਂ ਮਹਾਰਾਸ਼ਟਰ ‘ਚ ਹੋਈਆਂ ਹਨ। ਮਹਾਰਾਸ਼ਟਰ ਵਿਚ ਪਿਛਲੇ ਸਾਲ 725 ਕਿਸਾਨਾਂ ਨੇ ਖੇਤੀ ਸੰਕਟ ਕਾਰਨ ਖ਼ੁਦਕੁਸ਼ੀ ਕੀਤੀ ਹੈ, ਜਦੋਂਕਿ ਪੰਜਾਬ ਵਿਚ 449 ਕਿਸਾਨਾਂ-ਮਜ਼ਦੂਰਾਂ ਨੇ ਖ਼ੁਦਕੁਸ਼ੀ ਕੀਤੀ ਹੈ। ਤੀਜੇ ਨੰਬਰ ‘ਤੇ ਕਰਨਾਟਕ ਹੈ, ਜਿੱਥੇ 107 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ। ਪੰਜਾਬ ‘ਚ ਸਾਲ 2015 ਦੌਰਾਨ ਔਸਤਨ ਦੋ ਦਿਨਾਂ ਵਿਚ ਪੰਜ ਕਿਸਾਨ-ਮਜ਼ਦੂਰ ਖ਼ੁਦਕੁਸ਼ੀ ਕਰਦੇ ਹਨ।
ਕੇਂਦਰੀ ਖੇਤੀ ਤੇ ਕਿਸਾਨ ਭਲਾਈ ਮੰਤਰਾਲੇ ਦੇ ਵੇਰਵਿਆਂ ਅਨੁਸਾਰ ਪੰਜਾਬ ਸਰਕਾਰ ਨੇ ਖੇਤੀ ਮੰਤਰਾਲੇ ਨੂੰ ਹਾਲ ਹੀ ਵਿਚ ਜੋ ਰਿਪੋਰਟ ਭੇਜੀ ਹੈ, ਉਸ ਅਨੁਸਾਰ 2015 ਵਿੱਚ ਕੁੱਲ 449 ਕਿਸਾਨਾਂ-ਮਜ਼ਦੂਰਾਂ ਨੇ ਖੇਤੀ ਸੰਕਟ ਕਾਰਨ ਖ਼ੁਦਕੁਸ਼ੀ ਕੀਤੀ ਹੈ। ਪੰਜਾਬ ਸਰਕਾਰ ਨੇ ਪਹਿਲੀ ਜਨਵਰੀ ਤੋਂ 30 ਜੂਨ 2015 ਤੱਕ ਦੀ ਜੋ ਰਿਪੋਰਟ ਕੇਂਦਰ ਨੂੰ ਪਹਿਲਾਂ ਭੇਜੀ ਸੀ, ਉਸ ਵਿਚ ਪੰਜ ਕਿਸਾਨਾਂ ਵੱਲੋਂ ਖ਼ੁਦਕੁਸ਼ੀ ਕੀਤੇ ਦਾ ਖੁਲਾਸਾ ਕੀਤਾ ਗਿਆ ਸੀ। ਇਸ ਦਾ ਮਤਲਬ ਪਹਿਲੀ ਜੁਲਾਈ ਤੋਂ 31 ਦਸੰਬਰ 2015 (6 ਮਹੀਨੇ) ਵਿਚ 444 ਕਿਸਾਨਾਂ-ਮਜ਼ਦੂਰਾਂ ਨੇ ਖੇਤੀ ਸੰਕਟ ਕਾਰਨ ਖ਼ੁਦਕੁਸ਼ੀ ਕੀਤੀ ਹੈ। ਉਂਜ ਸੂਬਾ ਸਰਕਾਰ ਨੇ ਖ਼ੁਦਕੁਸ਼ੀਆਂ ਦੇ ਕਾਰਨ ਵਜੋਂ ਚਿੱਟੇ ਮੱਛਰ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਹਵਾਲਾ ਨਹੀਂ ਦਿੱਤਾ ਪਰ ਜ਼ਿਆਦਾ ਖ਼ੁਦਕੁਸ਼ੀਆਂ ਕਪਾਹ ਪੱਟੀ ‘ਚ ਹੋਈਆਂ ਹਨ ਅਤੇ ਕਪਾਹ ਪੱਟੀ ‘ਚ ਨਰਮੇ ‘ਤੇ ਚਿੱਟੇ ਮੱਛਰ ਦੀ ਮਾਰ ਬੁਰੀ ਸੀ ਤੇ ਅਗਸਤ ਮਗਰੋਂ ਖ਼ੁਦਕੁਸ਼ੀਆਂ ਦਾ ਵਰਤਾਰਾ ਤੇਜ਼ ਹੋ ਗਿਆ। ਖੇਤੀ ਮੰਤਰਾਲੇ ਨੇ ਦੱਸਿਆ ਹੈ ਕਿ ਸਾਲ 2016 ਤੱਕ ਹੋਈਆਂ ਖ਼ੁਦਕੁਸ਼ੀਆਂ ਦੀ ਪੰਜਾਬ ਸਰਕਾਰ ਨੇ 5 ਫਰਵਰੀ ਤੱਕ ਕੋਈ ਸੂਚਨਾ ਨਹੀਂ ਦਿੱਤੀ ਹੈ। ਦੱਸਣਯੋਗ ਹੈ ਕਿ ਮਾਲਵਾ ਖਿੱਤੇ ਵਿਚ ਜਨਵਰੀ-ਫਰਵਰੀ ਦੌਰਾਨ ਔਸਤਨ ਪ੍ਰਤੀ ਦਿਨ ਇੱਕ ਕਿਸਾਨ ਨੇ ਖ਼ੁਦਕੁਸ਼ੀ ਕੀਤੀ ਹੈ। ਮਹਾਰਾਸ਼ਟਰ ਵਿਚ ਇਕੱਲੇ ਜਨਵਰੀ ਮਹੀਨੇ ‘ਚ 57 ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ ਹੈ।
ਕੇਂਦਰ ਸਰਕਾਰ ਨੇ ਇਹ ਆਖ ਕੇ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਦੀ ਬਾਂਹ ਫੜਨ ਤੋਂ ਇਨਕਾਰ ਕਰ ਦਿੱਤਾ ਹੈ ਕਿ ਖੇਤੀ ਸੂਬਾ ਸਰਕਾਰਾਂ ਦਾ ‘ਵਿਸ਼ਾ’ ਹੈ ਅਤੇ ਸੂਬਾ ਸਰਕਾਰਾਂ ਇਸ ਸਬੰਧੀ ਢੁਕਵੇਂ ਕਦਮ ਉਠਾ ਰਹੀਆਂ ਹਨ।
ਦੂਜੇ ਪਾਸੇ ਪੰਜਾਬ ਸਰਕਾਰ ਨੇ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਵਾਸਤੇ 66 ਕਰੋੜ ਰੁਪਏ ਦੇ ਫੰਡ ਰੱਖੇ ਸਨ ਜੋ ਅਜੇ ਤੱਕ ਸਾਰੇ ਪੀੜਤ ਪਰਿਵਾਰਾਂ ਨੂੰ ਮਿਲੇ ਨਹੀਂ ਹਨ। ਪੰਜਾਬ ਸਰਕਾਰ ਵੱਲੋਂ 2000 ਤੋਂ 2010 ਤੱਕ ਦੌਰਾਨ ਹੋਈਆਂ ਖ਼ੁਦਕੁਸ਼ੀਆਂ ਦਾ ਸਰਵੇ ਕਰਾਇਆ ਗਿਆ ਸੀ। ਇਸ ਸਰਵੇ ਅਨੁਸਾਰ ਪੰਜਾਬ ਵਿੱਚ ਦਹਾਕੇ ਦੌਰਾਨ 6926 ਕਿਸਾਨਾਂ ਤੇ ਮਜ਼ਦੂਰਾਂ ਨੇ ਖ਼ੁਦਕੁਸ਼ੀ ਕੀਤੀ ਜਿਨ੍ਹਾਂ ਵਾਸਤੇ 66 ਕਰੋੜ ਦੇ ਫੰਡ ਰੱਖੇ ਗਏ ਸਨ। ਪੰਜਾਬ ਸਰਕਾਰ ਨੇ ਚਿੱਟੇ ਮੱਛਰ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਕਰੀਬ 643 ਕਰੋੜ ਦਾ ਮੁਆਵਜ਼ਾ ਜਾਰੀ ਕੀਤਾ ਸੀ ਜਿਸ ਵਿੱਚੋਂ ਕੁਝ ਮੁਆਵਜ਼ਾ ਵੰਡਣਾ ਅਜੇ ਬਾਕੀ ਹੈ। ਜਿਹੜੇ ਕਿਸਾਨਾਂ ਤੇ ਮਜ਼ਦੂਰਾਂ ਨੇ ਫ਼ਸਲਾਂ ‘ਤੇ ਚਿੱਟੇ ਮੱਛਰ ਦੀ ਮਾਰ ਪੈਣ ਮਗਰੋਂ ਖ਼ੁਦਕੁਸ਼ੀ ਕੀਤੀ ਹੈ, ਉਨ੍ਹਾਂ ਪੀੜਤ ਪਰਿਵਾਰਾਂ ਦੀ ਮਾਲੀ ਮਦਦ ਲਈ ਸੂਬਾ ਸਰਕਾਰ ਨੇ ਅਜੇ ਤੱਕ ਕੋਈ ਐਲਾਨ ਨਹੀਂ ਕੀਤਾ ਹੈ। ਕੇਂਦਰ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਮਹਾਰਾਸ਼ਟਰ, ਕਰਨਾਟਕ, ਮੱਧ ਪ੍ਰਦੇਸ਼, ਕੇਰਲਾ ਤੇ ਆਂਧਰਾ ਪ੍ਰਦੇਸ਼ ਲਈ ਕਰੀਬ 19,998 ਕਰੋੜ ਦਾ ਵਿੱਤੀ ਪੈਕੇਜ ਦਿੱਤਾ ਸੀ ਪਰ ਪੰਜਾਬ ਦੇ ਪੀੜਤ ਪਰਿਵਾਰਾਂ ਨੂੰ ਕੇਂਦਰੀ ਪੈਕੇਜ ਦਾ ਲਾਭ ਨਹੀਂ ਮਿਲਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article