PUNJABMAILUSA.COM

ਪੰਜਾਬ ਦੇ ਪਾਣੀਆਂ ਬਾਰੇ ਅਕਾਲੀ ਦਲ ਲਵੇ ਸਖਤ ਸਟੈਂਡ : ਜਸਪ੍ਰੀਤ ਸਿਘ ਅਟਾਰਨੀ

ਪੰਜਾਬ ਦੇ ਪਾਣੀਆਂ ਬਾਰੇ ਅਕਾਲੀ ਦਲ ਲਵੇ ਸਖਤ ਸਟੈਂਡ : ਜਸਪ੍ਰੀਤ ਸਿਘ ਅਟਾਰਨੀ

ਪੰਜਾਬ ਦੇ ਪਾਣੀਆਂ ਬਾਰੇ ਅਕਾਲੀ ਦਲ ਲਵੇ ਸਖਤ ਸਟੈਂਡ : ਜਸਪ੍ਰੀਤ ਸਿਘ ਅਟਾਰਨੀ
March 09
10:01 2016

jas
ਨਿਉਯਾਰਕ, 9 ਮਾਰਚ (ਪੰਜਾਬ ਮੇਲ)- ਅਮਰੀਕਾ ਦੇ ਪ੍ਰਸਿੱਧ ਵਕੀਲ ਅਤੇ ਕਾਨੂੰਨੀ ਮਾਹਿਰ ਜਸਪ੍ਰੀਤ ਸਿਘ ਅਟਾਰਨੀ ਨੇ ਪ੍ਰੱੈਸ ਦੇ ਨਾਲ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਦੇ ਪਾਣੀਆਂ ਦਾ ਮਸਲਾ ਸਭ ਤੋਂ ਅਹਿਮ ਮਸਲਾ ਹੈ। Àਹਨਾਂ ਦੱਸਿਆ ਕਿ ਪਾਣੀ ਨਾਲ ਸਬੰਧਿਤ ਅੰਤਰਰਾਸ਼ਟਰੀ ਕਾਨੂੰਨਾਂ ਵਿਚ ਦਰਿਆਈ ਅਤੇ ਨਹਿਰੀ ਪਾਣੀ ਉਸ ਸਟੇਟ ਦਾ ਹੁੰਦਾ ਹੈ ਜਿਸ ਵਿਚੋਂ ਉਹ ਪਾਣੀ ਲੰਘਦਾ ਹੈ। ਉਹ ਪਾਣੀ ਉਸ ਸਟੇਟ ਵਿਚੋਂ ਉਹਦੀ ਮਰਜੀ ਦੇ ਖਿਲਾਫ ਖੋਹਿਆ ਨਹੀਂ ਜਾ ਸਕਦਾ। ਜੇਕਰ ਉਸ ਸਟੇਟ ਨੂੰ ਪਾਣੀ ਦੀ ਲੋੜ ਹੈ ਤਾਂ ਉਹ ਇਹ ਪਾਣੀ ਬਿਨਾਂ ਕਿਸੇ ਰੋਕ ਟੋਕ ਦੇ ਵਰਤ ਸਕਦੀ ਹੈ। ਜੇਕਰ ਉਹ ਸਟੇਟ ਨੂੰ ਪਾਣੀ ਦੀ ਲੋੜ ਨਾਂ ਹੋਵੇ ਤਾਂ ਉਹ ਸਟੇਟ ਵਾਧੂ ਪਾਣੀ ਜਿਸਦੀ ਉਹਨੂੰ ਲੋੜ ਨਹੀਂ ਕਿਸੇ ਵੀ ਹੋਰ ਸਟੇਟ ਨੂੰ ਦੇ ਸਕਦੀ ਹੈ। ਪਰ ਪੰਜਾਬ ਦੀ ਕਹਾਣੀ ਬਿਲਕੁਲ ਉਲਟ ਹੈ ਇਥੇ ਕਾਂਗਰਸ ਸਰਕਾਰ ਜਦੋਂ ਕੇਂਦਰ ਵਿਚ ਸੀ ਤਾਂ ਉਸਨੇ ਪੰਜਾਬ ਨਾਲ ਸਾਰੇ ਕਾਨੂੰਨ ਛਿੱਕੇ ਤੇ ਟੰਗ ਕੇ ਬਹੁਤ ਵੱਡਾ ਧੱਕਾ ਕੀਤਾ। ਪੰਜਾਬ ਦਾ ਪਾਣੀ ਗ਼ੈਰ ਕਾਨੂੰਨੀ ਢੰਗ ਨਾਲ ਰਾਜਸਥਾਨ ਅਤੇ ਹਰਿਆਣਾ ਨੂੰ ਦਿੱਤਾ ਗਿਆ। ਉਸ ਵਕਤ ਕੇਂਦਰ ਵਿਚ ਵੀ ਕਾਂਗਰਸ ਦੀ ਸਰਕਾਰ ਸੀ ਤੇ ਪੰਜਾਬ ਵਿਚ ਵੀ ਕਾਂਗਰਸ ਦੀ ਹੀ ਸਰਕਾਰ ਸੀ। ਅੱਜ ਪੰਜਾਬ ਦਾ ਵਾਟਰ ਲੈਵਲ ਬਹੁਤ ਥੱਲੇ ਜਾ ਚੁੱਕਾ ਹੈ। ਪੰਜਾਬ ਨੂੰ ਪਾਣੀ ਦੀ ਸਖਤ ਲੋੜ ਹੈ। ਪੰਜਾਬ ਦਾ ਪਾਣੀ ਹੋਰਾਂ ਸਟੇਟਾਂ ਨੂੰ ਦੇਣਾ ਤੇ ਪੰਜਾਬ ਦੀ ਜ਼ਮੀਨ ਨੂੰ ਬੰਜ਼ਰ ਕਰਨਾ ਪੰਜਾਬ ਨਾਲ ਕੇਵਲ ਧੱਕਾ ਹੀ ਨਹੀਂ ਸਗੋਂ ਬਹੁਤ ਵੱਡਾ ਅਪਰਾਧ ਹੈ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਲੋਕ ਪ੍ਰਿਯ ਪਾਰਟੀ ਹੈ। ਇਹ ਪਾਰਟੀ ਪੰਜਾਬ ਦੇ ਕਿਸਾਨਾਂ ਅਤੇ ਸਿੱਖ ਕੌਮ ਦੀ ਨੁਮਾਇਦਗੀ ਕਰਦੀ ਹੈ। ਅਕਾਲੀ ਦਲ ਦਾ ਪੰਜਾਬ ਲਈ, ਕਿਸਾਨਾਂ ਲਈ ਅਤੇ ਸਿੱਖ ਕੌਮ ਲਈ ਸਮੇਂ-ਸਮੇਂ ਸੰਘਰਸ਼ ਕਰਨ ਦਾ ਗੌਰਵਮਈ ਇਤਿਹਾਸ ਹੈ। ਜ਼ੁਲਮ ਦੇ ਖਿਲਾਫ ਲੜਨਾ ਅਕਾਲੀ ਦਲ ਨੂੰ ਵਿਰਾਸਤ ਚ’ ਮਿਲਿਆ ਹੈ। ਅਕਾਲੀ ਦਲ ਨੂੰ ਚਾਹੀਦਾ ਹੈ ਕਿ ਪਾਣੀਆਂ ਦੇ ਮਸਲੇ ਤੇ ਸਖਤ ਸਟੈਂਡ ਲਵੇ ਅਤੇ ਆਪਣੇ ਗੌਰਵਮਈ ਇਤਿਹਾਸ ਨੂੰ ਦੇਖਦਿਆਂ ਸਰਕਾਰ ਦੀ ਪਰਵਾਹ ਨਾਂ ਕਰੇ ਸਰਕਾਰ ਜਾਂਦੀ ਹੈ ਤਾਂ ਜਾਵੇ ਪਰ ਪੰਜਾਬ ਵਿਚੋਂ ਪਾਣੀ ਬਾਹਰ ਨਹੀਂ ਜਾਣਾ ਚਾਹੀਦਾ। ਸੁਪਰੀਮ ਕੋਰਟ ਵਿਚ ਚੱਲ ਰਿਹਾ ਕੇਸ ਅਕਾਲੀ ਸਰਕਾਰ ਡੱਟ ਕੇ ਲੜੇ। ਕਾਂਗਰਸ ਪਾਰਟੀ ਨੇ ਇਸ ਮਸਲੇ ਤੇ ਕੁੱਝ ਨਹੀਂ ਕਰਨਾ ਇਹ ਪੰਜਾਬ ਨਾਲ ਜੋ ਧੱਕਾ ਹੋਇਆ ਹੈ। ਇਹ ਕਾਂਗਰਸ ਪਾਰਟੀ ਦੇ ਰਾਜ ਦੌਰਾਨ ਹੀ ਹੋਇਆ ਹੈ। 1984 ਦਾ ਆਪ੍ਰੇਸ਼ਨ ਬਲੂ ਸਟਾਰ ਅਤੇ ਦਿੱਲੀ ਵਿੱਚ ਸਿੱਖਾਂ ਦੀ ਨਸਲਕੁਸ਼ੀ ਕਾਂਗਰਸ ਸਰਕਾਰ ਦੀ ਹੀ ਦੇਣ ਹੈ। ਕਾਂਗਰਸ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਇਹ ਸੰਘਰਸ਼ ਅਕਾਲੀ ਦਲ ਨੂੰ ਹੀ ਕਰਨਾ ਪੈਣਾ ਹੈ। ਪੰਜਾਬ ਦੇ ਪਾਣੀਆਂ ਦੇ ਮਸਲੇ ਉੱਪਰ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਦਾ ਸਟੈਂਡ ਬਿਲਕੁਲ ਵੀ ਸਪੱਸ਼ਟ ਨਹੀਂ ਹੈ। ਉਹਨਾਂ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਕਿ ਕੀ ਉਹ ਪੰਜਾਬ ਦਾ ਪਾਣੀ ਹਰਿਆਣਾ ਜਾਂ ਹੋਰ ਸਟੇਟਾਂ ਨੂੰ ਦੇਣ ਦੇ ਹੱਕ ਵਿਚ ਹਨ ਜਾਂ ਨਹੀਂ। ਅਰਵਿੰਦ ਕੇਜਰੀਵਾਲ ਆਪ ਹਰਿਆਣੇ ਦੇ ਹਨ ਅਤੇ ਦਿੱਲੀ ਦੇ ਮੁੱਖ ਮੰਤਰੀ ਹਨ। ਉਹਨਾਂ ਨੂੰ ਪੰਜਾਬ ਨਾਲ ਕਿਸ ਤਰ੍ਹਾਂ ਲਗਾਅ ਹੋ ਸਕਦਾ ਹੈ। ਉਹਨਾਂ ਦਾ ਇੰਟਰਸਟ ਤਾਂ ਹਰਿਆਣਾ ਅਤੇ ਦਿੱਲੀ ਵਿਚ ਹੈ। ਪਿਛਲੇ ਦਿਨੀਂ ਨਿਰੰਕਾਰੀਆਂ ਦੇ ਸਮਾਗਮ ਵਿੱਚ ਜਾ ਕੇ ਅਤੇ ਸਿੱਖਾਂ ਦੇ ਕਾਤਲ ਜਗਦੀਸ਼ ਟਾਈਟਲਰ ਨਾਲ ਖੁਸ਼ੀ-ਖੁਸ਼ੀ ਹੱਥ ਮਿਲਾ ਕੇ ਸਿੱਧ ਕਰ ਦਿੱਤਾ ਹੈ ਕਿ ਉਸਨੂੰ ਸਿੱਖਾਂ ਦਿਆਂ ਧਾਰਮਿਕ ਭਾਵਨਾਵਾਂ ਦੀ ਕੋਈ ਕਦਰ ਨਹੀਂ ਹੈ। ਉਹ ਸਿਰਫ ਸਿੱਖਾਂ ਦਿਆਂ ਵੋਟਾਂ ਲੈਣੀਆਂ ਚਾਹੁੰਦੇ ਹਨ। ਪਰ ਪੰਜਾਬ ਅਤੇ ਸਿੱਖਾਂ ਲਈ ਸੰਘਰਸ਼ ਨਹੀਂ ਕਰਨਾ ਚਾਹੁੰਦੇ ਸੋ ਇਹ ਅਕਾਲੀ ਦਲ ਦਾ ਹੀ ਫਰਜ਼ ਬਣਦਾ ਹੈ। ਜੋ ਕਿ ਪੰਜਾਬ ਦੀ, ਕਿਸਾਨਾਂ ਦੀ ਅਤੇ ਸਿੱਖਾਂ ਦੀ ਪਾਰਟੀ ਹੈ। ਕਿ ਉਹ ਪਾਣੀਆਂ ਦੇ ਮਸਲੇ ਤੇ ਸਖਤ ਸਟੈਂਡ ਲਵੇ ਅਤੇ ਇਹ ਯਕੀਨੀ ਬਣਾਵੇ ਕਿ ਪੰਜਾਬ ਦਾ ਪਾਣੀ ਪੰਜਾਬ ਤੋਂ ਬਾਹਰ ਨਾ ਜਾਵੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article