PUNJABMAILUSA.COM

ਪੰਜਾਬ ਦੇ ਮੁੱਖ ਮੰਤਰੀ ਨੇ ਨਸ਼ਿਆਂ ਦੀ ਲਾਹਨਤ ਬਾਰੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ

ਪੰਜਾਬ ਦੇ ਮੁੱਖ ਮੰਤਰੀ ਨੇ ਨਸ਼ਿਆਂ ਦੀ ਲਾਹਨਤ ਬਾਰੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ

ਪੰਜਾਬ ਦੇ ਮੁੱਖ ਮੰਤਰੀ ਨੇ ਨਸ਼ਿਆਂ ਦੀ ਲਾਹਨਤ ਬਾਰੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ
June 30
16:58 2018

ਚੰਡੀਗੜ੍ਹ, 30 ਜੂਨ (ਪੰਜਾਬ ਮੇਲ)- ਸੂਬੇ ਵਿੱਚ ਨਸ਼ਿਆਂ ਵਿਰੁੱਧ ਹਮਲੇ ਲਈ ਆਪਣੀ ਸਰਕਾਰ ਨੂੰ ਹੋਰ ਮਜ਼ਬੂਤ ਬਣਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਪੜਤਾਲ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਅਤੇ ਨਸ਼ਿਆਂ ਦੀ ਲਾਹਨਤ ਦੇ ਟਾਕਰੇ ਲਈ ਹੋਰ ਢੰਗ-ਤਰੀਕੇ ਅਪਨਾਉਣ ਵਾਸਤੇ ਵਿਚਾਰ-ਚਰਚਾ ਕਰਨ ਲਈ ਸੋਮਵਾਰ ਸਵੇਰੇ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ।
ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਨਸ਼ਿਆਂ ਦੇ ਮਾਮਲੇ ਖਾਸ ਕਰ ਸੂਬੇ ਵਿੱਚ ਹਾਲ ਹੀ ‘ਚ ਨਸ਼ਿਆਂ ਕਾਰਨ ਹੋਈਆਂ ਮੌਤਾਂ ਦੇ ਸੰਦਰਭ ਵਿੱਚ ਵਿਚਾਰ-ਵਟਾਂਦਰਾ ਕਰਨ ਲਈ ਇਹ ਮੀਟਿੰਗ ਸੱਦੀ ਹੈ।
ਬੁਲਾਰੇ ਅਨੁਸਾਰ ਨਸ਼ਿਆਂ ਦੇ ਮਾਮਲਿਆਂ ਅਤੇ ਇਨ੍ਹਾਂ ਨਾਲ ਹੋਈਆਂ ਮੌਤਾਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਹਾਜ਼ਰ ਹੋਣ ਲਈ ਆਖਿਆ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ।
ਐਨ.ਡੀ.ਪੀ.ਐਸ. ਐਕਟ ਦੇ ਹੇਠ ਵੱਖ ਵੱਖ ਮਾਮਲਿਆਂ ਦੀ ਚੱਲ ਰਹੀ ਜਾਂਚ ਦੇ ਪੱਧਰ ਬਾਰੇ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਚੁੱਕੇ ਜਾ ਰਹੇ ਕਦਮਾਂ ਸਬੰਧੀ ਪੁਲੀਸ ਅਧਿਕਾਰੀਆਂ ਵੱਲੋਂ ਮੰਤਰੀ ਮੰਡਲ ਨੂੰ ਸੂਚਨਾ ਦਿੱਤੇ ਜਾਣ ਦੀ ਆਸ ਹੈ।
ਮੀਟਿੰਗ ਦੌਰਾਨ ਨਸ਼ਿਆਂ ਦੀ ਲਾਹਨਤ ਦੇ ਕਾਰਨਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਜੋ ਕਿ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾਣ ਦੇ ਬਾਵਜੂਦ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਮੀਟਿੰਗ ਵਿੱਚ ਇਸ ਸਮੱਸਿਆ ਨਾਲ ਨਿਪਟਣ ਲਈ ਚੁੱਕੇ ਜਾ ਰਹੇ ਕਦਮਾਂ ‘ਤੇ ਵੀ ਚਰਚਾ ਹੋਵੇਗੀ।ਬੁਲਾਰੇ ਅਨੁਸਾਰ ਇਸ ਸਮੱਸਿਆ ਨਾਲ ਤਿੱਖੇ ਰੂਪ ਵਿੱਚ ਨਿਪਟੇ ਜਾਣ ਲਈ ਮੰਤਰੀ ਮੰਡਲ ਵੱਲੋਂ ਕਿਸੇ ਵਿਧੀ ਵਿਧਾਨ ਦਾ ਸੁਝਾਅ ਦਿੱਤੇ ਜਾਣ ਦੀ ਆਸ ਹੈ।
ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਪੂਰੀ ਤਰ੍ਹਾਂ ਸਫਾਏ ਲਈ ਸੂਬੇ ਦੇ ਲੋਕਾਂ, ਸਰਕਾਰੀ ਮੁਲਾਜ਼ਮਾਂ ਸਣੇ ਸਾਰਿਆਂ ਵੱਲੋਂ ਸਮੂਹਿਕ ਕੋਸ਼ਿਸ਼ਾਂ ਕੀਤੇ ਜਾਣ ਦੀ ਇੱਛਾ ਜਤਾਈ ਹੈ ਕਿਉਂ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਵਾਅਦਾ ਕੀਤਾ ਸੀ।
ਮੁੱਖ ਮੰਤਰੀ ਦੇ ਹਵਾਲੇ ਨੂੰ ਪ੍ਰਗਟਾਉਂਦੇ ਹੋਏ ਬੁਲਾਰੇ ਨੇ ਕਿਹਾ ਕਿ ਇਸ ਸਮੱਸਿਆ ਦੇ ਟਾਕਰੇ ਲਈ ਭਾਵੇਂ ਵੱਡੀ ਪੱਧਰ ਉੱਤੇ ਜ਼ਮੀਨ ਤਿਆਰ ਹੋ ਚੁੱਕੀ ਹੈ ਪਰ ਅਜੇ ਵੀ ਸੂਬੇ ਦੇ ਨੌਜਵਾਨਾਂ ਨੂੰ ਬਚਾਉਣ ਲਈ ਬਹੁਤ ਕੁਝ ਕੀਤੇ ਜਾਣ ਦੀ ਜ਼ਰੂਰਤ ਹੈ ਜੋ ਕਿ ਸਮੱਗਲਰਾਂ ਅਤੇ ਜਾਅਲੀ ਨਸ਼ਿਆਂ ਦੇ ਡੀਲਰਾਂ ਹੱਥੋਂ ਤਬਾਹ ਹੋ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੇ ਸਬੰਧ ਵਿੱਚ ਰੱਤੀ ਭਰ ਵੀ ਢਿੱਲ ਨਾ ਸਹਿਣ ਕਰਨ ਦਾ ਵਾਰ ਵਾਰ ਆਪਣੀ ਸਰਕਾਰ ਵੱਲੋਂ ਭਰੋਸਾ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਰਮਚਾਰੀ ਦੀ ਇਸ ਸਬੰਧ ਵਿੱਚ ਸਾਂਝ ਜਾਂ ਢਿੱਲ ਨੂੰ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤੇ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article