PUNJABMAILUSA.COM

ਪੰਜਾਬ ਦੇ ਮੁੱਖ ਮੰਤਰੀ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ‘ਤੇ ਕਥਿਤ ਹਮਲੇ ਬਾਰੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਤੋਂ ਵਿਸਤ੍ਰਿਤ ਰਿਪੋਰਟ ਦੀ ਮੰਗ

June 21
15:00 2018

ਵਿਧਾਇਕ ਦੇ ਪੀ ਐਸ ਓਜ਼ ਦੀ ਭੂਮਿਕਾ ਦੀ ਜਾਂਚ ਲਈ ਡੀ ਜੀ ਪੀ ਨੂੰ ਆਖਿਆ, ਦੋ ਹੋਰ ਦੋਸ਼ੀਆਂ ਦੀ ਗਿਰਫ਼ਤਾਰੀ ਨੂੰ ਵੀ ਯਕੀਨੀ ਬਨਾਉਣ ਦੇ ਨਿਰਦੇਸ਼
ਚੰਡੀਗੜ੍ਹ, 21 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੈਰ-ਕਾਨੂੰਨੀ ਖਣਨ ਮਾਫੀਏ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ‘ਤੇ ਕੀਤੇ ਕਥਿਤ ਹਮਲੇ ਬਾਰੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਤੋਂ ਵਿਸਤ੍ਰਿਤ ਰਿਪੋਰਟ ਦੀ ਮੰਗ ਕੀਤੀ ਹੈ।
ਇਸ ਘਟਨਾ ‘ਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਕਿਸੇ ਵੀ ਹਾਲਤ ਵਿੱਚ ਸੂਬੇ ‘ਚ ਬਦਅਮਨੀ ਨੂੰ ਸਹਿਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਇਸ ਮਾਮਲੇ ਸਬੰਧੀ ਤੱਥਾਂ ਦੀ ਨਿਰਪੱਖ ਜਾਂਚ ਯਕੀਨੀ ਬਨਾਉਣ ਲਈ ਆਖਿਆ ਹੈ।
ਹਾਲਾਂਕਿ ਰੂਪ ਨਗਰ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਉਪਰ ਹੋਏ ਹਮਲੇ ਦੇ ਸਬੰਧ ਵਿੱਚ ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਮੁੱਖ ਮੰਤਰੀ ਨੇ ਬਾਕੀ ਸ਼ੱਕੀਆਂ ਉਪਰ ਵੀ ਕਾਰਵਾਈ ਕਰਨ ਲਈ ਡੀ ਜੀ ਪੀ ਨੂੰ ਆਖਿਆ ਹੈ ਤਾਂ ਜੋ ਹੋਰਨਾਂ ਦੀ ਵੀ ਤੁਰੰਤ ਗਿਰਫ਼ਤਾਰੀ ਨੂੰ ਯਕੀਨੀ ਬਣਾਇਆ ਜਾ ਸਕੇ।
ਵਿਧਾਇਕ ਨਾਲ ਤਾਇਨਾਤ ਦੋ ਪੀ ਐਸ ਓ ਵੀ ਮੁੱਖ ਮੰਤਰੀ ਦੀ ਨਜ਼ਰ ਵਿੱਚ ਹਨ ਜੋ ਵਿਧਾਇਕ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਨਾਕਾਮ ਰਹੇ ਹਨ। ਉਨ੍ਹਾਂ ਨੂੰ ਪੁਲਸ ਲਾਈਨ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਇਸ ਸਮੁੱਚੇ ਘਟਨਾਕ੍ਰਮ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕਰਨ ਲਈ ਵੀ ਡੀ ਜੀ ਪੀ ਨੂੰ ਨਿਰਦੇਸ਼ ਦਿੱਤੇ ਹਨ।
ਬੁਲਾਰੇ ਅਨੁਸਾਰ ਅੱਜ ਦੁਪਹਿਰ ਹੋਏ ਹਮਲੇ ਵਿੱਚ ਅਮਰਜੀਤ ਸਿੰਘ ਤੋਂ ਇਲਾਵਾ ਉਨ੍ਹਾਂ ਦਾ ਗੰਨਮੈਨ ਹੈਡ ਕਾਂਸਟੇਬਲ ਸੁਖਦੀਪ ਸਿੰਘ ਵੀ ਜ਼ਖਮੀ ਹੋ ਗਿਆ ਹੈ। ਉਨ੍ਹਾਂ ਨੂੰ ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ ਜਿਥੋਂ ਅਮਰਜੀਤ ਸਿੰਘ ਨੂੰ ਚੈਕਅਪ ਲਈ ਪੀ.ਜੀ.ਆਈ ਚੰਡੀਗੜ੍ਹ ਵਿਖੇ ਭੇਜ ਦਿੱਤਾ ਗਿਆ ਹੈ ਕਿਉਂਕਿ ਉਨ੍ਹਾਂ ਨੇ ਆਪਣੀ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਸੀ।
ਇਕ ਸਰਕਾਰੀ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ ਪਿੰਡ ਬੇਈਹਾਰਾ ਦੇ ਅਜਵਿੰਦਰ ਸਿੰਘ ਦੇ ਤਿੰਨ ਰਿਸ਼ਤੇਦਾਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਜਵਿੰਦਰ ਅਤੇ ਇੱਕ ਹੋਰ ਦੋਸ਼ੀ ਬਚਿੰਤਰ ਸਿੰਘ ਪਿੰਡ ਭਾਉਵਾਲ ਘਟਨਾ ਤੋਂ ਬਾਅਦ ਫਰਾਰ ਹੋ ਗਏ ਹਨ। ਉਨ੍ਹਾਂ ਨੂੰ ਛੇਤੀ ਹੀ ਗ੍ਰਿਫਤਾਰ ਕੀਤੇ ਜਾਣ ਦੀ ਆਸ ਹੈ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਜਸਵਿੰਦਰ ਸਿੰਘ ਗੋਲਡੀ, ਮਨਜੀਤ ਸਿੰਘ ਅਤੇ ਅਮਰਜੀਤ ਸਿੰਘ ਸਾਰੇ ਵਾਸੀ ਪਿੰਡ ਬੇਈਹਾਰਾ ਸ਼ਾਮਲ ਹਨ। ਉਨ੍ਹਾਂ ਕੋਲੋਂ ਇਕ ਕਾਲੇ ਰੰਗ ਦੀ ਐਕਸ ਯੂ ਵੀ ਗੱਡੀ ਅਤੇ 12 ਬੋਰ ਦੀਆਂ 2 ਬੰਦੂਕਾਂ ਵੀ ਬਰਾਮਦ ਕੀਤੀਆਂ ਗਈਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article