PUNJABMAILUSA.COM

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸਬੰਧੀ ਸਮਾਰੋਹ ਮਨਾਉਣ ਲਈ ਕੇਂਦਰੀ ਸਹਾਇਤਾ ਵਾਸਤੇ ਮੋਦੀ ਨੂੰ ਪੱਤਰ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸਬੰਧੀ ਸਮਾਰੋਹ ਮਨਾਉਣ ਲਈ ਕੇਂਦਰੀ ਸਹਾਇਤਾ ਵਾਸਤੇ ਮੋਦੀ ਨੂੰ ਪੱਤਰ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸਬੰਧੀ ਸਮਾਰੋਹ ਮਨਾਉਣ ਲਈ ਕੇਂਦਰੀ ਸਹਾਇਤਾ ਵਾਸਤੇ ਮੋਦੀ ਨੂੰ ਪੱਤਰ
June 03
14:17 2018

ਵਿਸ਼ੇਸ਼ ਸਮਾਰੋਹ ਵਾਸਤੇ ਬੁਨਿਆਦੀ ਢਾਂਚੇ ਲਈ 2145.31 ਕਰੋੜ ਰੁਪਏ ਦੇ ਫੰਡਾਂ ਦੀ ਮੰਗ
ਚੰਡੀਗੜ੍ਹ, 3 ਜੂਨ (ਪੰਜਾਬ ਮੇਲ)- ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਗਲੇ ਸਾਲ ਸ਼ਾਨਦਾਰ ਤਰੀਕੇ ਨਾਲ ਮਨਾਏ ਜਾ ਰਹੇ 550ਵੇਂ ਜਨਮ ਦਿਵਸ ਸਮਾਰੋਹ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ ਵੱਖ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਅਤੇ ਵੱਖ ਵੱਖ ਕਸਬਿਆਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਪ੍ਰੋਗਰਾਮ ਮਨਾਏ ਜਾਣ ਲਈ ਭਾਰਤ ਸਰਕਾਰ ਤੋਂ 2145.31 ਕਰੋੜ ਰੁਪਏ ਦੀ ਸਹਾਇਤਾ ਦੀ ਮੰਗ ਕੀਤੀ ਹੈ।
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਲਿਖੇ ਇੱਕ ਪੱਤਰ ਵਿਚ, ਮੁੱਖ ਮੰਤਰੀ ਜੋ ਸੂਬਾ ਪੱਧਰੀ ਸਮਾਰੋਹ ਆਯੋਜਿਤ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਸੁਝਾਅ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਇੱਕ ਰਾਸ਼ਟਰੀ ਸਮਾਰੋਹ ਆਯੋਜਿਤ ਕਮੇਟੀ ਬਣਾਈ ਜਾਵੇ ਜੋ ਦੇਸ਼ ਭਰ ਵਿਚ ਮਨਾਏ ਜਾ ਰਹੇ ਇਨ੍ਹਾਂ ਇਤਿਹਾਸਕ ਸਮਾਰੋਹਾਂ ਉੱਤੇ ਨਿਗਰਾਨੀ ਰੱਖੇ।
ਮੁੱਖ ਮੰਤਰੀ ਜੋ ਛੇਤੀ ਹੀ ਇਸ ਮੁੱਦੇ ‘ਤੇ ਵਿਚਾਰ ਵਟਾਂਦਰਾ ਕਰਨ ਲਈ ਨਿੱਜੀ ਤੌਰ ‘ਤੇ ਪ੍ਰਧਾਨ ਮੰਤਰੀ ਨੂੰ ਮਿਲਣਗੇ ਨੇ ਕਿਹਾ ਕਿ ਵੱਖ ਵੱਖ ਸੂਬਿਆਂ ਵਿਚ ਇਹ ਸਮਾਰੋਹ ਮਨਾਉਣ ਲਈ ਇੱਕ ਸਾਲ ਦਾ ਕਲੰਡਰ ਤਿਆਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸੁਲਤਾਨਪੁਰ ਲੋਧੀ (ਕਪੂਰਥਲਾ), ਡੇਰਾ ਬਾਬਾ ਨਾਨਕ ਤੇ ਬਟਾਲਾ (ਗੁਰਦਾਸਪੁਰ) ਵਰਗੀਆਂ ਥਾਵਾਂ ਉੱਤੇ ਸਮਾਰੋਹ ਮਨਾਉਣ ਲਈ ਮੁੱਖ ਰੂਪ ਵਿਚ ਧਿਆਨ ਕੇਂਦਰਤ ਕੀਤਾ ਜਾਵੇਗਾ ਜੋ ਕਿ ਗੁਰੂ ਨਾਨਕ ਦੇਵ ਜੀ ਨਾਲ ਬਹੁਤ ਜ਼ਿਆਦਾ ਸਬੰਧਤ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ, ਬਟਾਲਾ ਅਤੇ ਗੁਰੂ ਹਰਸਹਾਏ ਕਸਬਿਆਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਕੁਝ ਵਸਤਾਂ ਹਨ ਅਤੇ ਇਨ੍ਹਾਂ ਸਮਾਰੋਹਾਂ ਨੂੰ ਮਨਾਉਣ ਦੇ ਹਿੱਸੇ ਵਜੋਂ ਇਨ੍ਹਾਂ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਵਾਲੇ ਕਸਬਿਆਂ ਦੇ ਵਿਸ਼ੇਸ਼ ਬੁਨਿਆਦੀ ਢਾਂਚੇ ਦਾ ਵਿਕਾਸ ਕੀਤੇ ਜਾਣ ਦੀ ਜ਼ਰੂਰਤ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਇਨ੍ਹਾਂ ਇਤਿਹਾਸਕ ਸਮਾਰੋਹਾਂ ਦੇ ਮੌਕੇ ਪੰਜਾਬ ਵਿਚ ਕੁਝ ਸਮਰਪਿਤ ਵਿਸ਼ੇਸ਼ ਪ੍ਰਾਜੈਕਟ ਦੇਵੇ।
ਇਸ ਪੱਤਰ ਨੇ ਨਾਲ ਇੱਕ ਵਿਸਤ੍ਰਤ ਯਾਦਪੱਤਰ ਵੀ ਭੇਜਿਆ ਗਿਆ ਹੈ ਜਿਸ ਵਿਚ ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ, ਬਟਾਲਾ ਅਤੇ ਗੁਰੂ ਹਰਸਹਾਏ ਵਰਗੇ ਇਤਿਹਾਸਕ ਕਸਬਿਆਂ ਦੇ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ 875.03 ਕਰੋੜ ਰੁਪਏ ਦੀ ਮੰਗ ਕੀਤੀ ਹੈ। ਇਹ ਪ੍ਰਸਤਾਵਿਤ ਕੰਮ ਮੁੱਖ ਤੌਰ ‘ਤੇ ਇਨ੍ਹਾਂ ਕਸਬਿਆਂ ਵਿਚ ਸ਼ਹਿਰੀ ਸੜਕਾਂ ਅਤੇ ਪੁਲਾਂ ਦੇ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਨਾਲ ਸਬੰਧਤ ਹਨ। ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਇਹ ਫੰਡ ਮਕਾਨ ਅਤੇ ਸ਼ਹਿਰੀ ਮਾਮਲਿਆਂ ਅਤੇ ਸੜਕੀ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰਾਲਿਆਂ ਵੱਲੋਂ ਜਾਰੀ ਕੀਤੇ ਜਾ ਸਕਦੇ ਹਨ।
ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿਖੇ ਅੰਤਰ-ਵਿਸਵਾਸ਼ ਅਧਿਐਨ ਦੇ ਲਈ ਸ੍ਰੀ ਗੁਰੂ ਨਾਨਕ ਦੇਵ ਨੈਸ਼ਨਲ ਇੰਸਟੀਚਿਊਟ ਦੀ ਸਥਾਪਨਾ ਲਈ ਮਾਨਵੀ ਸਰੋਤ ਵਿਕਾਸ ਮੰਤਰਾਲੇ ਤੋਂ 350 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਵੀ ਮੰਗੀ ਹੈ। ਇਸ ਇੰਸਟੀਚਿਊਟ ਲਈ ਜ਼ਮੀਨ ਸੂਬਾ ਸਰਕਾਰ ਵੱਲੋਂ ਉਪਲਬੱਧ ਕਰਵਾਈ ਜਾਵੇਗੀ। ਇਸ ਦਾ ਉਦੇਸ਼ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਉੱਤੇ ਵਿਸ਼ੇਸ਼ ਜ਼ੋਰ ਦੇਣ ਤੋਂ ਇਲਾਵਾ ਪਹਿਲੇ ਸਿੱਖ ਗੁਰੂ ਅਤੇ ਸਬੰਧਤ ਧਰਮਾਂ ਦੇ ਅਧਿਐਨ ਅਤੇ ਖੋਜ ਲਈ ਮੰਚ ਮੁਹੱਈਆ ਕਰਵਾਉਣਾ ਹੈ। ਇਸ ਪ੍ਰਸਤਾਵਿਤ ਇੰਸਟੀਚਿਊਟ ਵਿਚ ਧਰਮਾਂ ਅਧਿਐਨ ਬਾਰੇ ਵੱਖ ਵੱਖ ਸਮਰਪਿਤ ਸੈਂਟਰ ਹੋਣਗੇ।
ਮੁੱਖ ਮੰਤਰੀ ਨੇ ਗੁਰਦਾਸਪੁਰ ਵਿਖੇ 500 ਬਿਸਤਰਿਆਂ ਦੇ ਸ੍ਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਅਤੇ ਸੁਪਰ ਸਪੈਸ਼ਲਟੀ ਹਸਪਤਾਲ ਦੀ ਸਥਾਪਨਾ ਲਈ 500 ਕਰੋੜ ਰੁਪਏ ਦੀ ਸਹਾਇਤਾ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਵਿਖੇ ਸਿਹਤ ਸੁਵਿਧਾਵਾਂ ਤਸੱਲੀਬਖ਼ਸ਼ ਨਹੀਂ ਹਨ ਜਿਸ ਵਾਸਤੇ ਉਨ੍ਹਾਂ ਨੇ ਅਤਿਆਧੁਨਿਕ ਸੁਪਰ ਸਪੈਸ਼ਲਟੀ ਹਸਪਤਾਲ ਦਾ ਪ੍ਰਸਤਾਵ ਕੀਤਾ ਹੈ ਜਿਸ ਵਿਚ ਦਿੱਲ, ਦਿਮਾਗ, ਨੈਫਰੋਲੋਜੀ, ਪੇਟ ਦੀਆਂ ਬਿਮਾਰੀਆਂ ਅਤੇ ਓਨਕੋਲੋਜੀ ਸਣੇ ਸਾਰੀਆਂ ਸੁਵਿਧਾਵਾਂ ਹੋਣਗੀਆਂ। ਇਸ ਤੋਂ ਇਲਾਵਾ 150 ਅੰਡਰ ਗਰੈਜੁਏਟ ਅਤੇ ਮੈਡੀਸਨ ਲਈ ਢੁੱਕਵੀਂ ਅਨੁਪਾਤ ਵਿਚ ਪੋਸਟ ਗਰੈਜੁਏਟ ਸੀਟਾਂ ਹੋਣਗੀਆਂ।
ਮੁੱਖ ਮੰਤਰੀ ਨੇ ਇਕ ਵਿਰਾਸਤੀ ਪਿੰਡ- ਪਿੰਡ ਬਾਰੇ ਨਾਨਕ ਦਾ- ਦੀ ਸਥਾਪਨਾ ਕਰਨ ਲਈ ਸੱਭਿਆਚਾਰਕ ਮੰਤਰਾਲੇ ਕੋਲੋਂ 200 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੀ ਮੰਗ ਕੀਤੀ ਹੈ। ਇਹ ਪਿੰਡ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਦੇ ਜੀਵਨ ਨੂੰ ਦਰਸਾਵੇਗਾ। ਇਹ ਪ੍ਰਸਤਾਵਿਤ ਪਿੰਡ ਸੁਲਤਾਨਪੁਰ ਲੋਧੀ ਵਿਖੇ 75-100 ਏਕੜ ਰਕਬੇ ਵਿਚ ਸਥਾਪਤ ਕੀਤਾ ਜਾਵੇਗਾ। ਸੁਰੱਖਿਆ ਕਾਰਨਾਂ ਕਰਕੇ ਇਸ ਦੇ ਆਲੇ-ਦੁਆਲੇ ਚਾਰ ਦੀਵਾਰੀ ਹੋਵੇਗੀ ਅਤੇ ਇਹ 15ਵੀਂ/16ਵੀਂ ਸਦੀ ਦਾ ਇਕ ਪਿੰਡ ਹੋਵੇਗਾ। ਇਸ ਵਿਚ ਕੁਝ ਮਕਾਨ ਬਣਾਏ ਜਾਣਗੇ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਵਿਸ਼ੇਸ਼ ਘਟਨਾਵਾਂ ਨੂੰ ਦਰਸਾਉਣਗੇ। ਇਹ ਵਿਰਾਸਤੀ ਪਿੰਡ ਇੱਕ ਬਹੂ-ਅਨੁਸਾਸ਼ਤੀ ਪ੍ਰਾਜੈਕਟ ਦਾ ਹਿੱਸਾ ਹੋਵੇਗਾ। ਇਸ ਵਿਚ ਕਾਂਜਲੀ ਵੈਟਲੈਂਡ ਅਤੇ ਪਵਿੱਤਰ ਕਾਲੀ ਬੇਈਂ ਦੀ ਮੁੜ ਸੁਰਜੀਤੀ ਅਤੇ ਵਿਕਾਸ ਵੀ ਸ਼ਾਮਲ ਹੋਵੇਗਾ।
ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿਚ 40 ਹੋਰ ਵਿਰਾਸਤੀ ਪਿੰਡ ਬਣਾਉਣ ਲਈ 100 ਕਰੋੜ ਰੁਪਏ ਦੀ ਮੰਗ ਕੀਤੀ ਹੈ। ਇਨ੍ਹਾਂ ਥਾਵਾਂ ਉੱਤੇ ਪਹਿਲੇ ਗੁਰੂ ਬਹੁਤ ਵਾਰੀ ਗਏ ਸਨ। ਸੂਬਾ ਸਰਕਾਰ ਇਨ੍ਹਾਂ 40 ਵਿਰਾਸਤੀ ਪਿੰਡਾਂ ਨੂੰ ਸੁਵਿਧਾਵਾਂ ਦੇ ਬੁਨਿਆਦੀ ਮਾਪਦੰਡਾਂ ਦੇ ਅਧਾਰਤ ਵਿਕਸਤ ਕਰਨਾ ਚਾਹੁੰਦੀ ਹੈ ਜਿਨ੍ਹਾਂ ਵਿਚ ਇੱਕ ਪ੍ਰਾਈਮਰੀ/ਮਿਡਲ/ਹਾਇਅਰ ਸਕੈਂਡਰੀ ਸਕੂਲ, ਇੱਕ ਪੀ.ਐਚ.ਸੀ, ਇੱਕ ਪਸ਼ੂ ਹਸਪਤਾਲ ਅਤੇ ਇੱਕ ਆਂਗਨਵਾੜੀ ਕੇਂਦਰ ਹੋਵੇਗਾ। ਇਨ੍ਹਾਂ ਪਿੰਡਾਂ ਨੂੰ ਆਰਥਿਕ ਸਰਗਰਮੀਆਂ ਦੇ ਧੁਰੇ ਵਜੋਂ ਵੀ ਵਿਕਸਤ ਕੀਤਾ ਜਾਵੇਗਾ। ਇਨ੍ਹਾਂ ਵਿਚ ਇਕ ਦਿਹਾਤੀ ‘ਹੱਟ’ ਅਤੇ ਸਹਿਕਾਰੀ ਸੇਵਾ ਅਤੇ ਇੱਕ ਹੁਨਰ ਵਿਕਾਸ ਕੇਂਦਰ ਹੋਵੇਗਾ।
ਇੱਕ ਸਾਲ ਚੱਲਣ ਵਾਲੇ ਪ੍ਰਸਤਾਵਿਤ ਸਮਾਰੋਹ ਲਈ 100 ਕਰੋੜ ਰੁਪਏ ਦੀ ਗ੍ਰਾਂਟ ਦੀ ਵੀ ਮੰਗ ਕੀਤੀ ਗਈ ਹੈ ਜਿਸ ਦੇ ਨਾਲ ਨਨਕਾਣਾ ਸਾਹਿਬ ਜਾਂ ਵਾਹਗਾ ਸਰਹੱਦ ਤੋਂ ਇਕ ਨਗਰ ਕੀਰਤਨ ਸ਼ੁਰੂ ਕੀਤਾ ਜਾਵੇਗਾ। ਇਸ ਦਾ ਮੁੱਖ ਸਮਾਰੋਹ ਸੁਲਤਾਨਪੁਰ ਲੋਧੀ ਹੋਵੇਗਾ ਜਿਸ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਨੇੜੀਓਂ ਜੁੜੇ ਰਹੇ ਹਨ। ਨਗਰ ਕੀਰਤਨ ਅਤੇ ਸਮਾਰੋਹ ਡੇਰਾ ਬਾਬਾ ਨਾਨਕ ਜੋ ਕਿ ਕਰਤਾਰਪੁਰ (ਹੁਣ ਪਾਕਿਸਤਾਨ) ਦੇ ਨੇੜੇ ਹੈ ਵਿਖੇ ਸਮਾਪਤ ਹੋਵੇਗਾ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਪ੍ਰਕਾਸ਼ ਧਾਰਿਆ ਸੀ।
ਇਸ ਤੋਂ ਇਲਾਵਾ ਸਰਕਾਰ ਵੱਲੋਂ ਅੰਤਰਰਾਸ਼ਟਰੀ ਸੈਮੀਨਾਰ, ਸੰਪੋਜ਼ਿਅਮ, ਪ੍ਰਦਰਸ਼ਨੀਆਂ, ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਆਦਿ ਵਿਚ ਇਸ ਇਤਿਹਾਸਕ ਸਮਾਰੋਹ ਨਾਲ ਸਬੰਧਤ ਮੁਕਾਬਲੇ ਵੀ ਕਰਵਾਏ ਜਾਣ ਦਾ ਪ੍ਰਸਤਾਵ ਹੈ। ਇਨ੍ਹਾਂ ਸਮਾਰੋਹਾਂ ਵਿਚ ਬਹੁਤ ਸਾਰੀਆਂ ਉੱਘੀਆਂ ਰਾਸ਼ਟਰੀ ਸਖ਼ਸ਼ੀਅਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article