PUNJABMAILUSA.COM

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਸ਼ਿਆਂ ਦੇ ਮਾਮਲੇ ਤੇ ਆਮ ਆਦਮੀ ਪਾਰਟੀ ਦੇ ਵਫ਼ਦ ਨਾਲ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਸ਼ਿਆਂ ਦੇ ਮਾਮਲੇ ਤੇ ਆਮ ਆਦਮੀ ਪਾਰਟੀ ਦੇ ਵਫ਼ਦ ਨਾਲ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਸ਼ਿਆਂ ਦੇ ਮਾਮਲੇ ਤੇ ਆਮ ਆਦਮੀ ਪਾਰਟੀ ਦੇ ਵਫ਼ਦ ਨਾਲ ਮੀਟਿੰਗ
July 03
15:48 2018

ਮੋਗੇ ਦੇ ਨਵੇਂ ਐਸ.ਐਸ.ਪੀ. ਵਿਰੁੱਧ ਦੋਸ਼ਾਂ ਦੀ ਰਿਪੋਰਟ ਮੰਗੀ- ਮੁੱਖ ਮੰਤਰੀ
ਸਾਬਕਾ ਐਸ.ਐਸ.ਪੀ. ਨੂੰ ਬਚਾਉਣ ਲਈ ਡੀ.ਜੀ.ਪੀ. ਅਤੇ ਡੀ.ਜੀ.ਪੀ. ਇੰਟੈਲੀਜੈਂਸ ਵਿਰੁੱਧ ਦੋਸ਼ਾਂ ਦੀ ਜਾਂਚ ਕਰਾਉਣ ਤੋਂ ਇਨਕਾਰ

ਚੰਡੀਗੜ੍ਹ, 3 ਜਲਾਈ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੇ ਮੋਗਾ ਦੇ ਨਵੇਂ ਐਸ.ਐਸ.ਪੀ. ਵਿਰੁੱਧ ਨਸ਼ਿਆਂ ਵਿਚ ਸ਼ਾਮਲ ਹੋਣ ਦੇ ਲੱਗੇ ਦੋਸ਼ਾਂ ਬਾਰੇ ਰਿਪੋਰਟ ਮੰਗੀ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਮੋਗਾ ਦੇ ਸਾਬਕਾ ਐਸ.ਐਸ.ਪੀ. ਰਾਜ ਜੀਤ ਸਿੰਘ ਨੂੰ ਬਚਾਉਣ ਲਈ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ(ਡੀ.ਜੀ.ਪੀ.) ਅਤੇ ਡੀ.ਜੀ.ਪੀ.(ਇੰਟੈਲੀਜੈਂਸ) ਵਿਰੁੱਧ ਦੋਸ਼ਾਂ ਦੀ ਜਾਂਚ ਕਰਾਉਣ ਤੋਂ ਇਨਕਾਰ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਵਫ਼ਦ ਵੱਲੋਂ ਪ੍ਰਗਟਾਈ ਗਈ ਚਿੰਤਾ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਇਹ ਬਿਆਨ ਜਾਰੀ ਕੀਤਾ। ਇਹ ਵਫ਼ਦ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਖਾਸ ਕਰਕੇ ਹਾਲ ਹੀ ਵਿਚ ਨਸ਼ਿਆਂ ਨਾਲ ਹੋਈਆਂ ਮੌਤਾਂ ਦੇ ਸੰਦਰਭ ਵਿਚ ਵਿਚਾਰ ਵਟਾਂਦਰਾ ਕਰਨ ਲਈ ਮੁੱਖ ਮੰਤਰੀ ਨੂੰ ਮਿਲਣ ਆਇਆ ਸੀ।
ਨਸ਼ਿਆਂ ਦੀ ਸਮੱਸਿਆ ਦੇ ਸਬੰਧ ਵਿਚ ਵਿਰੋਧੀ ਪਾਰਟੀ ਦੀ ਚਿੰਤਾ ਨੂੰ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਵੱਡੇ ਡੀਲਰ ਭਾਰਤ ਤੋਂ ਫਰਾਰ ਹੋ ਗਏ ਹਨ ਅਤੇ ਇਨ੍ਹਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ। ਪੁਲਿਸ ਅਤੇ ਹੋਰ ਏਜੰਸੀਆਂ ਉਨ੍ਹਾਂ ਪੈਰਵੀ ਕਰ ਰਹੀਆਂ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਨਸ਼ਿਆਂ ਦੀ ਸਮੱਸਿਆ ਨੂੰ ਨੱਥ ਪਾਉਣ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਵਪਾਰ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਕਾਰਵਾਈ ਕੀਤੇ ਜਾਣ ‘ਤੇ ਨਿਗਰਾਨੀ ਰੱਖਣ ਲਈ ਮੰਤਰੀ ਮੰਡਲ ਵੱਲੋਂ ਗਠਿਤ ਕੀਤੇ ਵਰਕਿੰਗ ਗਰੁੱਪ ਬਾਰੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਹਰੇਕ ਸੋਮਵਾਰ ਨੂੰ ਨਿੱਜੀ ਤੌਰ ਤੇ ਇਸ ਦੀ ਪ੍ਰਗਤੀ ਦਾ ਜਾਇਜਾ ਲਿਆ ਕਰਨਗੇ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ਵਿਚ ਹਥਿਆਰਾਂ ਅਤੇ ਨਸ਼ਿਆਂ ਦੀ ਸਮਗਲਿੰਗ ਨੂੰ ਰੋਕਣ ਲਈ ਜੇਲ੍ਹਾਂ ਵਿਚ ਤਲਾਸ਼ੀ ਅਤੇ ਸੁਰੱਖਿਆ ਡਿਊਟੀ ਵਾਸਤੇ ਸੀ.ਆਈ.ਐਸ.ਐਫ ਦੀਆਂ ਦੋ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਨਸ਼ਿਆਂ ਦੇ ਸਮਗਲਰਾਂ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਲਈ ਮੰਤਰੀ ਮੰਡਲ ਵੱਲੋਂ ਪਾਸ ਕੀਤੇ ਮਤੇ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲੀ ਵਾਰ ਅਪਰਾਧ ਕਰਨ ਵਾਲੇ ਨੂੰ ਵੀ ਮੌਤ ਦੀ ਸਜ਼ਾ ਦਵਾਉਣਾ ਚਾਹੁੰਦੀ ਹੈ। ਇਸ ਵੇਲੇ ਵਾਰ-ਵਾਰ ਅਪਰਾਧ ਕਰਨ ਦੇ ਵਿਰੁੱਧ ਮੌਤ ਦੀ ਸਜ਼ਾ ਦੀ ਵਿਵਸਥਾ ਹੈ।
12 ਮੈਂਬਰੀ ਵਫਦ ਨੇ ਐਸ.ਟੀ.ਐਫ. ਰਿਪੋਰਟ ‘ਤੇ ਕਾਰਵਾਈ ਅਤੇ ਅਦਾਲਤ ਵੱਲੋਂ ਜ਼ਿਕਰ ਕੀਤੀ ਸੀ.ਬੀ.ਆਈ. ਜਾਂਚ ਦੀ ਮੰਗ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਅਦਾਲਤ ਦੇ ਕੋਲ ਹੈ ਜੋ ਪਹਿਲਾਂ ਹੀ ਕਾਰਵਾਈ ‘ਤੇ ਨਿਗਰਾਨੀ ਰੱਖ ਰਹੀ ਹੈ। ਫਿਰ ਵੀ ਬਹੁਤ ਸਾਰੀਆਂ ਕੇਂਦਰੀ ਏਜੰਸੀਆਂ ਜਿਨ੍ਹਾਂ ਵਿਚ ਈ.ਡੀ. ਵੀ ਸ਼ਾਮਲ ਹੈ ਪੜਤਾਲ ਵਿਚ ਲੱਗੀਆਂ ਹੋਈਆਂ ਹਨ।
ਡੀ.ਜੀ.ਪੀ. ਸੁਰੇਸ਼ ਅਰੋੜਾ ਅਤੇ ਡੀ.ਜੀ.ਪੀ.(ਇੰਟੈਲੀਜੈਂਸ) ਦਿਨਕਰ ਗੁਪਤਾ ਵਿਰੁੱਧ ਦੋਸ਼ਾਂ ਦੀ ਜਾਂਚ ਦੀ ਮੰਗ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਮਾਨਦਾਰ ਅਧਿਕਾਰੀ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਦੀ ਇਮਾਨਦਾਰੀ ‘ਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ।
ਨਸ਼ਿਆਂ ਦੀ ਸਮੱਸਿਆ ਵਿਰੁੱਧ ਲੜਣ ਲਈ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਲਈ ਆਮ ਆਦਮੀ ਪਾਰਟੀ ਵੱਲੋਂ ਦਿਵਾਏ ਗਏ ਭਰੋਸੇ ਦਾ ਮੁੱਖ ਮੰਤਰੀ ਨੇ ਸਵਾਗਤ ਕੀਤਾ। ਉਨ੍ਹਾਂ ਨੇ ਅਜਿਹੇ ਮਾਮਲੇ ਨੰਗੇ ਕਰਨ ਵਾਲਿਆਂ ਦੀ ਸੁਰੱਖਿਆ ਦਾ ਵੀ ਭਰੋਸਾ ਦਿਵਾਇਆ ਅਤੇ ਕਿਹਾ ਕਿ ਸੂਚਨਾ ਦੀ ਪ੍ਰਾਪਤੀ ਅਤੇ ਫੀਡਬੈਕ ਦੇ ਸਬੰਧ ਵਿਚ ਛੇਤੀਂ ਹੀ ਇਕ ਹੈਲਪਲਾਈਨ ਸ਼ੁਰੂ ਕੀਤੀ ਜਾਵੇਗੀ।
ਇਸ ਮੁੱਦੇ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸਮਾਗਮ ਦੀ ਮੰਗ ਕੀਤੀ। ਉਨ੍ਹਾਂ ਨੇ ਵਿਸ਼ੇਸ਼ ਇਲਾਕਿਆਂ ਵਿਚ ਨਸ਼ਿਆਂ ਦੇ ਸੁਖਾਲੇ ਉਪਲਬਧ ਹੋਣ ਅਤੇ ਨਸ਼ਿਆਂ ਨਾਲ ਸਬੰਧਤ ਪੈਸੇ ਦੀ ਪੁਲਿਸ ਨਾਲ ਹਿੱਸਾਪੱਤੀ ਬਾਰੇ ਰਿਪੋਰਟਾਂ ‘ਤੇ ਚਿੰਤਾ ਵੀ ਪ੍ਰਗਟਾਈ।
ਖੇਤੀਬਾੜੀ ਸੰਕਟ ਅਤੇ ਵੱਡੀ ਪੱਧਰ ‘ਤੇ ਬੇਰੁਜ਼ਗਾਰੀ ਕਾਰਨ ਇਕ ਦਹਾਕਾ ਪਹਿਲਾਂ ਸ਼ੁਰੂ ਹੋਈ ਨਸ਼ਿਆਂ ਦੀ ਸਮੱਸਿਆ ਨੂੰ ਸਮਾਜਿਕ ਚੁਣੌਤੀ ਦੱਸਦੇ ਹੋਏ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਇਸ ਵਾਸਤੇ ਇਕੱਲੇ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਹੀ ਦੋਸ਼ੀ ਨਹੀਂ ਹੈ।
ਔਰਤਾਂ ਨੂੰ ਨਸ਼ਿਆਂ ਅਤੇ ਨਸ਼ਿਆਂ ਦੀ ਸਮਗਲਿੰਗ ਵਿਚ ਧੱਕਣ ਦੇ ਦੋਸ਼ਾਂ ਹੇਠ ਦੋ ਪੁਲਿਸ ਮੁਲਾਜ਼ਮਾਂ ਨੂੰ ਬਰਖ਼ਾਸਤ ਕਰਨ ਸਵਾਗਤ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਕੋਈ ਵੀ ਮੁੱਖ ਮੰਤਰੀ ਇਹ ਨਹੀਂ ਚਾਹੁੰਦਾ ਕਿ ਉਨ੍ਹਾਂ ਦੇ ਸ਼ਾਸਣ ਦੌਰਾਨ ਨਸ਼ਾ ਮੁੱਦਾ ਬਣੇ। ਉਨ੍ਹਾਂ ਕਿਹਾ ਕਿ ਐਸ.ਟੀ.ਐਫ. ਆਪਣਾ ਦਬਾਅ ਬਣਾਉਣ ਲਈ ਸਫਲ ਰਹੀ ਹੈ ਪਰ ਇਹ ਸਮੱਸਿਆ ਨਿਸਬਤ ਤੌਰ ‘ਤੇ ਗੰਭੀਰ ਹੋ ਗਈ ਹੈ ਕਿਉਂਕਿ ਪੁਲਿਸ ਵੱਲੋਂ ਉਨ੍ਹਾਂ ਦਾ ਫਾਇਦਾ ਉਠਾਇਆ ਜਾ ਰਿਹਾ ਹੈ ਜੋ ਭੁਗਤਾਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਥੁੜਚਿਰੀ ਤਸਕਰੀ ਵਾਲਿਆਂ ਨੂੰ ਫੜਿਆ ਜਾ ਰਿਹਾ ਹੈ। ਖਹਿਰਾ ਨੇ ਇਸ ਗੱਲ ‘ਤੇ ਚਿੰਤਾ ਪ੍ਰਗਟ ਕੀਤੀ ਕਿ ਨਾ ਸਿਰਫ ਔਰਤਾਂ ਨੂੰ ਨਸ਼ਿਆਂ ਵਿਚ ਧੱਕਿਆ ਜਾ ਰਿਹਾ ਹੈ ਸਗੋਂ ਉਨ੍ਹਾਂ ਨੂੰ ਨਸ਼ੇ ਇਕ ਥਾਂ ਤੋਂ ਦੂਜੀ ਥਾਂ ਪੁਚਾਉਣ ਲਈ ਵੀ ਵਰਤਿਆ ਜਾ ਰਿਹਾ ਹੈ।
ਨਸ਼ਿਆਂ ਨਾਲ ਸਬੰਧਤ ਮੌਤਾ ਦੇ ਸਬੰਧ ਵਿਚ ਵਫਦ ਨੇ ਕਿਹਾ ਕਿ ਉਨ੍ਹਾਂ ਨੂੰ ਕੁਝ ਨਸ਼ਈਆਂ ਵੱਲੋਂ ਬਣਾਵਟੀ ਰੂਪ ਵਿਚ ਨਾੜਾਂ ‘ਚ ਲਾਏ ਜਾਣ ਵਾਲੇ ਟੀਕਿਆਂ ਦੀ ਵਰਤੋਂ ਕਰਨ ਦਾ ਸ਼ੱਕ ਹੈ। ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਨਸ਼ਈ ਨਸ਼ੇ ਦੀ ਤੋੜ ਲੱਗਣ ‘ਤੇ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਉਨ੍ਹਾਂ ਦਾ ਵਿਚਾਰ ਸੀ ਕਿ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਮਿਉਂਸੀਪਲ ਕੌਂਸਲਰਾਂ ਨੂੰ ਨਸ਼ਈਆਂ ਅਤੇ ਭੋਲੇਭਾਲੇ ਨੌਜਵਾਨਾਂ ਨੂੰ ਨਸ਼ੇ ਸਪਲਾਈ ਕਰਨ ਵਾਲਿਆਂ ਦੀ ਸ਼ਨਾਖਤ ਕਰਨ ਲਈ ਪ੍ਰੇਰਿਤ ਕੀਤਾ ਜਾਵੇ।
ਖੈਹਿਰਾ ਅਤੇ ਮਾਨ ਤੋਂ ਇਲਾਵਾ ਵਫ਼ਦ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਤੇ ਪਾਰਟੀ ਦੇ ਨੌ ਵਿਧਾਇਕ ਸ਼ਾਮਲ ਸਨ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਈਆਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਦੀਆਂ ਸਰਗਰਮੀਆਂ ‘ਤੇ ਵੀ ਨਿਗਰਾਣੀ ਰੱਖਣ ਦੀ ਸਖ਼ਤ ਜ਼ਰੂਰਤ ਹੈ। ਉਨ੍ਹਾਂ ਨੇ ਇਸ ਸਬੰਧ ਵਿਚ ਨਿੱਜੀ ਨਸ਼ਾ ਛਡਾਊ ਕੇਂਦਰਾਂ ਦੇ ਡਾਕਟਰਾਂ ‘ਤੇ ਜ਼ਿਆਦਾ ਜ਼ੋਰ ਦਿੱਤਾ ਜੋ ਉਨ੍ਹਾਂ ਦਾ ਇਲਾਜ਼ ਕਰਨ ਦੇ ਨਾਂ ਹੇਠ ਡਰੱਗ ਦੀ ਵਿਕਰੀ ਕਰ ਰਹੇ ਹਨ।
ਸਿਹਤ ਮੰਤਰੀ ਬ੍ਰਹਮ ਮੋਹਿੰਦਰਾ ਨੇ ਜਾਗਰੂਕਤਾ ਪੈਦਾ ਕਰਨ ਤੇ ਇਸ ਸਮੱਸਿਆ ਨਾਲ ਲੜਨ ਲਈ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਇਸ ਮੌਕੇ ਮੀਟਿੰਗ ਵਿਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਸਿਆਸੀ ਸਕੱਤਰ ਸੰਦੀਪ ਸੰਧੂ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article