PUNJABMAILUSA.COM

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਜ਼ਰਾਈਲ ਦੇ ਰਾਸ਼ਟਰਪਤੀ ਨਾਲ ਜਲ ਪ੍ਰਬੰਧਨ ਅਤੇ ਮਾਤਭੂਮੀ ਸੁਰੱਖਿਆ ਸਬੰਧੀ ਤਕਨਾਲੋਜੀ ਬਾਰੇ ਵਿਚਾਰ ਚਰਚਾ

October 23
17:22 2018

ਪਹਿਲੇ ਵਿਸ਼ਵ ਯੁੱਧ ਦੌਰਾਨ ਹਾਇਫ਼ਾ ਸੇਮੈਟਰੀ ਵਿਖੇ ਸ਼ਹੀਦ ਭਾਰਤੀ ਫੌਜੀਆਂ ਨੂੰ ਸ਼ਰਧਾਂਜਲੀ ਭੇਂਟ
ਜੇਰੂਸਲੇਮ/ਹਾਇਫ਼ਾ, 23 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਇਜ਼ਰਾਈਲ ਦੇ ਰਾਸ਼ਟਰਪਤੀ ਰੂਵੇਨ ਰਿਵਲਿਨ ਨਾਲ ਮੀਟਿੰਗ ਦੌਰਾਨ ਦੁਵੱਲੇ ਹਿੱਤਾਂ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਜਲ ਪ੍ਰਬੰਧਨ, ਖੇਤੀਬਾੜੀ ਅਤੇ ਮਾਤਭੂਮੀ ਸੁਰੱਖਿਆ ਤਕਨਾਲੋਜੀ ਵਰਗੇ ਮੁੱਖ ਖੇਤਰਾਂ ਵਿੱਚ ਇਜ਼ਰਾਈਲ ਦੇ ਤਕਨੀਕੀ ਸਹਿਯੋਗ ਅਤੇ ਸਮਰਥਨ ਦੀ ਤਵੱਕੋ ਕੀਤੀ।
ਮੁੱਖ ਮੰਤਰੀ ਅੱਜ ਸਵੇਰੇ ਜੇਰੂਸਲੇਮ ਵਿਖੇ ਰਾਸ਼ਟਰਪਤੀ ਰਿਵਲਿਨ ਰੂਵੇਨ ਨੂੰ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮਿਲੇ ਅਤੇ ਦੋਵਾਂ ਆਗੂਆਂ ਨੇ ਦੋਵਾਂ ਦੇਸ਼ਾਂ ਵਿੱਚਕਾਰ ਇਤਿਹਾਸਕ ਤੌਰ ‘ਤੇ ਨੇੜੇ ਦੇ ਸਬੰਧਾਂ ਨੂੰ ਅੱਗੇ ਹੋਰ ਮਜ਼ਬੂਤ ਬਨਾਉਣ ਸਬੰਧੀ ਵਿਚਾਰ ਚਰਚਾ ਕੀਤੀ। ਇਸ ਦੌਰਾਨ ਪੰਜਾਬ ਦੇ ਜਲ ਪ੍ਰਬੰਧਨ ਅਤੇ ਸੁਰੱਖਿਆ ਵਰਗੇ ਗੰਭੀਰ ਖੇਤਰਾਂ ਵਿੱਚ ਇਜ਼ਰਾਈਲ ਦੇ ਗਿਆਨ ਅਤੇ ਮੁਹਾਰਤ ਦੀ ਵਰਤੋਂ ਬਾਰੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ।
ਰਾਸ਼ਟਰਪਤੀ ਨੇ ਰੇਗਿਸਤਾਨ ਵਾਲੇ ਇਜ਼ਰਾਈਲ ਨੂੰ ਖੇਤੀਬਾੜੀ ਵਾਲੇ ਦੇਸ਼ ਵਿੱਚ ਬਦਲਣ ਲਈ ਪਾਣੀ ਪ੍ਰਬੰਧਨ ਦੇ ਸਿਆਣਪ ਭਰੇ ਤਜਰਬਿਆਂ ਨੂੰ ਸਾਂਝਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਲਗਾਤਾਰ ਹੇਠਾਂ ਜਾਣ ਨੂੰ ਰੋਕਣ ਵਾਸਤੇ ਜ਼ਰੂਰੀ ਕਦਮ ਚੁੱਕੇ ਜਾਣ ਦੀ ਜ਼ਰੂਰਤ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਨੇ ਪਾਣੀ ਦੇ ਵਧੀਆ ਪ੍ਰਬੰਧਨ ਅਤੇ ਸੰਭਾਲ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਰਾਸ਼ਟਰਪਤੀ ਨੇ ਇਹ ਗੱਲ ਮੰਨੀ ਕਿ ਭਾਰਤ ਵਿੱਚ ਪਾਣੀ ਦੀ ਸਮੱਸਿਆ ਵੱਧ ਰਹੀ ਹੈ। ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਵੀ ਉਨ੍ਹਾਂ ਨਾਲ ਵਿਚਾਰ ਚਰਚਾ ਦੌਰਾਨ ਉਠਾਇਆ ਸੀ। ਉਨ੍ਹਾਂ ਨੇ ਪਾਣੀ ਨੂੰ ਪੀਣ ਯੋਗ ਬਨਾਉਣ ਲਈ ਪਾਣੀ ਦਾ ਖਾਰਾਪਣ ਕੱਢਣ ਵਾਸਤੇ ਸੁਝਾਅ ਦਿੱਤਾ ਜਿਸ ਤਰਾਂ ਕਿ ਇਜ਼ਰਾਈਲ ਵਿੱਚ ਕੀਤਾ ਜਾ ਰਿਹਾ ਹੈ। ਇਜ਼ਰਾਈਲ ਨੇ ਅਜਿਹਾ ਵੱਖ-ਵੱਖ ਨਵੀਨਤਮ ਤਕਨਾਲੋਜੀ ਦੇ ਨਾਲ ਕੀਤਾ ਹੈ।
ਪੰਜਾਬ ਦੇ ਈਰਖਾ ਰੱਖਣ ਵਾਲੇ ਗਵਾਂਢੀ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਮਾਤਭੂਮੀ ਸੁਰੱਖਿਆ ਦੇ ਖੇਤਰ ਵਿੱਚ ਇਜ਼ਰਾਈਲ ਦੇ ਗਿਆਨ ਅਤੇ ਤਕਨਾਲੋਜੀ ਨੂੰ ਅਪਣਾਏ ਜਾਣ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ। ਰਾਸ਼ਟਰਪਤੀ ਨੇ ਕਿਹਾ ਕਿ ਉਹ ਇਸ ਸਬੰਧ ਵਿੱਚ ਹਰ ਸੰਭਵ ਸਹਾਇਤਾ ਪੰਜਾਬ ਸਣੇ ਭਾਰਤ ਨੂੰ ਮੁਹੱਈਆ ਕਰਾਉਣ ਲਈ ਉਤਸੁਕ ਹਨ।
ਦੋਵਾਂ ਆਗੂਆਂ ਨੇ ਭਾਰਤੀ ਫੋਜ ਵੱਲੋਂ ਹਾਇਫ਼ਾ ਦੀ ਮੁਕਤੀ ਸਬੰਧੀ ਸ਼ਤਾਬਦੀ ਸਮਾਰੋਹ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਮੁੱਖ ਮੰਤਰੀ ਨੇ ਬਾਅਦ ਵਿੱਚ ਹਾਇਫ਼ਾ ਦੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਬਣੇ ਕਾਮਨਵੈਲਥ ਸੇਮੈਂਟਰੀ ਦਾ ਵੀ ਦੌਰਾ ਕੀਤਾ ਅਤੇ ਪਹਿਲੀ ਵਿਸ਼ਵ ਜੰਗ ਦੌਰਾਨ ਔਟੋਮੈਨ ਸਮਰਾਜ ਦੀਆਂ ਫੌਜਾਂ ਤੋਂ ਇਜ਼ਰਾਈਲ ਦੇ ਸ਼ਹਿਰ ਹਾਇਫ਼ਾ ਦੀ ਸੁਰੱਖਿਆ ਕਰਦੇ ਹੋਏ ਜਾਨਾਂ ਨਿਸ਼ਾਵਰ ਕਰਨ ਵਾਲੇ ਭਾਰਤੀ ਫੌਜੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਰਾਸ਼ਟਰਪਤੀ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੀਆਂ ਫੌਜੀ ਇਤਿਹਾਸ ਦੀਆਂ ਕਿਤਾਬਾਂ ਦਾ ਇਕ ਸੈੱਟ ਅਤੇ ਹੁਸ਼ਿਆਰਪੁਰ ਦਾ ਬਣਿਆ ਮੋਤੀਆਂ ਨਾਲ ਜੜਿਆ ਲਕੜੀ ਦਾ ਇਕ ਬਕਸਾ ਭੇਂਟ ਕੀਤਾ। ਰਾਸ਼ਟਰਪਤੀ ਨੇ ਆਪਣੀ ਤਰਫੋਂ ਕੈਪਟਨ ਅਮਰਿੰਦਰ ਸਿੰਘ ਨੂੰ ਜੇਰੂਸਲੇਮ ਦਾ ਇਕ ਬਕਸ ਦਿੱਤਾ।
ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਸ਼ਾਮਲ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article
    9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

Read Full Article
    ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

Read Full Article
    ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

Read Full Article
    ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

Read Full Article
    ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

Read Full Article
    ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

Read Full Article
    ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

Read Full Article
    ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

Read Full Article
    ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

Read Full Article
    ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

Read Full Article