PUNJABMAILUSA.COM

ਪੰਜਾਬ ਦੇ ਰਾਜਪਾਲ ਨੇ ਪਰਾਲੀ ਸਾੜਨ ਦੀ ਰੋਕਥਾਮ ਸਬੰਧੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆ

ਪੰਜਾਬ ਦੇ ਰਾਜਪਾਲ ਨੇ ਪਰਾਲੀ ਸਾੜਨ ਦੀ ਰੋਕਥਾਮ ਸਬੰਧੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆ

ਪੰਜਾਬ ਦੇ ਰਾਜਪਾਲ ਨੇ ਪਰਾਲੀ ਸਾੜਨ ਦੀ ਰੋਕਥਾਮ ਸਬੰਧੀ  ਕਾਰਗੁਜ਼ਾਰੀ ਦੀ ਕੀਤੀ ਸਮੀਖਿਆ
February 15
17:27 2018

ਸਾਰੇ ਭਾਈਵਾਲਾਂ ਨੂੰ ਇਸ ਗੰਭੀਰ ਮੁੱਦੇ ਦਾ ਹੱਲ ਜਲਦੀ ਕਰਨ ਲਈ ਕਿਹਾ
ਚੰਡੀਗੜ੍ਹ, 15 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਬੰਧਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਪੰਜਾਬ ਸਰਕਾਰ ਦੇ ਸਾਰੇ ਅਧਿਕਾਰੀਆਂ ਅਤੇ ਇਸ ਨਾਲ ਸਬੰਧਿਤ ਧਿਰਾਂ ਨੂੰ ਪਰਾਲੀ ਸਾੜਨ ਦੇ ਮੁੱਦੇ ਦਾ ਠੋਸ ਹੱਲ ਜਲਦ ਕਰਨ ਅਤੇ ਇਸ ਸਬੰਧੀ ਕੋਈ ਵੀ ਕਸਰ ਨਾ ਛੱਡੇ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਪਰਾਲੀ ਸਾੜਨ ਦੇ ਮੁੱਦੇ ਤੇ ਚਿੰਤਾ ਜ਼ਾਹਰ ਕਰਦਿਆਂ ਇਸਨੂੰ ਵਾਤਾਵਰਣ ਪ੍ਰਦੂਸ਼ਣ ਦਾ ਇੱਕ ਵੱਡਾ ਕਾਰਨ ਦੱਸਿਆ ਜਿਸ ਨਾਲ ਮਿੱਟੀ ਦੇ ਜੈਵਿਕ ਤੱਤ ਵੀ ਘਟ ਰਹੇ ਹਨ।
ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਦੇ ਮਾਹਿਰਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਝੋਨੇ ਦੀ ਪਰਾਲੀ ਨੂੰ ਸਾੜਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਤਰੀਕਿਆਂ ਬਾਰੇ ਸੰਬੋਧਨ ਕਰਦੇ ਹੋਏ ਰਾਜਪਾਲ ਨੇ ਕਿਹਾ ਕਿ ਕਿਸਾਨਾਂ ਨੂੰ ਝੋਨਾ ਨਾੜ ਸਾੜਨ ਦੀ ਬਜਾਏ ਯੋਗ ਵਿਕਲਪ ਮੁਹੱਇਆ ਕਰਵਾਉਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨੂੰ ਇਸ ਦਿਸ਼ਾ ਵੱਲ ਆਪਣੇ ਯਤਨਾਂ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਕਿਹਾ ਅਤੇ ਨਾਲ ਹੀ ਇਹ ਵੀ ਕਿਹਾ ਕਿ ਇਸ ਸਾਲ ਮਾਰਚ ਵਿੱਚ ਲੁਧਿਆਣਾ ਵਿਖੇ ਹੋਣ ਵਾਲੇ ਕਿਸਾਨ ਮੇਲੇ ਵਿੱਚ ਕਿਸਾਨਾਂ ਲਈ ਸੁਝਾਅ ਦਿੱਤੇ ਜਾਣੇ ਚਾਹੀਦੇ ਹਨ। ਸ੍ਰੀ ਬਦਨੌਰ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਪਰਾਲੀ ਸਾੜਨ ਨਾਲ ਹੋ ਰਹੇ ਸਿਹਤ ਅਤੇ ਵਾਤਾਵਰਣ ‘ਤੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਵੀ ਚਲਾਈ ਜਾਵੇਗੀ।
ਇਸ ਮੀਟਿੰਗ ਵਿੱਚ ਇਸ ਗੱਲ ਤੇ ਵੀ ਚਾਨਣਾ ਪਾਇਆ ਗਿਆ ਕਿ ਜਿਹੜੇ ਕਿਸਾਨ 20 ਦਿਨਾਂ ਦੇ ਛੋਟੇ ਅੰਤਰਾਲ ਅੰਦਰ ਕਣਕ ਬੀਜਣ ਅਤੇ ਆਪਣੇ ਖੇਤ ਨੂੰ ਸਾਫ਼ ਕਰਨ ਦੇ ਦਬਾਅ ਹੇਠ ਪਰਾਲੀ ਸਾੜਨ ਨੂੰ ਹੀ ਸਭ ਤੋਂ ਆਸਾਨ ਤਰੀਕਾ ਸਮਝਦੇ ਹਨ, ਉਨ੍ਹਾਂ ਨੂੰ ਇਸ ਸਬੰਧੀ ਯੋਗ ਵਿਕਲਪਾਂ ਬਾਰੇ ਵੀ ਦੱਸਿਆ ਜਾਵੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਹੋਰ ਤਰੀਕਿਆਂ ਬਾਰੇ ਵੇਰਵਾ ਵੀ ਦਿੱਤਾ ਜਿਨ੍ਹਾਂ ਵਿੱਚੋਂ ਵਿਸ਼ੇਸ਼ ਤੌਰ ਤੇ ਹੈਪੀ ਸੀਡਰ, ਸੁਪਰ ਸਟਰਾਅ ਪ੍ਰਬੰਧਨ, ਪੈਡੀ ਸਟਰਾਅ ਚੌਪਰ ਅਤੇ ਮਲਚਰ, ਬਿਜਲੀ ਬਣਾਉਣ ਲਈ ਝੋਨਾ ਪਰਾਲੀ ਦੀ ਵਰਤੋਂ ਅਤੇ ਬਾਇਓਗੈਸ ਆਦਿ ਸਨ। ਜਦਕਿ ਕਿਸਾਨ ਵਾਧੂ ਖਰਚ, ਮਜ਼ਦੂਰੀ ਅਤੇ ਸਮੇਂ ਦੀ ਬਰਬਾਦੀ ਹੋਣ ਕਾਰਨ ਇਨ੍ਹਾਂ ਵੱਖ ਵੱਖ ਯੋਗ ਵਿਕਲਪਾਂ ਦੀ ਵਰਤੋਂ ਨਹੀਂ ਕਰ ਰਹੇ ਜਿਸ ਲਈ ਇੱਥੇ ਕਿਸਾਨਾਂ ਨੂੰ ਪਰਾਲੀ ਸਾੜਨ ਦੀਆਂ ਹਾਨੀਆਂ ਬਾਰੇ ਜਾਗਰੂਕ ਕਰਨ ਤੇ ਜ਼ੋਰ ਦਿੱਤਾ ਗਿਆ।
ਵਧੀਕ ਮੁੱਖ ਸਕੱਤਰ ਵਿਕਾਸ, ਪੰਜਾਬ ਸ੍ਰੀ ਵਿਸ਼ਵਜੀਤ ਖੰਨਾ ਨੇ ਇਸ ਮੁੱਦੇ ਦੇ ਹੱਲ ਸਬੰਧੀ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਵਿੰਭਿਨ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਿਸ ਵਿੱਚ ਉਲੰਘਣਾ ਕਰਨ ਤੇ ਕਿਸਾਨਾਂ ਨੂੰ ਭਾਰੀ ਜੁਰਮਾਨਾ ਲਗਾਉਣਾ ਵੀ ਸ਼ਾਮਿਲ ਹੈ।ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਇਸ ਸਬੰਧੀ ਕਿਸਾਨਾਂ ਨੂੰ ਵਾਧੂ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵੀ ਬੇਨਤੀ ਕੀਤੀ ਤਾਂ ਜੋ ਉਹ ਪਰਾਲੀ ਨਾ ਸਾੜ ਕੇ ਕੋਈ ਹੋਰ ਵਿਕਲਪ ਚੁਣ ਸਕਣ। ਉਨ੍ਹਾਂ ਅੱਗੇ ਕਿਹਾ ਕਿ ਇਹ ਬੇਨਤੀ ਕੇਂਦਰ ਸਰਕਾਰ ਦੇ ਵਿਚਾਰ ਅਧੀਨ ਹੈ।
ਇਸ ਮੀਟਿੰਗ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਸ੍ਰੀ ਬਲਦੇਵ ਸਿੰਘ ਢਿੱਲੋਂ ਅਤੇ ਚੰਡੀਗੜ੍ਹ ਦੇ ਸਲਾਹਕਾਰ ਸ੍ਰੀ ਪਰੀਮਲ ਰਾਏ ਵੀ ਸ਼ਾਮਿਲ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article