PUNJABMAILUSA.COM

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ‘ਚ ਹੀ ਪੜ੍ਹਾਉਣੇ ਪੈਣਗੇ ਪੜ੍ਹਾਉਣੇ!

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ‘ਚ ਹੀ ਪੜ੍ਹਾਉਣੇ ਪੈਣਗੇ ਪੜ੍ਹਾਉਣੇ!

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ‘ਚ ਹੀ ਪੜ੍ਹਾਉਣੇ ਪੈਣਗੇ ਪੜ੍ਹਾਉਣੇ!
June 14
17:32 2018

ਚੰਡੀਗੜ੍ਹ, 14 ਜੂਨ (ਪੰਜਾਬ ਮੇਲ)- ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ‘ਚ ਹੀ ਪੜ੍ਹਾਉਣੇ ਪੈ ਸਕਦੇ ਹਨ ਕਿਉਂਕਿ ਜੇਕਰ ਮੁਲਾਜ਼ਮਾਂ ਨੇ ਅਜਿਹਾ ਨਾ ਕੀਤਾ ਤਾਂ ਉਨ੍ਹਾਂ ਦੀ ਤਰੱਕੀ ਅਤੇ ਤਨਖਾਹਾਂ ‘ਚ ਵਾਧਾ ਰੁਕ ਸਕਦਾ ਹੈ। ਪੰਜਾਬ ਸਰਕਾਰ ਕੁਝ ਅਜਿਹੇ ਹੀ ਪ੍ਰਪੋਜ਼ਲ ‘ਤੇ ਵਿਚਾਰ ਕਰ ਰਹੀ ਹੈ। 16 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਣ ਵਾਲੀ ਬੈਠਕ ‘ਚ ਇਸ ‘ਤੇ ਕੋਈ ਫੈਸਲਾ ਹੋ ਸਕਦਾ ਹੈ।
ਅਸਲ ‘ਚ ਸੂਬੇ ਦੇ ਸਰਕਾਰੀ ਸਕੂਲਾਂ ‘ਚ ਸਿੱਖਿਆ ਦੇ ਡਿਗਦੇ ਪੱਧਰ ਨੂੰ ਸੁਧਾਰਨ ਲਈ ਸਿੱਖਿਆ ਵਿਭਾਗ ਨੇ 10 ਪ੍ਰਿੰਸੀਪਲਾਂ ਤੋਂ ਰਿਪੋਰਟ ਮੰਗੀ ਸੀ। ਉਨ੍ਹਾਂ ਤੋਂ ਪੁੱਛਿਆ ਗਿਆ ਸੀ ਕਿ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ‘ਚ ਨਤੀਜੇ ਕਿਵੇਂ ਸੁਧਾਰੇ ਜਾ ਸਕਦੇ ਹਨ। ਪ੍ਰਿੰਸੀਪਲਾਂ ਨੇ ਇਸ ਸਬੰਧ ‘ਚ ਸੁਧਾਰਾਤਮਕ ਖਾਕਾ ਤਿਆਰ ਕੀਤਾ ਲਿਆ ਹੈ।
ਇਸ ਰਿਪੋਰਟ ‘ਚ ਕਰੀਬ 2 ਦਰਜਨ ਸੁਝਾਅ ਦਿੱਤੇ ਗਏ ਹਨ, ਜਿਨ੍ਹਾਂ ‘ਚ ਸਭ ਤੋਂ ਅਹਿਮ ਇਹ ਹੈ ਕਿ ਸਰਕਾਰੀ ਮੁਲਾਜ਼ਮ ਅਤੇ ਅਫਸਰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਪੜ੍ਹਾਉਣਗੇ ਤਾਂ ਸਿੱਖਿਆ ਦਾ ਪੱਧਰ ਸੁਧਰੇਗਾ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਇਸ ਸਬੰਧ ‘ਚ ਕਿਹਾ ਕਿ ਇਹ ਸਿਰਫ ਸੁਝਾਅ ਹੈ ਅਤੇ ਇਸ ‘ਤੇ ਫੈਸਲਾ 16 ਤਰੀਕ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ।
‘ਗੌਰਮਿੰਟ ਟੀਚਰਜ਼ ਯੂਨੀਅਨ’ ਦੇ ਜ਼ਿਲਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਦੱਸਿਆ ਕਿ ਅਗਸਤ, 2015 ‘ਚ ਇਲਾਹਾਬਾਦ ਹਾਈਕੋਰਟ ਇਸ ਸਬੰਧੀ ਫੈਸਲਾ ਦੇ ਚੁੱਕਾ ਹੈ। ਅਦਾਲਤ ਨੇ ਯੂ. ਪੀ. ਦੇ ਸਾਰੇ ਸਰਕਾਰੀ ਮੁਲਾਜ਼ਮਾਂ, ਭਾਵੇਂ ਉਹ ਦਰਜਾ ਇਕ ਦੇ ਹੋਣ ਜਾਂ ਦਰਜਾ ਚਾਰ ਦੇ, ਨੂੰ ਆਪਣੇ ਬੱਚਿਆਂ ਨੂੰ ਪ੍ਰਾਇਮਰੀ ਸਰਕਾਰੀ ਸਕੂਲਾਂ ‘ਚ ਪੜ੍ਹਾਉਣ ਨੂੰ ਕਿਹਾ ਸੀ।
ਅਜਿਹਾ ਨਾ ਕਰਨ ਵਾਲੇ ‘ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਕਹਿਣਾ ਹੈ ਕਿ ਪੰਜਾਬ ‘ਚ ਵੀ ਇਸ ਤਰ੍ਹਾਂ ਦੀ ਨੀਤੀ ਬਣਾਉਣ ‘ਤੇ ਵਿਚਾਰ ਹੋ ਰਿਹਾ ਹੈ ਅਤੇ 16 ਜੂਨ ਨੂੰ ਮੁੱਖ ਮੰਤਰੀ ਇਸ ਸਬੰਧੀ ਆਖਰੀ ਫੈਸਲਾ ਲੈਣਗੇ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article