PUNJABMAILUSA.COM

ਪੰਜਾਬ ਦੇ 107 ਸ਼ਹਿਰਾਂ ‘ਚ ਸੀਵਰੇਜ ਤੇ ਵਾਟਰ ਸਪਲਾਈ ‘ਤੇ ਖਰਚੇ ਜਾਣਗੇ 1540 ਕਰੋੜ ਰੁਪਏ- ਨਵਜੋਤ ਸਿੰਘ ਸਿੱਧੂ

ਪੰਜਾਬ ਦੇ 107 ਸ਼ਹਿਰਾਂ ‘ਚ ਸੀਵਰੇਜ ਤੇ ਵਾਟਰ ਸਪਲਾਈ ‘ਤੇ ਖਰਚੇ ਜਾਣਗੇ 1540 ਕਰੋੜ ਰੁਪਏ- ਨਵਜੋਤ ਸਿੰਘ ਸਿੱਧੂ

ਪੰਜਾਬ ਦੇ 107 ਸ਼ਹਿਰਾਂ ‘ਚ ਸੀਵਰੇਜ ਤੇ ਵਾਟਰ ਸਪਲਾਈ ‘ਤੇ ਖਰਚੇ ਜਾਣਗੇ 1540 ਕਰੋੜ ਰੁਪਏ- ਨਵਜੋਤ ਸਿੰਘ ਸਿੱਧੂ
February 19
17:22 2018

ਫਰੀਦਕੋਟ, ਕੋਟਕਪੂਰਾ ਤੇ ਜੈਤੋ ਦੇ ਸ਼ਹਿਰਾਂ ਦੀ 216.67 ਕਰੋੜ ਰੁਪਏੋ ਨਾਲ ਹੋਵੇਗੀ ਕਾਇਆਕਲਪ
ਫਰੀਦਕੋਟ/ਚੰਡੀਗੜ੍ਹ, 19 ਫਰਵਰੀ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਵਗਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ 107 ਸ਼ਹਿਰਾਂ ‘ਚ 1540 ਕਰੋੜ ਦੀ ਲਾਗਤ ਨਾਲ ਸੀਵਰੇਜ, ਵਾਟਰ ਸਪਲਾਈ ਅਤੇ ਸੜਕਾਂ ਦੇ ਕੰਮ ਕਰਵਾ ਕੇ ਰਾਜ ਦੇ ਵਸਨੀਕਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਵਾਈਆ ਜਾਣਗੀਆਂ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸਥਾਨਕ ਨਗਰ ਕੌਂਸਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਸ ਮੌਕੇ ਸ. ਨਵਜੋਤ ਸਿੰਘ ਸਿੱਧੂ ਨੇ ਫਰੀਦਕੋਟ ਜ਼ਿਲ੍ਹੇ ਦੇ ਨਿਵਾਸੀਆਂ ਅਤੇ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਦੱਸਿਆ ਕਿ ਸੀਵਰੇਜ਼, ਜਲ ਸਪਲਾਈ, ਸੜਕਾਂ ਆਦਿ ਦੇ ਕਾਰਜ਼ਾਂ ਲਈ 216.67 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਇਹਨਾਂ ਵਿਕਾਸ ਕੰਮਾਂ ਦੀ ਸ਼ੁਰੂਆਤ ਆਉਦੇ ਕੁਝ ਦਿਨਾਂ ‘ਚ ਹੋ ਜਾਵੇਗੀ। ਸ. ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਰਾਸ਼ੀ ਨਾਲਂ ਫਰੀਦਕੋਟ ਸ਼ਹਿਰ ਲਈ 93.11 ਕਰੋੜ ਰੁਪਏ, ਕੋਟਕਪੂਰਾ ਲਈ 87.91 ਕਰੋੜ ਰੁਪਏ ਅਤੇ ਜੈਤੋ ਦੇ 35.65 ਕਰੋੜ ਰੁਪਏ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦੇ ਕੰਮ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁਕੰਮਲ ਕਰ ਦਿੱਤੇ ਜਾਣਗੇ।
ਉਨ੍ਹਾਂ ਅਕਾਲੀ- ਭਾਜਪਾ ਸਰਕਾਰ ਤੇ ਵਰਦਿਆਂ ਕਿਹਾ ਕਿ ਉਨ੍ਹਾਂ ਨੇ ਪਿਛਲੇ 10 ਸਾਲਾਂ ਵਿਚ ਪੰਜਾਬ ਨੂੰ ਰੇਤ ਖੇਤਰ ਵਿਚ ਪਛਾੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀਅ-ਾਂ ਨੇ ਚੋਣਾਂ ਤੋਂ ਪਹਿਲਾਂ ਮਹਿਜ਼ 7 ਕਰੋੜ ਰੁਪਏ ਜਾਰੀ ਕਰਕੇ ਸੀਵਰੇਜ ਦੇ ਕੰਮ ਸ਼ੁਰੂ ਕਰਵਾਉਣ ਦੇ ਨੀਂਹ ਪੱਥਰ ਰੱਖ ਕੇ ਵਾਹ-ਵਾਹੀ ਖੱਟਣ ਦੀ ਕੋਸ਼ਿਸ਼ ਕੀਤੀ ਜਦ ਕਿ ਕੰਮ ਦਾ ਮੁਲਾਂਕਣ ਕੰਮ ਪੂਰੀ ਤਰ੍ਹਾਂ ਖ਼ਤਮ ਹੋਣ ਨਾਲ ਹੁੰਦਾ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਐਨ.ਆਰ.ਆਈ ਪੰਜਾਬੀਆਂ ਨੂੰ ਮਾਣ ਸਤਿਕਾਰ ਦਿੰਦੀ ਹੈ ਤੇ ਰਾਜ ਦੇ ਵਿਕਾਸ ਵਿਚ ਉਨ੍ਹਾਂ ਦੀ ਭਾਗੇਦਾਰੀ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਸਿੰਗਲ ਵਿੰਡੇ ਸਿਸਟਮ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਖੁੱਲੀ ਚੁਣੌਤੀ ਦਿੱਤੀ ਕਿ ਉਹ ਕਿਤੇ ਵੀ ਉਨ੍ਹਾਂ ਨਾਲ ਪੰਜਾਬ ਦੇ ਵਿਕਾਸ ਕੰਮਾਂ ਸਹਬੰਧੀ ਬਹਿਸ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚ ਅਮਨ ਕਾਨੂੰਨ ਦੀ ਸਥਾਪਤੀ ਅਤੇ ਗੁੰਡਾ ਰਾਜ ਦੀ ਸਮਾਪਤੀ ਲਈ ਪੂਰੀ ਤਰ੍ਹਾਂ ਦ੍ਰਿੜ ਹੈ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਮੈਂਬਰ ਲੋਕ ਸਭਾ ਸ਼੍ਰੀ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ ਤੇ ਉਹ ਤਿੰਨ ਸਾਲ ਪਹਿਲਾਂ ਅਕਾਲੀ ਦਲ ਦੀ ਸਰਕਾਰ ਵੱਲੋਂ ਸੀਵਰੇਜ ਦੇ ਰੱਖੇ ਪ੍ਰੋਜੈਕਟਾਂ ਦੇ ਨੀਂਹ ਪੱਥਰਾਂ ਦੀ ਆਰਤੀ ਉਤਾਰ ਕੇ ਗਏ ਸਨ। ਜਦੋਂ ਅਕਾਲੀ-ਭਾਜਪਾ ਸਰਕਾਰ ਵੇਲੇ 24 ਨੀਂਹ ਪੱਥਰ ਰੱਖੇ ਗਏ ਸਨ ਉਹ ਪੱਥਰ ਹੀ ਰਹਿ ਗਏ। ਉਨ੍ਹਾਂ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੈਸੇ ਦੇ ਕੇ ਉਹ ਕੰਮ ਹੁਣ ਮੁਕੰਮਲ ਕੀਤੇ ਜਾਣਗੇ। ਚੋਧਰੀ ਸੁਨੀਲ ਕੁਮਾਰ ਜਾਖੜ ਨੇ ਅੱਗੇ ਕਿਹਾ ਕਿ ਅਕਾਲੀ-ਭਾਜਪਾ ਦੀ ਗਠਜੋੜ ਸਰਕਾਰ ਵੱਲੋਂ ਪਿਛਲੇ ਦਸ ਸਾਲਾਂ ਵਿਚ ਪੰਜਾਬ ਨੂੰ ਆਰਥਿਕ, ਸਮਾਜਿਕ ਤੇ ਭਾਈਚਾਰਕ ਤੌਰ ਤੇ ਕਮਜ਼ੌਰ ਕੀਤਾ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਰਾਜ ਵਿਚੋਂ ਗੁੰਡਾ ਗਰਦੀ ਨੂੰ ਖ਼ਤਮ ਕਰਕੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਤੋਰਿਆ ਜਾਵੇਗਾ।
ਫਰੀਦਕੋਟ ਤੋਂ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਫਰੀਦਕੋਟ ਦੇ ਵਿਕਾਸ ਲਈ 93.11 ਕਰੋੜ ਰੁਪਏ ਜਾਰੀ ਕਰਨ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਿਨਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਫਰੀਦਕੋਟ ਦੇ ਵਸਨੀਕ ਕੈਪਟਨ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਅਮਨ ਕਾਨੂੰਨ ਦੀ ਸਥਾਪਤੀ ਲਈ ਚਟਾਨ ਵਾਂਗ ਸਰਕਾਰ ਦੇ ਨਾਲ ਹਨ। ਇਸ ਤੋਂ ਪਹਿਲਾਂ ਸ਼੍ਰੀ ਸੁਨੀਲ ਜਾਖੜ, ਸ. ਨਵਜੋਤ ਸਿੰਘ ਸਿੱਧੂ ਅਤੇ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੈ ਦੀ ਅਰਦਾਸ ਕੀਤੀ। ਉਹਨਾਂ ਕੰਮੇਆਣਾ ਚੌਂਕ ਵਿਖੇ ਅਕਾਲੀ ਸਰਕਾਰ ਵੇਲੇ ਰੱਖੇ ਗਏ ਨੀਂਹ ਪੱਥਰਾਂ ਦੀ ਧੂਫ਼ ਬੱਤੀ ਕਰਕੇ ਆਰਤੀ ਉਤਾਰੀ। ਉਨ੍ਹਾਂ ਨਗਰ ਕੌਂਸਲ ਵਿਖੇ ਸ਼ਹਿਰ ਵਾਸੀਆਂ ਦੇ ਭਰਵੇਂ ਇਕੱਠ ਨੂੰ ਵੀ ਸੰਬੋਧਨ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੀਵ ਪਰਾਸ਼ਰ, ਸੀਨੀਅਰ ਪੁਲਿਸ ਕਪਤਾਨ ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਕੇਸ਼ਵ ਹਿੰਗੋਨੀਆ, ਜੈਸੀ ਢਿੱਲੋਂ, ਸ਼੍ਰੀ ਸੁਰਿੰਦਰ ਗੁਪਤਾ ਜੋਗਿੰਦਰ ਸਿੰਘ ਪੰਜ ਗਰਾਂਈ, ਡਾ. ਜੰਗੀਰ ਸਿੰਘ, ਡਾ. ਰੇਸ਼ਮ ਸਿੰਘ, ਚਮਕੌਰ ਸਿੰਘ ਸੇਖੋਂ,ਗਿੰਦਰ ਜੀਤ ਸੇਖੋਂ, ਐਮ.ਸੀ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article