PUNJABMAILUSA.COM

ਪੰਜਾਬ ਨਿਗਮ ਚੋਣਾਂ ਸਤੰਬਰ ਦੀ ਬਜਾਏ ਹੋਰ ਅੱਗੇ ਪਾਉਣ ਦੀ ਯੋਜਨਾ

ਪੰਜਾਬ ਨਿਗਮ ਚੋਣਾਂ ਸਤੰਬਰ ਦੀ ਬਜਾਏ ਹੋਰ ਅੱਗੇ ਪਾਉਣ ਦੀ ਯੋਜਨਾ

ਪੰਜਾਬ ਨਿਗਮ ਚੋਣਾਂ ਸਤੰਬਰ ਦੀ ਬਜਾਏ ਹੋਰ ਅੱਗੇ ਪਾਉਣ ਦੀ ਯੋਜਨਾ
July 03
04:13 2017

ਚੰਡੀਗੜ੍ਹ, 2 ਜੁਲਾਈ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਚਾਰ ਨਗਰ ਨਿਗਮਾਂ (ਜਲੰਧਰ, ਲੁਧਿਆਣਾ, ਪਟਿਆਲਾ, ਅੰਮ੍ਰਿਤਸਰ) ਅਤੇ 32 ਮਿਉਂਂਸਿਪਲ ਕਮੇਟੀਆਂ ਦੀਆਂ ਚੋਣਾਂ ਸਤੰਬਰ ਵਿੱਚ ਕਰਾਉਣ ਬਜਾਏ ਅੱਗੇ ਪਾਉਣ ਦਾ ਫੈ਼ਸਲਾ ਕੀਤਾ ਹੈ ਪਰ ਇਹ ਚੋਣਾਂ ਇਸ ਸਾਲ 31 ਦਸੰਬਰ ਤੋਂ ਪਹਿਲਾਂ ਕਰਾਈਆਂ ਜਾਣਗੀਆਂ। ਚਾਰ ਨਗਰ ਨਿਗਮਾਂ ਦੀ ਮਿਆਦ ਇਸ ਸਾਲ 13 ਸਤੰਬਰ ਤੋਂ ਪਹਿਲਾਂ ਖ਼ਤਮ ਹੋ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਬੰਧਤ ਨਗਰ ਨਿਗਮਾਂ ਦੇ ਵਿਧਾਇਕਾਂ ਨਾਲ ਗੱਲਬਾਤ ਬਾਅਦ ਚੋਣਾਂ ਅੱਗੇ ਪਾਉਣ ਦਾ ਫੈ਼ਸਲਾ ਕੀਤਾ ਹੈ।
ਨਿਗਮ ਚੋਣਾਂ ਅੱਗੇ ਪਾਉਣ ਬਾਰੇ ਵੱਖ ਵੱਖ ਤਰਕ ਦਿੱਤੇ ਜਾ ਰਹੇ ਹਨ ਕਿ ਲੁਧਿਆਣਾ ਨਗਰ ਨਿਗਮ ਦੀ ਵਾਰਡਬੰਦੀ ਦਾ ਕੰਮ ਅਜੇ ਤਕ ਨਹੀਂ ਹੋ ਸਕਿਆ। ਇਹ ਕੰਮ ਇਸ ਦੀ ਮਿਆਦ ਖਤਮ ਹੋਣ ਭਾਵ 10 ਸਤੰਬਰ ਤਕ ਪੂਰਾ ਹੋਣ ਦੇ ਆਸਾਰ ਨਹੀਂ ਹਨ। ਦੂਜਾ ਕਾਂਗਰਸ ਸਰਕਾਰ ਸ਼ਹਿਰਾਂ ਵਿੱਚ ਵਿਕਾਸ ਕਾਰਜ ਕਰਵਾ ਕੇ ਆਪਣੀ ਪੈਂਠ ਬਣਾਉਣਾ ਚਾਹੁੰਦੀ ਹੈ। ਇਸੇ ਤਰ੍ਹਾਂ ਦੀ ਸਥਿਤੀ 32 ਮਿਉਂਂਸਿਪਲ ਕਮੇਟੀਆਂ ਦੀ ਹੈ। ਜਾਣਕਾਰੀ ਅਨੁਸਾਰ ਅਗਲੇ ਤਿੰਨ ਚਾਰ ਮਹੀਨਿਆਂ ’ਚ ਸ਼ਹਿਰਾਂ ਦੇ ਵਿਕਾਸ ਕੰਮਾਂ ਨੂੰ ਪਹਿਲ ਦਿੱਤੀ ਜਾਵੇਗੀ ਤੇ ਵਿਕਾਸ ਦੇ ਆਧਾਰ ’ਤੇ ਚੋਣਾਂ ਲੜੀਆਂ ਜਾਣਗੀਆਂ।
ਵਿਧਾਇਕਾਂ ਨਾਲ ਮੀਟਿੰਗ ’ਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਜੀਐਸਟੀ ਖ਼ਿਲਾਫ਼ ਛੋਟੇ ਵਪਾਰੀਆਂ ਤੇ ਕਾਰੋਬਾਰੀਆਂ ਵਿੱਚ ਰੋਸ ਹੈ। ਇਸ ਵਿਰੋਧ ਨੂੰ ਸ਼ਾਂਤ ਕਰਨ ਲਈ ਜਿਹੜੇ ਕਦਮ ਪੰਜਾਬ ਸਰਕਾਰ ਚੁੱਕ ਸਕਦੀ ਹੈ, ਉਹ ਚੁੱਕੇ ਜਾਣੇ ਚਾਹੀਦੇ ਹਨ ਅਤੇ ਜਿਹੜੇ ਮਸਲੇ ਜੀਐਸਟੀ ਕੌਂਸਲ ਨਾਲ ਸਬੰਧਤ ਹਨ, ਉਨ੍ਹਾਂ ਨੂੰ ਹੱਲ ਕਰਾਉਣ ਲਈ ਰਾਜ ਸਰਕਾਰ ਨੂੰ ਕੌਂਸਲ ’ਚ ਚਾਰਾਜੋਈ ਕਰਨੀ ਚਾਹੀਦੀ ਹੈ। ਸ੍ਰੀ ਜਾਖੜ ਨੇ ਕਿਹਾ ਕਿ ਜੀਐਸਟੀ ਦਾ ਕੰਮ ਤਾਂ ਕਾਂਗਰਸ ਸਰਕਾਰ ਨੇ ਸ਼ੁਰੂ ਕੀਤਾ ਸੀ ਪਰ ਭਾਜਪਾ ਸਰਕਾਰ ਨੇ ਇਸ ਨੂੰ ਲਾਗੂ ਕਰਨ ਸਮੇਂ ਇਸ ਦੀ ਆਤਮਾ ਬਦਲ ਕੇ ਇਸ ਨੂੰ ਬਹੁਤ ਗੁੰਝਲਦਾਰ ਬਣਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਾਰਟਡ ਅਕਾਊਂਟੈਂਟਾਂ ਦੀ ਕਾਨਫਰੰਸ ’ਚ ਦਿੱਤੇ ਭਾਸ਼ਣ ਤੋਂ ਵਪਾਰੀਆਂ ’ਚ ਡਰ ਹੈ ਕਿਉਂਕਿ ਉਨ੍ਹਾਂ ਨੂੰ ‘ਚੋਰ‘ ਕਿਹਾ ਗਿਆ ਸੀ।
ਤਿੰਨ ਨਿਗਮਾਂ ਦੇ ਵਿਕਾਸ ਕਾਰਜਾਂ ’ਚ 800 ਕਰੋੜ ਦੀਆਂ ਬੇਨਿਯਮੀਆਂ: ਸਿੱਧੂ
ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਤਿੰਨ ਸ਼ਹਿਰਾਂ ਵਿੱਚ ਸਿੰਗਲ ਟੈਂਡਰ ਉਤੇ ਕੰਮ ਕਰਵਾ ਕੇ 800 ਕਰੋੜ ਰੁਪਏ ਦੀਆਂ ਬੇਨਿਯਮੀਆਂ ਕੀਤੀਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਪਿਛਲੀ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕਿਹਾ ਸੀ ਕਿ ਫਾਸਟਵੇਅ ਕੇਬਲ ਨੈੱਟਵਰਕ ਨੂੰ ਖੁੱਲੀ ਛੁੱਟੀ ਦਿੱਤੀ ਗਈ ਸੀ, ਜਿਸ ਕਾਰਨ ਰਾਜ ਸਰਕਾਰ ਨੂੰ 684 ਕਰੋੜ ਰੁਪਏ ਦਾ ਰਗੜਾ ਲੱਗਾ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ ਇਸ ਕੰਪਨੀ ਕੋਲੋਂ ਹਰ ਹਾਲਤ ਵਿੱਚ ਵਸੂਲਿਆ ਜਾਵੇਗਾ ਅਤੇ ਇਸ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇ ਦਿੱਤੀ ਹੈ।
ਇਥੇ ਪੰਜਾਬ ਪ੍ਰਦੇਸ਼ ਕਾਂਗਰਸ ਭਵਨ ’ਚ ਸ੍ਰੀ ਸਿੱਧੂ ਨੇ ਕਿਹਾ ਕਿ ਕੇਵਲ ਤਿੰਨ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਿੱਚ ਅਹਿਮ ਵਿਕਾਸ ਕਾਰਜ ਸਿੰਗਲ ਟੈਂਡਰ ’ਤੇ ਕਰਾਏ ਗਏ ਹਨ। ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਹੋਰ ਥਾਵਾਂ ’ਤੇ ਵੀ ਵੱਡੀਆਂ ਬੇਨਿਯਮੀਆਂ ਬੇਨਕਾਬ ਹੋਣਗੀਆਂ। ਇਸ ਲਈ ਉਹ ਹਰੇਕ ਛੋਟੇ ਤੋਂ ਛੋਟੇ ਸ਼ਹਿਰ ’ਚ ਅਲਾਟ ਕੀਤੇ ਗਏ ਵਿਕਾਸ ਪ੍ਰਾਜੈਕਟਾਂ ਨੂੰ ਚੈੱਕ ਕਰਨਗੇ ਤੇ ਹਰੇਕ ਬੇਨਿਯਮੀ ਨੂੰ ਉਭਾਰਨਗੇ। ਉਨ੍ਹਾਂ ਕਿਹਾ ਕਿ ਰਿਪੋਰਟ ਤਿਆਰ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਮੁੱਖ ਮੰਤਰੀ ਨੂੰ ਰਿਪੋਰਟ ਜਲਦੀ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਾਸਟਵੇਅ ਕੇਬਲ ਨੈੱਟਵਰਕ ਦਾ ਮਾਮਲਾ ਸੀਨੀਅਰ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਦਨ ਦੇ ਅੰਦਰ ਤੇ ਬਾਹਰ ਉਠਾਇਆ ਸੀ ਅਤੇ ਜਾਂਚ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਵਿਧਾਨ ਸਭਾ ਵਿੱਚ ਇਸ ਮਾਮਲੇ ਦਾ ਜੁਆਬ ਦਿੱਤਾ ਸੀ ਪਰ ਉਸ ਸਮੇਂ ਮੁੱਖ ਮੰਤਰੀ ਸਦਨ ’ਚ ਹਾਜ਼ਰ ਨਹੀਂ ਸਨ। ਇਸ ਲਈ ਇਹ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article