PUNJABMAILUSA.COM

ਪੰਜਾਬ ਨੂੰ ਉਦਯੋਗਿਕ ਖੇਤਰ ਦਾ ਮੋਹਰੀ ਬਣਾਉਣ ਲਈ ਨਿਵੇਸ਼ਕਾਂ ‘ਚ ਵਿਸ਼ਵਾਸ ਦੀ ਬਹਾਲੀ ਸਭ ਤੋਂ ਅਹਿਮ: ਨਵਜੋਤ ਸਿੰਘ ਸਿੱਧੂ

March 01
17:32 2018

‘ਪੰਜਾਬ ਦੇ ਵਿਕਾਸ ਲਈ ਐਸੋਚੈਮ ਨਾਲ ਹੋਵੇਗੀ ਸਾਂਝੇਦਾਰੀ’
ਸਰਵਿਸ ਤੇ ਉਤਪਾਦਨ ਖੇਤਰ ‘ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ਉਤੇ ਵੀ ਦਿੱਤਾ ਜ਼ੋਰ
ਕੈਬਨਿਟ ਮੰਤਰੀ ਸਿੱਧੂ ਨੇ ਮੁਹਾਲੀ ‘ਚ ਬਣਨ ਵਾਲੇ ਐਸੋਚਮ ਦੇ ਖੇਤਰੀ ਮੁੱਖ ਦਫਤਰ ਦਾ ਨੀਂਹ ਪੱਥਰ ਹੋਟਲ ਤਾਜ ‘ਚ ਰੱਖਿਆ
ਚੰਡੀਗੜ੍ਹ, 1 ਮਾਰਚ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਉਦਯਿਗਕ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵੱਲ ਪੂਰੀ ਤਨਦੇਹੀ ਨਾਲ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਨਿਵੇਸ਼ਕਾਂ ਵਿੱਚ ਵਿਸ਼ਵਾਸ ਦੀ ਬਹਾਲੀ ਕਰਨਾ ਸਭ ਤੋਂ ਅਹਿਮ ਹੈ ਜਿਸ ਸਬੰਧੀ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਹ ਗੱਲ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਐਸੋਚਮ (ਏ.ਐਸ.ਐਸ.ਓ.ਸੀ.ਐਚ.ਐਮ.) ਦੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ। ਐਸੋਚੈਮ ਵੱਲੋਂ ਮੁਹਾਲੀ ਵਿਖੇ ਖੇਤਰੀ ਮੁੱਖ ਦਫਤਰ ਬਣਾਇਆ ਜਾ ਰਿਹਾ ਜਿਸ ਦੇ ਨੀਂਹ ਪੱਥਰ ਰੱਖਣ ਦੀ ਰਸਮ ਅੱਜ ਇਥੇ ਹੋਟਲ ਤਾਜ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ. ਸਿੱਧੂ ਵੱਲੋਂ ਕੀਤੀ ਗਈ।
ਸੂਬੇ ਦੇ ਅਰਥਚਾਰੇ ਨੂੰ ਪੱਕੇ ਪੈਰੀਂ ਕਰਨ ਲਈ ਸ.ਸਿੱਧੂ ਨੇ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਤਰੱਕੀ ਦੀਆਂ ਲੀਹਾਂ ਉਤੇ ਲਿਜਾਣ ਲਈ ਐਸੋਚੈਮ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਸਮਾਗਮ ਵਿੱਚ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ ਉਤੇ ਆਏ ਹਨ ਅਤੇ ਇੱਥੇ ਆ ਕੇ ਉਨ੍ਹਾਂ ਨੂੰ ਬੇਹੱਦ ਖ਼ੁਸ਼ੀ ਮਹਿਸੂਸ ਹੋਈ ਹੈ ਕਿ ਦੇਸ਼ ਦੇ ਉਦਯੋਗਿਕ ਅਦਾਰਿਆਂ ਦੀ ਉਚ ਕੋਟੀ ਦੀ ਸੰਸਥਾ ਐਸੋਚਮ ਵੱਲੋਂ ਮੁਹਾਲੀ ਵਿਖੇ ਆਪਣਾ ਖੇਤਰੀ ਮੁੱਖ ਦਫਤਰ ਖੋਲ੍ਹਿਆ ਜਾ ਰਿਹਾ ਹੈ ਜਿਸ ਨਾਲ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਉਦਯੋਗਿਕ ਖੇਤਰ ਦੀਆਂ ਮੋਹਰਲੀਆਂ ਸਫ਼ਾਂ ਵਿੱਚ ਖੜ੍ਹਾ ਕਰਨ ਲਈ ਆਮਦਨ ਦੇ ਹੋਰ ਵਧੇਰੇ ਸਾਧਨ ਜਟਾਉਣ ਦੀ ਲੋੜ ਹੈ ਅਤੇ ਐਸੋਚੈਮ ਨਾਲ ਭਾਈਵਾਲੀ ਇਸ ਮਕਸਦ ਦੀ ਅਹਿਮ ਕੜੀ ਸਾਬਤ ਹੋ ਸਕਦੀ ਹੈ।
ਆਪਣੇ ਸੰਬੋਧਨ ਦੌਰਾਨ ਸਰਵਿਸ ਅਤੇ ਉਤਪਾਦਨ (ਮੈਨੂਫੈਕਚਰਿੰਗ) ਖੇਤਰਾਂ ਨੂੰ ਬੇਹੱਦ ਮਹੱਤਵਪੂਰਨ ਦੱਸਦਿਆਂ ਸ.ਸਿੱਧੂ ਨੇ ਕਿਹਾ ਕਿ ਦੁਨੀਆਂ ਦਾ ਕੋਈ ਵੀ ਵਿਕਸਿਤ ਅਰਥਚਾਰਾ ਇਨ੍ਹਾਂ ਦੋਵਾਂ ਖੇਤਰਾਂ ਨੂੰ ਅਣਗੌਲਿਆ ਨਹੀਂ ਕਰਦਾ। ਉਨ੍ਹਾਂ ਇਸ ਸਬੰਧ ਵਿੱਚ ਅਮਰੀਕਾ, ਜਰਮਨੀ, ਇੰਗਲੈਂਡ ਅਤੇ ਸਿੰਗਾਪੁਰ ਵਰਗੇ ਵਿਕਸਤ ਦੇਸ਼ਾਂ ਦੀ ਉਦਾਹਰਨ ਵੀ ਦਿੱਤੀ। ਉਨ੍ਹਾਂ ਅਗਾਂਹ ਕਿਹਾ ਕਿ ਗੁੜਗਾਓਂ ਜੋ ਕਿ ਉਦਯੋਗਿਕ ਪੱਖ ਤੋਂ ਕੁਝ ਦਹਾਕੇ ਪਹਿਲਾਂ ਇਕ ਅਣਜਾਣੀ ਥਾਂ ਸੀ, ਹੁਣ ਮੋਹਰੀ ਸਥਾਨਾਂ ਚ ਸ਼ਾਮਲ ਹੋ ਗਿਆ ਹੈ ਅਤੇ ਉਹ ਕੋਈ ਵਜ੍ਹਾਂ ਨਹੀਂ ਦੇਖਦੇ ਕਿ ਕਿਉਂ ਪੰਜਾਬ ਵੀ ਇਹ ਸ਼ਾਨਾਮੱਤਾ ਸਥਾਨ ਹਾਸਲ ਨਹੀਂ ਕਰ ਸਕਦਾ।
ਸ. ਸਿੱਧੂ ਨੇ ਹੋਰ ਵਿਕਾਸਮੁਖੀ ਗੱਲਾਂ ਕਰਦਿਆਂ ਕਿਹਾ ਕਿ ਪੰਜਾਬ ਸੈਰ ਸਪਾਟਾ, ਛੋਟੇ ਤੇ ਲਘੂ ਉਦਯੋਗਾਂ, ਲੈਂਡਬੈਂਕਸ ਨੂੰ ਕਾਇਮ ਕਰਨਾ, ਫੂਡ ਪ੍ਰਾਸੈਸਿੰਗ, ਐਰੋਸਪੇਸ, ਰੱਖਿਆ ਉਤਪਾਦਨ ਅਤੇ ਟੈਕਟੀਕਲ ਟੈਕਸਟਾਈਲ ਆਦਿ ਖੇਤਰਾਂ ਵਿੱਚ ਅਸੀਮ ਸੰਭਾਵਨਾਵਾਂ ਰੱਖਦਾ ਹੈ ਜਿਨ੍ਹਾਂ ਦਾ ਭਰਪੂਰ ਰਿਸਤੇਮਾਲ ਕਰਕੇ ਅਤੇ ਬਦਲਦੇ ਸਮੇਂ ਅਨੁਸਾਰ ਤਕਨੀਕੀ ਪੁਲਾਂਗਾਂ ਪੁੱਟ ਕੇ ਇਕ ਸਕਤੀਸ਼ਾਲੀ ਅਰਥਚਾਰਾ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿੱਥੇ ਕਪਾਹ ਦੀ ਪੈਦਾਵਾਰ ਹੁੰਦੀ ਹੈ, ਉਥੇ ਸਪਨਿੰਗ ਮਿੱਲਜ਼ ਅਤੇ ਜਿੱਥੇ ਆਲੂਆਂ ਅਤੇ ਹੋਰ ਸਬਜ਼ੀਆਂ ਤੇ ਫਲਾਂ ਦੀ ਪੈਦਾਵਾਰ ਹੁੰਦੀ ਹੈ, ਉਥੇ ਸਬੰਧਤ ਪ੍ਰਾਸੈਸਿੰਗ ਉਦਯੋਗ ਲਗਾਉਣ ਦੀ ਲੋੜ ਹੈ ਜਿਸ ਨਾਲ ਕਿਸਾਨੀ ਵੀ ਪੈਰਾਂ ਸਿਰ ਹੋਵੇਗੀ। ਸਿੰਗਲ ਵਿੰਡੋ ਪ੍ਰਣਾਲੀ ਵੱਲ ਧਿਆਨ ਕੇਂਦਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਇਸ ਪ੍ਰਣਾਲੀ ਨੂੰ ਹੋਰ ਸਮਰੱਥ ਬਣਾਉਣ ਦੀ ਵਕਾਲਤ ਕੀਤੀ ਤਾਂ ਜੋ ਮਜ਼ਬੂਤ ਉਦਯੋਗਿਕ ਢਾਂਚਾ ਸਥਾਪਤ ਕਰਨ ਵਿੱਚ ਮੱਦਦ ਮਿਲ ਸਕੇ। ਉਨ੍ਹਾਂ ਇਸ ਸਬੰਧ ਵਿੱਚ ਗੁਜਰਾਤ, ਆਂਧਰਾ ਪ੍ਰਦੇਸ਼, ਕਰਨਾਟਕਾ ਅਤੇ ਮੱਧ ਪ੍ਰਦੇਸ਼ ਵਰਗੇ ਸੂਬਿਆਂ ਦੀ ਮਿਸਾਲ ਵੀ ਦਿੱਤੀ।
ਇਸ ਤੋਂ ਪਹਿਲਾਂ ਸਵਾਗਤੀ ਭਾਸ਼ਣ ਦਿੰਦਿਆਂ ਐਸੋਚੈਮ ਦੇ ਪ੍ਰਧਾਨ ਸ੍ਰੀ ਸੰਦੀਪ ਜਜੋਡੀਆ ਨੇ ਕਿਹਾ ਕਿ ਪੰਜਾਬ ਉਦਮੀਆਂ ਦਾ ਗੜ੍ਹ ਹੈ ਅਤੇ ਸਮਾਂ ਇਹ ਮੰਗ ਕਰਦਾ ਹੈ ਕਿ ਹੁਨਰ ਵਿਕਾਸ ਰਾਹੀਂ ਸੂਬੇ ਦੀ ਅਸੀਮਤ ਸਮਰੱਥਾ ਦਾ ਸਹੀ ਇਸਤੇਮਾਲ ਹੋਵੇ। ਉਨ੍ਹਾਂ ਸੂਬੇ ਦੀਆਂ ਤਕਨੀਕੀ ਸਿੱਖਿਆ ਸੰਸਥਾਨ ਨਾਲ ਭਾਈਵਾਲੀ ਦੀ ਵੀ ਹਮਾਇਤ ਕੀਤੀ। ਅੰਤ ਵਿੱਚ ਐਸੋਚੈਮ ਦੇ ਸਕੱਤਰ ਜਨਰਲ ਸ੍ਰੀ ਡੀ ਐਸ ਰਾਵਤ ਨੇ ਸਭਨਾਂ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article