PUNJABMAILUSA.COM

ਪੰਜਾਬ ਨੂੰ ਨਾਰੀ ਸਸ਼ਕਤੀਕਰਨ ਲਈ ਪਾਏ ਸ਼ਾਨਦਾਰ ਯੋਗਦਾਨ ਸਦਕਾ ਰਾਸ਼ਟਰਪਤੀ ਵੱਲੋਂ ”ਨਾਰੀ ਸ਼ਕਤੀ ਪੁਰਸਕਾਰ”

ਪੰਜਾਬ ਨੂੰ ਨਾਰੀ ਸਸ਼ਕਤੀਕਰਨ ਲਈ ਪਾਏ ਸ਼ਾਨਦਾਰ ਯੋਗਦਾਨ ਸਦਕਾ ਰਾਸ਼ਟਰਪਤੀ ਵੱਲੋਂ ”ਨਾਰੀ ਸ਼ਕਤੀ ਪੁਰਸਕਾਰ”

ਪੰਜਾਬ ਨੂੰ ਨਾਰੀ ਸਸ਼ਕਤੀਕਰਨ ਲਈ ਪਾਏ ਸ਼ਾਨਦਾਰ ਯੋਗਦਾਨ ਸਦਕਾ ਰਾਸ਼ਟਰਪਤੀ ਵੱਲੋਂ ”ਨਾਰੀ ਸ਼ਕਤੀ ਪੁਰਸਕਾਰ”
March 08
17:32 2018

– ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਪ੍ਰਾਪਤ ਕੀਤਾ ਪੁਰਸਕਾਰ
– ਜਨਮ ਦਰ ਅਤੇ ਲਿੰਗ ਅਨੁਪਾਤ ਦਰ ਵਿੱਚ ਦਰਜ ਕੀਤੇ ਜ਼ਿਕਰਯੋਗ ਸੁਧਾਰ ਲਈ ਵੀ ਹੋਈ ਪੰਜਾਬ ਦੀ ਸ਼ਲਾਘਾ

ਚੰਡੀਗੜ੍ਹ, 8 ਮਾਰਚ (ਪੰਜਾਬ ਮੇਲ)- ਕੌਮਾਂਤਰੀ ਮਹਿਲਾ ਦਿਵਸ ਵਾਲੇ ਦਿਨ ਪੰਜਾਬ ਦੀਆਂ ਔਰਤਾਂ ਨੂੰ ਉਸ ਸਮੇਂ ਹੋਰ ਜ਼ਿਆਦਾ ਮਾਣ ਮਹਿਸੂਸ ਕਰਨ ਦਾ ਮੌਕਾ ਮਿਲਿਆ ਜਦੋਂ ਭਾਰਤ ਦੇ ਰਾਸ਼ਟਰਪਤੀ ਨੇ ਮਹਿਲਾ ਸਸ਼ਕਤੀਕਰਨ ਵਿਚ ਪਾਏ ਅਹਿਮ ਤੇ ਸ਼ਾਨਦਾਰ ਯੋਗਦਾਨ ਲਈ ਪੰਜਾਬ ਨੂੰ ”ਨਾਰੀ ਸ਼ਕਤੀ ਪੁਰਸਕਾਰ” ਨਾਲ ਸਨਮਾਨਿਤ ਕੀਤਾ। ਨਵੀਂ ਦਿੱਲੀ ਵਿਖੇ ਸਥਿਤ ਰਾਸ਼ਟਰਪਤੀ ਭਵਨ ਵਿਚ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਇਹ ਐਵਾਰਡ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਸ੍ਰੀ ਕੇ ਬੀ ਐਸ ਸਿੱਧੂ ਅਤੇ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ ਵੀ ਹਾਜ਼ਰ ਸਨ।
ਜ਼ਿਆਦਾ ਜਾਣਕਾਰੀ ਦਿੰਦਿਆਂ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ “ਬੇਟੀ ਬਚਾਓ ਬੇਟੀ ਪੜਾਓ” ਸਕੀਮ ਵਿੱਚ ਸੁਚੱਜੀ ਕਾਰਗੁਜ਼ਾਰੀ ਅਤੇ ਲਿੰਗ ਅਨੁਪਾਤ ਵਿੱਚ ਜ਼ਿਕਰਯੋਗ ਸੁਧਾਰ ਦਰਜ ਕਰਨ ਸਦਕਾ ਪੰਜਾਬ ਨੂੰ “ਨਾਰੀ ਸ਼ਕਤੀ ਪੁਰਸਕਾਰ” ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਨਮ ਸਮੇਂ ਲਿੰਗ ਦਰ ਦੇ ਸੁਧਾਰ ਲਈ ਸੂਬੇ ਨੇ ਅਣਥੱਕ ਕੋਸ਼ਿਸ਼ਾਂ ਕੀਤੀਆਂ ਹਨ ਅਤੇ ਬਹੁਤ ਥੋੜ੍ਹੇ ਸਮੇਂ ਦੌਰਾਨ ਲਿੰਗ ਅਨੁਪਾਤ ਵਿਚ ਆਏ ਸ਼ਲਾਘਾਯੋਗ ਸੁਧਾਰ ਲਈ ਸਮੁੱਚੇ ਦੇਸ਼ ਦੇ 10 ਜ਼ਿਲ੍ਹਿਆਂ ਵਿੱਚ ਤਰਨਤਾਰਨ ਦਾ ਨਾਂ ਆਉਣਾ ਸੂਬੇ ਲਈ ਮਾਣਮੱਤੀ ਗੱਲ ਹੈ।
ਉਨ੍ਹਾਂ ਦੱਸਿਆ ਕਿ ਜਨਮ ਸਮੇਂ ਲਿੰਗ ਦਰ ਦੇ ਸੁਧਾਰ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਿਹਤ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸੂਬੇ ਦੇ 20 ਜ਼੍ਹਿਲਿਆਂ ਵਿੱਚ ਜ਼ਮੀਨੀ ਪੱਧਰ ‘ਤੇ ਯਤਨ ਤੇਜ਼ ਕੀਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜਨਮ ਸਮੇਂ ਲਿੰਗ ਦਰ ਵਿੱਚ ਸੁਧਾਰਾਂ ਦਾ ਰੁਝਾਨ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਦੇਖਿਆ ਜਾ ਰਿਹਾ ਹੈ।
ਸਮਾਜਿਕ ਸੁਰੱਖਿਆ ਮੰਤਰੀ ਨੇ “ਨਾਰੀ ਸ਼ਕਤੀ ਪੁਰਸਕਾਰ” ਸੂਬੇ ਦੀਆਂ ਉਨ੍ਹਾਂ ਔਰਤਾਂ ਨੂੰ ਸਮਰਪਿਤ ਕੀਤਾ ਹੈ ਜਿਨ੍ਹਾਂ ਨੇ ਜੀਵਨ ਦੀਆਂ ਉੱਚ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਿਆ ਅਤੇ ਆਪਣੀ ਸਖਤ ਮਿਹਨਤ ਨਾਲ ਪੰਜਾਬ ਨੂੰ ਇੱਕ ਖੁਸ਼ਨੁਮਾ ਮਾਹੌਲ ਵਾਲਾ ਰਹਿਣਯੋਗ ਸੂਬਾ ਬਣਾਇਆ ਹੈ। ਇਸ ਮੌਕੇ ਸ੍ਰੀਮਤੀ ਸੁਲਤਾਨਾ ਨੇ ਯੋਗ ਤੇ ਦੂਰਅੰਦੇਸ਼ ਅਗਵਾਈ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article