PUNJABMAILUSA.COM

ਪੰਜਾਬ ਨੂੰ ਵਿਸ਼ਵ ਪੱਧਰੀ ਸਥਾਨ ਵਜੋਂ ਵਿਕਸਤ ਕਰਨ ਲਈ ਮੰਤਰੀ ਮੰਡਲ ਵੱਲੋਂ ਨਵੀਂ ਸੈਰ-ਸਪਾਟਾ ਨੀਤੀ ‘ਤੇ ਮੋਹਰ

ਪੰਜਾਬ ਨੂੰ ਵਿਸ਼ਵ ਪੱਧਰੀ ਸਥਾਨ ਵਜੋਂ ਵਿਕਸਤ ਕਰਨ ਲਈ ਮੰਤਰੀ ਮੰਡਲ ਵੱਲੋਂ ਨਵੀਂ ਸੈਰ-ਸਪਾਟਾ ਨੀਤੀ ‘ਤੇ ਮੋਹਰ

ਪੰਜਾਬ ਨੂੰ ਵਿਸ਼ਵ ਪੱਧਰੀ ਸਥਾਨ ਵਜੋਂ ਵਿਕਸਤ ਕਰਨ ਲਈ ਮੰਤਰੀ ਮੰਡਲ ਵੱਲੋਂ ਨਵੀਂ ਸੈਰ-ਸਪਾਟਾ ਨੀਤੀ ‘ਤੇ ਮੋਹਰ
February 15
17:30 2018

ਪੰਜ ਸਾਲਾਂ ਵਿੱਚ ਸੈਲਾਨੀਆਂ ਦੀ ਆਮਦ ਦੁੱਗਣੀ ਕਰਨ ਦਾ ਟੀਚਾ ਮਿੱਥਿਆ
ਚੰਡੀਗੜ੍ਹ, 15 ਫਰਵਰੀ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਨੇ ਅੱਜ ‘ਪੰਜਾਬ ਰਾਜ ਸੈਰ-ਸਪਾਟਾ ਨੀਤੀ-2018’ ਦੇ ਖਰੜੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦਾ ਮਕਸਦ ਅਗਲੇ ਪੰਜ ਸਾਲਾਂ ਵਿੱਚ ਸੂਬੇ ਨੂੰ ਸੈਰ-ਸਪਾਟੇ ਵਜੋਂ ਵਿਸ਼ਵ ਪੱਧਰ ਦੇ ਸਥਾਨ ਵਜੋਂ ਵਿਕਸਤ ਕਰਨ ਦੇ ਨਾਲ-ਨਾਲ ਸੈਲਾਨੀਆਂ ਦੀ ਸਾਲਾਨਾ ਆਮਦ ਦੁੱਗਣੀ ਕਰਨਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਸ ਖਰੜੇ ‘ਤੇ ਮੋਹਰ ਲਾਈ ਗਈ। ਨਵੀਂ ਨੀਤੀ ਸੋਸ਼ਲ ਮੀਡੀਆ ਸਮੇਤ ਸੂਚਨਾ ਦਾ ਪਾਸਾਰ ਅਤੇ ਬਿਜਲਈ ਉਪਕਰਨਾਂ ਦੀ ਯੋਗ ਵਰਤੋਂ ਰਾਹੀਂ ਜ਼ਿੰਮੇਵਾਰ ਅਤੇ ਟਿਕਾਊ ਵਿਕਾਸ ਰਾਹੀਂ ਉਚ ਪੱਧਰ ਸੈਰ-ਸਪਾਟੇ ਨੂੰ ਆਕਰਸ਼ਿਤ ਕਰਨ ਵੱਲ ਸਹਾਈ ਹੋਵੇਗੀ। ਇਹ ਨੀਤੀ ਸਾਲ 2003 ਵਿੱਚ ਬਣੀ ਮੌਜੂਦਾ ਸੈਰ-ਸਪਾਟਾ ਨੀਤੀ ਦੀ ਥਾਂ ਲਵੇਗੀ।
ਇਸ ਨਵੀਂ ਨੀਤੀ ਦਾ ਉਦੇਸ਼ ਸੈਰ-ਸਪਾਟਾ ਉਦਯੋਗ ਨੂੰ ਹੁਲਾਰਾ ਦੇਣਾ ਹੈ ਅਤੇ ਸੂਬੇ ਵਿੱਚ ਘਰੇਲੂ ਅਤੇ ਵਿਦੇਸ਼ੀ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣਾ ਹੈ। ਇਹ ਪਾਲਿਸੀ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਹੈ ਜਿਸ ਵਿੱਚ ਮਨੁੱਖੀ ਵਿਕਾਸ, ਮਾਰਕੀਟਿੰਗ ਤੇ ਪ੍ਰੋਮੋਸ਼ਨ, ਪੇਂਡੂ ਸੈਰ-ਸਪਾਟਾ ਅਤੇ ਬੁਨਿਆਦੀ ਢਾਂਚਾ ਵਿਕਾਸ, ਵਿਰਾਸਟੀ ਟੂਰਿਜ਼ਮ, ਮੈਡੀਕਲ ਟੂਰਿਜ਼ਮ ਅਤੇ ਫਿਲਮ ਟੂਰਿਜ਼ਮ ਦਾ ਵਿਕਾਸ ਸ਼ਾਮਲ ਹਨ।
ਇਸ ਨੀਤੀ ਤਹਿਤ ਸੂਬਾ ਸਰਕਾਰ ਵੱਲੋਂ ਨਵੇਂ ਬੁਨਿਆਦੀ ਢਾਂਚੇ ਦੀ ਸਿਰਜਣਾ ਅਤੇ ਮੌਜੂਦਾ ਢਾਂਚੇ ਨੂੰ ਸੁਧਾਰ ਕੇ ਅਗਲੇ ਪੰਜ ਸਾਲਾਂ ਵਿੱਚ ਸੈਲਾਨੀਆਂ ਦੀ ਸਾਲਾਨਾ ਗਿਣਤੀ ਢਾਈ ਕਰੋੜ ਤੋਂ ਦੁੱਗਣੀ ਕਰਕੇ ਪੰਜ ਕਰੋੜ ਕਰਨ ਲਈ ਅਣਥੱਕ ਯਤਨ ਕੀਤੇ ਜਾਣਗੇ। ਇਸ ਨੀਤੀ ਤਹਿਤ ਸੈਰ ਸਪਾਟਾ ਖੇਤਰ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਹੁਨਰ ਵਿਕਾਸ ਪ੍ਰੋਗਰਾਮ ਅਧੀਨ ਸਿਖਲਾਈ ਅਤੇ ਸਮਰਥਾ ਨਿਰਮਾਣ ਦੀਆਂ ਗਤੀਵਿਧੀਆਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਨਾਲ ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਹਾਸਲ ਹੋਣਗੇ ਅਤੇ ਸੈਰ ਸਪਾਟਾ ਉਦਯੋਗ ਪੰਜਾਬ ਵਿੱਚ ਸੈਰ ਸਪਾਟੇ ਲਈ ਆਉਂਦੇ ਸੈਲਾਨੀਆਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਦੇ ਯੋਗ ਹੋਵੇਗਾ।
ਸੈਰ ਸਪਾਟਾ ਨੀਤੀ ਅਨੁਸਾਰ ਨਿਵੇਸ਼ਕਾਂ ਨੂੰੰ ਸੈਰ ਸਪਾਟੇ ਦੇ ਖੇਤਰ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਇੱਕ ਨਿਵੇਸ਼ ਮਹਿਕਮਾ ਬਣਾਇਆ ਜਾਵੇਗਾ, ਜਿਸ ਰਾਹੀ ਸੂਬੇ ਦੇ ਸੈਰ ਸਪਾਟੇ ਵਿੱਚ ਨਿਵੇਸ਼ਕੀ ਪ੍ਰੋਜੈਕਟਾਂ ਨੂੰ ਹੁਲਾਰਾ ਦਿੱਤਾ ਜਾਵੇਗਾ। ਇਸ ਵਿੱਚ ਰਿਹਾਇਸ਼ੀ, ਆਵਾਜਾਈ, ਟੂਰ, ਕਾਨਫਰੰਸਾਂ ਅਤੇ ਕਨਵੈਨਸ਼ਨਾਂ ਅਤੇ ਸਬੰਧਤ ਖੇਤਰਾਂ ਦੇ ਸੰਗਠਿਤ ਪ੍ਰੋਜੈਕਟ ਸ਼ਾਮਲ ਹੋਣਗੇ। ਸੂਬਾ ਸਰਕਾਰ ਵੱਲੋਂ ਸੈਰ ਸਪਾਟਾ ਦੇ ਉਦਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਨਿਵੇਸ਼ਕਾਂ ਨੂੰ ਸਨਅਤੀ ਤੇ ਵਪਾਰ ਨੀਤੀ-2017 ਤਹਿਤ ਰਿਆਇਤਾਂ ਦਿੱਤੀਆਂ ਜਾਣਗੀਆਂ।
ਵੱਖ-ਵੱਖ ਵਿਸ਼ਿਆਂ ਅਤੇ ਪੱਖਾਂ ਨੂੰ ਮੂਰਤੀਮਾਨ ਕਰਦੇ ਸਰਕਟਾਂ ਰਾਹੀਂ ਸਰਕਟ ਸੈਰ-ਸਪਾਟੇ ਦੇ ਸੰਕਲਪ ਨੂੰ ਉਤਸ਼ਾਹਤ ਕੀਤਾ ਜਾਵੇਗਾ ਜਿਸ ਨਾਲ ਮਾਰਕੀਟ ਦਾ ਉਹ ਵਿਸ਼ੇਸ਼ ਹਿੱਸਾ ਆਕਰਸ਼ਿਤ ਹੋਵੇਗਾ ਜੋ ਵਿਸ਼ੇਸ਼ ਸਥਾਨ ਜਾਂ ਪ੍ਰਸੰਗ ਲਈ ਦਿਲਚਸਪੀ ਰੱਖਦਾ ਹੋਵੇ। ਕੁਝ ਸਰਕਟ ਜਿਨ੍ਹਾਂ ਨੂੰ ਉਤਸ਼ਾਹਤ ਕੀਤਾ ਜਾ ਸਕਦਾ ਹੈ, ਉਨ੍ਹਾਂ ਵਿੱਚ ਮੁਗਲ ਸਰਕਟ, ਮਹਾਰਾਜਾ ਸਰਕਟ, ਅੰਮ੍ਰਿਤਸਰ ਸਰਕਟ; ਪਟਿਆਲਾ ਟ੍ਰੇਲ, ਲੁਧਿਆਣਾ ਸਰਕਟ, ਚੰਡੀਗੜ੍ਹ ਸਰਕਟ, ਨੇਚਰ ਸਰਕਟ, ਫਿਰੋਜ਼ਪੁਰ ਸਰਕਟ (ਜਿਸ ਵਿਚ ਭਾਰਤ-ਪਾਕਿਸਤਾਨ ਸਰਹੱਦੀ ਟ੍ਰੇਲ ਸ਼ਾਮਲ ਹੈ), ਪੰਜਾਬ ਰੀਟ੍ਰੀਟ, ਫੈਸ਼ਨਪ੍ਰਸਤ ਪੰਜਾਬ, ਪੰਜਾਬ ਇਨ ਸਟਾਈਲ, ਤਿਉਹਾਰ ਅਤੇ ਖੇਤੀ ਟੂਰ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਸਾਲ 2016 ਦੌਰਾਨ ਕੁੱਲ 6.60 ਲੱਖ ਵਿਦੇਸ਼ੀ ਸੈਲਾਨੀਆਂ ਦੀ ਆਮਦ ਰਿਕਾਰਡ ਕੀਤੀ ਗਈ ਜਦਕਿ ਸਾਲ 2015 ਵਿੱਚ 2.43 ਲੱਖ ਸੈਲਾਨੀ ਆਏ ਸਨ। ਇਸ ਤੋਂ ਇਲਾਵਾ ਸਾਲ 2016 ਵਿੱਚ 3.87 ਕਰੋੜ ਘਰੇਲੂ ਸੈਲਾਨੀਆਂ ਦੀ ਆਮਦ ਰਿਕਾਰਡ ਕੀਤੀ ਗਈ ਜਦਕਿ ਸਾਲ 2015 ਵਿੱਚ ਇਹ ਗਿਣਤੀ 2.58 ਕਰੋੜ ਸੀ ਜਿਸ ਨਾਲ ਪੰਜਾਬ ਨੂੰ ਘਰੇਲੂ ਸੈਲਾਨੀਆਂ ਦੀ ਆਮਦ ਲਈ 13ਵਾਂ ਰੈਂਕ ਜਦਕਿ ਵਿਦੇਸ਼ੀ ਸੈਲਾਨੀਆਂ ਦੀ ਆਮਦ ਲਈ 10ਵਾਂ ਰੈਂਕ ਹਾਸਲ ਕਰਨ ਵਿੱਚ ਸਹਾਇਤਾ ਮਿਲੀ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article