PUNJABMAILUSA.COM

ਪੰਜਾਬ ਨੇ ਡਿਜੀਟਲ ਖੇਤਰ ‘ਚ ਇਕ ਹੋਰ ਮੀਲ ਪੱਥਰ ਗੱਡਿਆ

ਪੰਜਾਬ ਨੇ ਡਿਜੀਟਲ ਖੇਤਰ ‘ਚ ਇਕ ਹੋਰ ਮੀਲ ਪੱਥਰ ਗੱਡਿਆ

ਪੰਜਾਬ ਨੇ ਡਿਜੀਟਲ ਖੇਤਰ ‘ਚ ਇਕ ਹੋਰ ਮੀਲ ਪੱਥਰ ਗੱਡਿਆ
July 11
18:43 2018

ਸਰਕਾਰੀਆ ਵੱਲੋਂ ‘ਮਾਲ ਅਦਾਲਤ ਪ੍ਰਬੰਧਨ ਸਿਸਟਮ’ ਦੇ ਪਾਇਲਟ ਪ੍ਰੋਜੈਕਟ ਦਾ ਆਗਾਜ਼
– ਜ਼ਮੀਨ-ਜਾਇਦਾਦ ਦੇ ਵਿਵਾਦਾਂ ਸਬੰਧੀ ਮਾਮਲੇ ਹੋਣਗੇ ਆਨਲਾਈਨ
– ਲੋਕਾਂ ਨੂੰ ਆਪਣੇ ਕੇਸਾਂ ਬਾਰੇ ਆਸਾਨੀ ਨਾਲ ਮਿਲੇਗੀ ਜਾਣਕਾਰੀ- ਵਿੰਨੀ ਮਹਾਜਨ
ਚੰਡੀਗੜ੍ਹ, 11 ਜੁਲਾਈ (ਪੰਜਾਬ ਮੇਲ)-
ਆਨ ਲਾਈਨ ਰਜਿਸਟਰੀਆਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਨ ਤੋਂ ਮਹਿਜ਼ ਦੋ ਹਫਤਿਆਂ ਬਾਅਦ ਪੰਜਾਬ ਦੇ ਮਾਲ ਵਿਭਾਗ ਨੇ ਸੂਬੇ ਨੂੰ ਡਿਜੀਟਲ ਬਣਾਉਣ ਵੱਲ ਇਕ ਹੋਰ ਪੁਲਾਂਘ ਪੁੱਟੀ ਹੈ। ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਇੱਥੇ ਵੀਡੀਓ ਕਾਨਫਰੰਸਿੰਗ ਰਾਹੀਂ ਅਮਲੋਹ (ਫਤਹਿਗੜ੍ਹ ਸਾਹਿਬ) ਦੀਆਂ ਮਾਲ ਅਦਾਲਤਾਂ ਵਿਚ ‘ਮਾਲ ਅਦਾਲਤ ਪ੍ਰਬੰਧਨ ਸਿਸਟਮ’ ਦਾ ਆਗਾਜ਼ ਕੀਤਾ। ਇਹ ਸਿਸਟਮ ਸੂਬੇ ਦੇ ਜ਼ਮੀਨੀ ਰਿਕਾਰਡ ਨਾਲ ਜੁੜਿਆ ਹੋਇਆ ਹੈ। ਕੋਈ ਵੀ ਕੇਸ ਦਾਇਰ ਹੋਣ ਦੇ ਨਾਲ ਹੀ ਸਬੰਧਤ ਜ਼ਮੀਨ ਦੀ ਜਮ੍ਹਾਂਬੰਦੀ ਦੇ ‘ਟਿੱਪਣੀ’ ਵਾਲੇ ਕਾਲਮ ਵਿਚ ਸਬੰਧਤ ਕੇਸ ਦਾ ਵੇਰਵਾ ਦਰਜ ਹੋ ਜਾਵੇਗਾ।
ਇਸ ਮੌਕੇ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦਿਨ-ਬ-ਦਿਨ ਡਿਜੀਟਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਜ਼ਮੀਨ ਦੀ ਆਨ ਲਾਈਨ ਰਜਿਸਟ੍ਰੇਸ਼ਨ ਤੋਂ ਇਲਾਵਾ ਮਾਲ ਵਿਭਾਗ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਦੋ ਪਿੰਡਾਂ ਮੁੰਡੀ ਖਰੜ ਅਤੇ ਹਰਲਾਲਪੁਰ ਵਿਚ ਹੱਦਬੰਦੀ ਦੀ ਨਿਸ਼ਾਨਦੇਹੀ ਵਾਸਤੇ ‘ਡਿਜੀਟਲ ਮੈਪਿੰਗ’ ਦਾ ਪਾਇਲਟ ਪ੍ਰੋਜੈਕਟ ਵੀ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ ਦੀ ਨਿਸ਼ਾਨਦੇਹੀ ਵਿਚ ਸੌਖ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜ਼ਮੀਨ ਦੀ ਆਨ ਲਾਈਨ ਰਜਿਸਟਰੀ ਵਾਸਤੇ ਸਮਾਂ ਲੈਣ ਲਈ ‘ਤਤਕਾਲ’ ਸਿਸਟਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ।
ਵਧੀਕ ਮੁੱਖ ਸਕੱਤਰ ਮਾਲ-ਕਮ-ਵਿੱਤੀ ਕਮਿਸ਼ਨਰ ਸ੍ਰੀਮਤੀ ਵਿੰਨੀ ਮਹਾਜਨ ਨੇ ਕਿਹਾ ਕਿ ਲੋਕ ਪੱਖੀ ‘ਮਾਲ ਅਦਾਲਤ ਪ੍ਰਬੰਧਨ ਸਿਸਟਮ’ ਸੂਬਾ ਵਾਸੀਆਂ ਨੂੰ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਾਉਣ ਵਿਚ ਮਦਦਗਾਰ ਹੋਵੇਗਾ। ਇਸ ਨਾਲ ਜਿੱਥੇ ਜ਼ਮੀਨ-ਜਾਇਦਾਦ ਦੇ ਵਿਵਾਦਾਂ ਸਬੰਧੀ ਮਾਮਲੇ ਆਨਲਾਈਨ ਹੋਣਗੇ ਉੱਥੇ ਹੀ ਲੋਕਾਂ ਨੂੰ ਆਪਣੇ ਕੇਸਾਂ ਬਾਰੇ ਆਸਾਨੀ ਨਾਲ ਜਾਣਕਾਰੀ ਮਿਲੇਗੀ।
ਉਨ੍ਹਾਂ ਨੇ ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਇਸ ਸਿਸਟਮ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਪਹਿਲੇ ਦਿਨ ਹੀ ਉਨ੍ਹਾਂ ਵੱਲੋਂ 7 ਨਵੇਂ ਕੇਸਾਂ ਦੇ ਵੇਰਵੇ ਅੱਪਲੋਡ ਕੀਤੇ ਜਾ ਰਹੇ ਹਨ। ਵਧੀਕ ਮੁੱਖ ਸਕੱਤਰ ਮਾਲ ਨੇ ਕਿਹਾ ਕਿ ਜੇਕਰ ਇਸ ਪ੍ਰੋਜੈਕਟ ਦੀ ਅਜ਼ਮਾਇਸ਼ ਸਫਲ ਰਹੀ ਤਾਂ ਇਸ ਨੂੰ ਪੂਰੇ ਸੂਬੇ ਵਿਚ ਲਾਗੂ ਕੀਤਾ ਜਾਵੇਗਾ।
ਇਸ ਸਿਸਟਮ ਬਾਰੇ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਕੋਈ ਕੇਸ ਦਾਇਰ ਹੋਣ ਦੇ ਨਾਲ ਹੀ ਜਾਇਦਾਦ ਸਬੰਧੀ ਸਭ ਜਾਣਕਾਰੀਆਂ ਦੇ ਨਾਲ-ਨਾਲ ਪਟੀਸ਼ਨਰ ਅਤੇ ਜਵਾਬਦੇਹ ਧਿਰ ਬਾਰੇ ਵੀ ਸਾਰੀ ਜਾਣਕਾਰੀ ਆਨਲਾਈਨ ਦਰਜ ਹੋ ਜਾਵੇਗੀ। ਇਸ ਦੇ ਨਾਲ ਹੀ ਵੱਖ-ਵੱਖ ਅਦਾਲਤਾਂ ਵਿਚ ਤਾਰੀਖ ਅਨੁਸਾਰ ਕੇਸਾਂ ਦੀ ਗਿਣਤੀ, ਅੰਤਰਿਮ ਰਾਹਤ, ਅੰਤਿਮ ਫੈਸਲਾ ਅਤੇ ਹੋਰ ਜਾਣਕਾਰੀ ਮਿਲੇਗੀ।
ਸੰਮਨ ਨੋਟਿਸ ਤਿਆਰ ਕਰਨ ਤੋਂ ਇਲਾਵਾ, ਇਹ ਸਿਸਟਮ ਸਾਰੀਆਂ ਸਬੰਧਤ ਧਿਰਾਂ ਨੂੰ ਕੇਸ ਬਾਰੇ ਐਸਐਮਐਸ ਵੀ ਭੇਜੇਗਾ ਅਤੇ ਉਹ ਆਪਣੇ ਕੇਸ ਬਾਰੇ ਕਿਸੇ ਵੀ ਸਮੇਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਸਿਸਟਮ ਨਾਲ ਮਾਲ ਅਦਾਲਤਾਂ ਦੇ ਬਕਾਇਆ ਕੇਸਾਂ ਬਾਰੇ ਵੀ ਜਾਣਕਾਰੀ ਮਿਲੇਗੀ।
ਇਸ ਮੌਕੇ ਹਾਜ਼ਰ ਪ੍ਰਮੁੱਖ ਸਖਸ਼ੀਅਤਾਂ ਵਿਚ ਮਾਲ ਵਿਭਾਗ ਦੇ ਸਕੱਤਰ ਦੀਪਇੰਦਰ ਸਿੰਘ, ਪੰਜਾਬ ਮਾਲ ਕਮਿਸ਼ਨ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਐਸ.ਐਸ. ਸਾਰੋਂ, ਕਮਿਸ਼ਨ ਦੇ ਮੈਂਬਰ ਐਨ.ਐਸ. ਕੰਗ, ਐਸ.ਐਸ. ਗਿੱਲ, ਜੀ.ਐਸ. ਮਾਂਗਟ ਅਤੇ ਜਸਵੰਤ ਸਿੰਘ, ਪੰਜਾਬ ਲੈਂਡ ਰਿਕਾਰਡਜ਼ ਸੁਸਾਇਟੀ ਦੇ ਸਲਾਹਕਾਰ ਐਨ.ਐਸ. ਸੰਘਾ, ਇਸ ਪ੍ਰੋਜੈਕਟ ਦੇ ਮੈਨੇਜਰ ਸੁਨੀਤਾ ਠਾਕੁਰ ਅਤੇ ਐਨਆਈਸੀ ਪੰਜਾਬ ਟੀਮ ਦੇ ਮੈਂਬਰ ਸ਼ਾਮਲ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article