PUNJABMAILUSA.COM

ਪੰਜਾਬ ਨੈਸ਼ਨਲ ਬੈਂਕ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਨੂੰ ਕਬਜ਼ੇ ‘ਚ ਲੈ ਕੇ ਸੰਕੇਤਿਕ ਤੌਰ ‘ਤੇ ਕੀਤਾ ਸੀਲ

ਪੰਜਾਬ ਨੈਸ਼ਨਲ ਬੈਂਕ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਨੂੰ ਕਬਜ਼ੇ ‘ਚ ਲੈ ਕੇ ਸੰਕੇਤਿਕ ਤੌਰ ‘ਤੇ ਕੀਤਾ ਸੀਲ

ਪੰਜਾਬ ਨੈਸ਼ਨਲ ਬੈਂਕ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਨੂੰ ਕਬਜ਼ੇ ‘ਚ ਲੈ ਕੇ ਸੰਕੇਤਿਕ ਤੌਰ ‘ਤੇ ਕੀਤਾ ਸੀਲ
August 28
17:25 2018

ਜਲੰਧਰ, 28 ਅਗਸਤ (ਪੰਜਾਬ ਮੇਲ)- ਪੰਜਾਬ ਨੈਸ਼ਨਲ ਬੈਂਕ ਨੇ ਇੰਪਰੂਵਮੈਂਟ ਟਰੱਸਟ ਦੀ ਸੰਪਤੀ ਨੂੰ 112 ਕਰੋੜ ਰੁਪਏ ਦਾ ਕਰਜ਼ਾ ਨਾ ਦੇਣ ‘ਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਨੂੰ ਅੱਜ ਆਪਣੇ ਕਬਜ਼ੇ ‘ਚ ਲੈ ਕੇ ਸੰਕੇਤਿਕ ਤੌਰ ‘ਤੇ ਸੀਲ ਕਰ ਦਿੱਤਾ। ਸਟੇਡੀਅਮ ਟਰੱਸਟ ਦੀ ਸੰਪਤੀ ਹੈ। ਟਰੱਸਟ ਨੇ ਸਾਲ 2011 ‘ਚ ਆਪਣੀ 94.97 ਏਕੜ ਸਕੀਮ ਲਈ ਪੰਜਾਬ ਨੈਸ਼ਨਲ ਬੈਂਕ ਤੋਂ 175 ਕਰੋੜ ਰੁਪਏ ਦਾ ਕਰਜ਼ ਲਿਆ ਸੀ, ਜਿਸ ‘ਚ 112 ਕਰੋੜ ਅਜੇ ਬਾਕੀ ਹਨ। ਇਸੇ ਕਰਜ਼ ਨੂੰ ਚੁਕਾਉਣ ਕਰਕੇ ਮੰਗਲਵਾਰ ਨੂੰ ਸਟੇਡੀਅਮ ਸੀਲ ਕਰ ਦਿੱਤਾ ਗਿਆ।
ਬੈਂਕ ਪ੍ਰਬੰਧਕ ਕੇ. ਸੀ. ਗਾਗਰਾਣੀ ਨੇ ਮੰਗਲਵਾਰ ਨੂੰ ਦੱਸਿਆ ਕਿ ਟਰੱਸਟ ਦੀ 94.97 ਏਕੜ ਦੀ ਸਕੀਮ ਫਲਾਪ ਹੋਣ ਕਾਰਨ ਇਹ ਬੈਂਕ ਦਾ ਕਰਜ਼ ਚੁਕਾ ਨਹੀਂ ਪਾ ਰਹੇ ਹਨ। ਕਰਜ਼ ਦੇ ਬਦਲੇ ਟਰੱਸਟ ਨੇ ਆਪਣੀਆਂ ਕੁਝ ਸੰਪਤੀਆਂ ਬੈਂਕ ਦੇ ਕੋਲ ਗਿਰਵੀ ਰੱਖੀਆਂ ਸਨ ਅਤੇ ਕਰਜ਼ ਨਾ ਚੁਕਾਉਣ ਦੀ ਸੂਰਤ ‘ਚ ਟਰੱਸਟ ਦਾ ਅਕਾਊਂਟ 31 ਮਾਰਚ 2018 ਨੂੰ ਨਾਨ ਪਰਫਾਰਮਿੰਗ ਐਸੇਟ ਹੋ ਗਿਆ ਹੈ। ਇਸ ਸਥਿਤੀ ‘ਚੋਂ ਬਾਹਰ ਨਿਕਲਣ ਲਈ ਟਰੱਸਟ ਵੱਲੋਂ ਬੈਂਕ ਨੂੰ 26 ਕਰੋੜ ਦੀ ਰਾਸ਼ੀ ਅਦਾ ਕਰਨੀ ਹੋਵੇਗੀ।
ਉਨ੍ਹਾਂ ਨੇ ਦੱਸਿਆ ਕਿ ਬੈਂਕ ਵੱਲੋਂ ਇੰਮਪਰੂਵਮੈਂਟ ਟਰੱਸਟ ਨੂੰ ਜੁਲਾਈ 2018 ਨੂੰ ਨੋਟਿਸ ਜਾਰੀ ਕੀਤਾ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਬੈਂਕ ਦੇ ਪੈਸੇ ਵਾਪਸ ਨਾ ਕਰਨ ਦੀ ਸੂਰਤ ‘ਚ ਗੁਰੂ ਗੋਬਿੰਦ ਸਿੰਘ ਸਟੇਡੀਅਮ ਜੋ ਕਿ ਟਰੱਸਟ ਦੀ ਸੰਪਤੀ ਹੈ ਅਤੇ ਬੈਂਕ ਦੇ ਕੋਲ ਗਿਰਵੀ ਪਈ ਹੈ, ਨੂੰ ਸੀਲ ਕਰ ਦਿੱਤਾ ਜਾਵੇਗਾ। ਗਾਗਰਾਣੀ ਨੇ ਦੱਸਿਆ ਕਿ ਬੈਂਕ ਵੱਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ‘ਚ ਸੀਲ ਲਗਾ ਕੇ ਸੰਕੇਤਿਕ ਤੌਰ ‘ਤੇ ਕਬਜ਼ੇ ‘ਚ ਲਿਆ ਗਿਆ ਹੈ ਅਤੇ ਕੁਝ ਹੀ ਦਿਨਾਂ ‘ਚ ਇਸ ਨੂੰ ਫਿਜ਼ਿਕਲ ਤੌਰ ‘ਤੇ ਕਬਜ਼ੇ ‘ਚ ਲੈ ਲਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਅਗਲੇ ਇਕ ਜਾਂ ਦੋ ਦਿਨ ‘ਚ ਸੂਰਿਆ ਵਿਹਾਰ ਦੀਆਂ ਕੁਝ ਪ੍ਰਾਪਰਟੀਆਂ ਕਬਜ਼ੇ ‘ਚ ਲਈਆਂ ਜਾਣਗੀਆਂ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article