PUNJABMAILUSA.COM

ਪੰਜਾਬ ਪੁਲਸ ਮਨੁੱਖੀ ਤਸਕਰੀ ਦੇ ਕਾਨੂੰਨ ਹੇਠ ਕੋਈ ਕਾਰਵਾਈ ਨਹੀਂ ਕਰਦੀ

ਪੰਜਾਬ ਪੁਲਸ ਮਨੁੱਖੀ ਤਸਕਰੀ ਦੇ ਕਾਨੂੰਨ ਹੇਠ ਕੋਈ ਕਾਰਵਾਈ ਨਹੀਂ ਕਰਦੀ

ਪੰਜਾਬ ਪੁਲਸ ਮਨੁੱਖੀ ਤਸਕਰੀ ਦੇ ਕਾਨੂੰਨ ਹੇਠ ਕੋਈ ਕਾਰਵਾਈ ਨਹੀਂ ਕਰਦੀ
January 21
21:54 2016

human-trafficking-300x192
ਚੰਡੀਗੜ੍ਹ, 21 ਜਨਵਰੀ (ਪੰਜਾਬ ਮੇਲ)- ਪੰਜਾਬ ਵਿੱਚੋਂ ਮਨੁੱਖੀ ਤਸਕਰੀ ਰੋਕਣ ਲਈ ਬਣਾਏ ਕਾਨੂੰਨ ‘ਦਿ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2014′ ਹੇਠ ਕਾਰਵਾਈ ਕਰਨ ਨੂੰ ਲੈ ਕੇ ਗ੍ਰਹਿ ਵਿਭਾਗ ਅਤੇ ਪੰਜਾਬ ਪੁਲਸ ਦੀ ਸੁਰ ਵੱਖੋ-ਵੱਖ ਹੈ। ਬੇੜੀ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਨੌਜਵਾਨਾਂ ਨਾਲ ਠੱਗੀ ਦੇ ਕੇਸ ਵਿੱਚ ਪੁਲਸ ਵੱਲੋਂ ਧੋਖਾਧੜੀ ਤੇ ਇਮੀਗਰੇਸ਼ਨ ਐਕਟ ਤਹਿਤ ਹੀ ਕੇਸ ਦਰਜ ਕੀਤੇ ਗਏ ਹਨ।
ਵਧੀਕ ਮੁੱਖ ਸਕੱਤਰ (ਗ੍ਰਹਿ) ਜਗਪਾਲ ਸੰਧੂ ਮੁਤਾਬਕ ਵਿਧਾਨ ਸਭਾ ਨੇ ਕਾਨੂੰਨ ਪਾਸ ਕੀਤਾ ਸੀ ਤੇ ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਸੀ। ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਸੂਚਿਤ ਕੀਤਾ ਗਿਆ ਸੀ। ਇਸ ਅਧਿਕਾਰੀ ਦਾ ਮੰਨਣਾ ਹੈ ਕਿ ਵਿਦੇਸ਼ ਭੇਜਣ ਦੇ ਨਾਮ ‘ਤੇ ਠੱਗੀ ਮਾਰਨ ਦੇ ਕੇਸਾਂ ਵਿੱਚ ਇਸ ਕਾਨੂੰਨ ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਯੂਨਾਈਟਿਡ ਨੇਸ਼ਨਜ਼ ਆਫਿਸ ਆਨ ਡਰੱਗਜ਼ ਐਂਡ ਕਰਾਈਮ (ਯੂ ਐਨ ਓ ਡੀ ਸੀ) ਵੱਲੋਂ ਪੰਜਾਬ ਵਿੱਚੋਂ ਗੈਰ ਕਾਨੂੰਨੀ ਢੰਗ ਨਾਲ ਹੁੰਦੇ ਪਰਵਾਸ ਬਾਰੇ ਅਧਿਐਨ ਵਿੱਚ ਹੈਰਾਨੀ ਜਨਕ ਤੱਥ ਜ਼ਾਹਰ ਹੋਏ ਹਨ, ਜਿਸ ਮੁਤਾਬਕ ਪੰਜਾਬ ਵਿੱਚੋਂ ਹਰ ਸਾਲ 20,000 ਤੋਂ ਵਧੇਰੇ ਨੌਜਵਾਨ ਗੈਰ ਕਾਨੂੰਨੀ ਢੰਗ ਨਾਲ ਪਰਵਾਸ ਕਰਦੇ ਹਨ। ਪਰਵਾਸ ਲਈ 10 ਤੋਂ 30 ਲੱਖ ਰੁਪਏ ਏਜੰਟਾਂ ਨੂੰ ਦਿੱਤਾ ਜਾਂਦਾ ਹੈ। ਵਿਧਾਨ ਸਭਾ ਨੇ ਇਹ ਕਾਨੂੰਨ ਸਾਲ 2012 ਵਿੱਚ ਪਾਸ ਕੀਤਾ ਸੀ, ਫਿਰ ਕੁਝ ਸੋਧਾਂ ਪਿੱਛੋਂ 2014 ਵਿੱਚ ਮੁੜ ਪਾਸ ਕੀਤੇ ਜਾਣ ਬਾਅਦ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਸੂਬਾ ਸਰਕਾਰ ਨੇ ਪਹਿਲਾਂ ਮਨੁੱਖੀ ਤਸਕਰੀ ਰੋਕੂ ਕਾਨੂੰਨ ਬਣਾਇਆ ਤੇ ਫਿਰ ਇਸ ਨੂੰ ਟਰੈਵਲ ਰੈਗੂਲੇਸ਼ਨ ਐਕਟ ਦਾ ਨਾਂ ਦੇ ਦਿੱਤਾ ਸੀ। ਇਸ ਕਾਨੂੰਨ ਵਿੱਚ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਨੂੰ ਨਿਯਮਤ ਕਰਨ ਦੀ ਵਿਵਸਥਾ ਕੀਤੀ ਹੈ।
ਟਰੈਵਲ ਏਜੰਟ ਦੇ ਧੋਖਾਧੜੀ ਵਿਰੁੱਧ ਇਸ ਕਾਨੂੰਨ ਹੇਠ ਸੱਤ ਸਾਲ ਕੈਦ ਅਤੇ ਪੰਜ ਲੱਖ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਕਿਸੇ ਟਰੈਵਲ ਏਜੰਟ ਦੇ ਅਪਰਾਧ ਦੁਹਰਾਉਣ ਉਤੇ ਸਜ਼ਾ ਦੁੱਗਣੀ ਹੋ ਸਕਦੀ ਹੈ। ਇਸੇ ਤਰ੍ਹਾਂ ਪੀੜਤ ਤੇ ਪ੍ਰਭਾਵਿਤ ਵਿਅਕਤੀ ਨੂੰ ਅਦਾਲਤ ਮੁਆਵਜ਼ਾ ਦਿਵਾ ਸਕਦੀ ਹੈ ਅਤੇ ਟਰੈਵਲ ਏਜੰਟ ਵੱਲੋਂ ਧੋਖਾਧੜੀ ਨਾਲ ਬਣਾਈ ਜਾਇਦਾਦ ਨੂੰ ਸਰਕਾਰ ਜ਼ਬਤ ਕਰ ਸਕਦੀ ਹੈ। ਕਾਨੂੰਨ ਮੁਤਾਬਕ ਟਰੈਵਲ ਏਜੰਟ ਨੂੰ ਮੀਡੀਆ ਵਿੱਚ ਇਸ਼ਤਿਹਾਰ ਦੇਣ ਜਾਂ ਸੈਮੀਨਾਰ ਕਰਾਉਣ ਤੋਂ ਪਹਿਲਾਂ ਜ਼ਿਲਾ ਪ੍ਰਸ਼ਾਸਨ ਤੋਂ ਅਗਾਊਂ ਮਨਜ਼ੂਰੀ ਲੈਣੀ ਪਵੇਗੀ।
ਟਰੈਵਲ ਏਜੰਟਾਂ ਦੇ ਧੰਦੇ ਨੂੰ ਨੱਥ ਪਾਉਣ ਲਈ ਜ਼ਿਲਾ ਪ੍ਰਸ਼ਾਸਨ ਤੇ ਪੁਲਸ ਗੰਭੀਰ ਨਹੀਂ ਜਾਪਦੀ। ਡਿਪਟੀ ਕਮਿਸ਼ਨਰਾਂ ਨੇ ਟਰੈਵਲ ਏਜੰਟਾਂ ਲਈ ਰਜਿਸਟਰੇਸ਼ਨ ਜ਼ਰੂਰੀ ਕਰਨ ਲਈ ਸਖਤੀ ਨਹੀਂ ਕੀਤੀ। ਪੁਲਸ ਵੀ ਟਾਲਾ ਵੱਟੀ ਬੈਠੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਜਗਦੇਵ ਸਿੰਘ ਭੰਦੋਹਲ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਧੋਖਾਧੜੀ ਦੀਆਂ ਧਾਰਾਵਾਂ ਹੇਠ ਕਾਰਵਾਈ ਕੀਤੀ ਜਾਂਦੀ ਹੈ। ਆਈ ਪੀ ਸੀ ਦੀਆਂ ਇਨ੍ਹਾਂ ਧਾਰਾਵਾਂ ਤਹਿਤ ਸਜ਼ਾ ਘੱਟ ਹੋਣ ਕਾਰਨ ਟਰੈਵਲ ਏਜੰਟਾਂ ਦੇ ਹੌਸਲੇ ਬੁਲੰਦ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article