PUNJABMAILUSA.COM

ਪੰਜਾਬ ਪੁਲਿਸ ਨੇ ਭਾਰਤ-ਪਾਕਿ ਬਾਰਡਰ ਤੋਂ ਤਿੰਨ ਨਸ਼ਾ ਤਸਕਾਰਾਂ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਭਾਰਤ-ਪਾਕਿ ਬਾਰਡਰ ਤੋਂ ਤਿੰਨ ਨਸ਼ਾ ਤਸਕਾਰਾਂ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਭਾਰਤ-ਪਾਕਿ ਬਾਰਡਰ ਤੋਂ ਤਿੰਨ ਨਸ਼ਾ ਤਸਕਾਰਾਂ ਨੂੰ ਕੀਤਾ ਕਾਬੂ
November 18
17:27 2017

* ਹੈਰੋਇਨ ਦੀ ਹੁਣ ਤੱਕ ਦੀ ਇਕੋ-ਇਕ ਸਭ ਤੋਂ ਵੱਡੀ ਬ੍ਰਾਮਦਗੀ
ਚੰਡੀਗੜ੍ਹ, 18 ਨਵੰਬਰ (ਪੰਜਾਬ ਮੇਲ) ਨਸ਼ਿਆਂ ਦੇ ਵਪਾਰ ਤੇ ਤਸਕਰੀ ਵਿਰੁੱਧ ਆਪਣੀ ਮੁਹਿਮ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਸਮਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਵਿਚ ਗੁਰਦੀਪ ਸਿੰਘ ਪੁੱਤਰ ਜਰਨੈਲ ਸਿੰਘ, ਮਹਾਂਵੀਰ ਸਿੰਘ ਉਰਫ਼ ਤੋਤਾ ਅਤੇ ਸੁਖਬੀਰ ਸਿੰਘ ਉਰਫ਼ ਸੋਨੀ ਪੁੱਤਰ ਨਿਰਵੈਰ ਸਿੰਘ ਨੂੰ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਟੀਮ ਵੱਲੋਂ ਕਾਬੂ ਕੀਤਾ ਗਿਆ ਹੈ ਪਰ ਮੁੱਖ ਸ਼ੱਕੀ ਬਦਨਾਮ ਤਸਕਰ ਮਨਜੀਤ ਸਿੰਘ ਉਰਫ਼ ਮੰਨਾ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਿਸ ਦੀ ਵਿਸ਼ੇਸ਼ ਟੀਮ ਵੱਲੋਂ ਮੁੱਖ ਦੋਸ਼ੀ ਹੋਣ ਕਰਕੇ ਮੰਨੇ ਦੀ ਸਰਗਰਮੀ ਨਾਲ ਭਾਲ ਜਾਰੀ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਵਿਚ ਨਸ਼ਿਆਂ ਦੀ ਇਕੋ-ਇਕ ਸਭ ਤੋਂ ਵੱਡੀ ਖੇਪ ਨੂੰ ਕਾਬੂ ਕਰਨ ਵਿੱਚ ਪੁਲਿਸ ਤੇ ਸਰਹੱਦੀ ਸੁਰੱਖਿਆ ਬਲ (ਬੀ.ਐਸ.ਐਫ) ਦੇ ਸਾਂਝੇ ਅਪਰੇਸ਼ਨ ਨਾਲ ਅੰਜਾਮ ਤੱਕ ਪਹੁੰਚਾਇਆ ਗਿਆ।
ਬੁਲਾਰੇ ਅਨੁਸਾਰ ਡੀ.ਜੀ.ਪੀ. ਇੰਟੈਲੀਜੈਂਸ ਦਿਨਕਰ ਗੁਪਤਾ ਅਤੇ ਆਈ.ਜੀ. ਕਾਂਉਟਰ ਇੰਟੈਲੀਜੈਂਸ ਅਮਿਤ ਪ੍ਰਸ਼ਾਦ ਦੇ ਨਿਰਦੇਸ਼ਾਂ ਹੇਠ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਨਰਿੰਦਰ ਸਿੰਘ ਏ.ਆਈ.ਜੀ ਫਿਰੋਜਪੁਰ ਦੀ ਅਗਵਾਈ ਹੇਠ ਸਰਹੱਦੀ ਰੋਡ ਚੌਂਕ, ਨੇੜੇ ਬੱਸ ਅੱਡਾ ਫ਼ਿਰੋਜ਼ਪੁਰ ਵਿਖੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਪੁਲਿਸ ਨੂੰ ਸੂਹ ਮਿਲੀ ਸੀ ਕਿ ਤਸਕਰ ਮੰਨਾ ਅਤੇ ਉਸ ਦਾ ਭਰਾ ਪਿੰਡ ਗੱਟੀ ਰਾਜੋ ਕੇ ਅਤੇ ਬੀ.ਐਸ.ਐਫ ਦੀ ਚੌਕੀ ‘ਸਤਪਾਲ ਖੰਭਾ’ ਨੰਬਰ 187/11 ਦੇ ਇਲਾਕੇ ਵਿਚ ਭਾਰਤ-ਪਾਕਿ ਸਰਹੱਦ ਦੀ ਵਾੜ ਦੇ ਨੇੜੇ ਹੈਰੋਇਨ ਅਤੇ ਗੋਲਾ ਬਾਰੂਦ ਦੀ ਵੱਡੀ ਖੇਪ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਨਗੇ।
ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਪਾਕਿਸਤਾਨੀ ਤਸਕਰ ਨਵਾਬ ਆਪਣੇ ਸਾਥੀਆਂ ਸਮੇਤ ਵਾੜ ਉਪਰੋਂ ਨਸ਼ਿਆਂ ਦੀ ਖੇਪ ਸੁੱਟ ਰਿਹਾ ਸੀ ਜਿਸ ਤੇ ਬੀ.ਐਸ.ਐਫ. ਨੇ ਲਲਕਾਰਾ ਮਾਰ ਕੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਇਨਾਂ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ ਜਿਸ ਕਰਕੇ ਬੀ.ਐਸ.ਐਫ. ਜਵਾਨਾਂ ਨੇ ਵੀ ਮੋੜਵਾਂ ਜਵਾਬ ਦਿੱਤਾ। ਇਸ ਦੌਰਾਨ ਪਾਕਿਸਤਾਨੀ ਤਸਕਰ ਖੇਪ ਛੱਡ ਕੇ ਭੱਜ ਨਿੱਕਲੇ ਪਰ ਇੱਧਰੋਂ ਇਹ ਖੇਪ ਹਾਸਲ ਕਰਨ ਪੁੱਜੇ ਤਿੰਨ ਸ਼ੱਕੀ ਭਾਰਤੀ ਤਸਕਰਾਂ ਨੂੰ ਪੁਲਿਸ ਨੇ ਦਬੋਚ ਲਿਆ।
ਤਸਕਰਾਂ ਕੋਲੋਂ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਇੱਕ ਚਿੱਟੀ ਆਈ-20 ਕਾਰ, 22 ਪੈਕਿਟ ਹੈਰੋਇਨ, ਇੱਕ 9 ਐਮ.ਐਮ. ਦਾ ਪਸਤੌਲ, ਇੱਕ ਮੈਗਜ਼ੀਨ ਸਮੇਤ 11 ਜ਼ਿੰਦਾ ਕਾਰਤੂਸ ਅਤੇ ਇਕ ਪਾਕਿਸਤਾਨੀ ਸਿਮ ਕਾਰਡ ਬਰਾਮਦ ਕੀਤਾ ਹੈ। ਇਸ ਸਬੰਧੀ ਮੁਕੱਦਮਾ ਨੰਬਰ 335, ਮਿਤੀ 18-11-17 ਨੂੰ ਐਨ.ਡੀ.ਪੀ.ਐਸ. ਐਕਟ ਤਹਿਤ ਧਾਰਾ 21/25/29/61/85, ਅਸਲਾ ਕਾਨੂੰਨ ਦੀ ਧਾਰਾ 25/54/59 ਅਤੇ ਸੂਚਨਾ ਤਕਨੀਕ ਕਾਨੂੰਨ ਦੀ ਧਾਰਾ 66-ਡੀ/66-1 ਅਧੀਨ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਦਰਜ ਕਰ ਲਿÂਆ ਹੈ ਅਤੇ ਹੋਰ ਛਾਣਬੀਣ ਜਾਰੀ ਹੈ।
ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਕਾਬੂ ਕੀਤੇ ਗਏ ਤਿੰਨੇ ਸਮਗਲਰਾਂ ਦਾ ਅਪਰਾਧਿਕ ਪਿਛੋਕੜ ਰਿਹਾ ਹੈ। ਮਨਜੀਤ ਸਿੰਘ ਉਰਫ਼ ਮੰਨਾ ‘ਤੇ 50,000 ਰੁਪਏ ਦੀ ਜਾਅਲੀ ਕਰੰਸੀ ਰੱਖਣ ਦਾ ਕੇਸ ਦਰਜ ਹੈ। ਮਹਾਂਵੀਰ ਸਿੰਘ ਉਰਫ਼ ਤੋਤਾ ਤੋਂ 15 ਕਿੱਲੋ ਹੈਰੋਇਨ ਦੀ ਬਰਾਮਦਗੀ ਹੋਣ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਮਕਬੂਲਪੁਰਾ ਵਿਖੇ ਮਾਮਲਾ ਦਰਜ ਹੈ ਜਿਸ ਵਿੱਚ ਉਸਨੂੰ 15 ਸਾਲ ਦੀ ਜੇਲ੍ਹ ਹੋ ਚੁੱਕੀ ਹੇ। ਇਸ ਤੋਂ ਪਹਿਲਾਂ ਵੀ ਸਾਲ 2008 ਵਿੱਚ ਮਹਾਂਬੀਰ ਵਿਰੁੱਧ ਥਾਣਾ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ 15 ਕਿੱਲੋ ਹੈਰੋਇਨ ਦੀ ਬਰਾਮਦਗੀ ਹੋਣ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ 15 ਸਾਲ ਦੀ ਕੈਦ ਹੋਈ ਹੈ ਅਤੇ ਉਹ ਅੱਜ ਕੱਲ੍ਹ ਫਰੀਦਕੋਟ ਜੇਲ੍ਹ ਤੋਂ 42 ਦਿਨਾਂ ਦੀ ਪੈਰੋਲ ‘ਤੇ ਆਇਆ ਹੋਇਆ ਸੀ। ਇਸ ਤੋਂ ਇਲਾਵਾ ਸੁਖਬੀਰ ਸਿੰਘ ਉੱਪਰ 2003 ਵਿੱਚ 2 ਕਿੱਲੋ ਹੈਰੋਇਨ ਦੀ ਬ੍ਰਾਮਦਗੀ ਕਾਰਨ ਥਾਣਾ ਡੀ.ਆਰ.ਆਈ. ਦਿੱਲੀ ਵਿੱਚ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article