PUNJABMAILUSA.COM

ਪੰਜਾਬ ਪੁਲਿਸ ਨੇ ਸੁਲਝਾਈ 10 ਸਾਲ ਪੁਰਾਣੇ ਕਤਲ ਕਾਂਡ ਦੀ ਗੁੱਥੀ, ਦੋ ਦੋਸ਼ੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸੁਲਝਾਈ 10 ਸਾਲ ਪੁਰਾਣੇ ਕਤਲ ਕਾਂਡ ਦੀ ਗੁੱਥੀ, ਦੋ ਦੋਸ਼ੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸੁਲਝਾਈ 10 ਸਾਲ ਪੁਰਾਣੇ ਕਤਲ ਕਾਂਡ ਦੀ ਗੁੱਥੀ, ਦੋ  ਦੋਸ਼ੀ ਗ੍ਰਿਫਤਾਰ
October 11
17:21 2018

ਚੰਡੀਗੜ੍ਹ, 11 ਅਕਤੂਬਰ (ਪੰਜਾਬ ਮੇਲ)- ਪੰਜਾਬ ਪੁਲਿਸ ਦੇ ਸੰਸਥਾਗਤ ਕ੍ਰਾਇਮ ਕੰਟਰੋਲ ਯੁਨਿਟ ਨੇ ਇਕ ਵੱਡੀ ਸਫਲਤਾ ਹਾਸਿਲ ਕਰਦਿਆਂ ਦਰਬਾਰਾ ਸਿੰਘ ਸਿਓਣਾ (ਮਕਾਨ ਨੰ. 21, ਫਾਟਕ ਰੋਡ, ਪਟਿਆਲਾ) ਦੇ ਸਨਸਨੀਖੇਜ਼ ਕਤਲ ਕਾਂਡ ਦੀ ਗੁੱਥੀ ਸੁਲਝਾ ਲਈ ਹੈ, ਜਿਸ ਦੀ 12-09-2008 ਨੂੰ ਅਣਪਛਾਤੇ ਹਮਲਾਵਰਾਂ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਸਬੰਧੀ ਕੇਸ ਥਾਣਾ ਸਿਵਲ ਲਾਇਨਜ਼, ਪਟਿਆਲਾ ਵਿਖੇ ਦਰਜ ਕੀਤਾ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਕੁੰਵਰ ਵਿਜੈ ਪ੍ਰਤਾਪ ਸਿੰਘ, ਆਈ.ਜੀ.ਪੀ. ਇੰਟੈਲੀਜੈਂਸ ਨੇ ਦੱਸਿਆ ਕਿ ਪਿਛਲੇ ਦਸ ਸਾਲਾਂ ਤੋਂ ਪੰਜਾਬ ਪੁਲਿਸ ਦੀਆਂ ਵੱਖ-ਵੱਖ ਯੁਨਿਟਾਂ ਵਲੋਂ ਇਸ ਮਾਮਲੇ ਸਬੰਧੀ ਪੜਤਾਲ ਕੀਤੀ ਜਾ ਰਹੀ ਸੀ। ਕਿਉਂਜੋ ਇਹ ਕੇਸ ਹੁਣ ਤੱਕ ਅਣਸੁਲਝਿਆ ਸੀ ਇਸ ਲਈ ਓ.ਸੀ.ਸੀ.ਯੂ. ਟੀਮ ਵੱਲੋਂ ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ ਅਤੇ ਏ.ਆਈ.ਜੀ. ਸੰਦੀਪ ਸਿੰਘ ਗੋਇਲ ਦੀ ਨਿਗਰਾਨੀ ਵਿੱਚ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਦਰਬਾਰਾ ਸਿੰਘ ਇੱਕ ਪੰਜਾਬੀ ਲੇਖਕ ਅਤੇ ਸ੍ਰੋਮਣੀ ਅਕਾਲੀ ਦਲ,ਕੌਮਾਂਤਰੀ ਦਾਜਨਰਲ ਸਕੱਤਰ ਸੀ। ਤਾਜਾ ਜਾਂਚ ਦੌਰਾਨ, ਓ.ਸੀ.ਸੀ.ਯੂ. ਟੀਮ ਨੂੰ ਇਹ ਪਤਾ ਲੱਗਿਆ ਕਿ ਇਸ ਕਤਲ ਦੇ ਪਿੱਛੇ ਪਰਿਵਾਰਕ ਝਗੜਾ ਸੀ। ਸਾਲ 2008 ਵਿਚ ਦਰਬਾਰਾ ਸਿੰਘ ਸਿਓਣਾ ਵੱਲੋਂ ਇਕ ਅਖ਼ਬਾਰ ਵਿੱਚ ਇੱਕ ਵਿਵਾਦ ਪੂਰਨ ਲੇਖ ਲਿਖਿਆ ਸੀ, ਇਸ ਲਈ ਮੁੱਢਲੀ ਜਾਂਚ ਤੋਂ ਇਸ ਕਤਲ ਵਿੱਚ ਕੁਝ ਕੱਟੜ ਪੰਥੀਆਂ ਦਾ ਹੱਥ ਹੋਣ ਦਾ ਖਦਸ਼ਾ ਸੀ। ਸਥਾਨਕ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਕੀਤੀ ਗਈ ਸਾਰੀ ਪੜਤਾਲ ਅਤੇ ਵੱਖ-ਵੱਖ ਸਮੇਂ ‘ਤੇ ਗਠਿਤ ਕੀਤੀਆਂ ਗਈਆਂ ਵਿਸ਼ੇਸ਼ ਜਾਂਚ ਟੀਮਾਂ ਵੀ ਕਿਸੇ ਸਿੱਟੇ ਤੇ ਨਾ ਪੰਹੁਚ ਸਕਿਆ। ਉਪਰੰਤ ਮੁਕੱਦਮਾ ਅਦਾਲਤ ਵਿਚ ਵੀ ਅਣਸੁਲਝੀ ਰਿਪੋਰਟ ਦਾਖਲ ਕਰਵਾਈ ਗਈ ਸੀ, ਪਰ ਅਦਾਲਤ ਵੱਲੋਂ ਇਸ ਮਾਮਲੇ ਦੀ ਅਗਾਊਂ ਜਾਂਚ ਦੇ ਹੁਕਮ ਦਿੱਤੇ ਗਏ। ਇਸ ਬਾਅਦ, ਓ.ਸੀ.ਸੀ.ਯੂ. ਟੀਮ ਵੱਲੋਂ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ।
ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅੱਗੇ ਦੱÎਸਆ ਕਿ ਦੋ ਸ਼ੱਕੀ ਵਿਅਕਤੀ ਦਲਜੀਤ ਸਿੰਘ ਉਰਫ ਡੀ.ਐਲ.ਪੁੱਤਰ ਮੇਘ ਸਿੰਘ ਨਿਵਾਸੀਮਕਾਨ ਨੰ. 51, ਗੁਰਮਤ ਕਲੋਨੀ ਸੁਲਾਰ ਰੋਡ ਪਟਿਆਲਾ ਅਤੇ ਪੁਸ਼ਪਿੰਦਰ ਸਿੰਘ ਤਾਊ ਪੁੱਤਰ ਮਹਿਲ ਸਿੰਘ ਨਿਵਾਸੀ ਪਿੰਡ ਨਿਮਨਾਬਾਦ ਥਾਣਾ ਸਫੀਦੋਂ ਜ਼ਿਲ੍ਹਾ ਜੀਂਦ ਹਰਿਆਣਾ, ਹੁਣ ਨਿਵਾਸੀ ਵਾਰਡ ਨੰ. 7 ਖਨੌਰੀ ਮੰਡੀ ਥਾਣਾ ਖਨੌਰੀ ਜ਼ਿਲ੍ਹਾ ਸੰਗਰੂਰ ਤੋਂ ਪੁੱਛਗਿੱਛ ਕੀਤੀ ਗਈ, ਜਿਨ੍ਹਾਂ ਆਪਣਾ ਜ਼ੁਰਮ ਕਬੂਲਿਆ ਅਤੇ ਹੋਰ ਦੋਸ਼ੀਆਂ ਦੇ ਨਾਵਾਂ ਦਾ ਖੁਲਾਸਾ ਕੀਤਾ, ਜਿਨ੍ਹਾਂ ਵਿੱਚ ਅਮਨਪ੍ਰੀਤ ਸਿੰਘ ਉਰਫ ਜੀਤਾ ਜਲੰਧਰੀਆ ਪੁੱਤਰ ਜਤਿੰਦਰ ਸਿੰਘ ਨਿਵਾਸੀ ਨੇੜੇ ਪ੍ਰਿੰਸਪਲਾਜ਼ਾ ਮਿੱਠੂਪੁਰ ਰੋਡ ਜਲੰਧਰ, ਜਿਸਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਖ਼ਤਰਨਾਕ ਗੈਂਗਸਟਰ ਹੈ। ਇੱਥੇ ਇਹ ਦੱਸਣਯੋਗ ਹੈ ਕਿ ਜਾਂਚ ਦੌਰਾਨ ਫੜ੍ਹੇ ਗਏ ਦੋਸ਼ੀਆਂ ਦਾ ਕਤਲ, ਇਰਾਦਾ ਕਤਲ ਮਾਮਲਿਆਂ ਵਿੱਚ ਪੁਰਾਣਾ ਰਿਕਾਰਡ ਵੀ ਦਰਜਹੈ।
ਕੁੰਵਰ ਨੇ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਦਬੋਚਣ ਲਈ ਕੋਸ਼ਿਸ਼ਾਂ ਜਾਰੀ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article