PUNJABMAILUSA.COM

ਪੰਜਾਬ ਪੁਲਿਸ ਮਨੁੱਖੀ ਤਸਕਰੀ ਦੇ ਕਾਨੂੰਨ ਹੇਠ ਕੋਈ ਕਾਰਵਾਈ ਨਹੀਂ ਕਰਦੀ

ਪੰਜਾਬ ਪੁਲਿਸ ਮਨੁੱਖੀ ਤਸਕਰੀ ਦੇ ਕਾਨੂੰਨ ਹੇਠ ਕੋਈ ਕਾਰਵਾਈ ਨਹੀਂ ਕਰਦੀ

ਪੰਜਾਬ ਪੁਲਿਸ ਮਨੁੱਖੀ ਤਸਕਰੀ ਦੇ ਕਾਨੂੰਨ ਹੇਠ ਕੋਈ ਕਾਰਵਾਈ ਨਹੀਂ ਕਰਦੀ
January 27
11:05 2016

10
ਚੰਡੀਗੜ੍ਹ, 27 ਜਨਵਰੀ (ਪੰਜਾਬ ਮੇਲ)- ਪੰਜਾਬ ਵਿਚੋਂ ਮਨੁੱਖੀ ਤਸਕਰੀ ਰੋਕਣ ਲਈ ਬਣਾਏ ਕਾਨੂੰਨ ‘ਦਿ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2014’ ਹੇਠ ਕਾਰਵਾਈ ਕਰਨ ਨੂੰ ਲੈ ਕੇ ਗ੍ਰਹਿ ਵਿਭਾਗ ਅਤੇ ਪੰਜਾਬ ਪੁਲਿਸ ਦੀ ਸੁਰ ਵੱਖੋ-ਵੱਖ ਹੈ। ਬੇੜੀ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਨੌਜਵਾਨਾਂ ਨਾਲ ਠੱਗੀ ਦੇ ਕੇਸ ਵਿਚ ਪੁਲਿਸ ਵੱਲੋਂ ਧੋਖਾਧੜੀ ਤੇ ਇਮੀਗ੍ਰੇਸ਼ਨ ਐਕਟ ਤਹਿਤ ਹੀ ਕੇਸ ਦਰਜ ਕੀਤੇ
ਗਏ ਹਨ।
ਵਧੀਕ ਮੁੱਖ ਸਕੱਤਰ (ਗ੍ਰਹਿ) ਜਗਪਾਲ ਸੰਧੂ ਮੁਤਾਬਕ ਵਿਧਾਨ ਸਭਾ ਨੇ ਕਾਨੂੰਨ ਪਾਸ ਕੀਤਾ ਸੀ ਤੇ ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਸੀ। ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਸੂਚਿਤ ਕੀਤਾ ਗਿਆ ਸੀ। ਇਸ ਅਧਿਕਾਰੀ ਦਾ ਮੰਨਣਾ ਹੈ ਕਿ ਵਿਦੇਸ਼ ਭੇਜਣ ਦੇ ਨਾਮ ‘ਤੇ ਠੱਗੀ ਮਾਰਨ ਦੇ ਕੇਸਾਂ ਵਿਚ ਇਸ ਕਾਨੂੰਨ ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਯੂਨਾਈਟਿਡ ਨੇਸ਼ਨਜ਼ ਆਫਿਸ ਆਨ ਡਰੱਗਜ਼ ਐਂਡ ਕਰਾਈਮ (ਯੂ.ਐੱਨ.ਓ.ਡੀ.ਸੀ.) ਵੱਲੋਂ ਪੰਜਾਬ ਵਿਚੋਂ ਗੈਰ-ਕਾਨੂੰਨੀ ਢੰਗ ਨਾਲ ਹੁੰਦੇ ਪਰਵਾਸ ਬਾਰੇ ਅਧਿਐਨ ਵਿਚ ਹੈਰਾਨੀਜਨਕ ਤੱਥ ਜ਼ਾਹਿਰ ਹੋਏ ਹਨ, ਜਿਸ ਮੁਤਾਬਕ ਪੰਜਾਬ ਵਿਚੋਂ ਹਰ ਸਾਲ 20,000 ਤੋਂ ਵਧੇਰੇ ਨੌਜਵਾਨ ਗੈਰ-ਕਾਨੂੰਨੀ ਢੰਗ ਨਾਲ ਪਰਵਾਸ ਕਰਦੇ ਹਨ। ਪਰਵਾਸ ਲਈ 10 ਤੋਂ 30 ਲੱਖ ਰੁਪਏ ਏਜੰਟਾਂ ਨੂੰ ਦਿੱਤਾ ਜਾਂਦਾ ਹੈ। ਵਿਧਾਨ ਸਭਾ ਨੇ ਇਹ ਕਾਨੂੰਨ ਸਾਲ 2012 ਵਿਚ ਪਾਸ ਕੀਤਾ ਸੀ, ਫਿਰ ਕੁਝ ਸੋਧਾਂ ਪਿੱਛੋਂ 2014 ‘ਚ ਮੁੜ ਪਾਸ ਕੀਤੇ ਜਾਣ ਬਾਅਦ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਸੂਬਾ ਸਰਕਾਰ ਨੇ ਪਹਿਲਾਂ ਮਨੁੱਖੀ ਤਸਕਰੀ ਰੋਕੂ ਕਾਨੂੰਨ ਬਣਾਇਆ ਤੇ ਫਿਰ ਇਸ ਨੂੰ ਟਰੈਵਲ ਰੈਗੂਲੇਸ਼ਨ ਐਕਟ ਦਾ ਨਾਂ ਦੇ ਦਿੱਤਾ ਸੀ। ਇਸ ਕਾਨੂੰਨ ਵਿਚ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਨੂੰ ਨਿਯਮਤ ਕਰਨ ਦੀ ਵਿਵਸਥਾ ਕੀਤੀ ਹੈ।
ਟਰੈਵਲ ਏਜੰਟ ਦੇ ਧੋਖਾਧੜੀ ਵਿਰੁੱਧ ਇਸ ਕਾਨੂੰਨ ਹੇਠ 7 ਸਾਲ ਕੈਦ ਅਤੇ 5 ਲੱਖ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਕਿਸੇ ਟਰੈਵਲ ਏਜੰਟ ਦੇ ਅਪਰਾਧ ਦੁਹਰਾਉਣ ਉੱਤੇ ਸਜ਼ਾ ਦੁੱਗਣੀ ਹੋ ਸਕਦੀ ਹੈ। ਇਸੇ ਤਰ੍ਹਾਂ ਪੀੜਤ ਤੇ ਪ੍ਰਭਾਵਿਤ ਵਿਅਕਤੀ ਨੂੰ ਅਦਾਲਤ ਮੁਆਵਜ਼ਾ ਦਿਵਾ ਸਕਦੀ ਹੈ ਅਤੇ ਟਰੈਵਲ ਏਜੰਟ ਵੱਲੋਂ ਧੋਖਾਧੜੀ ਨਾਲ ਬਣਾਈ ਜਾਇਦਾਦ ਨੂੰ ਸਰਕਾਰ ਜ਼ਬਤ ਕਰ ਸਕਦੀ ਹੈ। ਕਾਨੂੰਨ ਮੁਤਾਬਕ ਟਰੈਵਲ ਏਜੰਟ ਨੂੰ ਮੀਡੀਆ ‘ਚ ਇਸ਼ਤਿਹਾਰ ਦੇਣ ਜਾਂ ਸੈਮੀਨਾਰ ਕਰਾਉਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਅਗਾਊਂ ਮਨਜ਼ੂਰੀ ਲੈਣੀ ਪਵੇਗੀ।
ਟਰੈਵਲ ਏਜੰਟਾਂ ਦੇ ਧੰਦੇ ਨੂੰ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਗੰਭੀਰ ਨਹੀਂ ਜਾਪਦੀ। ਡਿਪਟੀ ਕਮਿਸ਼ਨਰਾਂ ਨੇ ਟਰੈਵਲ ਏਜੰਟਾਂ ਲਈ ਰਜਿਸਟ੍ਰੇਸ਼ਨ ਜ਼ਰੂਰੀ ਕਰਨ ਲਈ ਸਖਤੀ ਨਹੀਂ ਕੀਤੀ। ਪੁਲਿਸ ਵੀ ਟਾਲਾ ਵੱਟੀ ਬੈਠੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਜਗਦੇਵ ਸਿੰਘ ਭੰਦੋਹਲ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਧੋਖਾਧੜੀ ਦੀਆਂ ਧਾਰਾਵਾਂ ਹੇਠ ਕਾਰਵਾਈ ਕੀਤੀ ਜਾਂਦੀ ਹੈ। ਆਈ.ਪੀ.ਸੀ. ਦੀਆਂ ਇਨ੍ਹਾਂ ਧਾਰਾਵਾਂ ਤਹਿਤ ਸਜ਼ਾ ਘੱਟ ਹੋਣ ਕਾਰਨ ਟਰੈਵਲ ਏਜੰਟਾਂ ਦੇ ਹੌਂਸਲੇ ਬੁਲੰਦ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article