PUNJABMAILUSA.COM

ਪੰਜਾਬ ਪੁਲਿਸ ਵੱਲੋਂ ਗਗਨੇਜਾ ਸਣੇ 6 ਕਤਲ ਦੇ ਮਾਮਲੇ ਹੱਲ ਕਰਨ ਦਾ ਦਾਅਵਾ

ਪੰਜਾਬ ਪੁਲਿਸ ਵੱਲੋਂ ਗਗਨੇਜਾ ਸਣੇ 6 ਕਤਲ ਦੇ ਮਾਮਲੇ ਹੱਲ ਕਰਨ ਦਾ ਦਾਅਵਾ

ਪੰਜਾਬ ਪੁਲਿਸ ਵੱਲੋਂ ਗਗਨੇਜਾ ਸਣੇ 6 ਕਤਲ ਦੇ ਮਾਮਲੇ ਹੱਲ ਕਰਨ ਦਾ ਦਾਅਵਾ
November 08
10:18 2017

ਚੰਡੀਗੜ੍ਹ, 8 ਨਵੰਬਰ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਆਰ.ਐੱਸ.ਐੱਸ. ਦੇ ਮੀਤ ਪ੍ਰਧਾਨ ਜਗਦੀਸ਼ ਗਗਨੇਜਾ, ਆਰ.ਐੱਸ.ਐੱਸ. ਨੇਤਾ ਰਾਵਿੰਦਰ ਗੋਸਾਈਂ ਅਤੇ ਪਾਦਰੀ ਸੁਲਤਾਨ ਮਸੀਹ ਸਮੇਤ ਮਿੱਥ ਕੇ ਕੀਤੇ ਗਏ 6 ਕਤਲਾਂ ਦੇ ਮਾਮਲੇ ਹੱਲ ਕਰਨ ਦਾ ਦਾਅਵਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਤਲਾਂ ਦੇ ਵੱਡੇ ਮਾਮਲੇ ਹੱਲ ਕਰਨ ਲਈ ਪੰਜਾਬ ਪੁਲਿਸ ਦੀ ਪਿਠ ਥਾਪੜਦਿਆਂ ਐਲਾਨ ਕੀਤਾ ਕਿ ਇਹ ਸਫਲਤਾ ਹਾਸਲ ਕਰਨ ਵਾਲੇ ਪੁਲਿਸ ਅਧਿਕਾਰੀਆਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਤਲ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਐੱਸ. ਨੇ ਹੋਰ ਮੁਲਕਾਂ ‘ਚ ਆਪਣੇ ਨੈੱਟਵਰਕ ਰਾਹੀਂ ਸੂਬੇ ਦੀ ਸਦਭਾਵਨਾ ਨੂੰ ਭੰਗ ਕਰਕੇ ਅਸਥਿਰਤਾ ਪੈਦਾ ਕਰਨ ਲਈ ਕਰਵਾਏ ਸਨ।
ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਆਰ.ਐੱਸ.ਐੱਸ. ਦੇ ਆਗੂ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦੇ ਕਤਲ ਦਾ ਕੇਸ ਸੀ.ਬੀ.ਆਈ. ਨੂੰ ਸੌਂਪ ਦਿੱਤਾ ਸੀ ਪਰ ਸੂਬਾ ਪੁਲਿਸ ਨੇ ਦਹਿਸ਼ਤੀ ਗਰੋਹ ਬੇਨਕਾਬ ਕਰਕੇ ਇਸ ਕਤਲ ਕੇਸ ਦੀ ਗੁੱਥੀ ਸੁਲਝਾ ਲਈ ਹੈ। ਇਸ ਦੇ ਨਾਲ ਇਕ ਹੋਰ ਆਰ.ਐੱਸ.ਐੱਸ. ਨੇਤਾ ਰਵਿੰਦਰ ਗੁਸਾਈਂ ਦੇ ਕਤਲ ਕੇਸ ਨੂੰ ਵੀ ਹੱਲ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਸਾਜ਼ਿਸ਼ਕਾਰਾਂ ‘ਚ ਧਰਮਿੰਦਰ ਉਰਫ ਗੁਗਨੀ ਗੈਂਗਸਟਰ ਵੀ ਸ਼ਾਮਲ ਹੈ, ਜੋ ਨਾਭਾ ਜੇਲ੍ਹ ਵਿਚ ਬੰਦ ਸੀ। ਪੁਲਿਸ ਨੇ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਹੈ। ਉਸ ਨੇ ਕਤਲਾਂ ਲਈ ਹਥਿਆਰ ਤੇ ਗੋਲੀ-ਸਿੱਕਾ ਦਿੱਤਾ ਸੀ। ਇਸ ਗ੍ਰਿਫ਼ਤਾਰੀ ਨਾਲ ਗਰਮਖਿਆਲੀਆਂ ਅਤੇ ਗੈਂਗਸਟਰਾਂ ਦਰਮਿਆਨ ਗੰਢ-ਤੁੱਪ ਦਾ ਸ਼ੱਕ ਸਹੀ ਸਾਬਤ ਹੋਇਆ ਹੈ। ਮੁਲਜ਼ਮਾਂ ਕੋਲੋਂ ਕੀਤੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਵਿਦੇਸ਼ਾਂ ਵਿਚ ਵੱਖ-ਵੱਖ ਥਾਵਾਂ ‘ਤੇ ਮਿਲੇ ਅਤੇ ਉਨਾਂ ਨੂੰ ਸਿਖਲਾਈ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਮਿੱਥ ਕੇ ਕੀਤੇ ਗਏ ਕਤਲਾਂ ਦਾ ਮਕਸਦ ਫਿਰਕੂ ਪਾੜਾ ਪਾਉਣਾ ਸੀ, ਤਾਂ ਕਿ ਆਈ.ਐੱਸ.ਆਈ. ਆਪਣੀ ਭਾਰਤ ਵਿਰੋਧੀ ਯੋਜਨਾ ‘ਚ ਅੱਗੇ ਵਧ ਸਕੇ।
ਦਰਅਸਲ ਪੰਜਾਬ ਪੁਲਿਸ ਨੇ ਹਫ਼ਤਾ ਪਹਿਲਾਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਜਿਮੀ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਜੰਮੂ ਦਾ ਵਾਸੀ ਹੈ। ਉਸ ਦੀ ਪੁੱਛਗਿਛ ਤੋਂ ਬਾਅਦ ਉਸ ਦੇ ਬਾਕੀ ਸਾਥੀ ਗ੍ਰਿਫਤਾਰ ਕੀਤੇ ਗਏ ਹਨ। ਉਹ ਇੰਗਲੈਂਡ ‘ਚੋਂ ਕਈ ਸਾਲ ਰਹਿਣ ਬਾਅਦ ਵਾਪਸ ਪਰਤਿਆ ਸੀ। ਜਗਤਾਰ ਸਿੰਘ ਜੌਹਲ ਉਰਫ਼ ਜੱਗੀ (ਇੰਗਲੈਂਡ ਦਾ ਨਾਗਰਿਕ ਹੈ, ਜੋ ਕਿ ਹਾਲ ਹੀ ਵਿਚ ਵਿਆਹਿਆ ਗਿਆ ਸੀ ਅਤੇ ਜਲੰਧਰ ‘ਚ ਫੜਿਆ ਗਿਆ ਸੀ), ਧਰਮਿੰਦਰ ਉਰਫ਼ ਗੁਗਨੀ ਲੁਧਿਆਣਾ ਨੇੜੇ ਮਿਹਰਬਾਨ ਦਾ ਵਾਸੀ ਹੈ। ਉਹ ਗੈਂਗਸਟਰਾਂ ਨਾਲ ਸਬੰਧਤ ਹੈ। ਪੁਲਿਸ ਨੇ ਚੌਥੇ ਮੁਲਜ਼ਮ ਜੋ ਕਿ ਨਿਸ਼ਾਨੇਬਾਜ਼ ਹੈ, ਦੀ ਪਛਾਣ ਗੁਪਤ ਰੱਖੀ ਹੈ। ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਨੇ ਕਿਹਾ ਕਿ ਸੂਬੇ ਦੀ ਖੁਫੀਆ ਵਿੰਗ ਦੇ ਮੁਖੀ ਦਿਨਕਰ ਗੁਪਤਾ ਦੀ ਅਗਵਾਈ ਹੇਠਲੀ ਟੀਮ ਨੇ ਕਾਤਲਾਂ ਨੂੰ ਨੱਪਣ ‘ਚ ਅਹਿਮ ਭੂਮਿਕਾ ਨਿਭਾਈ ਹੈ। ਸਾਰੀਆਂ ਘਟਨਾਵਾਂ ਵਿਚ 9 ਐਮ.ਐੱਮ. ਪੁਆਇੰਟ 32 ਅਤੇ ਪੁਆਇੰਟ 30 ਬੋਰ ਦੇ ਪਿਸਤੌਲ ਵਰਤੇ ਗਏ ਸਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article