PUNJABMAILUSA.COM

ਪੰਜਾਬ ਪੁਲਿਸ ਵੱਲੋਂ ਚੰਡੀਗੜ੍ਹ ‘ਚ ਗੈਂਗਸਟਰ ਦਿਲਪ੍ਰੀਤ ਬਾਬਾ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਚੰਡੀਗੜ੍ਹ ‘ਚ ਗੈਂਗਸਟਰ ਦਿਲਪ੍ਰੀਤ ਬਾਬਾ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਚੰਡੀਗੜ੍ਹ ‘ਚ ਗੈਂਗਸਟਰ ਦਿਲਪ੍ਰੀਤ ਬਾਬਾ ਗ੍ਰਿਫਤਾਰ
July 09
17:55 2018

ਦਿਲਪ੍ਰੀਤ ਦੀ ਕਾਰ ਵਿੱਚੋਂ ਮਿਲੀ ਨਕਦੀ, ਦਾੜ੍ਹੀ ਤੇ ਗੋਲੀ ਸਿੱਕਾ
ਉਸ ਦੀ ਸਹੇਲੀ ਦੇ ਘਰੋਂ ਬਰਾਮਦ ਹੋਈ ਕਿੱਲੋ ਹੈਰੋਇਨ ਤੇ ਹਥਿਆਰ

ਚੰਡੀਗੜ, 9 ਜੁਲਾਈ (ਪੰਜਾਬ ਮੇਲ)- ਗੈਂਗਸਟਰ ਦਿਲਪੀ੍ਰਤ ਸਿੰਘ ਉਰਫ ਬਾਬਾ ਵਾਸੀ ਪਿੰਡ ਢਾਹਾਂ ਜਿਲਾ ਰੂਪਨਗਰ ਨੂੰ ਅੱਜ ਪੰਜਾਬ ਪੁਲਿਸ ਦੀ ਕ੍ਰਾਈਮ ਬ੍ਰਾਂਚ ਅਤੇ ਜਲੰਧਰ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਚੰਡੀਗ੍ਹ ਦੇ 43 ਬੱਸ ਅੱਡੇ ਨੇੜਿਓਂ ਇੱਕ ਮੁਕਾਬਲੇ ਦੌਰਾਨ ਗ੍ਰਿਫਤਾਰ ਕਰ ਲਿਆ ਜਿਸ ਦੌਰਾਨ ਉਹ ਜ਼ਖਮੀ ਵੀ ਹੋ ਗਿਆ ਅਤੇ ਹੁਣ ਉਸ ਨੂੰ ਜਖ਼ਮੀ ਹਾਲਤ ਵਿਚ ਪੀ.ਜੀ.ਆਈ ਚੰਡੀਗੜ ਵਿਖੇ ਦਾਖਲ ਕਰਵਾਇਆ ਗਿਆ ਹੈ।
ਇਹ ਖੁਲਾਸਾ ਅੱਜ ਚੰਡੀਗੜ੍ਹ ਵਿੱਚ ਜਲੰਧਰ ਦਿਹਾਤੀ ਦੇ ਐਸਐਸਪੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਵਰਿੰਦਰ ਪਾਲ ਸਿੰਘ ਏ.ਆਈ.ਜੀ ਐਸ.ਐਸ.ਓ.ਸੀ ਮੋਹਾਲੀ ਨੇ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਦੱਸਿਆ ਕਿ ਜਲੰਧਰ ਪੁਲਿਸ ਨੂੰ ਇਹ ਸੂਚਨਾ ਮਿਲੀ ਸੀ ਕਿ ਪੰਜਾਬ ਵਿੱਚ ਹਤਿਆ ਵਰਗੇ ਸਗੀਨ ਕਰੀਬ 25 ਜੁਰਮਾਂ ਵਿਚ ਲੋੜੀਦੇ ਇਸ ਗੈਂਗਸਟਰ ਦੇ ਚੰਡੀਗੜ ਅਤੇ ਹਰਿਆਣਾ ਦੇ ਨੇੜਲੇ ਇਲਾਕਿਆ ਵਿਚ ਹੋਣ ਦੀ ਪੁਸ਼ਟੀ ਹੋਈ ਸੀ।
ਪੱਕੀ ਸੂਚਨਾ ਦੇ ਆਧਾਰ ਉੱਤੇ ਜਲੰਧਰ ਦੇ ਡੀ.ਐਸ.ਪੀ ਮੁਕੇਸ਼ ਕੁਮਾਰ ਅਤੇ ਸੀ.ਆਈ.ਏ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਸਮੇਤ ਪੁਲਿਸ ਪਾਰਟੀ ਨੂੰ ਸਟੇਟ ਸਪੈਸਲ ਓਪਰੇਸ਼ਨ ਸੈਲ ਦੀ ਇੱਕ ਸਾਝੀ ਟੀਮ ਤਿਆਰ ਕੀਤੀ ਗਈ ਜਿਸ ਵਿਚ ਡੀ.ਐਸ.ਪੀ ਤਜਿੰਦਰ ਸਿੰਘ, ਡੀ.ਐਸ.ਪੀ ਰਕੇਸ ਯਾਦਵ, ਇੰਸਪੈਕਟਰ ਗੁਰਚਰਨ ਸਿੰਘ, ਇੰਸਪੈਕਟਰ ਭਪਿੰਦਰ ਸਿੰਘ ਦੀ ਨਿਗਰਾਨੀ ਹੇਠ ਚੰਡੀਗੜ ਦੇ ਸੈਕਟਰ 43 ਬੱਸ ਸਟੈਂਡ ਦੇ ਪਿਛਲੇ ਪਾਸੇ ਦਿਲਪੀ੍ਰਤ ਸਿੰਘ ਉਰਫ ਬਾਬਾ ਮਾਰੂਤੀ ਸਵਿਫਟ ਡਿਜਾਇਰ ਗੱਡੀ ਨੰਬਰ ਐਚ.ਆਰ 04 ਜੀ 0834 ਵਿੱਚ ਆਇਆ। ਉਸ ਨੂੰ ਪਿਲਸ ਪਾਰਟੀ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਜਿਸ ਨੇ ਗੱਡੀ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਇੱਕ ਪਾਰਟੀ ਦੀ ਗੱਡੀ ਇਸ ਦੀ ਕਾਰ ਵਿੱਚ ਵੱਜੀ ਤਾਂ ਦਿਲਪੀ੍ਰਤ ਕਾਰ ਵਿੱਚੋਂ ਨਿੱਕਲ ਕੇ ਪੁਲਿਸ ਪਾਰਟੀ ਉੱਤੇ ਫਾਇਰ ਕਰਦਾ ਹੋਇਆ ਭੱਜਣ ਲੱਗਾ ਜਿਸ ਦੇ ਜਵਾਬੀ ਫਾਇਰ ਕਰਨ ‘ਤੇ ਦਿਲਪੀ੍ਰਤ ਸਿੰਘ ਜਖ਼ਮੀ ਹੋ ਗਿਆ। ਪੁਲਿਸ ਟੀਮ ਨੇ ਉਸ ਨੂੰ ਜਖ਼ਮੀ ਹਾਲਤ ਵਿਚ ਪੀ.ਜੀ.ਆਈ ਚੰਡੀਗੜ ਵਿਖੇ ਦਾਖਲ ਕਰਵਾਇਆ।
ਉਨਾਂ ਦੱਸਿਆ ਕਿ ਮੌਕੇ ਤੋਂ ਉਸ ਦੀ ਗੱਡੀ ਅਤੇ ਇਸ ਦੁਆਰਾ ਇਸਤੇਮਾਲ ਕੀਤਾ ਹੋਇਆ ਅਸਲਾ ਜਿਸ ਵਿੱਚ ਇੱਕ ਪਿਸਟਲ 30 ਬੋਰ ਲੋਡਿਡ ਸਮੇਤ ਕਾਰਤੂਸ, ਇੱਕ 30 ਬੋਰ ਰਾਈਫਲ ਅਤੇ 28 ਕਾਰਤੂਸ, 12 ਬੋਰ ਦੇ 59 ਕਾਰਤੂਸ, ਇੱਕ ਬੈਲਟ ਕਾਰਤੂਸਾਂ ਵਾਲੀ, ਇੱਕ ਨਕਲੀ ਦਾੜੀ-ਮੁੱਛਾਂ, ਦੋ ਜਾਅਲੀ ਨੰਬਰ ਪਲੇਟਾਂ, ਤਿੰਨ ਹਾਕੀਆਂ, ਇੱਕ ਰਾਡ ਬਰਾਮਦ ਹੋਈ ਹੈ। ਮੁੱਢਲੀ ਜਾਣਕਾਰੀ ਤੋ ਇਹ ਗੱਲ ਸਾਹਮਣੇ ਆਈ ਕਿ ਦਿਲਪੀ੍ਰਤ ਬਾਬਾ ਅੱਜ-ਕੱਲ੍ਹ ਪੰਜਾਬ ਅਤੇ ਹੋਰ ਰਾਜਾ ਵਿਚ ਚਿੱਟਾ ਅਤੇ ਹੋਰ ਗੋਲੀ-ਸਿੱਕਾ ਗੈਗਸਟਰਾਂ ਨੂੰ ਸਪਲਾਈ ਕਰਦਾ ਹੈ ਅਤੇ ਇਸ ਨੇ ਆਪਣੀ ਠਾਹਰ ਬਾਹਰਲੀ ਸਟੇਟਾਂ ਤੋਂ ਇਲਾਵਾ ਪੰਜਾਬ ਵਿਚ ਰੁਪਿੰਦਰ ਕੌਰ ਪੁੱਤਰੀ ਚਰਨ ਦਾਸ ਵਾਸੀ ਮਕਾਨ ਨੰ: 2567 ਸੈਕਟਰ 38, ਚੰਡਗੜ੍ਹ ਅਤੇ ਹਰਪੀ੍ਰਤ ਕੌਰ ਪੁੱਤਰੀ ਚਰਨ ਦਾਸ ਵਾਸੀ ਵਾਹਿਗੁਰੂ ਨਗਰ ਨਵਾਂਸਹਿਰ, ਜੋ ਕਿ ਦੋਵੇਂ ਭੈਣਾਂ ਹਨ, ਪਾਸ ਬਣਾਈ ਹੋਈ ਹੈ ਅਤੇ ਇਸ ਭਗੌੜੇ ਨੂੰ ਆਪਣੇ ਪਾਸ ਪਨਾਹ ਦਿੱਤੀ ਹੋਈ ਹੈ। ਦਿਲਪੀ੍ਰਤ ਸਿੰਘ ਆਪਣੇ ਹਥਿਆਰ ਅਤੇ ਗੋਲੀ ਸਿੱਕਾ, ਹੈਰੋਇਨ ਹੋਰ ਨਸ਼ੀਲੇ ਪਦਾਰਥ ਆਦਿ ਇਹਨਾਂ ਦੇ ਘਰਾਂ ਦੇ ਵਿਚ ਹੀ ਰੱਖ ਕੇ ਆਪਣਾ ਨੈਟਵਰਕ ਚਲਾ ਰਿਹਾ ਹੈ।
ਉਨਾਂ ਦੱਸਿਆ ਕਿ ਇਨਾਂ ਪੁਖਤਾ ਸਬੂਤਾਂ ਅਤੇ ਬਰਾਮਦਗੀਆਂ ਦੇ ਆਧਾਰ ਉੱਤੇ ਇਹਨਾਂ ਸਾਰਿਆਂ ਦੇ ਖਿਲਾਫ ਐਫ.ਆਈ.ਆਰ ਨੰਬਰ 03, ਮਿਤੀ 09-07-2018 ਨੂੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 22, ਅਸਲਾ ਕਾਨੂੰਨ ਦੀ ਧਾਰਾ 25, 54, 59 ਅਤੇ ਆਈ.ਪੀ.ਸੀ ਦੀ ਧਾਰਾ 212, 216 ਤਹਿਤ ਥਾਣਾ ਐਸ.ਐਸ.ਓ.ਸੀ ਮੋਹਾਲੀ ਵਿਖੇ ਦਰਜ ਕੀਤਾ ਗਿਆ ਹੈ। ਇਸੇ ਦੌਰਾਨ ਪੁਲਿਸ ਪਾਰਟੀ ਨੇ ਮੌਕੇ ‘ਤੇ ਨਵਾਂ ਸਹਿਰ ਵਿਖੇ ਰੇਡ ਕਰਕੇ ਇੱਕ ਬੋਰ ਪੰਪ ਐਕਸ਼ਨ ਰਾਈਫਲ, ਇੱਕ ਪਿਸਟਲ ਸਮੇਤ 40 ਕਾਰਤੂਸ, ਇੱਕ ਕਿਲੋ ਹੈਰੋਇਨ, ਇੱਕ ਇਲੈਕਟਰਾਨਿਕ ਕੰਡਾ ਅਤੇ ਫੋਨ ਬਰਾਮਦ ਕੀਤੇ ਹਨ।
ਉਨਾਂ ਦੱਸਿਆ ਕਿ ਦਿਲਪ੍ਰੀਤ ਬਾਬਾ ਦੀ ਕਾਰ ਵਿੱਚੋਂ ਸਮੈਕ ਲੈਣ ਵਾਲਾ ਸਾਮਾਨ ਅਤੇ ਮਰਦਾਨਗੀ ਦੇ ਕੈਪਸੂਲ ਵੀ ਬਰਾਮਦ ਹੋਏ ਹਨ। ਉਨਾਂ ਕਿਹਾ ਕਿ ਦਿਲਪ੍ਰੀਤ ਬਾਬਾ ਚੰਡੀਗੜ੍ਹ ਵਿੱਚ ਹੀ ਪਿਛਲੇ ਦੋ ਸਾਲਾਂ ਤੋਂ ਸੈਕਟਰ 38 ਵਿੱਚ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਦੀ ਹਦੂਦ ਵਿੱਚ ਹੋਣ ਕਾਰਨ ਉਨ੍ਹਾਂ ਚੰਡੀਗੜ੍ਹ ਪੁਲਿਸ ਤੋਂ ਸਹਿਯੋਗ ਵੀ ਲਿਆ ਸੀ। ਉਨਾਂ ਇਹ ਵੀ ਦੱਸਿਆ ਕਿ ਅਜੇ ਦਿਲਪ੍ਰੀਤ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਕਿਉਂਕਿ ਹਾਲੇ ਉਹ ਇਲਾਜ ਅਧੀਨ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article