PUNJABMAILUSA.COM

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

 Breaking News

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ
June 20
11:42 2018

-ਕੁਲਵਿੰਦਰ ਬਿੱਲਾ, ਰਾਜਵੀਰ ਜਵੰਦਾ, ਰੁਪਾਲੀ, ਸ਼ਿਵਜੋਤ ਅਤੇ ਜੀਤਾ ਗਿੱਲ ਨੇ ਇਲਾਕੇ ਦੇ ਪੰਜਾਬੀਆਂ ਨੂੰ ਖੂਬ ਨਚਾਇਆ
ਸੈਕਰਾਮੈਂਟੋ, 20 ਜੂਨ (ਦਲਜੀਤ ਢੰਡਾ/ਪੰਜਾਬ ਮੇਲ)- ਪੰਜਾਬ ਪ੍ਰੋਡਕਸ਼ਨਜ਼ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਪੂਰਨ ਕਾਮਯਾਬੀ ਨਾਲ ਸੰਪੰਨ ਹੋਇਆ, ਜਿਸ ਵਿਚ ਗਿੱਧਾ ਤੇ ਭੰਗੜਾ ਕੋਚ ਪਰੀਤ ਚਾਹਲ ਦੁਆਰਾ ਤਿਆਰ ਕਰਵਾਈਆਂ ਵਿਰਸੇ ਦੀਆਂ ਸ਼ੌਕੀਨਾਂ ਅਕੈਡਮੀ ਮਨਟੀਕਾ ਦੇ ਬੱਚਿਆਂ ਦੀਆਂ ਟੀਮਾਂ ਨੇ ਪੰਜਾਬ ਦੇ ਲੋਕ ਨਾਚਾਂ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕਰਕੇ ਦਰਸ਼ਕਾਂ ਦੇ ਮਨ ਮੋਹੇ। ਉਪਰੰਤ ਪ੍ਰਸਿੱਧ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ, ਰਾਜਵੀਰ ਜਵੰਦਾ, ਰੁਪਾਲੀ, ਗੁਰਜਿੰਦਰ ਸੰਧੂ, ਜੀਤਾ ਗਿੱਲ, ਪ੍ਰਤੀਕ ਢੀਂਡਸਾ ਅਤੇ ਸ਼ਿਵਜੋਤ ਨੇ ਆਪਣੇ ਨਵੇਂ ਪੁਰਾਣੇ-ਗੀਤਾਂ ਨਾਲ ਖੂਬ ਰੰਗ ਬੰਨ੍ਹਿਆ। ਬੀਬੀ ਆਸ਼ਾ ਸ਼ਰਮਾ ਨੇ ਸਟੇਜ ਬੜੀ ਬਾਖੂਬੀ ਨਾਲ ਚਲਾਈ। ਬੱਚਿਆਂ ਵੱਲੋਂ ਸਪੈਸ਼ਲ ਗਿੱਧਾ-ਭੰਗੜਾ ਹਰੇਕ ਕਲਾਕਾਰ ਦੇ ਗਾਣਿਆਂ ‘ਤੇ ਪੇਸ਼ ਕੀਤਾ, ਜੋ ਸਭ ਨੇ ਬਹੁਤ ਪਸੰਦ ਕੀਤਾ। ਪਰਿਵਾਰਾਂ ਦੇ ਬੈਠਣ ਲਈ ਉਚਿਤ ਪ੍ਰਬੰਧ ਕੀਤੇ ਗਏ ਸਨ ਅਤੇ ਮੇਲਾ ਪੂਰੀ ਤਰ੍ਹਾਂ ਨਾਲ ਸੱਭਿਆਚਾਰਕ ਤੇ ਪਰਿਵਾਰਕ ਸੀ। ਮੇਲੇ ਦੇ ਪ੍ਰਬੰਧਕਾਂ ਵੱਲੋਂ ਗਰੈਂਡ ਸਪਾਂਸਰ ਇੰਦਰਜੀਤ ਚੀਨਾ, ਡਾਇਮੰਡ ਸਪਾਂਸਰ ਮਾਇਕ ਬੋਪਾਰਾਏ ਐਂਡ ਬ੍ਰਦਰਜ਼, ਪਲੈਟੀਨਮ ਸਪਾਂਸਰ ਵਰਲਡ ਫਾਈਨੈਂਸ਼ਲ ਗਰੁੱਪ ਐਲਕ ਗਰੋਵ ਦਫਰਤ, ਗੋਲਡਨ ਸਪਾਂਸਰ ਸ਼ਿਕਾਗੋ ਪੀਜ਼ਾ, ਟੋਬੈਕੋ ਕਾਰਟਲ, ਐੱਮ.ਜੀ.ਐੱਮ., ਦਰਸ਼ਨ ਸਿੰਘ ਮੁੰਡੀ, ਸੈਮ ਚਾਹਲ ਅਤੇ ਐੱਲ.ਏ. ਮਰਚੈਂਡਾਇਸ ਯੂਬਾ ਸਿਟੀ ਨੂੰ ਵਿਸ਼ੇਸ਼ ਸਨਮਾਨਿਤ ਕੀਤਾ ਗਿਆ। ਮੇਲੇ ਦੇ ਪ੍ਰਬੰਧਕ ਦਲਜੀਤ ਸਿੰਘ ਢੰਡਾ, ਜਤਿੰਦਰ ਸੋਨੂੰ ਹੁੰਦਲ, ਗੈਰੀ ਤੁੰਗ, ਟੀ.ਜੇ. ਹੁੰਦਲ, ਹਰਪ ਗਿੱਲ, ਹਰਵੀ ਕਾਹਲੋਂ ਵੱਲੋਂ ਸਾਰੇ ਸਪਾਂਸਰਾਂ, ਸਿੰਗਰਾਂ, ਸਰੋਤਿਆਂ ਅਤੇ ਮੇਲੇ ਨਾਲ ਜੁੜੀ ਹਰ ਇੱਕ ਸ਼ਖਸੀਅਤ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article