ਚੰਡੀਗੜ੍ਹ, 28 ਅਗਸਤ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਇੱਕ ਦਿਨਾਂ ਇਜਲਾਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਨੂੰ 7 ਦਿਨਾਂ ਲਈ ਇਕਾਂਤਵਾਸ ਵਿੱਚ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਇਕ ਟਵੀਟ ’ਚ ਕੀਤਾ। ਸ੍ਰੀ ਠੁਕਰਾਲ ਨੇ ਦੱਸਿਆ ਕਿ ਅੱਜ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਦੋ ਵਿਧਾਇਕ ਕਰੋਨਾ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਇਸੇ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਨਿਯਮਾਂ ਦੀ ਪਾਲਣਾ ਕਰਦਿਆਂ ਅਤੇ ਡਾਕਟਰਾਂ ਦੀ ਸਲਾਹ ਨਾਲ ਖ਼ੁਦ ਨੂੰ 7 ਦਿਨਾਂ ਲਈ ਇਕਾਂਤਵਾਸ ’ਚ ਰੱਖਣ ਦਾ ਫ਼ੈਸਲਾ ਕੀਤਾ ਹੈ।