PUNJABMAILUSA.COM

ਪੰਜਾਬ ਮੰਤਰੀ ਮੰਡਲ ਨੇ ‘ਲਾਭ ਦੇ ਹੋਰ ਅਹੁਦੇ’ ਗੈਰ -ਅਯੋਗਤਾ ਦੇ ਘੇਰੇ ‘ਚ ਲਿਆਂਦੇ

ਪੰਜਾਬ ਮੰਤਰੀ ਮੰਡਲ ਨੇ ‘ਲਾਭ ਦੇ ਹੋਰ ਅਹੁਦੇ’ ਗੈਰ -ਅਯੋਗਤਾ ਦੇ ਘੇਰੇ ‘ਚ ਲਿਆਂਦੇ

ਪੰਜਾਬ ਮੰਤਰੀ ਮੰਡਲ ਨੇ ‘ਲਾਭ ਦੇ ਹੋਰ ਅਹੁਦੇ’ ਗੈਰ -ਅਯੋਗਤਾ ਦੇ ਘੇਰੇ ‘ਚ ਲਿਆਂਦੇ
June 28
07:36 2018

ਚੰਡੀਗੜ੍ਹ, 28 ਜੂਨ (ਪੰਜਾਬ ਮੇਲ)- ਪੰਜਾਬ ਮੰਤਰੀ ਮੰਡਲ ਨੇ ਪੰਜਾਬ ਸਟੇਟ ਲੈਜੀਸਲੇਚਰ (ਪ੍ਰੀਵੇਂਸ਼ਨ ਆਫ ਡਿਸਕਵਾਲੀਫਿਕੇਸ਼ਨ) ਐਕਟ, 1952 ਵਿੱਚ ਕੁੱਝ ਮਹੱਤਵਪੂਰਨ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸਦੇ ਨਾਲ ਵਿਧਾਇਕਾਂ ਲਈ ‘ ਲਾਭ ਦੇ ਅਹੁਦੇ’ ਦੀਆਂ ਹੋਰ ਕਈ ਨਵੀਆਂ ਸ਼੍ਰੇਣੀਆਂ ਆਪਣੇ ਕੋਲ ਰੱਖਣ ਲਈ ਰਾਹ ਪੱਧਰਾ ਹੋ ਗਿਆ ਹੈ।
ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਸੋਧਾਂ ਦੇ ਨਾਲ ਵਿਧਾਇਕਾਂ ਨੂੰ ਲਾਭ ਦੇ ਅਹੁਦਿਆਂ ਦੇ ਕੁਝ ਹੋਰ ਮਾਮਲਿਆਂ ਵਿੱਚ ਅਯੋਗ ਨਾ ਠਹਿਰਾਏ ਜਾਣ ਵਿੱਚ ਸੁਰੱਖਿਆ ਮਿਲੇਗੀ ਜੋ ਕਿ ਮੂਲ ਐਕਟ ਵਿੱਚ ਸ਼ਾਮਲ ਨਹੀ ਸੀ।
ਇਨ੍ਹਾਂ ਸੋਧਾਂ ਦਾ ਉਦੇਸ਼ ਵਰਤਮਾਨ ਸਮੇਂ ਦੇ ਪ੍ਰਸ਼ਾਸ਼ਨ ਦੀਆਂ ਉਲਝਨਾਂ ਨੂੰ ਸੰਬੋਧਿਤ ਹੋਣਾ ਹੈ ਇਸ ਦੇ ਵਾਸਤੇ ਨਵਾਂ ਸੈਕਸ਼ਨ-1 ਏ ਸ਼ਾਮਲ ਕੀਤਾ ਗਿਆ ਹੈ ਜਿਸ ਵਿੱਚ ‘ ਜ਼ਰੂਰੀ ਭੱਤੇ’, ‘ਸੰਵਿਧਾਨਿਕ ਬਾਡੀ’ ਅਤੇ ‘ਗੈਰ ਸੰਵਿਧਾਨਿਕ ਬਾਡੀ’ ਨੂੰ ਪ੍ਰਭਾਸ਼ਿਤ ਕੀਤਾ ਗਿਆ ਹੈ। ਇਸ ਐਕਟ ਦੀ ਧਾਰਾ 2 ਦੇ ਹੇਠ ਲਾਭ ਦੇ ਅਹੁਦੇ ਦੀਆਂ ਹੋਰ ਸ਼੍ਰੇਣੀਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਸੈਕਸ਼ਨ-1 (ਏ) ਦੇ ਅਨੁਸਾਰ ‘ ਲਾਜ਼ਮੀ ਭੱਤਾ’ ਦਾ ਮਤਲਬ ਉਸ ਰਾਸ਼ੀ ਤੋਂ ਹੋਵੇਗਾ ਜੋ ਰੋਜ਼ਾਨਾ ਭੱਤੇ (ਅਜਿਹਾ ਭੱਤਾ ਵਿਧਾਨ ਸਭਾ ਦੇ ਮੈਂਬਰ ਨੂੰ ਮਿਲਦੇ ਰੋਜ਼ਾਨਾ ਮਿਲਦੇ ਭੱਤੇ ਦੀ ਰਾਸ਼ੀ ਤੋਂ ਵੱਧ ਨਹੀ ਹੋਵੇਗਾ ਜਿਸ ਵਾਸਤੇ ਉਹ ਪੰਜਾਬ ਲੈਜੀਸਲੇਚਰ ਅਸੈਂਬਲੀ (ਮੈਂਬਰਾਂ ਦੇ ਤਨਖਾਹ ਤੇ ਭੱਤੇ) ਐਕਟ 1942 ਦੇ ਹੇਠ ਹੱਕਦਾਰ ਹੈ) ਦੇ ਰਾਹੀਂ ਇਕ ਅਹੁਦੇ ਨੂੰ ਸੰਭਾਲਣ ਲਈ ਭੁਗਤਾਨ ਯੋਗ ਹੋਵੇਗੀ। ਅਹੁਦੇ ਦੇ ਕੰਮਕਾਰ ਨੂੰ ਕਰਦੇ ਹੋਏ ਵਿਧਾਇਕ ਵਲੋਂ ਕੀਤੇ ਗਏ ਖਰਚੇ ਦੇ ਪ੍ਰਤੀਫਲ ਨੂੰ ਯਕੀਨੀ ਬਨਾਉਣ ਲਈ ਸਫਰੀ ਭੱਤਾ, ਹਾਉਸ ਰੈਂਟ ਭੱਤਾ ਜਾ ਯਾਤਰਾ ਭੱਤਾ ਇਸ ‘ਚ ਸ਼ਾਮਲ ਹੈ।
ਧਾਰਾ 2 ਨੂੰ ਸੋਧ ਕਰਦੇ ਹੋਏ ਇਸ ਵਿੱਚ ਸ਼ਾਮਲ ਕੀਤਾ ਹੈ-
(ਜੇ) ਇਕ ਮੰਤਰੀ (ਮੁੱਖ ਮੰਤਰੀ ਸਣੇ), ਰਾਜ ਮੰਤਰੀ ਜਾਂ ਉਪ ਮੰਤਰੀ, ਭਾਵੇਂ ਐਕਸ ਓਫਿਸ਼ਿਓ ਜਾਂ ਨਾਂ ਦੁਆਰਾ।
(ਕੇ) ਚੇਅਰਮੈਨ, ਉਪ ਚੇਅਰਮੈਨ, ਡਿਪਟੀ ਚੇਅਰਮੈਨ, ਰਾਜ ਯੋਜਨਾ ਬੋਰਡ ਦਾ ਅਹੁਦਾ
(ਐਲ) ਵਿਧਾਨ ਸਭਾ ਵਿੱਚ ਮਾਨਤਾ ਪ੍ਰਾਪਤਾ ਗਰੁੱਪ, ਮਾਨਤਾ ਪ੍ਰਾਪਤ ਪਾਰਟੀ ( ਹਰੇਕ ਆਗੂ ਅਤੇ ਹਰੇਕ ਡਿਪਟੀ ਆਗੂ) ਦਾ ਅਹੁਦਾ
(ਐਮ) ਚੀਫ ਵਿਪ, ਡਿਪਟੀ ਚੀਫ ਵਿਪ ਜਾਂ ਵਿਧਾਨ ਸਭਾ ਵਿੱਚ ਵਿਪ ਦਾ ਅਹੁਦਾ
(ਐਨ) ਯੂਨੀਵਰਸਿਟੀ ਜਾਂ ਯੂਨੀਵਰਸਿਟੀਆਂ ਨਾਲ ਸਬੰਧਤ ਕਿਸੇ ਹੋਰ ਬਾਡੀ ਵਿੱਚ ਸਿੰਡੀਕੇਟ, ਸੇਨੇਟ, ਐਗਜੈਕਿਟਵ ਕਮੇਟੀ, ਕੌਂਸਲ ਜਾਂ ਕੋਰਟ ਦਾ ਮੈਂਬਰ ਜਾਂ ਚੇਅਰਮੈਨ ਦਾ ਅਹੁਦਾ।
(ਓ) ਕਿਸੇ ਵੀ ਮਾਮਲਾ ਵਿੱਚ ਅੰਕੜੇ ਇਕੱਠੇ ਕਰਨ ਜਾਂ ਜਾਂਚ ਕਰਨ ਦੇ ਮਕਸਦ ਲਈ ਜਾਂ ਜਨ ਮਹੱਤਤਾ ਦੇ ਕਿਸੇ ਵੀ ਮਾਮਲੇ ਵਿੱਚ ਜਾਂ ਕਿਸੇ ਹੋਰ ਅਥਾਰਿਟੀ ਜਾਂ ਸਰਕਾਰ ਨੂੰ ਸਲਾਹ ਦੇਣ ਦੇ ਮਕਸਦ ਵਾਸਤੇ ਆਰਜੀ ਤੌਰ ‘ਤੇ ਸਥਾਪਤ ਇਕ ਕਮੇਟੀ (ਭਾਵੇਂ ਇਹ ਇਕ ਮੈਂਬਰ ਅਧਾਰਤ ਹੋਵੇ ਜਾਂ ਵਧ ਮੈਂਬਰਾਂ) ਦੇ ਮੈਂਬਰ ਜਾਂ ਚੇਅਰਮੈਨ ਦੇ ਅਹੁਦੇ, ਜੇ ਇਸ ਤਰ੍ਹਾਂ ਦਾ ਅਹੁਦਾ ਪ੍ਰਾਪਤ ਵਿਅਕਤੀ ਲਾਜ਼ਮੀ ਭੱਤੇ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੇ ਸੇਵਾ ਫਲ ਲਈ ਹੱਕਦਾਰ ਨਾ ਹੋਵੇ।
(ਪੀ) ਕਲਾਜ (ਓ) ਵਿੱਚ ਦਰਸਾਏ ਗਈ ਕਿਸੇ ਵੀ ਅਜਿਹੀ ਬਾਡੀ ਤੋਂ ਇਲਾਵਾ ਕੋਈ ਵੀ ਸੈਵਿਧਾਨਿਕ ਜਾਂ ਗੈਰ ਸੰਵਿਧਾਨਿਕ ਬਾਡੀ ਦੇ ਚੇਅਰਮੈਨ, ਡਾਇਰੈਕਟਰ ਜਾ ਮੈਂਬਰ ਦਾ ਅਹੁਦਾ, ਜੇ ਇਸ ਤਰ੍ਹਾਂ ਦਾ ਅਹੁਦਾ ਪ੍ਰਾਪਤ ਵਿਅਕਤੀ ਲਾਜ਼ਮੀ ਭੱਤੇ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੇ ਸੇਵਾ ਫਲ ਲਈ ਹੱਕਦਾਰ ਨਾ ਹੋਵੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

Read Full Article
    ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

Read Full Article
    APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

Read Full Article
    ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

Read Full Article
    ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

Read Full Article
    ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

Read Full Article