PUNJABMAILUSA.COM

ਪੰਜਾਬ ਮੰਤਰੀ ਮੰਡਲ ਵੱਲੋਂ ਚਿੰਤਪੁਰਨੀ ਮੈਡੀਕਲ ਕਾਲਜ ਦੇ ਵਿਦਿਆਰਥੀ ਹੋਰ ਕਾਲਜਾਂ ਵਿੱਚ ਤਬਦੀਲ ਕਰਨ ਬਾਰੇ ਵਿਚਾਰ-ਵਟਾਂਦਰਾ

October 16
17:14 2017

ਵਿਦਿਆਰਥੀਆਂ ਦੇ ਭਵਿੱਖ ਦੀ ਰਾਖੀ ਕਰਨ ਲਈ ਮੁੱਖ ਮੰਤਰੀ ਨੇ ਆਪਣੀ ਵਚਣਬੱਧਤਾ ਦੁਹਰਾਈ
ਚੰਡੀਗੜ੍ਹ, 16 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀਆਂ ਨਾਲ ਚਿੰਤਪੁਰਨੀ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੂੰ ਹੋਰ ਸੰਸਥਾਵਾਂ ਵਿੱਚ ਤਬਦੀਲ ਕਰਨ ਦੇ ਮੁੱਦੇ ਬਾਰੇ ਵਿਚਾਰ-ਵਟਾਂਦਰਾ ਕੀਤਾ।
ਮੰਤਰੀ ਮੰਡਲ ਦੀ ਮੀਟਿੰਗ ਦੇ ਏਜੰਡੇ ਖਤਮ ਹੋਣ ਤੋਂ ਬਾਅਦ ਆਖੀਰ ਵਿੱਚ ਇਸ ਮੁੱਦੇ ‘ਤੇ ਵਿਚਾਰ ਕਰਕੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਠਾਨਕੋਟ ਦੇ ਚਿੰਤਪੁਰਨੀ ਮੈਡੀਕਲ ਕਾਲਜ ਦੇ ਬੰਦ ਹੋਣ ਕਾਰਨ ਵਿਦਿਆਰਥੀਆਂ ਦੇ ਕੈਰੀਅਰ ਨੂੰ ਬੁਰੇ ਪ੍ਰਭਾਵ ਤੋਂ ਸੁਰੱਖਿਅਤ ਕਰਨ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਦੇ ਡਾਵਾਂ-ਡੋਲ ਹੋਣ ਦੀ ਆਗਿਆ ਨਹੀਂ ਦੇਵੇਗੀ।
ਮੀਟਿੰਗ ਵਿੱਚ ਦੱਸਿਆ ਗਿਆ ਕਿ ਇਸ ਕਾਲਜ ਵਿੱਚ 250 ਵਿਦਿਆਰਥੀ ਐਮ.ਬੀ.ਬੀ.ਐਸ. ਦੀ ਪੜ੍ਹਾਈ ਕਰ ਰਹੇ ਹਨ। ਜਿਨ੍ਹਾਂ ਵਿੱਚੋਂ 214 ਦੇ ਬੈਚ ਦੇ 100 ਵਿਦਿਆਰਥੀ ਅਤੇ 2016 ਦੇ ਬੈਚ ਦੇ 150 ਵਿਦਿਆਰਥੀ ਹਨ। ਮੰਤਰੀ ਮੰਡਲ ਨੇ ਇਸ ਗੱਲ ‘ਤੇ ਸਹਿਮਤੀ ਪ੍ਰਗਟਾਈ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਅਤੇ ਮੈਡੀਕਲ ਕੌਂਸਲ ਆਫ ਇੰਡੀਆ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਛੇਤੀ ਹੀ ਸੂਬੇ ਦੇ ਹੋਰ ਮੈਡੀਕਲ ਕਾਲਜਾਂ ਵਿੱਚ ਤਬਦੀਲ ਕਰ ਦਿੱਤਾ ਜਾਵੇ।
ਮੁੱਖ ਮੰਤਰੀ ਨੇ ਪਿਛਲੇ ਮਹੀਨੇ ਪਠਾਨਕੋਟ ਵਿੱਚ ਇਨ੍ਹਾਂ ਪ੍ਰਭਾਵਿਤ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਸੀ ਕਿ ਪ੍ਰਵਾਨਗੀ ਤੋਂ ਬਾਅਦ ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਤਬਦੀਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਇਹ ਵੀ ਭਰੋਸਾ ਦਿਵਾਇਆ ਸੀ ਕਿ ਉਨ੍ਹਾਂ ਦੀ ਸਰਕਾਰ ਵਿਦਿਆਰਥੀਆਂ ਦੇ ਕੈਰੀਅਰ ਦੀ ਸੁਰੱਖਿਆ ਲਈ ਹਰ ਕਦਮ ਚੁੱਕੇਗੀ। ਉਨ੍ਹਾਂ ਕਿਹਾ ਸੀ ਕਿ ਜੇ ਐਮ.ਸੀ.ਆਈ. ਨਵੰਬਰ ਵਿੱਚ ਸ਼ੁਰੂ ਹੋਣ ਵਾਲੇ ਇਮਤਿਹਾਨਾਂ ਤੋਂ ਪਹਿਲਾਂ ਪ੍ਰਵਾਨਗੀ ਨਹੀਂ ਵੀ ਦਿੰਦੀ ਤਾਂ ਇਸ ਕੇਸ ਵਿੱਚ ਜੇ ਜ਼ਰੂਰਤ ਪਈ ਤਾਂ ਵੱਖਰਾ ਇਮਤਿਹਾਨ ਲਿਆ ਜਾਵੇਗਾ।
ਇਹ ਕਾਲਜ ਭਾਰਤੀ ਜਨਤਾ ਪਾਰਟੀ ਦੇ ਸਵਰਨ ਸਿੰਘ ਸਲਾਰੀਆ ਦਾ ਹੈ ਅਤੇ ਇਹ ਐਮ.ਸੀ.ਆਈ. ਦੇ ਮਾਪਦੰਡਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਿਹਾ ਹੈ। ਇਸ ਦੇ ਨਤੀਜੇ ਵਜੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਇਸ ਦੇ ਵਿਦਿਆਰਥੀ ਹੋਰਨਾਂ ਥਾਵਾਂ ‘ਤੇ ਤਬਦੀਲ ਕਰਨ ਲਈ ਆਖਿਆ ਹੈ। ਸੂਬਾ ਸਰਕਾਰ ਨੇ ਇਸ ਕਾਲਜ ਦੇ ਵਿਦਿਆਰਥੀਆਂ ਨੂੰ ਹੋਰਨਾਂ ਕਾਲਜਾਂ ਵਿੱਚ ਤਬਦੀਲ ਕਰਨ ਲਈ ਐਮ.ਸੀ.ਆਈ. ਅਤੇ ਕੇਂਦਰੀ ਸਿਹਤ ਮੰਤਰਾਲੇ ਨੂੰ ਆਗਿਆ ਦੇਣ ਲਈ ਲਿੱਖਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article