PUNJABMAILUSA.COM

ਪੰਜਾਬ ਰਾਜ ਸੂਚਨਾ ਕਮਿਸ਼ਨ ਵਲੋਂ ਐਮ.ਜੀ.ਐਨ ਐਜੂਕੇਸ਼ਨਲ ਟਰੱਸਟ, ਜਲੰਧਰ ਅਤੇ ਸਬੰਧਤ ਵਿਦਿਅਕ ਸੰਸਥਾਵਾਂ ਜਨਤਕ ਅਦਾਰੇ ਕਰਾਰ

September 07
16:39 2017

* ਸੂਚਨਾ ਅਧਿਕਾਰ ਤਹਿਤ 30 ਦਿਨਾਂ ਵਿਚ ਦੇਣੀ ਪਵੇਗੀ ਜਾਣਕਾਰੀ
ਚੰਡੀਗੜ, 7 ਸਤੰਬਰ (ਪੰਜਾਬ ਮੇਲ)- ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਜਲੰਧਰ ਸ਼ਹਿਰ ਦੇ ਐਮ.ਜੀ.ਐਨ.ਐਜੂਕੇਸ਼ਨਲ ਟਰੱਸਟ ਵੱਲੋਂ ਚਲਾਈਆ ਜਾ ਰਹੀਆਂ ਵਿਦਿਅਕ ਸੰਸਥਾਵਾਂ ਨੂੰ ਆਰ.ਟੀ.ਆਈ. ਐਕਟ 2005 ਦੇ ਦਾਇਰੇ ਵਿਚ ਲਿਆਂਉਦਿਆਂ ਇਨ੍ਹਾਂ ਨੂੰ ਜਨਤਕ ਅਦਾਰੇ ਐਲਾਨਿਆ ਹੈ। ਇਸ ਸਬੰਧੀ ਦਾਇਕ ਇਕ ਮਾਮਲੇ ਦਾ ਨਿਬੇੜਾ ਕਰਦਿਆਂ ਕਮਿਸ਼ਨ ਨੇ ਇਨ੍ਹਾਂ ਵਿਦਿਅਕ ਸੰਸਥਾਵਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਅਪੀਲਕਰਤਾ ਨੂੰ ਮੰਗੀ ਗਈ ਮੁਕੰਮਲ ਸੂਚਨਾ ਹੁਕਮ ਜਾਰੀ ਹੋਣ ਤੋਂ 30 ਦਿਨਾਂ ਦੇ ਅੰਦਰ-ਅੰਦਰ ਮੁਹੱਈਆ ਕਰਾਉਣ।
ਮੇਜਰ ਚਰਨਜੀਤ ਸਿੰਘ ਰਾਏ ਵਾਸੀ ਮਕਾਨ ਨੰਬਰ 1593, ਸੈਕਟਰ-33 ਡੀ, ਚੰਡੀਗੜ੍ਹ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਕੋਲ ਅਪੀਲ ਦਾਇਰ ਕੀਤੀ ਸੀ ਕਿ ਲੋਕ ਸੂਚਨਾ ਅਫਸਰ ਦਫਤਰ ਪ੍ਰਿੰਸੀਪਲ ਐਮ.ਜੀ.ਐਨ. ਪਬਲਿਕ ਸਕੂਲ, ਅਦਰਸ਼ ਨਗਰ, ਜਲ਼ੰੰਧਰ ਤੋਂ ਆਰ.ਟੀ.ਆਈ. ਐਕਟ 2005 ਅਧੀਨ ਸੂਚਨਾ ਮੰਗੀ ਗਈ ਸੀ ਪਰ ਇਸ ਸੰਸਥਾ ਵੱਲੋਂ ਜਨਤਕ ਇਕਾਈ ਨਾ ਹੋਣ ਦਾ ਹਵਾਲਾ ਦੇ ਕੇ ਸੂਚਨਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ।
ਐਮ.ਜੀ.ਐਨ. ਪਬਲਿਕ ਸਕੂਲ ਵਲੋਂਂ ਆਪਣੇ ਪੱਖ ਵਿੱਚ ਪੇਸ਼ ਕੀਤੇ ਗਏ ਦਸਤਾਵੇਜਾਂ ਵਿੱਚ ਕਿਹਾ ਗਿਆ ਕਿ ਸਕੂਲ ਨੂੰ ਸਰਕਾਰ ਵੱਲੋਂ ਕਿਸੇ ਕਿਸਮ ਦੀ ਵਿੱਤੀ ਮਦਦ ਸਿੱਧੇ ਤੌਰ ‘ਤੇ ਨਹੀਂ ਦਿੱਤੀ ਜਾਂਦੀ ਸਗੋਂ ਐਮ.ਜੀ.ਐਨ ਐਜੂਕੇਸ਼ਨ ਟਰੱਸਟ ਨੂੰ ਐਮ.ਜੀ.ਐਨ. ਕਾਲਜ ਆਫ਼ ਐਜੂਕੇਸ਼ਨ, ਜਲੰਧਰ, ਜੀ.ਐਨ. ਕਾਲਜ ਆਫ਼ ਐਜੂਕੇਸ਼ਨ, ਕਪੂਰਥਲਾ, ਐਮ.ਜੀ.ਐਨ. ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜਲੰਧਰ, ਐਮ.ਜੀ.ਐਨ. ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਅਤੇ ਐਮ.ਜੀ.ਐਨ. ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਕੈਂਟ, ਨੂੰ ਚਲਾਉਣ ਲਈ ਪੰਜਾਬ ਸਰਕਾਰ ਵੱਲੋਂ 95% ਵਿੱਤੀ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਇੰਪਰੂਵਮੈਂਟ ਟਰੱਸਟ ਜਲੰਧਰ ਵੱਲੋਂ ਸ਼ਹਿਰ ਦੇ ਅਹਿਮ ਹਿੱਸੇ ਵਿੱਚ ਛੇ ਏਕੜ ਜ਼ਮੀਨ ਰਿਆਇਤੀ ਦਰ 600 ਰੁਪਏ ਸਾਲਾਨਾ ਫ਼ੀਸ ‘ਤੇ ਦਿੱਤੀ ਗਈ ਹੈ।ਇਸ ਤੋਂ ਇਲਾਵਾ ਇਕ ਹੋਰ ਸਕੂਲ ਲਈ ਕੈਂਟ ਖੇਤਰ ਵਿੱਚ ਵੀ 33 ਸਾਲ ਲਈ ਜ਼ਮੀਨ ਰਿਆਇਤੀ ਦਰ ਤੇ ਟਰੱਸਟ ਵਲੋਂ ਚਲਾਏ ਜਾ ਰਹੇ ਸਕੂਲ ਨੂੰ ਦਿੱਤੀ ਗਈ ਹੈ ।
ਰਾਜ ਸੂਚਨਾ ਕਮਿਸ਼ਨ ਦੇ ਸੂਚਨਾ ਕਮਿਸ਼ਨਰ ਸ੍ਰੀ ਯਸ਼ਵੀਰ ਮਹਾਜਨ ਦੇ ਬੈਂਚ ਨੇ ਅਪੀਲ ਨੰਬਰ 1941 ਸਾਲ 2015 ਦਾ ਨਿਬੇੜਾ ਕਰਦਿਆਂ ਸੁਪਰੀਮ ਕੋਰਟ ਵੱਲੋਂ ਸਿਵਲ ਅਪੀਲ ਨੰਬਰ 9017 ਆਫ਼ 2017 (ਐਸ.ਐਲ.ਪੀ.(ਸੀ) ਨੰਬਰ 24290 ਆਫ਼ 2012 ਵਿਚੌਂ ਪ੍ਰਗਟ ਹੋਏ ਕੇਸ ਦੇ ਨਿਬੇੜਾਂ ਕਰਦਿਆਂ ਦਿੱਤੇ ਗਏ ਫ਼ੈਂਸਲੇ ਦੀ ਰੋਸ਼ਨੀ ਵਿੱਚ ਸਰਕਾਰ ਤੋਂ ਵਿੱਤੀ ਮਦਦ ਹਾਸਲ ਕਰਨ ਅਤੇ ਹੋਰ ਰਿਆਇਤਾਂ ਲੈਣ ਵਾਲੇ ਐਮ.ਜੀ.ਐਨ. ਐਜੂਕੇਸ਼ਨ ਟਰੱਸਟ ਜਲੰਧਰ ਅਤੇ ਇਸ ਵੱਲੋਂ ਚਲਾਏ ਜਾ ਰਹੇ ਵਿਦਿਅਕ ਅਦਾਰਿਆਂ ਨੂੰ ਆਰ.ਟੀ.ਆਈ.ਐਕਟ 2005 ਦੀ ਧਾਰਾ 2(ਐਚ)(ਡੀ)(2)ਅਧੀਨ ਜਨਤਕ ਅਦਾਰੇ ਕਰਾਰ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article