PUNJABMAILUSA.COM

ਪੰਜਾਬ ਰੋਡਵੇਜ਼/ਪਨਬਸ ਦੇ ਬੇੜੇ ਵਿੱਚ 333 ਸਾਧਾਰਣ ਅਤੇ 31 ਏ.ਸੀ.ਵਾਲਵੋ ਬੱਸਾਂ ਸ਼ਾਮਿਲ ਕੀਤੀਆਂ ਜਾਣਗੀਆਂ : ਅਰੁਨਾ ਚੌਧਰੀ

July 25
18:35 2018

ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਅਤੇ ਪਸ਼ੂ ਪਾਲਣ ਦੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ੍ਰ: ਬਲਬੀਰ ਸਿੰਘ ਸਿੱਧੂ ਵੱਲੋਂ ਐਸ ਏ ਐਸ ਨਗਰ ਦੇ ਬਾਬਾ ਬੰਦਾ ਸਿੰਘ ਬਹਾਦਰ ਅੰਤਰ-ਰਾਜੀ ਬੱਸ ਅੱਡੇ ਤੋਂ ਏ.ਸੀ. ਵਾਲਵੋ ਬੱਸਾਂ ਅਤੇ ਸਾਧਾਰਣ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਐਸ.ਏ.ਐਸ ਨਗਰ / ਚੰਡੀਗੜ੍ਹ, 25 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਲੋਕਾਂ ਨੂੰ ਆਰਾਮਦਾਇਕ ਅਤੇ ਬਿਹਤਰ ਸਫਰ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਰੋਡਵੇਜ/ਪਨਬਸ ਦੇ ਬੇੜੇ ਵਿੱਚ ਇਸ ਸਾਲ ਸਤੰਬਰ ਦੇ ਅੰਤ ਤੱਕ 333 ਸਾਧਾਰਣ ਅਤੇ 31 ਸੁਪਰ ਇੰਟੈਗਰਲ ਕੋਚ ਏ.ਸੀ. ਵਾਲਵੋ ਬੱਸਾਂ ਸ਼ਾਮਿਲ ਕੀਤੀਆਂ ਜਾਣਗੀਆਂ । ਇਸ ਗੱਲ ਦੀ ਜਾਣਕਾਰੀ ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀਮਤੀ ਅਰੁਨਾ ਚੌਧਰੀ ਨੇ ਐਸ ਏ ਐਸ ਨਗਰ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜ਼ੀ ਬੱਸ ਅੱਡੇ ਤੋਂ ਪਹਿਲੇ ਪੜਾਅ ਵਿੱਚ 10 ਵਾਲਵੋ ਅਤੇ 4 ਸਾਧਾਰਣ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।
ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਇਸ ਵੇਲੇ ਪੰਜਾਬ ਰੋਡਵੇਜ਼/ਪਨਬਸ ਦੇ ਬੇੜੇ ਵਿੱਚ ਕੁੱਲ 1844 ਬੱਸਾਂ ਹਨ ਜਿਸ ਵਿੱਚ 1810 ਸਾਧਾਰਣ ਅਤੇ 34 ਸੁਪਰ ਇੰਟੈਗਰਲ ਕੋਚ ਏ.ਸੀ. ਬੱਸਾਂ ਹਨ । ਉਨ੍ਹਾਂ ਦੱਸਿਆ ਕਿ ਨਵੀਆਂ ਬੱਸਾਂ ਤੇ 104 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਪੁਰਾਣੀਆਂ ਨੂੰ ਪੜਾਅ ਵਾਰ ਬਦਲਿਆ ਜਾਵੇਗਾ। ਉਹਨਾਂ ਦੱਸਿਆ ਕਿ ਵਾਲਵੋ ਬੱਸਾ ਨੂੰ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਤੋ ਇਲਾਵਾ ਦਿੱਲੀ ਏਅਰਪੋਰਟ, ਜੈਪੁਰ, ਕਟੜਾ ਦੇ ਰੁਟਾਂ ਅਤੇ ਚੰਡੀਗੜ੍ਹ ਤੋਂ ਅੰਿਮ੍ਰਤਸਰ , ਲੁਧਿਆਣਾ , ਪਠਾਨਕੋਟ, ਫਿਰੋਜ਼ਪੁਰ ਅਤੇ ਹੁਸ਼ਿਆਰਪੁਰ ਆਦਿ ਰੁਟਾਂ ਤੇ ਚਲਾਇਆ ਜਾਣਗੀਆਂ। ਉਹਨਾਂ ਦੱਸਿਆ ਕਿ ਇਹ ਸਾਰੀਆਂ ਨਵੀਆਂ ਬੱਸਾਂ ਸਤੰਬਰ ਦੇ ਅੰਤ ਤੱਕ ਰਾਜੀ ਅਤੇ ਅੰਤਰਰਾਜੀ ਰੁਟਾਂ ਤੇ ਚਲਾ ਦਿੱਤੀਆ ਜਾਣਗੀਆਂ । ਨਵੀਆਂ ਬੱਸਾਂ ਨਾਲ ਵਿਭਾਗ ਨੂੰ ਪ੍ਰਤੀ ਸਾਲ ਲਗਭਗ 160 ਕਰੋੜ ਰੁਪਏ ਦੀ ਰੂਟ ਰਸੀਟ ਪ੍ਰਾਪਤ ਹੋਵੇਗੀ । ਉਹਨਾਂ ਦੱਸਿਆ ਕਿ ਇਹਨਾਂ ਨਵੀਆਂ ਬੱਸਾਂ ਦੇ ਸ਼ਾਮਲ ਹੋਣ ਨਾਲ ਵਿਭਾਗ ਨੂੰ ਲਾਭ ਹੋਵੇਗਾ ਅਤੇ ਆਮ ਲੋਕਾਂ ਨੂੰ ਵਧੀਆ ਸਫਰ ਸਹੂਲਤ ਮਿਲੇਗੀ ਅਤੇ ਪ੍ਰਾਇਵੇਟ ਬੱਸ Àਪਰੇਟਰਾਂ ਵੱਲੋ ਚਲਾਈਆਂ ਜਾਣ ਵਾਲੀਆਂ ਗੈਰ ਕਾਨੂੰਨੀ ਬੱਸ ਸਰਵਿਸ ਤੌਰ ਤੇ ਮੁਕੰਮਲ ਤੌਰ ਤੇ ਠੱਲ੍ਹ ਪਵੇਗੀ।
ਟਰਾਂਸਪੋਰਟ ਮੰਤਰੀ ਨੇ ਦੱਸਿਆਂ ਕਿ ਟਰਾਂਸਪੋਰਟ ਵਿਭਾਗ ਵੱਲੋ ਕਿਲੋਮੀਟਰ ਸਕੀਮ ਅਧੀਨ ਪਨਬਸ ਦੇ ਬੇੜੇ ਵਿਚ 31 ਸਧਾਰਣ ਬੱਸਾਂ ਅਤੇ 11 ਸੁਪਰ ਇੰਟੈਗਰਲ ਕੋਚ ਏ ਸੀ ਬੱਸਾਂ ਸ਼ਾਮਲ ਕਰਨ ਦਾ ਵੀ ਫੈਸਲਾ ਲਿਆ ਗਿਆ ਹੈ ਜਿਹੜੀਆਂ ਕਿ ਜਲਦੀ ਹੀ ਵੱਖ-ਵੱਖ ਰੂਟਾਂ ਤੇ ਚਲਾ ਦਿੱਤੀਆਂ ਜਾਣਗੀਆਂ। ਸ਼੍ਰੀਮਤੀ ਅਰੁਨਾ ਚੌਧਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਵਿੱਖ ਵਿਚ 21 ਕਰੋੜ 27 ਲੱਖ ਰੁਪਏ ਦੀ ਲਾਗਤ ਨਾਲ ਇੰਟੀਗਰੇਟਿਡ ਡਿਪੂ ਮਨੇਜਮੈਂਟ ਸਿਸਟਮ ਅਧੀਨ ਪੰਜਾਬ ਰੋਡਵੇਜ ਦੇ ਸਾਰੇ ਡਿਪੂਆਂ ਦੀ ਕੰਪਿਊਟਰਾਈਜੇਸਨ ਕੀਤੀ ਜਾਵੇਗੀ ਅਤੇ 5 ਕਰੋੜ ਦੀ ਲਾਗਤ ਨਾਲ 1800 ਬੱਸਾਂ ਵਿੱਚ ਰੀਅਲ ਟਾਇਮ ਪਸੈਨਜਰ ਇੰਨਫਾਰਮੇਸ਼ਨ ਸਿਸਟਮ ਲਾਗੂ ਕੀਤਾ ਜਾਵੇਗਾ ਅਤੇ ਈ –ਟਿੰਕਟਿੰਗ ਪ੍ਰਣਾਲੀ ਚਾਲੂ ਕੀਤੀ ਜਾਵੇਗੀ, ਜਿਸ ਨਾਲ ਟਿਕਟ ਮਸ਼ੀਨਾਂ ਦੇ ਸਾਰੇ ਡਾਟਾ ਬੇਸ ਅਤੇ ਆਨਲਾਈਨ ਰਿਜਰਵੇਸ਼ਨ , ਕਾਊਟਰ ਬੁਕਿੰਗ ਦੇ ਡਾਟਾ ਨੂੰ ਇੱਕ ਪਲੇਟ ਫਾਰਮ ਤੇ ਆਨਲਾਈਨ ਕੀਤਾ ਜਾ ਸਕੇਗਾ ਅਤੇ ਅਜਿਹਾ ਹੋਣ ਨਾਲ ਆਮ ਜਨਤਾ ਨੂੰ ਸਹੂਲਤ ਮਿਲੇਗੀ ਅਤੇ ਟਰਾਂਸਪੋਰਟ ਵਿਭਾਗ ਨੂੰ ਵਿੱਤੀ ਫਾਇਦਾ ਹੋਵੇਗਾ ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਸ਼ੂ ਪਾਲਣ , ਡੇਅਰੀ ਵਿਕਾਸ ਤੇ ਕਿਰਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਨਵੀਆਂ ਬੱਸਾਂ ਦੀ ਸ਼ਮੂਲੀਅਤ ਨਾਲ ਰਾਜ ਦੇ ਲੋਕਾਂ ਨੂੰ ਜਿੱਥੇ ਬਿਹਤਰ ਸਫਰ ਸਹੂਲਤ ਪ੍ਰਦਾਨ ਹੋਵੇਗੀ ਉੱਥੇ ਸਮੇਂ ਦੀ ਬੱਚਤ ਵੀ ਹੋਵੇਗੀ । ਉਹਨਾਂ ਦੱਸਿਆ ਕਿ ਐਸ ਏ ਐਸ ਨਗਰ ਸ਼ਹਿਰ ਵਿੱਚ ਜਲਦੀ ਹੀ ਸਿਟੀ ਬੱਸ ਸੇਵਾ ਸੁਰੂ ਹੋ ਜਾਵੇਗੀ ਜਿਸ ਦਾ ਇਹ ਪ੍ਰੋਜੈਕਟ ਅੰਤਿਮ ਪੜਾਅ ਤੇ ਹੈ। ਜਿਸ ਨਾਲ ਸ਼ਹਿਰ ਨਿਵਾਸੀਆਂ ਦੇ ਨਾਲ -ਨਾਲ ਰਾਜ ਦੇ ਵੱਖ ਵੱਖ ਹਿੱਸਿਆ ਤੋ ਆਉਣ ਵਾਲੇ ਲੋਕਾਂ ਨੂੰ ਵੀ ਫਾਇਦਾ ਹੋਵੇਗਾ । ਇਸ ਮੌਕੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਸ਼੍ਰੀ ਸਰਵਜੀਤ ਸਿੰਘ, ਡਾਇਰੈਕਟਰ ਟਰਾਂਸਪੋਰਟ ਵਿਭਾਗ ਸ਼ੀ੍ਰ ਭੁਪਿੰਦਰ ਸਿੰਘ ਰਾਏ, ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ , ਐਸ ਡੀ ਐਮ ਜਗਦੀਪ ਸਹਿਗਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀ ਰਵਿੰਦਰ ਸਿੰਘ ਰਾਹੀ ਅਤੇ ਪੰਜਾਬ ਰੋਡਵੇਜ ਦੇ ਵੱਖ ਵੱਖ ਡਿਪੂਆਂ ਦੇ ਜਨਰਲ ਮੈਨੇਜਰ ਅਤੇ ਟਰਾਂਸਪੋਰਟ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article