PUNJABMAILUSA.COM

ਪੰਜਾਬ ਲਈ ‘ਆਪ’ ਦੇ ਉਮੀਦਵਾਰਾਂ ਦਾ ਐਲਾਨ ਛੇਤੀ: ਕੇਜਰੀਵਾਲ

ਪੰਜਾਬ ਲਈ ‘ਆਪ’ ਦੇ ਉਮੀਦਵਾਰਾਂ ਦਾ ਐਲਾਨ ਛੇਤੀ: ਕੇਜਰੀਵਾਲ

ਪੰਜਾਬ ਲਈ ‘ਆਪ’ ਦੇ ਉਮੀਦਵਾਰਾਂ ਦਾ ਐਲਾਨ ਛੇਤੀ: ਕੇਜਰੀਵਾਲ
February 10
10:05 2016

11
ਨਵੀਂ ਦਿੱਲੀ, 10 ਫਰਵਰੀ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੇ ਤਿਆਰੀ ਵਿੱਢ ਦਿੱਤੀ ਹੈ ਤੇ ਛੇਤੀ ਹੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ 20 ਫਰਵਰੀ ਤੋਂ ਇਕ ਹਫ਼ਤੇ ਲਈ ਪੰਜਾਬ ਦਾ ਦੌਰਾ ਕਰਨਗੇ ਤੇ ਇਸ ਦੌਰਾਨ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣਗੇ। ਇਥੇ ਵਿਸ਼ੇਸ਼ ਮੁਲਕਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਪਿੰਡਾਂ ਵਿਚ ਵੀ ਜਾਣਗੇ, ਜਿਹੜੇ ਨਸ਼ਿਆਂ ਦੀ ਗ੍ਰਿਫ਼ਤ ਵਿਚ ਹਨ। ‘ਦਿੱਲੀ ਡਾਇਆਲਾਗ ਕਮਿਸ਼ਨ’ ਦੀ ਤਰਜ਼ ‘ਤੇ ਪਾਰਟੀ ਨੇਤਾ ਆਸ਼ੀਸ਼ ਖੇਤਾਨ ਵੱਲੋਂ ‘ਪੰਜਾਬ ਡਾਇਆਲਾਗ’ ਮਾਰਚ ਦੇ ਪਹਿਲੇ ਹਫ਼ਤੇ ਸ਼ੁਰੂ ਕੀਤਾ ਜਾਵੇਗਾ। ਇਸ ਰਾਹੀਂ 6 ਮਹੀਨੇ ਲੋਕਾਂ ਨਾਲ ਸੰਵਾਦ ਰਚਾਇਆ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਧਾਨ ਸਭਾ ਦੇ ਨਤੀਜੇ ਦਿੱਲੀ ਵਰਗੇ ਨਤੀਜੇ ਆਉਣਗੇ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਪੰਜਾਬ ਤੋਂ ਬਾਹਰੀ ਵਿਅਕਤੀ ਕਹਿਣ ਬਾਰੇ ਉਨ੍ਹਾਂ ਕਿਹਾ ਕਿ ਉਹ ਭਾਰਤੀ ਹਨ, ਪਾਕਿਸਤਾਨ ਤੋਂ ਨਹੀਂ ਆਏ। ਪੰਜਾਬ ਦੀ ‘ਆਪ’ ਵਿਚਲੀ ਫੁੱਟ ਬਾਰੇ ਉਨ੍ਹਾਂ ਕਿਹਾ ਕਿ ਹਰ ਪਰਿਵਾਰ ਵਿਚ ਝਗੜੇ ਹੁੰਦੇ ਰਹਿੰਦੇ ਹਨ। ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ‘ਆਪ’ ‘ਚ ਲਿਆਉਣ ਨਾਲ ਪੁਰਾਣੇ ਵਰਕਰਾਂ ਦੇ ਨਿਰਾਸ਼ ਹੋਣ ਬਾਰੇ ਸ਼੍ਰੀ ਕੇਜਰੀਵਾਲ ਨੇ ਕਿਹਾ ‘ਆਪ’ ਚਾਰ ਵਿਅਕਤੀਆਂ ਦਾ ਕਲੱਬ ਨਹੀਂ ਹੈ। ਇਸ ਨੂੰ 120 ਕਰੋੜ ਲੋਕਾਂ ਦੀ ਪਾਰਟੀ ਬਣਾਉਣਾ ਹੈ, ਜੇਕਰ ਪਾਰਟੀ ਬਣਾਉਣ ਵਾਲੇ ਇਹ ਸੋਚ ਲੈਂਦੇ ਹਨ ਕਿ ਹੋਰ ਕਿਸੇ ਨੂੰ ਨਹੀਂ ਆਉਣ ਦੇਣਾ ਤਾਂ ਇਹ ਸੌੜੀ ਸੋਚ ਹੋਵੇਗੀ।
ਪੰਜਾਬ, ਹਰਿਆਣਾ ਦੇ ਪਾਣੀਆਂ ਦੇ ਮਸਲੇ ਬਾਰੇ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਗੱਲਬਾਤ ਨਾਲ ਹਰ ਮਸਲੇ ਦਾ ਹੱਲ ਕੱਢਿਆ ਜਾ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੀਆਂ ਦੂਜੀਆਂ ਪਾਰਟੀਆਂ ਵੱਲੋਂ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਨੂੰ ਜਾਣਬੁੱਝ ਕੇ ਬਰਬਾਦ ਕੀਤਾ ਜਾ ਰਿਹਾ ਹੈ, ਤਾਂ ਜੋ ਆਮ ਲੋਕਾਂ ਨੂੰ ਪ੍ਰਾਈਵੇਟ ਸਕੂਲਾਂ ਤੇ ਹਸਪਤਾਲਾਂ ‘ਚ ਜਾਣਾ ਪਏ। ਉਨ੍ਹਾਂ ਦੱਸਿਆ ਕਿ ਸਿੱਖ ਮਸਲਿਆਂ ਪ੍ਰਤੀ ‘ਆਪ’ ਸੰਵੇਦਨਸ਼ੀਲ ਹੈ। ਉਨ੍ਹਾਂ ਮੰਨਿਆ ਕਿ ਪਾਰਟੀ ਨੂੰ ਫੰਡ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਲਈ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਬਾਰੇ ਗੋਲਮੋਲ ਜਿਹਾ ਜੁਆਬ ਦਿੰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਲਈ ਹਾਲੇ ਸਾਲ ਪਿਆ ਹੈ ਤੇ ਸਮਾਂ ਆਉਣ ‘ਤੇ ਇਸ ਬਾਰੇ ਦੱਸ ਦਿੱਤਾ ਜਾਵੇਗਾ। ਪੰਜਾਬ ਨੂੰ ਨਸ਼ਾ-ਮੁਕਤ ਕਰਨ ਬਾਰੇ ਉਨ੍ਹਾਂ ਕਿਹਾ ਕਿ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਖੇਤੀ ਖੇਤਰ ਨੂੰ ਸੁਧਾਰਿਆ ਜਾਵੇਗਾ ਤੇ ਭ੍ਰਿਸ਼ਟਾਚਾਰ ਨੂੰ ਰੋਕ ਕੇ ਸਨਅਤੀਕਰਨ ਤੇ ਵਪਾਰ ਨੂੰ ਪ੍ਰਫੁੱਲਤ ਕੀਤਾ ਜਾਵੇਗਾ। ਬੇਰੁਜ਼ਗਾਰੀ ਖ਼ਤਮ ਕਰਨ ਲਈ ਸਥਾਨਕ ਪੱਧਰ ਦੀਆਂ ਨੀਤੀਆਂ ਬਣਾਈਆਂ ਜਾਣਗੀਆਂ ਤੇ ਪੰਜਾਬੀ ਭਾਸ਼ਾ ਨੂੰ ਪ੍ਰਫੁਲਤ ਕਰਨ ਲਈ ਯਤਨ ਕੀਤੇ ਜਾਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article