PUNJABMAILUSA.COM

ਪੰਜਾਬ ਵਿਚ ਈ-ਸਿਗਰਟ ਵੇਚਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ

ਪੰਜਾਬ ਵਿਚ ਈ-ਸਿਗਰਟ ਵੇਚਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ

ਪੰਜਾਬ ਵਿਚ ਈ-ਸਿਗਰਟ ਵੇਚਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ
October 11
17:23 2018

ਖੁਰਾਕ ਅਤੇ ਡਰੱਗ ਐਡਮਿਨਸਟ੍ਰੇਸ਼ਨ ਵਿਭਾਗ ਵਲੋਂ ਈ-ਸਿਗਰਟ ਅਤੇ ਹੋਰ ਉਪਕਰਨਾਂ ਦੀ ਵਿਕਰੀ ‘ਤੇ ਮਨਾਹੀ ਸਬੰਧੀ ਅਧਿਸੂਚਨਾ ਮੁੜ ਜਾਰੀ
ਚੰਡੀਗੜ੍ਹ, 11 ਅਕਤੂਬਰ (ਪੰਜਾਬ ਮੇਲ)- ਤੰਦਰੁਸਤ ਪੰਜਾਬ ਮਿਸ਼ਨ ਦੇ ਅਧੀਨ ਖੁਰਾਕ ਅਤੇ ਡਰੱਗ ਐਡਮਿਨਸਟ੍ਰੇਸ਼ਨ, ਕਮਿਸ਼ਨਰ, ਪੰਜਾਬ ਸ੍ਰੀ ਕਾਹਨ ਸਿੰਘ ਪੰਨੂੰ ਵਲੋਂ ਈ-ਸਿਗਰਟ ਅਤੇ ਹੀਟ-ਨੌਟ-ਬਰਨ ਉਪਕਰਨਾਂ ਦੀ ਵਿਕਰੀ ‘ਤੇ ਮਨਾਹੀ ਸਬੰਧੀ ਅਧਿਸੂਚਨਾ ਮੁੜ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਰੱਗ ਐਡਮਿਨਸਟ੍ਰੇਸ਼ਨ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ, ਭਾਰਤ ਵਿਚ ਡਰੱਗ ਅਤੇ ਕਾਸਮੈਟਿਕ ਐਕਟ, 2013 ਤਹਿਤ ਈ.ਐਨ.ਡੀ.ਐਸ (ਇਲੈਕਟ੍ਰੋਨਿਕ ਨਿਕੋਨਾਇਨ ਡਲੀਵਰੀ ਸਿਸਟਮ/ਈ-ਸਿਗਰਟ) ‘ਤੇ ਮੁਕੰਮਲ ਰੋਕ ਲਗਾਉਣ ਵਾਲਾ ਪਹਿਲਾ ਸੂਬਾ ਹੈ। ਉਹਨਾਂ ਦੱਸਿਆ ਕਿ ਪਹਿਲਾਂ ਬਹੁਤ ਘੱਟ ਲੋਕ ਇਹਨਾਂ ਉਤਪਾਦਾਂ ਦੇ ਹਾਨੀਕਾਰਕ ਪ੍ਰਭਾਵਾਂ ਤੋਂ ਜਾਣੂ ਸਨ ਪਰ ਹੁਣ ਸਿਹਤ ਵਿਭਾਗ ਵਲੋਂ ਸੂਬਾ ਪੱਧਰ ਤੇ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਅਧੀਨ ਲੋਕਾਂ ਨੂੰ ਵੱਡੇ ਪੱਧਰ ‘ਤੇ ਜਾਗਰੂਕ ਕੀਤਾ ਗਿਆ ਹੈ ਅਤੇ ਸਾਇਬਰ ਕ੍ਰਾਇਮ ਵਿੰਗ, ਪੰਜਾਬ ਵਲੋਂ ਈ-ਸਿਗਰਟ ਦੀ ਆਨਲਾਇਨ ਵਿਕਰੀ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਹੁਣ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਵਲੋਂ ਇਲੈਕਟ੍ਰੋਨਿਕ ਨਿਕੋਨਾਇਨ ਡਲਿਵਰੀ ਸਿਸਟਮ/ਈ-ਸਿਗਰਟ (ਈ.ਐਨ.ਡੀ.ਐਸ) ਜਿਸ ਵਿਚ ਈ-ਸਿਗਰਟ, ਹੀਟ-ਨੌਟ-ਬਰਨ (ਐਚ.ਐਨ.ਬੀ.) ਉਪਕਰਨ, ਈ-ਨਿਕੋਟਾਇਨ, ਫਲੇਵਰਡ ਹੁੱਕਾ ਅਤੇ ਅਜਿਹੇ ਹੋਰ ਉਤਪਾਦ ਸ਼ਾਮਲ ਹਨ, ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੀ ਐਡਵਾਈਜ਼ਰੀ ‘ਤੇ ਕਾਰਵਾਈ ਕਰਦਿਆਂ ਕਮਿਸ਼ਨਰੇਟ ਆਫ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਨੇ ਇਲੈਕਟ੍ਰੋਨਿਕ ਸਿਗਰਟ ਅਤੇ ਹੀਟ-ਨੌਟ-ਬਰਨ ਤੰਬਾਕੂ ਉਪਕਰਨਾਂ ਦੀ ਵਿਕਰੀ ਅਤੇ ਦਰਾਮਦ ‘ਤੇ ਰੋਕ ਸਬੰਧੀ ਸਰਕੂਲਰ ਜਾਰੀ ਕੀਤਾ ਹੈ। ਅਜਿਹੇ ਉਪਕਰਨ ਸਿਹਤ ਲਈ ਵਧੇਰੇ ਹਾਨੀਕਾਰਕ ਹਨ ਅਤੇ ਜੇਕਰ ਕੋਈ ਇਕ ਵਾਰ ਨਿਕੋਟੀਨ ਦਾ ਆਦੀ ਹੋ ਜਾਂਦਾ ਹੈ ਤਾਂ ਉਸ ਵਲੋਂ ਸਿਗਰਟ ਦੀ ਵਰਤੋਂ ਕਰਨ ਦੀ ਸੰਭਾਵਨਾ ਕਾਫੀ ਹੱਦ ਤੱਕ ਵੱਧ ਜਾਂਦੀ ਹੈ।
ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਵਿਭਿੰਨ ਜ਼ਿਲ੍ਹਿਆਂ ਵਿਚ ਵੱਖ-ਵੱਖ ਸਮੇਂ ‘ਤੇ ਅਜਿਹੇ ਉਤਪਾਦਾਂ ਸਬੰਧੀ ਛਾਪੇਮਾਰੀ ਕੀਤੀ ਗਈ ਹੈ। ਜੁਲਾਈ 2018 ਵਿਚ ਅੰਮ੍ਰਿਤਸਰ ਵਿਖੇ ਹਾਲ ਹੀ ਵਿਚ ਮਾਰੇ ਗਏ ਛਾਪਿਆਂ ਦੌਰਾਨ ਈ-ਸਿਗਰਟਾਂ ਜ਼ਬਤ ਕੀਤੀਆਂ ਗਈਆਂ । ਇਸ ਤੋਂ ਇਲਾਵਾ ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਮੋਹਾਲੀ, ਹੁਸ਼ਿਆਰਪੁਰ ਅਤੇ ਮਾਨਸਾ ਵਿਚ ਵੀ ਛਾਪੇਮਾਰੀਆਂ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆਂ ਕਿ ਪੰਜਾਬ ਹੀ ਸਿਰਫ ਇਕ ਅਜਿਹਾ ਸੂਬਾ ਹੈ ਜਿਥੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਡਰੱਗਜ਼ ਅਤੇ ਕਾਸਮੈਟਿਕ ਐਕਟ ਤਹਿਤ ਦੋ ਵੱਖਰੇ ਕੇਸਾਂ ਵਿੱਚ ਕਾਰਵਾਈ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਨਿਕੋਟੀਨ ਦੇ ਮਾਰੂ ਪ੍ਰਭਾਵਾਂ ਬਾਰੇ ਇਥੇ ਕਈ ਵਿਗਿਆਨਿਕ ਪ੍ਰਮਾਣ ਮੌਜੂਦ ਹਨ ਅਤੇ ਇਹੀ ਕਾਰਨ ਹੈ ਕਿ ਡਰੱਗਜ਼ ਅਤੇ ਕਾਸਮੈਟਿਕ ਐਕਟ ਆਫ ਇੰਡੀਆ ਅਧੀਨ ਸਿਗਰਟ ਛੱਡਣ ਲਈ ਇਸਤੇਮਾਲ ਕੀਤੇ ਜਾਣ ਵਾਲੇ ਨਿਟੋਕੀਨ ਗਮਜ਼ ਅਤੇ ਪੈਚਸ ਨੂੰ ਛੱਡ ਕੇ ਨਿਕੋਟੀਨ ਨਾ-ਮੰਨਜ਼ੂਰ ਕੀਤਾ ਗਿਆ ਹੈ। ਸੀ.ਐਫ.ਡੀ.ਏ ਨੇ ਦੱਸਿਆ ਕਿ ਪੁਆਇਜ਼ਨਜ਼ ਐਕਟ ਅਤੇ ਪੈਸਟੀਸਾਇਡਜ਼ ਐਕਟ ਅਧੀਨ ਵੀ ਨਿਕੋਟੀਨ ਦੇ ਇਸਤੇਮਾਲ ‘ਤੇ ਪਾਬੰਦੀ ਲਗਾਈ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

Read Full Article
    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

Read Full Article
    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

Read Full Article
    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

Read Full Article
    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

Read Full Article
    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Read Full Article
    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article