PUNJABMAILUSA.COM

ਪੰਜਾਬ ਵਿਜੀਲੈਂਸ ਬਿਊਰੋ ਨੇ 18 ਮੁਲਾਜ਼ਮ ਰਿਸ਼ਵਤ ਲੈਂਦੇ ਦਬੋਚੇ

 Breaking News

ਪੰਜਾਬ ਵਿਜੀਲੈਂਸ ਬਿਊਰੋ ਨੇ 18 ਮੁਲਾਜ਼ਮ ਰਿਸ਼ਵਤ ਲੈਂਦੇ ਦਬੋਚੇ

ਪੰਜਾਬ ਵਿਜੀਲੈਂਸ ਬਿਊਰੋ ਨੇ 18 ਮੁਲਾਜ਼ਮ ਰਿਸ਼ਵਤ ਲੈਂਦੇ ਦਬੋਚੇ
October 12
17:35 2017

* 5 ਦੋਸ਼ੀ ਕਰਮਚਾਰੀਆਂ ਨੂੰ ਅਦਾਲਤ ਵੱਲੋਂ ਸਜਾਵਾਂ ਤੇ ਜ਼ੁਰਮਾਨੇ
* ਭ੍ਰਿਸ਼ਟਾਚਾਰ ਕੇਸਾਂ ਦੀ ਜਾਂਚ ਲਈ 4 ਵਿਜੀਲੈਂਸ ਪੜਤਾਲਾਂ ਦਰਜ

ਚੰਡੀਗੜ੍ਹ, 12 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਤੰਬਰ ਮਹੀਨੇ ਦੌਰਾਨ ਕੁੱਲ 17 ਛਾਪੇ ਮਾਰਦਿਆਂ 18 ਸਰਕਾਰੀ ਮੁਲਾਜ਼ਮਾਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਮਾਲ ਮਹਿਕਮੇ ਦੇ 5 ਮੁਲਾਜ਼ਮ, ਪੁਲਿਸ ਵਿਭਾਗ ਦੇ 7 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 6 ਮੁਲਾਜਮ ਸ਼ਾਮਲ ਹਨ।
ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਕੇਸਾਂ ਦੇ 12 ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਹੋਰ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ 5 ਫੌਜਦਾਰੀ ਮੁਕੱਦਮੇ ਵੀ ਪੜਤਾਲ ਉਪਰੰਤ ਦਰਜ਼ ਕੀਤੇ ਗਏ
ਉਨਾਂ ਦੱਸਿਆ ਕਿ ਇਸੇ ਦੌਰਾਨ ਚਾਰ ਮੁਕੱਦਮਿਆਂ ਵਿਚ ਵੱਖ-ਵੱਖ ਅਦਾਲਤਾਂ ਵਲੋਂ ਪੰਜ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਜੁਰਮਾਨੇ ਸੁਣਾਏ ਗਏ ਜਿਨ੍ਹਾਂ ਵਿਚ ਆਯੁਰਵੈਦਿਕ ਕਾਲਜ ਤੇ ਹਸਪਤਾਲ, ਹੁਸ਼ਿਆਰਪੁਰ ਵਿਖੇ ਤਾਇਨਾਤ ਦੀਪਕ ਕੁਮਾਰ, ਕਲਰਕ ਨੂੰ ਵਧੀਕ ਸੈਸ਼ਨਜ਼ ਜੱਜ ਹੁਸ਼ਿਆਰਪੁਰ ਦੀ ਅਦਾਲਤ ਵੱਲੋਂ 2 ਸਾਲ ਦੀ ਕੈਦ ਅਤੇ 5,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਅਤੇ ਬੀ.ਡੀ.ਪੀ.ਓ ਦਫਤਰ ਬੁਢਲਾਡਾ, ਮਾਨਸਾ ਵਿਖੇ ਤਾਇਨਾਤ ਸਹਾਇਕ ਇੰਜੀਨੀਅਰ ਪਵਨ ਕੁਮਾਰ ਨੂੰ ਵਧੀਕ ਸੈਸ਼ਨਜ਼ ਜੱਜ ਮਾਨਸਾ ਦੀ ਅਦਾਲਤ ਵੱਲੋਂ 4 ਸਾਲ ਦੀ ਕੈਦ ਸਮੇਤ 50,000 ਰੁਪਏ ਦਾ ਜ਼ੁਰਮਾਨਾ ਭਰਨ ਦੀ ਸਜ਼ਾ ਸੁਣਾਈ ਗਈ।
ਇਸੇ ਤਰ੍ਹਾਂ ਸਬ ਡਵੀਜਨ ਬੰਡਾਲਾ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਲਾਈਨਮੈਨ ਦਲਜੀਤ ਸਿੰਘ ਅਤੇ ਜੂਨੀਅਰ ਇੰਜੀਨੀਅਰ ਗੁਰਨਾਮ ਸਿੰਘ ਨੂੰ ਵਧੀਕ ਸੈਸ਼ਨਜ਼ ਜੱਜ ਅੰਮ੍ਰਿਤਸਰ ਦੀ ਅਦਾਲਤ ਵੱਲੋਂ 4 ਸਾਲ ਦੀ ਕੈਦ ਅਤੇ 5 ਹਜਾਰ ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਭਲਾਈ ਵਿਭਾਗ ਪੰਜਾਬ, ਚੰਡੀਗੜ੍ਹ ਵਿਖੇ ਤਾਇਨਾਤ ਸੰਯੁਕਤ ਸਕੱਤਰ ਤੇਜ ਕੁਮਾਰ ਗੋਇਲ ਪੀ.ਸੀ.ਐਸ. ਨੂੰ ਵਧੀਕ ਸੈਸ਼ਨਜ਼ ਜੱਜ ਐਸ.ਏ.ਐਸ ਨਗਰ ਦੀ ਅਦਾਲਤ ਵੱਲੋਂ 3 ਸਾਲ ਦੀ ਕੈਦ ਅਤੇ 12,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ 5 ਸਾਬਕਾ ਰਾਸ਼ਟਰਪਤੀ  ਤੂਫਾਨ ਪੀੜਤਾਂ ਦੀ ਮਦਦ ਲਈ ਇੱਕ ਮੰਚ ’ਤੇ ਨਜ਼ਰ ਆਏ

ਅਮਰੀਕਾ ਦੇ 5 ਸਾਬਕਾ ਰਾਸ਼ਟਰਪਤੀ ਤੂਫਾਨ ਪੀੜਤਾਂ ਦੀ ਮਦਦ ਲਈ ਇੱਕ ਮੰਚ ’ਤੇ ਨਜ਼ਰ ਆਏ

Read Full Article
    ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਖਤਰਨਾਕ : ਟੌਮ ਪੇਰੇਜ਼

ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਖਤਰਨਾਕ : ਟੌਮ ਪੇਰੇਜ਼

Read Full Article
    ਟਰੰਪ ਵੱਲੋਂ ਹਵਾਈ ਫੌਜ ‘ਚ ਪਾਇਲਟਾਂ ਦੀ ਕਮੀ ਪੂਰੀ ਕਰਨ ਵਾਲੇ ਸਰਕਾਰੀ ਹੁਕਮਾਂ ‘ਤੇ ਦਸਤਖਤ

ਟਰੰਪ ਵੱਲੋਂ ਹਵਾਈ ਫੌਜ ‘ਚ ਪਾਇਲਟਾਂ ਦੀ ਕਮੀ ਪੂਰੀ ਕਰਨ ਵਾਲੇ ਸਰਕਾਰੀ ਹੁਕਮਾਂ ‘ਤੇ ਦਸਤਖਤ

Read Full Article
    ਭਾਰਤੀ ਅਮਰੀਕੀ ਸਾਂਸਦ ਵੱਲੋਂ ਦੀਵਾਲੀ ਦੇ ਮਹੱਤਵ ਨੂੰ ਸਵੀਕਾਰ ਕਰਨ ਵਾਲਾ ਪ੍ਰਸਤਾਵ ਅਮਰੀਕੀ ਪ੍ਰਤੀਨਿਧੀ ਸਭਾ ‘ਚ ਪੇਸ਼

ਭਾਰਤੀ ਅਮਰੀਕੀ ਸਾਂਸਦ ਵੱਲੋਂ ਦੀਵਾਲੀ ਦੇ ਮਹੱਤਵ ਨੂੰ ਸਵੀਕਾਰ ਕਰਨ ਵਾਲਾ ਪ੍ਰਸਤਾਵ ਅਮਰੀਕੀ ਪ੍ਰਤੀਨਿਧੀ ਸਭਾ ‘ਚ ਪੇਸ਼

Read Full Article
    ਟਰੰਪ ਵੱਲੋਂ ਬਣਾਈ ਤਸਵੀਰ 10.4 ਲੱਖ ਰੁਪਏ ‘ਚ ਨੀਲਾਮ

ਟਰੰਪ ਵੱਲੋਂ ਬਣਾਈ ਤਸਵੀਰ 10.4 ਲੱਖ ਰੁਪਏ ‘ਚ ਨੀਲਾਮ

Read Full Article
    ਜਾਰਜ ਡਬਲਯੂ ਬੁਸ਼ ਵੱਲੋਂ ਕੱਟੜਤਾ, ਗੋਰਿਆਂ ਦੀ ਸਰਵਉੱਚਤਾ ਅਤੇ ਫਰੇਬ ਦੀ ਤਿੱਖੀ ਨਿਖੇਧੀ

ਜਾਰਜ ਡਬਲਯੂ ਬੁਸ਼ ਵੱਲੋਂ ਕੱਟੜਤਾ, ਗੋਰਿਆਂ ਦੀ ਸਰਵਉੱਚਤਾ ਅਤੇ ਫਰੇਬ ਦੀ ਤਿੱਖੀ ਨਿਖੇਧੀ

Read Full Article
    ਲਾਸ ਏਂਜਲਸ ਪੁਲਿਸ ਵੱਲੋਂ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ

ਲਾਸ ਏਂਜਲਸ ਪੁਲਿਸ ਵੱਲੋਂ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ

Read Full Article
    ਰੋਜ਼ਾਨਾ 30 ਲੱਖ ਅਮਰੀਕੀ ਗੋਲੀਆਂ ਨਾਲ ਭਰੀਆਂ ਬੰਦੂਕਾਂ ਲੈ ਕੇ ਨਿਕਲਦੇ ਹਨ ਬਾਹਰ!

ਰੋਜ਼ਾਨਾ 30 ਲੱਖ ਅਮਰੀਕੀ ਗੋਲੀਆਂ ਨਾਲ ਭਰੀਆਂ ਬੰਦੂਕਾਂ ਲੈ ਕੇ ਨਿਕਲਦੇ ਹਨ ਬਾਹਰ!

Read Full Article
    ਬਰਾਕ ਓਬਾਮਾ ਦੇ ਨਾਂ ’ਤੇ ਅਮਰੀਕਾ ’ਚ  ਰੱਖਿਆ ਜਾਵੇਗਾ ਸਕੂਲ ਦਾ ਨਾਂ

ਬਰਾਕ ਓਬਾਮਾ ਦੇ ਨਾਂ ’ਤੇ ਅਮਰੀਕਾ ’ਚ ਰੱਖਿਆ ਜਾਵੇਗਾ ਸਕੂਲ ਦਾ ਨਾਂ

Read Full Article
    ਬੇਨਕਾਬ ਹੋਇਆ ਪਾਕਿ ਦਾ ਝੂਠ,  ਪੰਜਾਂ ਸਾਲਾਂ ਤੋਂ ਪਾਕਿਸਤਾਨ ‘ਚ ਸੀ ਅਮਰੀਕੀ-ਕੈਨੇਡਾਈ ਜੋੜਾ

ਬੇਨਕਾਬ ਹੋਇਆ ਪਾਕਿ ਦਾ ਝੂਠ, ਪੰਜਾਂ ਸਾਲਾਂ ਤੋਂ ਪਾਕਿਸਤਾਨ ‘ਚ ਸੀ ਅਮਰੀਕੀ-ਕੈਨੇਡਾਈ ਜੋੜਾ

Read Full Article