PUNJABMAILUSA.COM

ਪੰਜਾਬ ਵਿਧਾਨਭਾ ਚੋਣਾਂ – ਪਾਰਟੀਆਂ ਵੱਲੋ ਸਟਾਰ ਵਾਰ ਸ਼ੁਰੂ

ਪੰਜਾਬ ਵਿਧਾਨਭਾ ਚੋਣਾਂ – ਪਾਰਟੀਆਂ ਵੱਲੋ ਸਟਾਰ ਵਾਰ ਸ਼ੁਰੂ

ਪੰਜਾਬ ਵਿਧਾਨਭਾ ਚੋਣਾਂ – ਪਾਰਟੀਆਂ ਵੱਲੋ ਸਟਾਰ ਵਾਰ ਸ਼ੁਰੂ
January 27
22:24 2017

starwar
ਜਲੰਧਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਅਤੇ ਮਜੀਠਾ ‘ਚ ਰਾਹੂਲ ਗਾਂਧੀ ਨੇ ਕੀਤਾ ਜਨਤਾ ਨੂੰ ਸੰਬੋਧਨ
ਜਲੰਧਰ, 27 ਜਨਵਰੀ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ’ਚ ਆਪਣੀ ਪਲੇਠੀ ਚੋਣ ਰੈਲੀ ਦੌਰਾਨ ਕਾਂਗਰਸ ਨੂੰ ਡੁੱਬਦਾ ਜਹਾਜ਼ ਦੱਸਿਆ ਅਤੇ ਆਮ ਆਦਮੀ ਪਾਰਟੀ ਦਾ ਨਾਂ ਲਏ ਬਿਨਾਂ ਕਿਹਾ ਕਿ ਜਿਹੜੀਆਂ ਤਾਕਤਾਂ ਆਪਣੇ ਰਾਜਸੀ ਮੰਤਵ ਲਈ ਪੰਜਾਬ ਦੇ ਨੌਜਵਾਨਾਂ ਨੂੰ ਬਦਨਾਮ ਕਰ ਰਹੀਆਂ ਹਨ ਉਨ੍ਹਾਂ ਨੂੰ ਚੋਣਾਂ ਦੌਰਾਨ ਹਰਾ ਕੇ ਸਜ਼ਾ ਦਿੱਤੀ ਜਾਵੇ। ਇਥੇ ਪੀਏਪੀ ਮੈਦਾਨ ’ਚ ਭਾਜਪਾ ਦੀ ਵਿਜਯ ਸੰਕਲਪ ਰੈਲੀ ਦੌਰਾਨ ਸ੍ਰੀ ਮੋਦੀ ਨੇ ਆਪਣੇ 45 ਮਿੰਟਾਂ ਦੇ ਭਾਸ਼ਣ ’ਚ ਸਭ ਤੋਂ ਵੱਧ ਕਾਂਗਰਸ ’ਤੇ ਹੱਲੇ ਬੋਲੇ।
ਉਨ੍ਹਾਂ ਕਿਹਾ ਕਿ ਦੇਸ਼ ਦਾ ਕੋਈ ਅਜਿਹਾ ਨਾਗਰਿਕ ਨਹੀਂ ਹੋਵੇਗਾ ਜਿਸ ਨੇ ਪੰਜਾਬ ਦੀ ਕਣਕ ਨਾਲ ਆਪਣਾ ਢਿੱਡ ਨਾ ਭਰਿਆ ਹੋਵੇ। ਜਦੋਂ ਵੀ ਦੇਸ਼ ਨੂੰ ਲੋੜ ਪਈ ਤਾਂ ਪੰਜਾਬ ਹਮੇਸ਼ਾ ਸੀਨਾ ਤਾਣ ਕੇ ਖੜ੍ਹਾ ਰਿਹਾ ਹੈ। ਪਰ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਆਪਣੇ ਨਿੱਜੀ ਸਵਾਰਥਾਂ ਖ਼ਾਤਰ ਇਸ ਨੂੰ ਬਦਨਾਮ ਕਰ ਰਹੇ ਹਨ। ਸਰਜੀਕਲ ਸਟ੍ਰਾਈਕ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਸਭ ਤੋਂ ਵੱਧ ਪੰਜਾਬ ਦੇ ਲੋਕਾਂ ਖਾਸ ਕਰਕੇ ਸਾਬਕਾ ਫੌਜੀਆਂ ਨੇ ਸਵਾਗਤ ਕੀਤਾ ਸੀ ਕਿ ਦੁਸ਼ਮਣ ਨੂੰ ਦੁਸ਼ਮਣ ਦੀ ਭਾਸ਼ਾ ’ਚ ਹੀ ਜਵਾਬ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਡੁੱਬਦਾ ਜਹਾਜ਼ ਹੈ, ਜਿਸ ’ਤੇ ਕੋਈ ਵੀ ਸਵਾਰ ਨਹੀਂ ਹੋਣਾ ਚਾਹੇਗਾ। ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸੀ ਤਾਂ ਆਸ ਲਾਈ ਬੈਠੇ ਸਨ ਕਿ ਉਨ੍ਹਾਂ ਦੀ ਸਰਕਾਰ ਹੀ ਆਵੇਗੀ। ਕਈਆਂ ਨੇ ਤਾਂ ਸਹੁੰ ਚੁੱਕ ਸਮਾਗਮ ਲਈ ਵਰਦੀਆਂ ਵੀ ਸੁਆ ਲਈਆਂ ਸਨ ਪਰ ਪੰਜਾਬ ਦੇ ਲੋਕਾਂ ਨੇ ਪ੍ਰਕਾਸ਼ ਸਿੰਘ ਬਾਦਲ ’ਤੇ ਮੁੜ ਭਰੋਸਾ ਜ਼ਾਹਿਰ ਕਰਕੇ ਨਵਾਂ ਇਤਹਾਸ ਸਿਰਜਿਆ ਸੀ। ਕਾਂਗਰਸ ਹੁਣ ਆਖਰੀ ਸਾਹਾਂ ’ਤੇ ਹੈ ਅਤੇ ਇਤਿਹਾਸ ਬਣਨ ਜਾ ਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੋਟਬੰਦੀ ਨੂੰ ਆਪਣੀ ਸਰਕਾਰ ਦੀ ਵੱਡੀ ਪ੍ਰਾਪਤੀ ਦੱਸਦਿਆਂ ਕਿਹਾ ਕਿ ਨੋਟਬੰਦੀ ਨਾਲ ਕਾਲਾ ਧਨ ਰੱਖਣ ਵਾਲਿਆਂ ਤੇ ਭ੍ਰਿਸ਼ਟਾਚਾਰੀਆਂ ਨੂੰ ਸਭ ਤੋਂ ਵੱਧ ਤਕਲੀਫ ਹੋਈ ਹੈ। ਉਨ੍ਹਾਂ ਸਖਤ ਲਹਿਜ਼ੇ ’ਚ ਕਿਹਾ ਕਿ, ‘ਇਹ ਮੋਦੀ ਹੈ, ਜ਼ੁਲਮ ਦੇ ਸਾਹਮਣੇ ਝੁਕਦਾ ਨਹੀਂ।’ ਇਸ ਤੋਂ ਪਹਿਲਾਂ ਭਾਜਪਾ ਦੇ ਸੂਬਾਈ ਪ੍ਰਧਾਨ ਵਿਜੇ ਸਾਂਪਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ ਆਇਆਂ ਕਿਹਾ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਨੂੰ ‘ਪਾੜੋ ਅਤੇ ਰਾਜ ਕਰੋ’ ਦੀ ਨੀਤੀ ਵਾਲੀ ਪਾਰਟੀ ਦੱਸਦਿਆਂ ਕਿਹਾ ਕਿ ਦਹਿਸ਼ਤਗਰਦੀ ਵੇਲੇ ਕਾਂਗਰਸ ਨੇ ਹਿੰਦੂਆਂ ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾ ਕੇ ਦੋਵਾਂ ਫਿਰਕਿਆਂ ਨੂੰ ਵੰਡਣ ਲਈ ਕੋਸ਼ਿਸ਼ ਕੀਤੀ। ਕਾਂਗਰਸੀ ਵਰਕਰਾਂ ਨੇ ਮੰਦਰਾਂ ’ਚ ਗਊਆਂ ਦੀਆਂ ਪੂਛਾਂ ਅਤੇ ਗੁਰਦੁਆਰਿਆਂ ’ਚ ਬੀੜੀਆਂ ਸੁੱਟ ਕੇ ਪੰਜਾਬ ’ਚ ਹਿੰਦੂ-ਸਿੱਖ ਏਕਤਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਸੀ। ਇਸ ਨਾਲ ਪੰਜਾਬ ਦਾ ਜਾਨੀ ਤੇ ਮਾਲੀ ਨੁਕਸਾਨ ਹੋਇਆ ਸੀ। ਉਨ੍ਹਾਂ ਕਿਹਾ ਕਿ ‘ਆਪ’ ਦਾ ਮੈਨੀਫੈਸਟੋ ਇਹੋ ਹੀ ਹੈ ਕਿ ਇੱਟਾਂ ਮਾਰੋ, ਰੋੜੇ ਮਾਰੋ, ਛਿੱਤਰ ਮਾਰੋ। ਇਹ ਪਾਰਟੀ ਬਦਅਮਨੀ ਤੇ ਗੜਬੜ ਕਰਵਾ ਰਹੀ ਹੈ।
ਐਸਵਾਈਐਲ ਬਾਰੇ ਪਹਿਲੀ ਵਾਰ ਬੋਲੇ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਜ਼ਰੀ ’ਚ ਲੋਕਾਂ ਨੂੰ ਪੁੱਛਿਆ ਕਿ ਕੀ ਪੰਜਾਬ ਦੇ ਕਿਸਾਨਾਂ ਨੂੰ ਐਸ.ਵਾਈ.ਐਲ. ਦਾ ਪਾਣੀ ਮਿਲਣਾ ਚਾਹੀਦਾ ਹੈ ਜਾਂ ਨਹੀਂ? ਇਸ ਤੋਂ ਪਹਿਲਾਂ ਕਿ ਲੋਕ ਇਸ ਦਾ ਜਵਾਬ ਦਿੰਦੇ ਉਨ੍ਹਾਂ ਰੁਖ਼ ਪਲਟਦਿਆਂ ਕਿਹਾ ਕਿ ਜਿਹੜਾ ਪਾਣੀ ਸਿੰਧੂ ਨਦੀ ਰਾਹੀਂ ਪਾਕਿਸਤਾਨ ਜਾ ਰਿਹਾ ਹੈ ਉਹ ਪੰਜਾਬ ਦੇ ਕਿਸਾਨਾਂ ਨੂੰ ਦਿੱਤਾ ਜਾਵੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਾਣੀਆਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਪਾਣੀ ਕੋਈ ਸਰਕਾਰ ਨਹੀਂ ਦਿੰਦੀ ਬਲਕਿ ਕੁਦਰਤ ਦਿੰਦੀ ਹੈ। ਹੋਰ ਸੂਬੇ ਕੁਦਰਤੀ ਸਰੋਤਾਂ ਦਾ ਮੁੱਲ ਵੱਟ ਰਹੇ ਹਨ ਪਰ ਕਾਂਗਰਸ ਨੇ ਬੇਈਮਾਨੀ ਨਾਲ ਪੰਜਾਬ ਦਾ ਕੀਮਤੀ ਪਾਣੀ ਮੁਫ਼ਤ ’ਚ ਹੋਰ ਸੂਬਿਆਂ ਨੂੰ ਵੰਡ ਦਿੱਤਾ ਪਰ ਮੁੱਖ ਮੰਤਰੀ ਨੇ ਮੋਦੀ ਦੀ ਹਾਜ਼ਰੀ ’ਚ ਆਪਣੇ ਭਾਸ਼ਣ ਦੌਰਾਨ ਐਸਵਾਈਐਲ ਨੂੰ ਰੋਕਣ ਦਾ ਸਪੱਸ਼ਟ ਦਾਅਵਾ ਨਹੀਂ ਕੀਤਾ।
ਕੈਪਟਨ ਹੀ ਹੋਵੇਗਾ ਸਾਡਾ ਮੁੱਖ ਮੰਤਰੀ: ਰਾਹੁਲ ਗਾਂਧੀ
ਮਜੀਠਾ (ਅੰਮ੍ਰਿਤਸਰ) – ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮਜੀਠਾ ਵਿੱਚ ਰੈਲੀ ਨੂੰ ਸੰੰਬੋਧਨ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਮਗਰੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਣਗੇ।
ਆਪਣੇ ਸੰਬੋਧਨ ਵਿੱਚ ਸ੍ਰੀ ਗਾਂਧੀ ਨੇ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਅਤੇ ਖਾਸ ਕਰਕੇ ਮਜੀਠਾ ਹਲਕੇ ਵਿੱਚ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਜਿਨ੍ਹਾਂ ਲੋਕਾਂ ਖਿਲਾਫ ਝੂਠੇ ਕੇਸ ਦਰਜ ਕੀਤੇ ਗਏ ਹਨ, ਸਾਰੇ ਰੱਦ ਕੀਤੇ ਜਾਣਗੇ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਬਾਰੇ ਗੱਲ ਕਰਦਿਆਂ ਸ੍ਰੀ ਗਾਂਧੀ ਨੇ ਆਖਿਆ ਕਿ ਪ੍ਰਧਾਨ ਮੰਤਰੀ ਇੱਕ ਪਾਸੇ ਦੇਸ਼ ਵਿਚੋਂ ਭ੍ਰਿਸ਼ਟਾਚਾਰ ਖਤਮ ਕਰਨ ਦਾ ਦਾਅਵਾ ਕਰਦੇ ਹਨ ਅਤੇ ਦੂਜੇ ਪਾਸੇ ਅਕਾਲੀਆਂ ਨਾਲ ਇੱਕ ਮੰਚ ਉੱਤੇ ਖੜ੍ਹੇ ਹੁੰਦੇ ਹਨ। ਪ੍ਰਧਾਨ ਮੰਤਰੀ ਦਾ ਦੋਹਰਾ ਕਿਰਦਾਰ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਆਖਿਆ ਕਿ ਪੰਜਾਬ ਉੱਤੇ ਰਾਜ ਕਰਨ ਦਾ ਹੱਕ ਸਿਰਫ ਪੰਜਾਬੀਆਂ ਦਾ ਹੈ। ਰੈਲੀ ਨੂੰ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਹਲਕੇ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਅਤੇ ਲੋਕ ਸਭਾ ਲਈ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਇੰਚਾਰਜ ਆਸ਼ਾ ਕੁਮਾਰੀ, ਹਰੀਸ਼ ਚੌਧਰੀ ਅਤੇ ਹੋਰ ਕਾਂਗਰਸੀ ਉਮੀਦਵਾਰ ਹਾਜ਼ਰ ਸਨ।
ਬਠਿੰਡਾ: (ਚਰਨਜੀਤ ਭੁੱਲਰ): ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਬਾਦਲਾਂ ਦੇ ਗੜ੍ਹ ਵਿੱਚ ਬਾਦਲ ਪਰਿਵਾਰ ਨੂੰ ਨਿਸ਼ਾਨੇ ਉੱਤੇ ਰੱਖਿਆ। ਉਨ੍ਹਾਂ ਬਾਦਲਾਂ ਨੂੰ ਸਭ ਤੋਂ ਵੱਡੇ ਭ੍ਰਿਸ਼ਟ ਦੱਸਿਆ। ਰਾਹੁਲ ਗਾਂਧੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਾਮੁਕਤ ਤੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਲਈ ਕਾਂਗਰਸ ਨੂੰ ਮੌਕਾ ਦੇਣ। ਰਾਹੁਲ ਗਾਂਧੀ ਨੇ ਅੱਜ ਇੱਥੇ ਬਠਿੰਡਾ (ਸ਼ਹਿਰੀ) ਤੋਂ ਕਾਂਗਰਸੀ ਉਮੀਦਵਾਰ ਮਨਪ੍ਰੀਤ ਬਾਦਲ ਦੀ ਹਮਾਇਤ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਆਖਿਆ ਕਿ ‘ਚਿੱਟੇ’ ਦਾ ਪੂਰੇ ਪੰਜਾਬ ਵਿੱਚ ਜਾਲ ਫੈਲਿਆ ਹੋਇਆ ਹੈ। ਕਾਂਗਰਸ ਸਰਕਾਰ ਬਣਨ ਤੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ। ਇਸ ਮੌਕੇ ਕਾਂਗਰਸੀ ਉਮੀਦਵਾਰ ਮਨਪ੍ਰੀਤ ਬਾਦਲ, ਉਨ੍ਹਾਂ ਦੇ ਪੁੱਤਰ ਅਰਜੁਨ ਬਾਦਲ ਨੇ ਵੀ ਸੰਬੋਧਨ ਕੀਤਾ। ਪ੍ਰਧਾਨ ਮੋਹਨ ਲਾਲ ਝੁੰਬਾ ਨੇ ਰਾਹੁਲ ਗਾਂਧੀ ਦਾ ਸਵਾਗਤ ਕੀਤਾ। ਸਟੇਜ ਸੰਚਾਲਨ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਕੀਤਾ। ਇਸ ਮੌਕੇ ਹਰੀਸ਼ ਚੌਧਰੀ ਵੀ ਮੌਜੂਦ ਰਹੇ।
ਰਾਮਾਂ ਮੰਡੀ: (ਹੁਸ਼ਿਆਰ ਸਿੰਘ ਘਟੌੜਾ) ਤਲਵੰਡੀ ਸਾਬੋ ਤੋਂ ਕਾਂਗਰਸ ਦੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਦੇ ਹੱਕ ਵਿੱਚ ਇੱਥੇ ਦਾਣਾ ਮੰਡੀ ਵਿੱਚ ਵਿੱਚ ਰਾਹੁਲ ਗਾਂਧੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਪਛਾਣ ਅੱਜ ਸਮੁੱਚੇ ਦੇਸ਼ ਵਿੱਚ ਨਸ਼ਿਆਂ ਦੇ ਰੂਪ ਵਿੱਚ ਬਣ ਚੁੱਕੀ ਹੈ ਜਿਸ ਲਈ ਬਾਦਲ ਪਰਿਵਾਰ ਜਿੰਮੇਵਾਰ ਹੈ ਕਿਉਂਕਿ ਬਾਦਲਾਂ ਨੇ ਰਾਜਨੀਤੀ ਦੀ ਆੜ ‘ਚ ਆਪਣਾ ਵਪਾਰ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਪਾਰੀ ਬਾਦਲਾਂ ਨੂੰ ਹਿੱਸਾ ਦਿੱਤੇ ਬਗੈਰ ਪੰਜਾਬ ‘ਚ ਇੰਡਸਟਰੀ ਨਹੀਂ ਲਾ ਸਕਦਾ। ਸ੍ਰੀ ਗਾਂਧੀ ਤੋਂ ਇਲਾਵਾ ਆਸ਼ਾ ਕੁਮਾਰੀ ਇੰਚਾਰਜ ਪੰਜਾਬ ਮਾਮਲੇ, ਹਰੀਸ਼ ਚੌਧਰੀ ਕੌਮੀ ਸਕੱਤਰ ਅਤੇ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਨੇ ਵੀ ਸੰਬੋਧਨ ਕੀਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article